Kotakpur News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਤਕਰੀਬਨ ਦੋ ਹਫਤਿਆਂ ਤੋਂ ਪੰਜਾਬ ਹਰਿਆਣਾ ਦੇ ਖਨੋਰੀ ਬਾਰਡਰ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਬੈਠੇ ਹੋਏ ਹਨ ਅਤੇ ਉਨਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ
Trending Photos
Kotakpur News: ਕੋਟਕਪੂਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਚੁੱਲਾ ਸਾਹਿਬ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ ਅਤੇ ਉਸ ਤੋਂ ਬਾਅਦ ਸ਼ਹਿਰ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਇਲਾਕੇ ਦੀਆਂ ਕਿਸਾਨ ,ਮਜ਼ਦੂਰ ਜਥੇਬੰਦੀਆਂ ਸਮੇਤ ਵਪਾਰੀ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਵਰਕਰਾਂ ਨੇ ਵੀ ਭਾਗ ਲਿਆ ਅਤੇ ਕੇਂਦਰ ਸਰਕਾਰ ਦੇ ਰਵਈਏ ਦੀ ਸਖਤ ਸ਼ਬਦਾਂ ਦੇ ਵਿੱਚ ਨਿਖੇਦੀ ਕੀਤੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਤਕਰੀਬਨ ਦੋ ਹਫਤਿਆਂ ਤੋਂ ਪੰਜਾਬ ਹਰਿਆਣਾ ਦੇ ਖਨੋਰੀ ਬਾਰਡਰ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਬੈਠੇ ਹੋਏ ਹਨ ਅਤੇ ਉਨਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਜਿਸ ਦੇ ਚਲਦਿਆਂ ਸੂਬੇ ਭਰ ਦੇ ਵਿੱਚ ਥਾਂ ਥਾਂ ਤੇ ਉਨਾਂ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਕੋਟਕਪੂਰਾ ਵਿਖੇ ਵੀ ਅਰਦਾਸ ਕਰਕੇ ਸ਼ਹਿਰ ਵਿੱਚ ਮਸ਼ਾਲ ਮਾਰਚ ਕੱਢਿਆ ਗਿਆ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਪ੍ਰਤੀ ਰਵਈਆ ਠੀਕ ਨਹੀਂ ਹੈ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।ਉਹਨਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਹਾਲਤ ਲਗਾਤਾਰ ਚਿੰਤਾਜਨਕ ਬਣੀ ਹੋਈ ਹੈ ਅਤੇ ਸੂਬੇ ਭਰ ਦੇ ਵਿੱਚ ਅੱਜ ਤੋਂ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਵਿੱਚ ਹਰ ਗੁਰਦੁਆਰਾ ਸਾਹਿਬ ਤੋਂ ਉਹਨਾਂ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਜਾ ਰਹੀ ਹੈ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਸ਼ਹਿਰ ਦੇ ਵਪਾਰੀ ਆਗੂ ਓਮਕਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਹੀ ਨਹੀਂ ਵਪਾਰੀ ਸਮੇਤ ਹੋਰ ਵਰਗਾਂ ਦੇ ਪ੍ਰਤੀ ਵੀ ਸਰਕਾਰ ਦਾ ਰਵਈਆ ਠੀਕ ਨਹੀਂ ਹੈ ਅਤੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਸਰਕਾਰ ਦੇ ਖਿਲਾਫ ਸੰਘਰਸ਼ ਕਰਨਾ ਚਾਹੀਦਾ ਹੈ।