ਕੋਟਕਪੂਰਾ ਕਤਲਕਾਂਡ `ਚ 6 ਦੇ 6 ਸ਼ੂਟਰਾਂ ਦੀ ਹੋਈ ਪਛਾਣ: ਸੂਤਰ
ਵੀਰਵਾਰ ਸਵੇਰ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਹੁਣ ਪੰਜਾਬ ਪੁਲਿਸ ਵੱਲੋਂ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਹੈ।
Kotkapura murder case: ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ 'ਚ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੋਟਕਪੂਰਾ ਕਤਲਕਾਂਡ 'ਚ ਸ਼ਾਮਿਲ 6 ਦੇ 6 ਸ਼ੂਟਰਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਪੰਜਾਬ ਪੁਲਿਸ ਵੱਲੋਂ ਕਤਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੰਜਾਬ ਤੇ ਦਿੱਲੀ ਪੁਲਿਸ ਦੇ ਸਾਂਝੇ ਓਪਰੇਸ਼ਨ ਨਾਲ ਇਹ ਪਛਾਣ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਕਤਲਕਾਂਡ ਤੋਂ ਬਾਅਦ ਆਸ-ਪਾਸ ਦੇ ਸੀਸੀਟੀਵੀ ਨੂੰ ਦੇਖਿਆ ਗਿਆ ਅਤੇ 6 ਦੇ 6 ਸ਼ੂਟਰਾਂ ਦੀ ਪਛਾਣ ਕੀਤੀ ਗਈ। ਦੱਸ ਦਈਏ ਕਿ ਵੀਰਵਾਰ ਸਵੇਰ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਕੋਟਕਪੂਰਾ ਕਤਲਕਾਂਡ ਤੋਂ ਬਾਅਦ ਕੋਟਕਪੂਰਾ 'ਡੇਰਾ' ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤੀ ਗਈ ਹੈ ਤੇ ਹਰ ਪਾਸੇ ਪੁਲਿਸ ਹੀ ਪੁਲਿਸ ਹੈ। ਇਸੇ ਤਰ੍ਹਾਂ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਬਾਰਡਰ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਪ੍ਰਦੂਸ਼ਣ 'ਤੇ ਪਾਈ ਪਟੀਸ਼ਨ ਲਈ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
ਇਸ ਦੌਰਾਨ ਪੁਲਿਸ ਵੱਲੋਂ ਕਤਲਕਾਂਡ 'ਚ ਸ਼ਾਮਿਲ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੁਲਜ਼ਮਾਂ ਦੀਆਂ ਤਸਵੀਰਾਂ ਅਤੇ ਵੀਡੀਓ ਹਰ ਨਾਕੇ 'ਤੇ ਭੇਜ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਕਤਲਕਾਂਡ ਤੋਂ ਬਾਅਦ ਕੋਟਕਪੂਰਾ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਹਰਿਆਣਾ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ FIR ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਇਸ ਹਾਦਸੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋਇਆ।
ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਸੁਧੀਰ ਸੂਰੀ ਦੀ ਹੱਤਿਆ ਤੋਂ ਕੁਝ ਦਿਨ ਬਾਅਦ ਹੀ ਵਾਪਰਿਆ ਤੇ ਇਸ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਮੁੜ ਸਵਾਲ ਖੜ੍ਹੇ ਕੀਤੇ ਗਏ ਹਨ।
ਹੋਰ ਪੜ੍ਹੋ: ਬਰਗਾੜੀ ਬੇਅਦਬੀ ਮਾਮਲਾ: ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ
(For more update related to Kotkapura murder case, stay tuned to Zee News PHH)