Kotkapura News: ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
Advertisement
Article Detail0/zeephh/zeephh2493712

Kotkapura News: ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ

Kotkapura News: ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਸੀ, ਪਰ ਝੋਨੇ ਦੀ ਲਿਫਟਿੰਗ ਨਾ ਕਰਕੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਰੁਕ ਗਈ ਹੈ।

Kotkapura News: ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ

Kotkapura News: ਕੋਟਕਪੂਰਾ ਦੇ ਪਿੰਡ ਗੋਂਦਾਰਾ ਵਿਖੇ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਅਤੇ ਇਸ ਗੱਲ ਦੀ ਸੂਚਨਾ ਮਿਲਣ ਤੋਂ ਬਾਅਦ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸਕੱਤਰ ਸਮੇਤ ਹੋਰ ਅਧਿਕਾਰੀ ਮੌਕੇ ਉੱਤੇ ਪਹੁੰਚੇ ਜਿਨ੍ਹਾਂ ਨੇ ਖਰੀਦ ਦਾ ਕੰਮ ਸ਼ੁਰੂ ਕਰਵਾਇਆ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸ਼ਾਂਤ ਹੋਇਆ।

ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਹੋਇਆ ਸੀ ਲੇਕਿਨ ਅਜੇ ਵੀ ਪੰਜਾਬ ਦੀਆਂ ਕਈ ਮੰਡੀਆਂ ਇਹੋ ਜਿਹੀਆਂ ਹਨ ਜਿੱਥੇ ਖਰੀਦ ਦਾ ਕੰਮ ਸ਼ੁਰੂ ਨਹੀਂ ਹੋਇਆ ਅਤੇ ਇੰਨਾ ਮੰਡੀਆਂ ਵਿੱਚ ਹੀ ਸ਼ਾਮਿਲ ਪਿੰਡ ਗੋਂਦਾਰਾ ਦੀ ਅਨਾਜ ਮੰਡੀ ਵਿੱਚ ਵੀ ਖਰੀਦ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਦੇ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਗੱਲ ਦੀ ਜਾਣਕਾਰੀ ਮਿਲਣ ਤੋਂ ਬਾਅਦ ਮਾਰਕੀਟ ਕਮੇਟੀ ਕੋਟਪੁਰਾ ਦੇ ਚੇਅਰਮੈਨ ਗੁਰਮੀਤ ਸਿੰਘ ਅਤੇ ਸਕੱਤਰ ਯੁਗਵੀਰ ਕੁਮਾਰ ਸਮੇਤ ਹੋਰ ਅਧਿਕਾਰੀ ਮੌਕੇ ਉੱਤੇ ਪੁੱਜੇ ਜਿਨ੍ਹਾਂ ਵੱਲੋਂ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਇੰਦਰਜੀਤ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਅਤੇ ਇਸ ਮੰਡੀ ਚ ਮਜਬੂਰ ਹੋ ਕੇ ਕਿਸਾਨਾਂ ਨੂੰ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਘਿਰਾਓ ਕਰਨਾ ਪਿਆ।

ਇਹ ਵੀ ਪੜ੍ਹੋ: IND vs Aus: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਸਾਬਕਾ ਸਲੈਕਟਰ ਨੂੰ ਆਈ ਪੁਜਾਰਾ ਦੀ ਯਾਦ, ਖਰਾਬ ਫਾਰਮ 'ਚ ਵਿਰਾਟ

ਮਾਰਕੀਟ ਕਮੇਟੀ ਚੇਅਰਮੈਨ ਗੁਰਮੀਤ ਸਿੰਘ ਨੇ ਕਿਹਾ ਕਿ ਮੰਡੀ ਅਲਾਟਮੈਂਟ ਦੀ ਗਲਤ ਫਹਿਮੀ ਕਾਰਨ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਸੀ ਪਰ ਉਨ੍ਹਾਂ ਮੌਕੇ ਤੇ ਪਹੁੰਚ ਕੇ ਸ਼ਹੀ ਜਾਣਕਾਰੀ ਦਿੱਤੀ ਗਈ। ਨਾਲ ਹੀ ਮੰਡੀ ਵਿੱਚ ਖਰੀਦ ਅਤੇ ਲਿਫਟਿੰਗ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Gurdeep Bath: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

Trending news