Kotakpura News: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਜਾਰੀ ਹੈ ਅਤੇ ਨੌਜਵਾਨ ਲਗਾਤਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਕੋਟਕਪੂਰਾ ਦੇ ਜਲਲੇਆਣਾ ਰੋਡ 'ਤੇ ਸੜਕ ਕਿਨਾਰੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੇ ਨੱਕ 'ਚੋਂ ਬਲਗਮ ਨਿਕਲ ਰਹੀ ਸੀ ਅਤੇ ਸੰਭਾਵਨਾ ਹੈ ਕਿ ਉਹ ਰਾਤ ਤੋਂ ਹੀ ਸੜਕ 'ਤੇ ਪਿਆ ਸੀ। ਸਵੇਰੇ ਖੇਤਾਂ 'ਚ ਕੰਮ ਕਰਨ ਆਏ ਕਿਸਾਨਾਂ ਨੇ ਜਦੋਂ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਕਰੀਬ ਡੇਢ ਘੰਟੇ ਬਾਅਦ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।


COMMERCIAL BREAK
SCROLL TO CONTINUE READING

ਇਸ ਮੌਕੇ ਕਿਸਾਨ ਜਗਦੀਪ ਸਿੰਘ ਨੇ ਦੱਸਿਆ ਕਿ ਨਸ਼ੇੜੀ ਅਕਸਰ ਹੀ ਇਸ ਸੜਕ 'ਤੇ ਟੋਲੀਆਂ ਬਣਾ ਕੇ ਬੈਠ ਜਾਂਦੇ ਹਨ ਅਤੇ ਇਸ ਨੌਜਵਾਨ ਦੀ ਮੌਤ ਬਾਰੇ ਪੁਲਿਸ ਹੀ ਜਾਂਚ ਕਰਕੇ ਜਾਣਕਾਰੀ ਦੇ ਸਕਦੀ ਹੈ। ਮੌਕੇ ’ਤੇ ਪੁੱਜੇ ਏਐਸਆਈ ਲਕਸ਼ਮਣ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਦੀ ਆਰਸੀ ਤੋਂ ਨੌਜਵਾਨ ਦੀ ਪਛਾਣ ਸੰਤੋਖ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਜੇ ਮਰਾੜ ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Punjab News: ਆਗਾਮੀ ਲੋਕ ਸਭਾ ਚੋਣਾਂ ਲਈ AAP ਨੇ 14 ਹਲਕਿਆਂ ਦੇ ਹਲਕਾ ਇੰਚਾਰਜ ਨਿਯੁਕਤ

ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਪਤਾ ਲੱਗਾ ਹੈ ਕਿ ਜਿੱਥੋਂ ਇਹ ਲਾਸ਼ ਬਰਾਮਦ ਹੋਈ ਹੈ, ਉਹ ਇੰਦਰਾ ਕਲੋਨੀ ਹੈ, ਜਿੱਥੇ ਖੁੱਲ੍ਹੇਆਮ ਨਸ਼ਾ ਵੇਚਣ ਦੇ ਦੋਸ਼ ਲਾਏ ਜਾ ਰਹੇ ਹਨ।


ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਖੇਤਾਂ 'ਚ ਕੰਮ ਕਰਨ ਆਏ ਕਿਸਾਨਾਂ ਨੇ ਨੌਜਵਾਨ ਦੀ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਨਾ ਦਿੱਤੀ। ਕਰੀਬ ਡੇਢ ਘੰਟੇ ਬਾਅਦ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸਾਨ ਜਗਦੀਪ ਸਿੰਘ ਨੇ ਦੱਸਿਆ ਕਿ ਨਸ਼ੇੜੀ ਅਕਸਰ ਹੀ ਇਸ ਸੜਕ ’ਤੇ ਗਰੁੱਪਾਂ ਵਿੱਚ ਬੈਠ ਜਾਂਦੇ ਹਨ।


ਮੌਕੇ ’ਤੇ ਪੁੱਜੇ ਏਐਸਆਈ ਲਕਸ਼ਮਣ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਦੀ ਆਰਸੀ ਤੋਂ ਨੌਜਵਾਨ ਦੀ ਪਛਾਣ ਸੰਤੋਖ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਬਾਜੇ ਮਰਾੜ ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ।


(ਕੋਟਕਪੂਰਾ ਤੋਂ ਕੇਸੀ ਸੰਜੇ ਦੀ ਰਿਪੋਰਟ)