Kotkapura News: ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਰਤੋਂ, ਵਿਕਰੀ ਅਤੇ ਸਟੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
Trending Photos
Kotkapura News: ਕੋਟਕਪੂਰਾ ਥਾਣੇ ਨੇ ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੁਹਿੰਮ ਵਿੱਢ ਲਈ ਹੈ। ਇਸੇ ਲੜੀ ਤਹਿਤ ਪੁਲਿਸ ਨੇ ਇੱਥੇ ਇੱਕ ਵਿਅਕਤੀ ਨੂੰ ਚਾਈਨਾ ਡੋਰ ਦੇ 22 ਗੱਟੂਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਰਤੋਂ, ਵਿਕਰੀ ਅਤੇ ਸਟੋਰ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ ਅਤੇ ਪੁਲਿਸ ਨੂੰ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਤਹਿਤ ਸ਼ਹਿਰ ਦੇ ਪੁਲਿਸ ਸਟੇਸ਼ਨ ਨੇ ਵੱਖ-ਵੱਖ ਟੀਮਾਂ ਬਣਾ ਕੇ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਚਾਈਨਾ ਡੋਰ ਵੇਚਣ, ਖਰੀਦਣ ਅਤੇ ਵਰਤਣ ਵਾਲਿਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਬਾਰੇ ਗੱਲ ਕਰਦਿਆਂ ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਮਨੋਜ ਕੁਮਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਿਟੀ ਪੁਲਿਸ ਵੱਲੋਂ ਚਾਈਨਾ ਡੋਰ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਇੱਕ ਵਿਅਕਤੀ ਨੂੰ ਚਾਈਨਾ ਡੋਰ ਦੇ 22 ਗੱਟੂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ 'ਤੇ ਨਜ਼ਰ ਰੱਖਣ ਲਈ ਵੱਖਰੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਸਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਉਨ੍ਹਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾ ਸਕੇ।