Kotkapura Firing Case: ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਗੋਲੀਕਾਂਡ ਮਾਮਲੇ ਵਿੱਚ ਅਹਿਮ ਜਾਣਕਾਰੀ ਸਾਹਮਣੇ ਆਈ ਹੈ।
Trending Photos
Kotkapura Firing Case: 2015 ਚ ਵਾਪਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲੁ ਜੁੜੇ ਦੋ ਅਹਿਮ ਮਾਮਲੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਗੋਲੀਕਾਂਡ ਮਾਮਲੇ ਵਿੱਚ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਤਹਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਵਿੱਚ ਜਾਰੀ ਰਹੇਗੀ। ਇਸ ਸਬੰਧੀ 3 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਮੁਲਜ਼ਮਾਂ ਖਿਲਾਫ਼ ਦੋਸ਼ ਤੈਅ ਕਰਨ ਨੂੰ ਲੈਕੇ ਬਹਿਸ ਹੋ ਸਕਦੀ ਹੈ।
ਜਾਣਕਾਰੀ ਮੁਤਾਬਿਕ ਬਹਿਬਲ ਗੋਲੀਕਾਂਡ ਦੇ ਕੁੱਝ ਮੁਲਜ਼ਮਾਂ ਵੱਲੋਂ ਹਾਈ ਕੋਰਟ ਵਿੱਚ ਦਾਖ਼ਲ ਇੱਕ ਅਰਜ਼ੀ ਉਤੇ ਫੈਸਲਾ ਦਿੰਦੇ ਹੋਏ ਬਹਿਬਲ ਗੋਲੀਕਾਂਡ ਨਾਲ ਜੁੜੇ ਮਾਮਲੇ ਦੀ ਸੁਣਵਾਈ ਲਈ ਚੰਡੀਗੜ੍ਹ ਅਦਾਲਤ ਵਿੱਚ ਕੇਸ ਟਰਾਂਸਫਰ ਕਰ ਦਿੱਤਾ ਗਿਆ ਸੀ ਕਿਉਂਕਿ ਕੋਟਕਪੂਰਾ ਗੋਲੀਕਾਂਡ ਮਾਮਲਾ ਵੀ ਇਸੇ ਮਾਮਲੇ ਨਾਲ ਜੁੜਿਆ ਹੋਣ ਅਤੇ ਕਈ ਮੁਲਜ਼ਮ ਦੋਵੇਂ ਕੇਸਾਂ ਵਿੱਚ ਇੱਕੋ ਹੋਣ ਕਾਰਨ ਕਰੀਬ ਛੇ ਮਹੀਨੇ ਪਹਿਲਾਂ ਫਰੀਦਕੋਟ ਅਦਾਲਤ ਵੱਲੋਂ ਹਾਈ ਕੋਰਟ ਨੂੰ ਇੱਕ ਪੱਤਰ ਲਿਖ ਇਸ ਕੇਸ ਨੂੰ ਵੀ ਚੰਡੀਗੜ੍ਹ ਟਰਾਂਸਫਰ ਕਰਨ ਦੀ ਰਾਏ ਮੰਗੀ ਗਈ ਸੀ।
ਅਜੇ ਤੱਕ ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਕੋਈ ਫੈਸਲਾ ਨਾ ਕਿਤੇ ਜਾਣ ਤੋਂ ਬਾਅਦ ਫਰੀਦਕੋਟ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਨੂੰ ਹੋਰ ਨਾ ਲਮਕਾਉਣ ਨੂੰ ਲੈਕੇ ਇਸ ਕੇਸ ਦੀ ਸੁਣਵਾਈ ਮੁੜ ਤੋਂ ਸ਼ੁਰੂ ਕਰਦੇ ਹੋਏ ਸੁਣਵਾਈ ਦੀ 3 ਫਰਵਰੀ ਤੈਅ ਕੀਤੀ ਗਈ ਹੈ। ਇਸ ਸੁਣਵਾਈ ਉਤੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਨੂੰ ਲੈਕੇ ਬਹਿਸ ਕੀਤੀ ਜਾ ਸਕਦੀ ਹੈ। ਬਚਾਅ ਪੱਖ ਦੇ ਵਕੀਲ ਨਰਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕੇ ਜੇਕਰ ਹਾਈ ਕੋਰਟ ਵੱਲੋਂ ਕੋਈ ਨਿਰਦੇਸ਼ ਪਾਸ ਹੁੰਦੇ ਹਨ ਤਾਂ ਕਿਸੇ ਵੇਲੇ ਵੀ ਇਸ ਕੇਸ ਨੂੰ ਵੀ ਸੁਣਵਾਈ ਲਈ ਚੰਡੀਗੜ੍ਹ ਅਦਾਲਤ ਟਰਾਂਸਫਰ ਕੀਤਾ ਜਾ ਸਕਦਾ ਹੈ।
ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ਦੀ ਸੁਣਵਾਈ ਮੁੜ ਤੋਂ ਫਰੀਦਕੋਟ ਅਦਾਲਤ ਵੱਲੋਂ ਸ਼ੁਰੂ ਕਰਨ ਦੇ ਫੈਸਲੇ ਉਤੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਖੁਸ਼ੀ ਜ਼ਾਹਿਰ ਕੀਤੀ ਅਤੇ ਅਦਾਲਤ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਇਕ ਵੀਡੀਓ ਰਾਹੀਂ ਉਸ ਵੱਲੋਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕੇ ਕੱਲ੍ਹ ਜੋ ਅਦਾਲਤ ਵੱਲੋਂ ਇੱਕ ਫੈਸਲਾ ਲੈਂਦੇ ਹੋਏ ਕੇ ਇਸ ਕੇਸ ਨੂੰ ਹੋਰ ਜ਼ਿਆਦਾ ਨਾ ਲਮਕਾਇਆ ਜਾਵੇ ਤੇ ਇਸ ਕੇਸ ਨੂੰ ਮੁੜ ਤੋਂ ਸੁਣਵਾਈ ਤਹਿਤ ਲਿਆਂਦਾ ਜਾਵੇ ਇੱਕ ਵਧੀਆ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਅਦਾਲਤ ਨੂੰ ਗੁੰਮਰਾਹ ਕਰਨ ਅਤੇ ਇਸ ਕੇਸ ਨੂੰ ਹੋਰ ਲੰਬਾ ਖਿੱਚਣ ਦੀ ਨੀਅਤ ਨਾਲ ਵਾਰ-ਵਾਰ ਤਰ੍ਹਾਂ ਤਰ੍ਹਾਂ ਦੀਆਂ ਅਰਜ਼ੀਆਂ ਲਗਾ ਕੇ ਇਸ ਕੇਸ ਨੂੰ ਲਮਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਹੁਣ ਉਮੀਦ ਹੈ ਕਿ ਇਸ ਕੇਸ ਦੀ ਸੁਣਵਾਈ ਜਲਦ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ ਅਤੇ ਸਾਰੇ ਦੋਸ਼ੀ ਜਲਦ ਸਲਾਖਾਂ ਪਿੱਛੇ ਹੋਣਗੇ।