Ferozepur News: ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜਨ ਕਾਰਨ ਮਜ਼ਦੂਰ ਦੀ ਮੌਤ ਹੋ ਗਈ। ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
Trending Photos
Ferozepur News: ਸਤਲੁਜ ਦਰਿਆ ਪਾਰ ਕਰਦੇ ਸਮੇਂ ਇੱਕ ਮਜ਼ਦੂਰ ਦੀ ਡੁੱਬਣ ਕਾਰਨ ਮੌਤ ਹੋ ਗਈ। ਫਿਰੋਜ਼ਪੁਰ ਵਿੱਚ ਕੰਮ ਤੋਂ ਵਾਪਸ ਆ ਰਿਹਾ ਮਜ਼ਦੂਰ ਸਤਲੁਜ ਦਰਿਆ ਪਾਰ ਕਰਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਿਆ। ਇਸ ਤੋਂ ਬਾਅਦ ਕਾਫੀ ਮੁਸ਼ਕੱਤ ਤੋਂ ਬਾਅਦ ਮਜ਼ਦੂਰ ਦੀ ਲਾਸ਼ ਬਰਾਮਦ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਵਾਸੀ ਨੌ ਸ਼ੇਰ ਸਿੰਘ ਵਾਲਾ ਗੁਰੂ ਹਰਸਹਾਏ ਸਬ ਡਿਵੀਜ਼ਨ ਵਜੋਂ ਕੀਤੀ ਹੈ।
ਗੁਰੂ ਹਰਸਹਾਏ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਗਦੀਸ਼ ਸਿੰਘ ਨਾਮਕ ਵਿਅਕਤੀ ਕੰਮ ਤੋਂ ਵਾਪਸ ਆਉਂਦੇ ਸਮੇਂ ਸਤਲੁਜ ਦਰਿਆ ਪਾਰ ਕਰਦੇ ਸਮੇਂ ਤੇਜ਼ ਪਾਣੀ ਦੇ ਵਹਾਅ ਵਿੱਚ ਰੁੜ ਗਿਆ। ਉਹ ਇੱਕ ਪੁਲ ਪਾਰ ਕਰ ਰਿਹਾ ਸੀ ਜੋ ਸਤਲੁਜ ਦੇ ਪਾਣੀ ਨਾਲ ਭਰ ਗਿਆ ਸੀ। ਕੁਝ ਲੋਕਾਂ ਨੇ ਉਸ ਨੂੰ ਪੁਲ ਪਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਚਿਤਾਵਨੀ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਜਿਵੇਂ ਹੀ ਉਹ ਪੁਲ ਦੇ ਵਿਚਕਾਰ ਪਹੁੰਚਿਆ, ਉਹ ਤਿਲਕ ਕੇ ਦਰਿਆ ਵਿੱਚ ਡਿੱਗ ਗਿਆ।
ਬਾਅਦ ਵਿੱਚ ਗੋਤਾਖੋਰਾਂ ਦੀ ਟੀਮ ਨੇ ਉਸ ਦੀ ਲਾਸ਼ ਨੂੰ ਬਾਹਰ ਕੱਢ ਲਿਆ। ਗੁਰੂਹਰਸਹਾਏ ਦੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲੇ ਦੇ ਨੌਜਵਾਨ ਜਗਦੀਸ਼ ਸਿੰਘ ਦੀ ਲਾਸ਼ ਸ਼ਨਿੱਚਰਾਵਾਰ ਨੂੰ ਸ਼ੇਰ ਸਿੰਘ ਵਾਲੀ ਪੁਲ ਕੋਲੋਂ ਬਰਾਮਦ ਹੋਈ।
ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਗੁਰੂਹਰਸਹਾਇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਹੁਣ ਜਗਦੀਸ਼ ਸਿੰਘ ਦੀ ਲਾਸ਼ ਨੂੰ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਤੋਂ ਟਰੈਕਟਰ ਟਰਾਲੀ ਜ਼ਰੀਏ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੰਜਾਬ ਵਿੱਚ ਭਾਰੀ ਬਾਰਿਸ਼ ਮਗਰੋਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਤੇ ਇਸ ਲਈ ਪ੍ਰਸ਼ਾਸਨ ਸਮੇਂ-ਸਮੇਂ ਉਤੇ ਲੋਕਾਂ ਨੂੰ ਪਾਣੀ ਤੋਂ ਦੂਰ ਰਹਿਣ ਦੀ ਐਡਵਾਇਜ਼ਰੀ ਜਾਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ : Punjab News: ਫਰੀਦਕੋਟ ਹਸਪਤਾਲ ਤੋਂ ਭੱਜਿਆ ਬੰਬੀਹਾ ਗਰੁੱਪ ਦਾ ਗੁਰਗਾ, ਲਾਰੈਂਸ ਬਿਸ਼ਨੋਈ ਵੀ ਇੱਥੇ ਜੇਰੇ ਇਲਾਜ
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਮਾਛੀਵਾੜਾ ਸਾਹਿਬ ਵਿਖੇ ਬੁੱਢਾ ਦਰਿਆ ‘ਚ ਰੁੜ੍ਹੇ ਇਕ ਲੜਕੇ ਦੀ ਲਾਸ਼ ਬਰਾਮਦ ਹੋ ਗਈ ਸੀ। ਜਿਸ ਥਾਂ ਉਪਰ ਬੱਚਾ ਡੁੱਬਿਆ ਸੀ, ਉਸ ਥਾਂ ਤੋਂ ਕਰੀਬ 1.25 ਕਿਲੋਮੀਟਰ ਦੀ ਦੂਰੀ ਉਪਰ ਲਾਸ਼ ਬਰਾਮਦ ਹੋਈ। ਇਸ ਘਟਨਾ ਨੇ ਪਿੰਡ ਚੱਕੀ ਦੇ ਰਹਿਣ ਵਾਲੇ ਬਜ਼ੁਰਗ ਜੋੜੇ ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ ਹੈ। ਕਿਉਂਕਿ ਮ੍ਰਿਤਕ ਸੁਖਪ੍ਰੀਤ ਸਿੰਘ (16) ਆਪਣੇ ਦਾਦਾ-ਦਾਦੀ ਦੇ ਬੁਢਾਪੇ ਦਾ ਇਕਲੌਤਾ ਸਹਾਰਾ ਸੀ।
ਇਹ ਵੀ ਪੜ੍ਹੋ : Mansa Ghaggar news: ਮਾਨਸਾ 'ਚ ਘੱਗਰ ਦੀ ਤਬਾਹੀ! ਚਾਂਦਪੁਰਾ ਬੰਨ੍ਹ ਤੋਂ ਸਰਦੂਲਗੜ੍ਹ 'ਚੋਂ ਲੰਘਣ ਵਾਲੇ ਘੱਗਰ 'ਚ ਪਿਆ ਪਾੜ