Kotakpura Golikand: ਕੋਟਕਪੂਰਾ ਗੋਲੀਕਾਂਡ ਮਾਮਲੇ `ਚ SIT ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ `ਚ ਸਟੇਟਸ ਰਿਪੋਰਟ ਕੀਤੀ ਪੇਸ਼
Kotakpura Golikand: ਕੋਟਕਪੂਰਾ ਵਿਖੇ ਅਕਤੂਬਰ 2015 ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਪਰ 14 ਅਕਤੂਬਰ ਨੂੰ ਗੋਲੀ ਚਲਾਈ ਗਈ ਸੀ।
Kotakpura Golikand: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਪੁਲਿਸ ਦੀ SIT ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ ਨੂੰ ਹੋਵੇਗੀ। ਇਸ ਮਾਮਲੇ ਦੀ ਜਾਂਚ ਲਗਭਗ ਮੁਕੰਮਲ ਹੋ ਚੁੱਕੀ ਹੈ। SIT ਨੇ ਸੁਖਬੀਰ ਸਿੰਘ ਬਾਦਲ ਸਮੇਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਅਤੇ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਵੀ ਸ਼ੁਰੂ ਹੋ ਗਈ ਹੈ।
ਦੱਸ ਦਈਏ ਕਿ SIT ਵੱਲੋਂ 24 ਫਰਵਰੀ 2023 ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸੁਖਬੀਰ ਸਿੰਘ ਬਾਦਲ (Sukhbir Singh Badal), ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਸਣੇ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਸਨ।
ਇਹ ਵੀ ਪੜ੍ਹੋ: Ludhiana News: ਭਾਨਾ ਸਿੱਧੂ ਨੂੰ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵੇਲੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। ਕੋਟਕਪੂਰਾ ਵਿਖੇ ਅਕਤੂਬਰ 2015 ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਪਰ 14 ਅਕਤੂਬਰ ਨੂੰ ਗੋਲੀ ਚਲਾਈ ਗਈ ਸੀ।
ਕੋਟਕਪੂਰਾ ਵਿਖੇ ਹੋਏ ਗੋਲੀਕਾਂਡ ਦੀ ਜਾਂਚ ਲਈ ਏਡੀਜੀਪੀ ਵਿਜੀਲੈਂਸ ਐੱਲ ਕੇ ਯਾਦਵ ਦੀ ਅਗਵਾਈ ਹੇਠ ਤਿੰਨ ਮੈਂਬਰੀ ਐਸਆਈਟੀ ਦਾ ਗਠਨ 7 ਮਈ ਨੂੰ ਕੀਤਾ ਗਿਆ ਹੈ। ਰਾਕੇਸ਼ ਅਗਰਵਾਲ ਅਤੇ ਡੀਆਈਜੀ ਸੁਰਜੀਤ ਸਿੰਘ ਵੀ ਇਸ ਐਸਆਈਟੀ ਦਾ ਹਿੱਸਾ ਹਨ।
ਇਸ ਟੀਮ ਅੱਗੇ 2015 ਵਿੱਚ ਪੰਜਾਬ ਦੇ ਡੀਜੀਪੀ ਸੁਮੇਧ ਸੈਣੀ, ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ, 2015 ਵਿੱਚ ਕੋਟਕਪੂਰਾ ਦੇ ਵਿਧਾਇਕ ਮਨਤਾਰ ਬਰਾੜ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਬਰਾੜ ਪੇਸ਼ ਹੋ ਚੁੱਕੇ ਹਨ।
ਇਹ ਵੀ ਪੜ੍ਹੋ: Chandigarh Mayor Election: ਹਾਈਕੋਰਟ ਦੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ, 6 ਫਰਵਰੀ ਬਹੁਤ ਦੂਰ, ਚੋਣ ਲਈ ਕੱਲ੍ਹ ਤੱਕ ਨਵੀਂ ਤਰੀਕ ਦੱਸੋ