ਲਖੀਮਪੁਰ ਖੀਰੀ ਮਾਮਲਾ: ਕੇਂਦਰੀ ਮੰਤਰੀ ਦੇ ਪੁੱਤਰ ਨੂੰ ਸਲਾਖਾਂ ਪਿੱਛੇ ਡੱਕਣ ਵਾਲੇ ਪੁਲਿਸ ਅਧਿਕਾਰੀ ਦਾ ਤਬਾਦਲਾ
Advertisement

ਲਖੀਮਪੁਰ ਖੀਰੀ ਮਾਮਲਾ: ਕੇਂਦਰੀ ਮੰਤਰੀ ਦੇ ਪੁੱਤਰ ਨੂੰ ਸਲਾਖਾਂ ਪਿੱਛੇ ਡੱਕਣ ਵਾਲੇ ਪੁਲਿਸ ਅਧਿਕਾਰੀ ਦਾ ਤਬਾਦਲਾ

ਇਸ ਮਾਮਲੇ ਦੀ ਜਾਂਚ ਕਰ ਰਹੇ ਡੀ.ਆਈ.ਜੀ ਉਪੇਂਦਰ ਅਗਰਵਾਲ ਦਾ ਯੂ.ਪੀ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ।ਉਪੇਂਦਰ ਅਗਰਵਾਲ ਓਹੀ ਵਿਅਕਤੀ ਹਨ ਜਿਹਨਾਂ ਨੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਸੀ।

ਲਖੀਮਪੁਰ ਖੀਰੀ ਮਾਮਲਾ: ਕੇਂਦਰੀ ਮੰਤਰੀ ਦੇ ਪੁੱਤਰ ਨੂੰ ਸਲਾਖਾਂ ਪਿੱਛੇ ਡੱਕਣ ਵਾਲੇ ਪੁਲਿਸ ਅਧਿਕਾਰੀ ਦਾ ਤਬਾਦਲਾ

ਚੰਡੀਗੜ: ਜਿਥੇ ਇਕ ਪਾਸੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਇਨਸਾਫ਼ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਨਸਾਫ਼ ਲਈ ਮੁਹਿੰਮ ਵਿੱਢੀ ਗਈ ਉਥੇ ਈ ਇਸ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।ਜਿਸਨੇ ਭਾਜਪਾ ਨੂੰ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਵਿਚ ਖੜਾ ਕਰ ਦਿੱਤਾ ਹੈ।

ਦਰਅਸਲ ਇਸ ਮਾਮਲੇ ਦੀ ਜਾਂਚ ਕਰ ਰਹੇ ਡੀ.ਆਈ.ਜੀ ਉਪੇਂਦਰ ਅਗਰਵਾਲ ਦਾ ਯੂ.ਪੀ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ।ਉਪੇਂਦਰ ਅਗਰਵਾਲ ਓਹੀ ਵਿਅਕਤੀ ਹਨ ਜਿਹਨਾਂ ਨੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਸੀ।

ਯੂ.ਪੀ ਸਰਕਾਰ ਦੇ ਵੱਲੋਂ ਆਈ.ਪੀ.ਐਸ ਰੈਂਕ ਦੇ 6 ਪੁਲਿਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।ਜਿਸਦੇ ਵਿਚ ਉਪੇਂਦਰ ਅਗਰਵਾਲ ਦਾ ਨਾਂ ਸ਼ਾਮਿਲ ਹੋਣ ਤੋਂ ਬਾਅਦ ਤਰ੍ਹਾਂ-ਤਰ੍ਹਾਂ ਦੀਆਂ ਖੁੰਢ ਚਰਚਾਵਾਂ ਇਸ ਨਾਲ ਜੁੜ ਗਈਆਂ ਹਨ।ਇਸਨੂੰ ਯੂ.ਪੀ ਸਰਕਾਰ ਦੀ ਸੋਚੀ-ਸਮਝੀ ਰਣਨੀਤੀ ਤਹਿਤ ਕੀਤਾ ਗਿਆ ਫ਼ੈਸਲਾ ਦੱਸਿਆ ਜਾ ਰਿਹਾ ਹੈ ਜਿਸ ਪਿੱਛੇ ਯੂ.ਪੀ ਸਰਕਾਰ ਵੱਲੋਂ ਇਸ ਕੇਸ ਨੂੰ ਪ੍ਰਭਾਵਿਤ ਕਰਨ ਦੀ ਮੰਸ਼ਾ ਮੰਨੀ ਜਾ ਰਹੀ ਹੈ।ਉਪੇਂਦਰ ਅਗਰਵਲ ਤੋਂ ਬਾਅਦ ਹੁਣ ਦੇਵੀਪਟਨ ਗੋਂਡਾ ਨੂੰ ਡੀ ਆਈ ਜੀ ਬਣਾਇਆ ਗਿਆ ਹੈ।

ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ 'ਤੇ 4 ਕਿਸਾਨਾਂ ਨੂੰ ਗੱਡੀ ਹੇਠ ਦੇ ਕੇ ਕਤਲ ਕਰਨ ਦੇ ਇਲਜ਼ਾਮ ਲੱਗੇ ਸਨ।ਬਲਕਿ ਇਸ ਘਟਨਾਕ੍ਰਮ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ 'ਤੇ ਸੰਗੀਨ ਧਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿਚ ਇਹਨਾਂ ਨੂੰ ਥਾਣੇ ਪੁੱਛਗਿੱਛ ਲਈ ਬੁਲਾ ਕੇ ਡੀ ਆਈ ਜੀ ਉਪੇਂਦਰ ਅਗਰਵਾਲ ਵੱਲੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ।ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਖੁੰਦਕ ਕਾਰਨ ਉਪੇਂਦਰ ਅਗਰਵਾਲ ਦਾ ਤਬਾਦਲਾ ਕੀਤਾ ਗਿਆ।ਜ਼ਾਹਿਰ ਹੈ ਕਿ ਅਜਿਹੇ ਵਿਚ ਵਿਚ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

WATCH LIVE TV

Trending news