ਭਰਤ ਸ਼ਰਮਾ/ਲੁਧਿਆਣਾ: ਕੋਰੋਨਾ ਮਹਾਮਾਰੀ ਤੋਂ ਬਾਅਦ ਕਈ ਸਾਲ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਖੇ ਕਿਸਾਨ ਮੇਲਾ ਲੱਗਣ ਜਾ ਰਿਹਾ ਹੈ,  ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 23 ਸਤੰਬਰ ਤੋਂ ਕਿਸਾਨ ਮੇਲਾ ਸ਼ੁਰੂ ਹੋਵੇਗਾ ਜੋ ਕਿ 24 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਕਿਸਾਨ ਮੇਲੇ ਦੇ ਵਿਚ ਸ਼ਿਰਕਤ ਕਰ ਸਕਦੇ ਹਨ। ਮੇਲੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਵਾਰ ਕਿਸਾਨ ਮੇਲੇ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਕਿਓਂਕਿ ਕਰੋਨਾ ਮਹਾਮਾਰੀ ਕਰਕੇ ਕਾਫੀ ਲੰਮੇਂ ਸਮੇਂ ਤੋਂ ਕਿਸਾਨ ਮੇਲਾ online ਚੱਲ ਰਿਹਾ ਸੀ ਜਿਸ ਕਰਕੇ ਕਿਸਾਨ ਬਹੁਤੀ ਵੱਡੀ ਤਦਾਦ ਅੰਦਰ ਕਿਸਾਨ ਮੇਲੇ ਦਾ ਫਾਇਦਾ ਨਹੀਂ ਚੁੱਕ ਸਕੇ ਸਨ ਪਰ ਹੁਣ ਇਸ ਵਾਰ 2 ਦਿਨ ਦੇ ਲਈ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚੋਂ ਲੱਗ ਰਿਹਾ ਹੈ।


COMMERCIAL BREAK
SCROLL TO CONTINUE READING

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਡਾਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਨਵੀਂ ਖੇਤੀ ਤਕਨੀਕਾਂ ਨਵੀਆਂ ਮਸ਼ੀਨਾਂ ਅਤੇ ਖੇਤੀ ਦੇ ਵਿਚ ਹੋ ਰਹੀਆਂ ਨਵੀਆਂ ਕਾਢਾਂ ਨੂੰ ਲੈ ਕੇ ਇਸ ਮੇਲੇ ਰਾਹੀਂ ਜਾਣਕਾਰੀ ਮਿਲਦੀ ਹੈ।  ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਦੋ ਦਿਨ ਯੂਨੀਵਰਸਿਟੀ ਦੇ ਵਿਚ ਲੱਗਣ ਵਾਲੇ ਇਸ ਮੇਲੇ ਵਿਚ ਜ਼ਰੂਰ ਹਿੱਸਾ ਲੈਣ ਤਾਂ ਜੋ ਖੇਤੀ ਦੀ  ਆਧੁਨਿਕਤਾ ਤੋਂ ਜਾਣੂ ਹੋ ਸਕਣ।


 


ਉੱਥੇ ਹੀ ਪਰਾਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਵੀ ਉਹਨਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਦੇ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਜਿੱਥੇ ਚੌਗਿਰਦੇ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਜ਼ਮੀਨ ਦਾ ਵੀ ਨੁਕਸਾਨ ਹੁੰਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕਈ ਉਪਕਰਨਾਂ ਦੀ ਸਿਫਾਰਿਸ਼ ਕੀਤੀ ਗਈ ਹੈ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਦਾ ਨਿਬੇੜਾ ਕਰ ਸਕਦੇ ਨੇ ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਇਸ ਸਬੰਧੀ ਕਿਸਾਨਾਂ ਨੂੰ ਵੀ ਸਾਥ ਦੇਣ ਦੀ ਲੋੜ ਹੈ।


 


WATCH LIVE TV