Barnala Kisan Meeting: ਦੇਸ਼ ਭਰ 'ਚ ਲੋਕ ਸਭਾ ਚੋਣਾਂ ਆਪਣੇ ਸਿਖਰ 'ਤੇ ਹਨ, ਜਿੱਥੇ ਇਕ ਪਾਸੇ ਸਿਆਸੀ ਪਾਰਟੀਆਂ ਆਪਣੇ ਚੋਣ ਪ੍ਰਚਾਰ 'ਚ ਰੁੱਝੀਆਂ ਹੋਈਆਂ ਹਨ। ਉਥੇ ਹੀ ਦੂਜੇ ਪਾਸੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਖਿਲਾਫ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਸਬੰਧੀ ਐਸ.ਕੇ.ਐਮ ਦੇ ਸੱਦੇ 'ਤੇ 21 ਮਈ ਨੂੰ ਜਗਰਾਉਂ ਸ਼ਹਿਰ 'ਚ ਵਿਸ਼ਾਲ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਅੱਜ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪੰਜਾਬ ਪ੍ਰਧਾਨ ਦੀ ਅਗਵਾਈ 'ਚ ਕੀਤੀਆਂ ਗਈਆਂ।


COMMERCIAL BREAK
SCROLL TO CONTINUE READING

ਇਸ ਮੌਕੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 21 ਮਈ ਨੂੰ ਜਗਰਾਓਂ ਸ਼ਹਿਰ ਵਿੱਚ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਮੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ, ਕਿ ਸਿਆਸੀ ਆਗੂਆਂ ਅਤੇ ਪਾਰਟੀਆਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕੀਤਾ ਜਾਵੇਗਾ।


ਕਾਦੀਆ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਸਵਾਲ ਕਰਨਾ ਲੋਕਤੰਤਰੀ ਅਧਿਕਾਰ ਹੈ ਅਤੇ ਇਸ ਵਾਰ ਲੋਕਤੰਤਰ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਿਸ ਤੋਂ ਸਿਆਸੀ ਪਾਰਟੀਆਂ ਡਰਦੀਆਂ ਹਨ ਕਿ ਉਨ੍ਹਾਂ ਨੂੰ ਸਵਾਲਾਂ ਦੇ ਜਵਾਬ ਦੇਣੇ ਪੈਣਗੇ।


ਇਹ ਵੀ ਪੜ੍ਹੋ: Nabha News: ਅਰਵਿੰਦ ਕੇਜਰੀਵਾਲ ਦਾ ਪੰਜਾਬ ਵਿੱਚ ਜਲਵਾ ਹੋਇਆ ਖਤਮ- ਡਾ. ਧਰਮਵੀਰ ਗਾਂਧੀ


 


ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਵੀ ਸਪੱਸ਼ਟ ਕੀਤਾ ਕਿ ਧਰਨੇ ਵਿੱਚ ਨਿਰੋਲ ਕਿਸਾਨ ਦੀ ਜਿੰਮੇਵਾਰੀ ਕਿਸਾਨ ਜਥੇਬੰਦੀਆਂ ਦੀ ਹੈ, ਉਸ ਦੇ ਰੋਸ ਵਿੱਚ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ ਦੇ ਲੋਕ ਸ਼ਾਮਲ ਹਨ। ਜੋ ਕਿਸਾਨਾਂ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਮਾਹੌਲ ਖਰਾਬ ਕਰਦੇ ਹਨ, ਉਨ੍ਹਾਂ ਦਾ ਗੁੰਡਿਆਂ ਅਤੇ ਸ਼ਰਾਰਤੀ ਲੋਕਾਂ ਨਾਲ ਕੋਈ ਵਾਸਤਾ ਨਹੀਂ ਹੈ।


ਇਹ ਵੀ ਪੜ੍ਹੋ: Punjab Politics: ਜੀਤ ਮਹਿੰਦਰ ਸਿੱਧੂ ਦਾ ਵੱਡਾ ਬਿਆਨ- ਦੇਸ਼ ਦਾ ਸੰਵਿਧਾਨ ਖਤਰੇ 'ਚ ਹੈ ਤੇ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਲੋੜ ਹੈ