Punjab News: ਨੌਵੇਂ ਪਾਤਸ਼ਾਹ ਦੇ ਸੀਸ ਦਾ ਸੰਸਕਾਰ ਜਾਣੋ ਕਿੱਥੇ ਹੋਇਆ ਸੀ ਤੇ ਕਿੱਥੇ ਆਏ ਸਨ ਕਸ਼ਮੀਰੀ ਪੰਡਿਤ
Punjab News: ਗੁਰੂ ਤੇਗ਼ ਬਹਾਦੁਰ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹਾਦਤ ਦਿੱਤੀ ਸੀ ਮਗਰ ਓਹਨਾ ਦੇ ਸ਼ੀਸ਼ ਦਾ ਸੰਸਕਾਰ ਸ਼੍ਰੀ ਅਨੰਦਪੁਰ ਸਾਹਿਬ ਹੋਇਆ ਸੀ
Punjab News: ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਅਦੁੱਤੀ ਇਸ ਲਈ ਕਿਉਂਕਿ ਉਹਨਾਂ ਨੇ ਆਪਣੀ ਸ਼ਹਾਦਤ ਕਿਸੇ ਹੋਰ ਧਰਮ ਦੀ ਰੱਖਿਆ ਲਈ ਦਿੱਤੀ। ਉਨ੍ਹਾਂ ਨੂੰ ਹਿੰਦ ਦੀ ਚਾਦਰ ਵੀ ਇਸੇ ਲਈ ਕਿਹਾ ਜਾਂਦਾ ਹੈ। ਅੱਜ ਜ਼ੀ ਮੀਡੀਆ ਆਪਣੇ ਦਰਸ਼ਕਾਂ ਨੂੰ ਉਹਨਾਂ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਵਾਏਗਾ ਜਿੱਥੇ ਕਸ਼ਮੀਰੀ ਪੰਡਿਤ ਮੁਗਲ ਬਾਦਸ਼ਾਹ ਔਰੰਗਜੇਬ ਦੇ ਜੁਲਮਾਂ ਤੋਂ ਤੰਗ ਆ ਕੇ ਆਪਣੀ ਫ਼ਰਿਆਦ ਲੈ ਕੇ ਉਹਨਾਂ ਕੋਲ ਆਏ ਸੀ। ਜਿੱਥੋਂ ਚੱਲ ਕੇ ਉਨ੍ਹਾਂ ਨੇ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਾ ਤਿਲਕ ਜੰਜੂ ਦੀ ਰਾਖੀ ਲਈ ਸ਼ਹਾਦਤ ਦਿੱਤੀ ਸੀ, ਨਾਲ ਹੀ ਇਸ ਇਤਿਹਾਸਿਕ ਸਥਾਨ ਦੇ ਬਿਲਕੁਲ ਸਾਹਮਣੇ ਉਹ ਸਥਾਨ ਮੌਜੂਦ ਹੈ ਜਿੱਥੇ ਗੁਰੂ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਸੀ। ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਐਸ ਜੀ ਪੀ ਸੀ ਵਲੋਂ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ।
ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਜੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਭੌਰਾ ਸਾਹਿਬ ਆਪਣੇ ਪੂਰੇ ਪਰਿਵਾਰ ਸਹਿਤ ਰਿਹਾ ਕਰਦੇ ਸਨ ਤੇ ਇੱਥੇ ਹੀ ਉਹ ਇਤਿਹਾਸਿਕ ਸਥਾਨ ਵੀ ਮੌਜੂਦ ਹੈ ਜਿੱਥੇ ਕਸ਼ਮੀਰੀ ਪੰਡਿਤ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਜੁਲਮ ਤੋਂ ਤੰਗ ਆ ਕੇ ਨੌਵੇਂ ਪਾਤਸ਼ਾਹ ਦੀ ਸ਼ਰਨ ਵਿੱਚ ਆਏ ਸੀ ਤੇ ਔਰੰਗਜੇਬ ਉਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਲਈ ਮਜਬੂਰ ਕਰ ਰਿਹਾ ਹੈ । ਗੁਰੂ ਤੇਗ਼ ਬਹਾਦਰ ਜੀ ਨੇ ਉਨ੍ਹਾਂ ਦੀ ਫ਼ਰਿਆਦ ਸੁਣ ਕਿਹਾ ਸੀ ਕਿ ਕਿਸੇ ਮਹਾਂਪੁਰਸ਼ ਦੀ ਕੁਰਬਾਨੀ ਦੀ ਜ਼ਰੂਰਤ ਹੈ ਤਾਂ ਕੋਲ ਬੈਠੇ 9 ਸਾਲਾਂ ਦੇ ਗੋਬਿੰਦ ਰਾਇ ਨੇ ਕਿਹਾ ਸੀ ਕਿ ਤੁਹਾਡੇ ਤੋਂ ਵੱਡਾ ਮਹਾਂਪੁਰਸ਼ ਕੌਣ ਹੋ ਸਕਦਾ ਹੈ। ਫੇਰ ਉਹਨਾਂ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਜਾਓ ਔਰੰਗਜੇਬ ਨੂੰ ਕਹਿ ਦਿਓ ਕਿ ਅਗਰ ਤੇਗ ਬਹਾਦਰ ਮੁਸਲਮਾਨ ਬਣ ਜਾਵੇ ਤਾਂ ਉਹ ਇਸਲਾਮ ਕਬੂਲ ਕਰ ਲੈਣਗੇ ਫੇਰ ਅਸੀਂ ਵੀ ਕਰ ਲਵਾਂਗੇ।
ਇਹ ਵੀ ਪੜ੍ਹੋ: Bandi Sikh News: ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ ਮੁਲਤਵੀ, ਕਾਲਕਾ ਨੇ ਲਿਖਿਆ ਪੱਤਰ
ਗੁਰਦੁਆਰਾ "ਥੜਾ ਸਾਹਿਬ" ਓਹੀ ਸਥਾਨ ਹੈ ਜਿੱਥੇ ਕਸ਼ਮੀਰੀ ਪੰਡਿਤ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਲ ਆਏ ਸੀ ਤੇ ਉਹਨਾਂ ਨੇ ਗੁਰੂ ਜੀ ਅੱਗੇ ਫ਼ਰਿਆਦ ਕੀਤੀ ਸੀ ਕਿ ਔਰੰਗਜੇਬ ਉਨ੍ਹਾਂ ਦਾ ਜਬਰਦਸਤੀ ਧਰਮ ਪਰਿਵਰਤਨ ਕਰ ਰਿਹਾ ਹੈ ਤੇ ਬਹੁਤ ਜੁਲਮ ਕਰ ਰਿਹਾ ਹੈ ਅਤੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਇਸੇ ਸਥਾਨ ਤੋਂ ਚੱਲ ਕੇ ਗੁਰੂ ਤੇਗ਼ ਬਹਾਦਰ ਜੀ ਨੇ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਾ ਕੇ ਸ਼ਹਾਦਤ ਦਿੱਤੀ ਸੀ ।
ਇਸ ਸਥਾਨ ਦੇ ਬਿਲਕੁਲ ਨਜ਼ਦੀਕ ਉਹ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਮੌਜੂਦ ਹੈ ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਸੀ ਜਦੋਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਗੁਰੂ ਜੀ ਨੇ ਸ਼ਹਾਦਤ ਦਿੱਤੀ । ਭਾਈ ਜੈਤਾ ਜੀ ਉਹਨਾਂ ਦੇ ਸੀਸ ਨੂੰ ਛੁਪਾ ਕੇ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ ਤੇ ਪਹੁੰਚੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਪਣੇ ਪਰਿਵਾਰ ਅਤੇ ਸੰਗਤਾਂ ਨੂੰ ਨਾਲ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਤੋਂ ਬੜੇ ਆਦਰ ਤੇ ਸਤਿਕਾਰ ਨਾਲ ਗੁਰੂ ਤੇਗ ਬਹਾਦੁਰ ਜੀ ਦੇ ਸੀਸ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਤੇ ਲਿਆਂਦਾ ਤੇ ਇਸੇ ਸਥਾਨ ਤੇ ਉਨ੍ਹਾਂ ਦੇ ਸੀਸ ਦਾ ਸੰਸਕਾਰ ਕੀਤਾ ਗਿਆ , ਜਿੱਥੇ ਅੱਜ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਮੌਜੂਦ ਹੈ।ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਦੇ ਬਿਲਕੁਲ ਸਾਹਮਣੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਹੈ। ਇਹ ਉਹ ਸਥਾਨ ਹੈ ਜਿੱਥੇ ਗੁਰੂ ਜੀ ਦੇ ਸ਼ੀਸ਼ ਦੇ ਸੰਸਕਾਰ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਗਤਾਂ ਨੂੰ ਅਕਾਲ ਪੁਰਖ ਦਾ ਭਾਣਾ ਮੰਨਣ ਤੇ ਜਬਰ-ਜ਼ੁਲਮ ਦੇ ਖਿਲਾਫ਼ ਸ਼ਾਸ਼ਤਰ ਧਾਰੀ ਹੋਣ ਦੀ ਪ੍ਰੇਰਨਾ ਦਿੱਤੀ ਸੀ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਖੰਡ ਪਾਠ ਰੱਖੇ ਗਏ ਹਨ । ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜਿਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਦੇ ਲਈ ਸ਼ਹਾਦਤ ਦਿੱਤੀ ਆਪਣੇ ਆਪ ਵਿੱਚ ਦੁਨੀਆ ਵਿੱਚ ਇਕ ਵਿਲੱਖਣ ਸ਼ਹਾਦਤ ਹੈ ।