Kotkapura Firing Case: ਬਾਦਲਾਂ ਨੂੰ ਲੱਗਾ ਵੱਡਾ ਝਟਕਾ, ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਦੇਖਣ ਲਈ ਪਾਈ ਪਟੀਸ਼ਨ ਅਦਾਲਤ ਨੇ ਕੀਤੀ ਖਾਰਿਜ
Kotkapura Firing Case: ਕੋਟਕਪੂਰਾ ਗੋਲੀ ਕਾਂਡ (Kotkapura Firing Case) ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਪਿਛਲੇ ਮਹੀਨੇ 24 ਫਰਵਰੀ ਨੂੰ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਕਰੀਬ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।
Kotkapura Firing Case: ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ (Parkash Singh Badal) ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਵਕੀਲ ਦੀ ਉਸ ਮੰਗ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਵਿੱਚ ਦਾਇਰ ਚਲਾਨ ਦੀ ਕਾਪੀ ਮੰਗੀ ਸੀ। ਇਸ ਕਰਕੇ ਅਦਾਲਤ ਵੱਲੋਂ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਿਆ ਹੈ।
ਦਰਅਸਲ ਅਦਾਲਤ ਨੇ ਚਾਰਜਸ਼ੀਟ ਦਿਖਾਉਣ ਦੀ ਮੰਗ ਵਾਲੀ ਅਰਜ਼ੀ ਨੂੰ ਰੱਦ ਕਰ ਦਿੱਤਾ। ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਸੁਣਵਾਈ ਮੰਗਲਵਾਰ 14 ਮਾਰਚ ਨੂੰ ਹੋਵੇਗੀ। ਜ਼ਮਾਨਤ ਦੀ ਅਪੀਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚਾਰਜਸ਼ੀਟ ਦੀ ਕਾਪੀ ਦਿਖਾਉਣ ਦੀ ਬੇਨਤੀ ਕੀਤੀ ਸੀ ਪਰ ਐਸਆਈਟੀ ਨੇ ਇਸ 'ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।
ਇਹ ਵੀ ਪੜ੍ਹੋ: Fake Ration Card: ਹੁਣ ਫਰਜ਼ੀ ਰਾਸ਼ਨ ਕਾਰਡ ਵਾਲੇ ਲੋਕ ਹੋ ਜਾਓ ਸਾਵਧਾਨ! ਪੰਜਾਬ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ
ਕੋਟਕਪੂਰਾ ਗੋਲੀ ਕਾਂਡ (Kotkapura Firing Case) ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਪਿਛਲੇ ਮਹੀਨੇ 24 ਫਰਵਰੀ ਨੂੰ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਕਰੀਬ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਵਿੱਚ (Sukhbir Singh Badal) ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ (Parkash Singh Badal) ਤੋਂ ਇਲਾਵਾ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਇਸ ਚਾਰਜਸ਼ੀਟ ਦੇ ਆਧਾਰ 'ਤੇ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬਹਿਬਲ ਇਨਸਾਫ਼ ਮੋਰਚੇ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ (Punjab's Kotkapura Firing Case) ਵਿੱਚ 28 ਫਰਵਰੀ ਤੱਕ ਕਾਰਵਾਈ ਹੋਵੇਗੀ ਅਤੇ ਇਸ ਮਾਮਲੇ ਵਿੱਚ IPC ਦੀਆਂ ਧਾਰਾਵਾਂ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਜੋੜੀਆਂ ਗਈਆ ਸਨ।