ਤਿੰਨ ਸਾਲ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗੇਗਾ ਕਿਸਾਨ ਮੇਲਾ, ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ ਸ਼ਿਰਕਤ
Advertisement
Article Detail0/zeephh/zeephh1361202

ਤਿੰਨ ਸਾਲ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗੇਗਾ ਕਿਸਾਨ ਮੇਲਾ, ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ ਸ਼ਿਰਕਤ

ਕੋਰੋਨਾ ਕਾਲ ਦੌਰਾਨ 3 ਸਾਲ ਬਾਅਦ ਪੰਜਾਬ ਐਗਰੀਕਲ ਯੂਨੀਵਰਸਿਟੀ ਲੁਧਿਆਣਾ ਵਿਚ ਮੁੜ ਤੋਂ ਕਿਸਾਨ ਮੇਲਾ ਲੱਗਣ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰ ਸਕਦੇ ਹਨ।

ਤਿੰਨ ਸਾਲ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਲੱਗੇਗਾ ਕਿਸਾਨ ਮੇਲਾ, ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ ਸ਼ਿਰਕਤ

ਭਰਤ ਸ਼ਰਮਾ/ਲੁਧਿਆਣਾ: ਕੋਰੋਨਾ ਮਹਾਮਾਰੀ ਤੋਂ ਬਾਅਦ ਕਈ ਸਾਲ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਖੇ ਕਿਸਾਨ ਮੇਲਾ ਲੱਗਣ ਜਾ ਰਿਹਾ ਹੈ,  ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 23 ਸਤੰਬਰ ਤੋਂ ਕਿਸਾਨ ਮੇਲਾ ਸ਼ੁਰੂ ਹੋਵੇਗਾ ਜੋ ਕਿ 24 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਕਿਸਾਨ ਮੇਲੇ ਦੇ ਵਿਚ ਸ਼ਿਰਕਤ ਕਰ ਸਕਦੇ ਹਨ। ਮੇਲੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਵਾਰ ਕਿਸਾਨ ਮੇਲੇ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਕਿਓਂਕਿ ਕਰੋਨਾ ਮਹਾਮਾਰੀ ਕਰਕੇ ਕਾਫੀ ਲੰਮੇਂ ਸਮੇਂ ਤੋਂ ਕਿਸਾਨ ਮੇਲਾ online ਚੱਲ ਰਿਹਾ ਸੀ ਜਿਸ ਕਰਕੇ ਕਿਸਾਨ ਬਹੁਤੀ ਵੱਡੀ ਤਦਾਦ ਅੰਦਰ ਕਿਸਾਨ ਮੇਲੇ ਦਾ ਫਾਇਦਾ ਨਹੀਂ ਚੁੱਕ ਸਕੇ ਸਨ ਪਰ ਹੁਣ ਇਸ ਵਾਰ 2 ਦਿਨ ਦੇ ਲਈ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚੋਂ ਲੱਗ ਰਿਹਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਡਾਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਨਵੀਆਂ ਮਸ਼ੀਨਾਂ ਅਤੇ ਖੇਤੀ ਦੇ ਵਿਚ ਹੋ ਰਹੀਆਂ ਨਵੀਆਂ ਕਾਢਾਂ ਨੂੰ ਲੈ ਕੇ ਇਸ ਮੇਲੇ ਰਾਹੀਂ ਜਾਣਕਾਰੀ ਮਿਲਦੀ ਹੈ।  ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਦੋ ਦਿਨ ਯੂਨੀਵਰਸਿਟੀ ਦੇ ਵਿਚ ਲੱਗਣ ਵਾਲੇ ਇਸ ਮੇਲੇ ਵਿਚ ਜ਼ਰੂਰ ਹਿੱਸਾ ਲੈਣ ਤਾਂ ਜੋ ਖੇਤੀ ਦੀ  ਆਧੁਨਿਕਤਾ ਤੋਂ ਜਾਣੂ ਹੋ ਸਕਣ।

 

ਉੱਥੇ ਹੀ ਪਰਾਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਵੀ ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਦੇ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਜਿੱਥੇ ਚੌਗਿਰਦੇ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਜ਼ਮੀਨ ਦਾ ਵੀ ਨੁਕਸਾਨ ਹੁੰਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕਈ ਉਪਕਰਨਾਂ ਦੀ ਸਿਫਾਰਿਸ਼ ਕੀਤੀ ਗਈ ਹੈ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦਾ ਨਿਬੇੜਾ ਕਰ ਸਕਦੇ ਨੇ ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਇਸ ਸਬੰਧੀ ਕਿਸਾਨਾਂ ਨੂੰ ਵੀ ਸਾਥ ਦੇਣ ਦੀ ਲੋੜ ਹੈ।

 

WATCH LIVE TV 

Trending news