Lakhimpur Kheri violence news: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮੰਗਲਵਾਰ ਨੂੰ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ (Ashish Mishra) ਸਣੇ 14 ਦੋਸ਼ੀਆਂ 'ਤੇ ਦੋਸ਼ ਤੈਅ ਕੀਤੇ ਗਏ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ 'ਚ ਦੋਸ਼ੀ ਬਣਾਇਆ ਗਿਆ ਹੈ। 


COMMERCIAL BREAK
SCROLL TO CONTINUE READING

ਲਖੀਮਪੁਰ ਖੀਰੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ 'ਟੇਨੀ' ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹਨ। ਦੱਸ ਦਈਏ ਕਿ ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਣੇ ਕੁਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ।


ਗੌਰਤਲਬ ਹੈ ਕਿ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਅਤੇ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ ਤੇ ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ ਅਤੇ ਇਹ ਕਿ ਉਹ ਪੂਰੀ ਤਰ੍ਹਾਂ ਬੇਕਸੂਰ ਸਨ। ਹਾਲਾਂਕਿ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। 


ਦੱਸਣਯੋਗ ਹੈ ਕਿ ਅਦਾਲਤ ਵੱਲੋਂ ਆਈਪੀਸੀ ਦੀ ਧਾਰਾ 147, 148, 149, 326, 30, 302, 120 ਬੀ, 427 ਅਤੇ ਧਾਰਾ 177 ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਸਾਰੇ ਲੋੜੀਂਦੇ ਆਧਾਰ ਮਿਲਣ ਉਪਰੰਤ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਲਏ ਗਏ ਹਨ। ਇੱਥੇ ਮੁਲਜ਼ਮ ਸੁਮਿਤ ਜੈਸਵਾਲ ਦੇ ਖ਼ਿਲਾਫ਼ ਧਾਰਾ 3/25, ਆਸ਼ੀਸ਼ ਮਿਸ਼ਰਾ (Ashish Mishra), ਅੰਕਿਤਦਾਸ, ਲਤੀਫ਼ ਅਤੇ ਸਤਿਅਮ ਖ਼ਿਲਾਫ਼ ਧਾਰਾ ਆਈਪੀਸੀ ਦੀ 30, ਨੰਦਨ ਸਿੰਘ ਬਿਸ਼ਟ ਦੇ ਖ਼ਿਲਾਫ਼ ਧਾਰਾ 5/27 ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ।


ਹੋਰ ਪੜ੍ਹੋ: Punjab News: ਲੁਧਿਆਣਾ ਦੇ ਇੱਕ ਘਰ 'ਚੋਂ ਮਿਲੀ ਵਿਅਕਤੀ ਦੀ ਲਾਸ਼


ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਲਜ਼ਾਮ ਸੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭੜਕਾਇਆ ਸੀ ਅਤੇ ਇਸ ਕਰਕੇ ਹਿੰਸਾ ਭੜਕ ਗਈ ਸੀ। ਇਸ ਦੌਰਾਨ 4 ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ।


ਹੋਰ ਪੜ੍ਹੋ: ਫਿਲੌਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3 ਹੋਰ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ


(For more news related to Lakhimpur Kheri violence, stay tuned to Zee PHH)