Farmers Protest: ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਜਲੰਧਰ ਦੇ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੋ ਮੁੱਦਿਆਂ ਉਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਨੇ ਜਲੰਧਰ ਦੇ ਇੱਕ ਅਕਾਲੀ ਨੇਤਾ ਉਪਰ ਦੋਸ਼ ਲਗਾਇਆ ਕਿ ਉਸ ਨੇ ਜਲੰਧਰ ਕੋਲ ਜ਼ਮੀਨ ਖ਼ਰੀਦ ਕੇ ਨਾਜਾਇਜ਼ ਮਾਈਨਿੰਗ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਦਾ ਦੋਸ਼ ਹੈ ਕਿ ਕਿਸੇ ਵੀ ਜ਼ਮੀਨ ਵਿੱਚ 7 ਫੁੱਟ ਡੂੰਘੀ ਮਾਈਨਿੰਗ ਨਹੀਂ ਕੀਤੀ ਜਾ ਸਕਦੀ ਪਰ ਉਸ ਨੇਤਾ ਨੇ 35 ਫੁੱਟ ਦੇ ਕਰੀਬ ਮਾਈਨਿੰਗ ਕਰ ਲਈ ਹੈ। ਇਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਕਾਨੂੰਨ ਹੈ ਕਿ ਨਾਲੇ ਕੋਲ ਜਾਂ ਕਿਸੇ ਛੋਟੀ ਨਦੀ ਦੇ ਕੋਲ 180 ਫੁੱਟ ਦੇ ਦਾਇਰੇ ਵਿੱਚ ਮਾਈਨਿੰਗ ਨਹੀਂ ਕੀਤੀ ਜਾ ਸਕਦੀ ਹੈ।


ਇਸ ਨੂੰ ਲੈ ਕੇ ਉਨ੍ਹਾਂ ਨੇ ਪ੍ਰਸ਼ਾਸਨ ਕਈ ਵਾਰ ਸ਼ਿਕਾਇਤ ਵੀ ਕੀਤੀ ਪਰ ਠੇਕੇਦਾਰ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ਾਸਨ ਨੂੰ 10 ਦਿਨ ਦਾ ਸਮਾਂ ਦਿੱਤਾ ਹੈ ਤੇ ਕਿਹਾ ਕਿ ਜੇਕਰ ਨਾਜਾਇਜ਼ ਮਾਈਨਿੰਗ ਨਹੀਂ ਰੋਕੀ ਗਈ ਤਾਂ ਉਨ੍ਹਾਂ ਨੇ ਤਿੱਖਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ।


ਦੂਜੇ ਮੁੱਦੇ ਉਤੇ ਬੋਲਦੇ ਹੋਏ ਭਾਰਤੀ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਉਹ ਕੱਲ੍ਹ ਫਗਵਾੜਾ ਵਿੱਚ ਐਸਡੀ ਐਮ ਦਾ ਘਿਰਾਓ ਕਰਾਂਗੇ। ਉਨ੍ਹਾਂ ਨੇ ਦੱਸਿਆ ਕਿ ਬਕਾਇਆ ਰਾਸ਼ੀ ਨੂੰ ਲੈ ਕੇ ਪਿਛਲੇ 5 ਸਾਲ ਤੋਂ ਸਰਕਾਰ ਨੂੰ ਕਹਿ ਰਹੇ ਹਨ ਪਰ ਉਨ੍ਹਾਂ ਦੀ ਬਕਾਇਆ 43 ਕਰੋੜ ਰੁਪਏ ਦੀ ਰਾਸ਼ੀ ਅਜੇ ਤੱਕ ਨਹੀਂ ਕੀਤੀ ਗਈ ਹੈ।


ਇਹ ਵੀ ਪੜ੍ਹੋ : Abohar News: ਇਨਸਾਨੀਅਤ ਸ਼ਰਮਸਾਰ! ਸ਼ਮਸ਼ਾਨ ਘਾਟ ਦੇ ਨੇੜੇ ਡਿਸਪੋਜਲ 'ਚੋਂ ਇੱਕ ਭਰੂਣ ਬਰਾਮਦ


ਇਸ ਨੂੰ ਲੈ ਕੇ ਸਰਕਾਰ ਨੇ ਕਿਹਾ ਕਿ ਸ਼ੂਗਰ ਮਿੱਲ ਦੀ ਜ਼ਮੀਨ ਅਟੈਚ ਕਰ ਲਈ ਹੈ ਪਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਇਸ ਸਬੰਧੀ ਗੰਭੀਰ ਦੋਸ਼ ਲਗਾਏ। ਇਸ ਨੂੰ ਲੈ ਕੇ ਬੁੱਧਵਾਰ ਨੂੰ ਸਵੇਰੇ ਉਹ ਫਗਵਾੜਾ ਵਿੱਚ ਐਸਡੀਐਮ ਦਫਤਰ ਦਾ ਘਿਰਾਓ ਕਰਨਗੇ।


ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ