Kulwinder Billa News: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਭੰਗੜਾ ਪਾਇਆ।


COMMERCIAL BREAK
SCROLL TO CONTINUE READING

ਇੱਥੇ ਸਟੇਜ 'ਤੇ ਜਿਵੇਂ ਹੀ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਗੀਤ ਸ਼ੁਰੂ ਕੀਤਾ ਤਾਂ ਉਸ ਨੇ ਪੁਲਿਸ ਕਮਿਸ਼ਨਰ ਸਿੱਧੂ ਨੂੰ ਭੰਗੜਾ ਪਾਉਣ ਦਾ ਇਸ਼ਾਰਾ ਕੀਤਾ ਜਿਸ ਤੋਂ ਬਾਅਦ ਮਨਦੀਪ ਸਿੰਘ ਸਿੱਧੂ ਨੇ ਵੀ ਆਪਣੀਆਂ ਦੋਵੇਂ ਬਾਹਾਂ ਉੱਚੀਆਂ ਕਰ ਕੇ ਭੰਗੜਾ ਪਵਾਇਆ।


ਇਹ ਵੀ ਪੜ੍ਹੋ: Punjab News: ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ, CM ਮਾਨ ਦੀ ਕੀਤੀ ਸ਼ਲਾਘਾ

ਅੱਜ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੇ ਗੀਤਾਂ 'ਤੇ ਸਾਈਕਲ ਸਵਾਰਾਂ ਨੇ ਭੰਗੜਾ ਪਾ ਕੇ ਖੁਸ਼ੀ ਮਨਾਈ, ਉਥੇ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਦੇ ਨਾਲ ਹੀ ਹੋਰ ਪੁਲਿਸ ਅਫਸਰ ਕੁਲਵਿੰਦਰ ਬਿੱਲਾ ਦੇ ਗੀਤਾਂ 'ਤੇ ਨੱਚਦੇ ਹੋਏ ਦਿਖਾਈ ਦਿੱਤੇ, ਇਹ ਰਿਕਾਰਡ ਤੋੜਨ ਦੀ ਖੁਸ਼ੀ ਸੀ। ਇਹ ਸਾਈਕਲ ਰੈਲੀ ਸਫ਼ਲ ਰਹੀ ਅਤੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਦੇਸ਼-ਵਿਦੇਸ਼ ਵਿੱਚ ਨਸ਼ਿਆਂ ਖ਼ਿਲਾਫ਼ ਸੁਨੇਹਾ ਦਿੱਤਾ ਗਿਆ। ਪੁਲਿਸ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ।


ਰੈਲੀ ਦੀ ਸਮਾਪਤੀ ਦੌਰਾਨ 151 ਪ੍ਰਤੀਯੋਗੀਆਂ ਨੂੰ ਡਰਾਅ ਕੱਢ ਕੇ ਸਾਈਕਲਾਂ ਨਾਲ ਸਨਮਾਨਿਤ ਕੀਤਾ ਗਿਆ। ਗਿਆ। CM ਸਿੱਧੂ ਨੇ ਖੁਦ 13 ਕਿਲੋਮੀਟਰ ਤੱਕ ਸਾਈਕਲ ਚਲਾਇਆ। ਇਸ ਰੈਲੀ ਵਿੱਚ ਉਨ੍ਹਾਂ ਦੇ ਨਾਲ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਸਾਈਕਲ ਚਲਾਉਂਦੇ ਨਜ਼ਰ ਆਏ।


ਇਹ ਵੀ ਪੜ੍ਹੋ: Punjab Cycle Rally: CM ਮਾਨ ਨੇ ਲੁਧਿਆਣਾ 'ਚ ਮੈਗਾ ਸਾਈਕਲ ਰੈਲੀ ਦਾ ਕੀਤਾ ਆਗਾਜ਼, ਕਹੀ ਵੱਡੀ ਗੱਲ