Punjabi Youth Death in Australia: ਕੋਟਕਪੂਰਾ ਦੇ ਲਾਜਪਤ ਨਗਰ ਦੇ ਰਹਿਣ ਵਾਲੇ ਨੌਜਵਾਨ ਸੌਰਵ ਵਾਲੀਆ ਪੁੱਤਰ ਸੰਜੇ ਵਾਲੀਆ ਦੀ ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਮੌਤ ਹੋ ਗਈ ਹੈ।


COMMERCIAL BREAK
SCROLL TO CONTINUE READING

ਉਸ ਦੀ ਲਾਸ਼ ਕੋਟਕਪੂਰਾ ਸ਼ਹਿਰ ਵਿੱਚ ਆਉਣ ਅਤੇ ਅੱਜ ਦੁਪਹਿਰ ਸਥਾਨਕ ਰਾਮ ਬਾਗ ਵਿੱਚ ਉਸ ਦਾ ਰੀਤੀ ਰਿਵਾਜ ਅਨੁਸਾਰ ਅੰਤਿਮ ਸਸਕਾਰ ਕਰ ਗਿਆ। ਨੌਜਵਾਨ ਨੂੰ ਗਮਗੀਨ ਮਾਹੌਲ ਵਿੱਚ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਦਾਈ ਦਿੱਤੀ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।


ਪਰਿਵਾਰ ਮੁਤਾਬਕ ਸੌਰਵ ਵਾਲੀਆ ਪਿਛਲੇ 9 ਸਾਲਾਂ ਤੋਂ ਸਿਡਨੀ 'ਚ ਰਹਿੰਦਾ ਸੀ, ਜਿੱਥੇ ਕਰੀਬ ਦੋ ਹਫਤੇ ਪਹਿਲਾਂ ਅਚਾਨਕ ਬੀਮਾਰ ਹੋ ਜਾਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮੌਕੇ ਗੱਲਬਾਤ ਕਰਦਿਆਂ ਪਰਿਵਾਰ ਦੇ ਨਜ਼ਦੀਕੀ ਲੋਕਾਂ ਨੇ ਦੱਸਿਆ ਕਿ ਸੌਰਵ ਵਾਲੀਆ ਨੂੰ ਆਸਟ੍ਰੇਲੀਆ ਵਿੱਚ ਸਮੇਂ ਸਿਰ ਇਲਾਜ ਦੀ ਸਹੂਲਤ ਨਹੀਂ ਮਿਲ ਸਕੀ।


ਇਹ ਵੀ ਪੜ੍ਹੋ : Punjab Kisan Andolan Live Update: ਕਿਸਾਨੀ ਅੰਦੋਲਨ 'ਤੇ ਹਰ ਅਪਡੇਟ, ਦੂਜੇ ਦਿਨ ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਮੋਰਚਾ ਸਾਂਭਿਆ


ਉਨ੍ਹਾਂ ਕਿਹਾ ਕਿ ਭਾਵੇਂ ਵਿਦੇਸ਼ਾਂ ਨੇ ਬਹੁਤ ਤਰੱਕੀ ਕੀਤੀ ਹੈ ਪਰ ਫਿਰ ਵੀ ਉਹ ਡਾਕਟਰੀ ਸੇਵਾਵਾਂ ਦੇ ਖੇਤਰ ਵਿੱਚ ਭਾਰਤ ਨਾਲੋਂ ਪਛੜ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਨੌਜਵਾਨ ਪੁੱਤਰ ਦੀ ਮੌਤ ਨਾਲ ਪੂਰਾ ਸ਼ਹਿਰ ਸੋਗ ਵਿੱਚ ਡੁੱਬਿਆ ਹੋਇਆ ਹੈ।


ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਕੋਟਕਪੂਰਾ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਦੇ ਵਿੰਨੀਪੈੱਗ ਵਿੱਚ ਨਮੂਨੀਏ ਕਾਰਨ ਮੌਤ ਹੋ ਗਈ ਸੀ। ਉਸਦੀ ਮ੍ਰਿਤਕ ਦੇਹ ਕੋਟਕਪੂਰਾ ਵਿਖੇ ਪੁੱਜੀ ਤਾਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਭਾਵੁਕ ਹੋਈ ਮਾਂ ਨੇ ਆਪਣੇ ਪੁੱਤ ਦੇ ਸਿਰ ਉਤੇ ਸਿਹਰਾ ਸਜਾਇਆ ਅਤੇ ਛੋਟੀ ਭੈਣ ਨੇ ਹੱਥ ਉਤੇ ਰੱਖੜੀ ਬੰਨ੍ਹੀ।


ਇਸ ਮੌਕੇ ਹਰ ਕਿਸੇ ਦੀ ਅੱਖਾਂ ਨਮ ਸਨ। ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ। ਕਾਬਿਲੇਗੌਰ ਹੈ ਕਿ ਬਾਸਕਟਬਾਲ ਕੋਚ ਗੁਰਚਰਨ ਸਿੰਘ ਨੇ ਆਪਣੇ ਪੁੱਤ ਕਰਨਵੀਰ ਸਿੰਘ ਨੂੰ ਚੰਗੇਰੇ ਭਵਿੱਖ ਲਈ ਕੈਨੇਡਾ ਵਿਖੇ ਸਟੱਡੀ ਵੀਜ਼ੇ ਉਤੇ ਕਰੀਬ ਡੇਢ ਸਾਲ ਪਹਿਲਾਂ ਭੇਜਿਆ ਸੀ ਪਰ ਉਥੇ ਉਸ ਦੀ ਮੌਤ ਹੋ ਗਈ ਸੀ।


ਇਹ ਵੀ ਪੜ੍ਹੋ : Farmers Protest: ਕੇਂਦਰੀ ਮੰਤਰੀ ਅਰਜੁਨ ਮੁੰਡਾ ਦਾ ਵੱਡਾ ਬਿਆਨ- 'ਅਸੀਂ ਅਗਲੀ ਗੱਲਬਾਤ ਰਾਹੀਂ ਲੱਭਾਂਗੇ ਹੱਲ'