Lakhvir Singh Lakha News: ਪੰਜਾਬ ਵਿੱਚ ਲੋਕ ਸਭਾ ਉਮੀਦਵਾਰ ਐਲਾਨ ਤੋਂ ਬਾਅਦ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਫਤਹਿਗੜ੍ਹ ਸਾਹਿਬ ਵਿੱਚ ਕਾਂਗਰਸ ਨੇ ਮੌਜੂਦਾ ਸੰਸਦ ਮੈਂਬ ਡਾ. ਅਮਰ ਸਿੰਘ ਨੂੰ ਦੁਬਾਰਾ ਮੈਦਾਨ ਵਿੱਚ ਉਤਾਰਿਆ ਹੈ।


COMMERCIAL BREAK
SCROLL TO CONTINUE READING

ਡਾ. ਅਮਰ ਸਿੰਘ ਨੂੰ ਟਿਕਟ ਦੇਣ ਦੇ ਕੁਝ ਦਿਨ ਬਾਅਦ ਇਸ ਦੌੜ ਵਿੱਚ ਸ਼ਾਮਲ ਪਾਇਲ ਤੋਂ ਸਾਬਕਾ ਵਿਧਾਇਕ ਤੇ ਖੰਨਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਦਾ ਦਰਦ ਛਲਕਿਆ। ਲੱਖਾ ਨੇ ਆਪਣੀ ਹੀ ਪਾਰਟੀ ਦੇ ਸਿਸਟਮ ਉਤੇ ਸਵਾਲ ਖੜ੍ਹੇ ਕਰ ਦਿੱਤੇ। ਇਥੋਂ ਤੱਕ ਕਿ ਯੁਵਾ ਨੇਤਾਵਾਂ ਨੂੰ ਨਜ਼ਰ ਕਰਨ ਦਾ ਦੋਸ਼ ਵੀ ਲਗਾਇਆ।


ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਉਹ ਫਤਹਿਗੜ੍ਹ ਸਾਹਿਬ ਤੋਂ ਟਿਕਟ ਦੀ ਦੌੜ ਵਿੱਚ ਸ਼ਾਮਲ ਸਨ ਪਰ ਦੁੱਖ ਦੀ ਗੱਲ ਇਹ ਹੈ ਕਿ ਉਸ ਦੀ ਹੀ ਪਾਰਟੀ ਦੇ ਇੱਕ ਦਲਿਤ ਆਗੂ ਨੇ ਉਨ੍ਹਾਂ ਨਾਲ ਧੋਖਾ ਕਰਕੇ ਟਿਕਟ ਰੱਦ ਕਰਵਾ ਦਿੱਤੀ। ਇਹ ਆਗੂ ਪੰਜਾਬ ਵਿੱਚ ਵੀ ਚੋਣ ਲੜ ਰਿਹਾ ਹੈ। ਇਸ ਆਗੂ ਨੇ ਪਾਰਟੀ ਹਾਈਕਮਾਂਡ ਨੂੰ ਗੁੰਮਰਾਹ ਕੀਤਾ ਹੈ। ਅਜਿਹੇ ਆਗੂ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਬਰਾਬਰ ਦਾ ਕੋਈ ਨੌਜਵਾਨ ਆਗੂ ਆ ਕੇ ਚੋਣ ਲੜੇ।


ਉਸ ਨੂੰ ਇਸ ਸਿਆਸਤ ਦਾ ਸ਼ਿਕਾਰ ਬਣਾਇਆ ਗਿਆ। ਆਉਣ ਵਾਲੇ ਦਿਨਾਂ ਵਿੱਚ ਉਹ ਇਸ ਆਗੂ ਦਾ ਨਾਂ ਤੇ ਕਾਰਨਾਮੇ ਪਾਰਟੀ ਹਾਈਕਮਾਂਡ ਨੂੰ ਦੱਸਣਗੇ। ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ 'ਤੇ ਲੱਖਾ ਨੇ ਕਿਹਾ ਕਿ ਉਹ ਆਪਣੀ ਪਾਰਟੀ ਨਾਲ ਖੜ੍ਹੇ ਹਨ ਤੇ ਕਦੇ ਵੀ ਕਾਂਗਰਸ ਨਹੀਂ ਛੱਡਣਗੇ। ਇਸ ਸਬੰਧੀ ਜਦੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।


ਇਹ ਵੀ ਪੜ੍ਹੋ : Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!


ਲੱਖਾ ਰੋਜ਼ਾਨਾ ਆਪਣੇ ਨਾਲ ਚੋਣ ਪ੍ਰਚਾਰ ਕਰਦੇ ਹਨ। ਅੱਜ ਵੀ ਅਸੀਂ ਸਵੇਰ ਤੋਂ ਉਸਦੇ ਨਾਲ ਹਾਂ ਪਰ ਇਸ ਵਿਸ਼ੇ 'ਤੇ ਕੋਈ ਚਰਚਾ ਨਹੀਂ ਹੋਈ। ਲੱਖਾ ਨਾਲ ਗੱਲ ਕਰਨ ਤੋਂ ਬਾਅਦ ਹੀ ਉਹ ਟਿੱਪਣੀ ਕਰ ਸਕਦਾ ਹੈ। ਇਸ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਟੁੱਟ ਗਿਆ ਹੈ। ਸਾਰੀਆਂ ਜਾਤਾਂ ਦੇ ਆਗੂ ਆਪਣੀ ਹੀ ਜਾਤ ਦੇ ਆਗੂਆਂ ਦੇ ਵਿਰੁੱਧ ਹਨ ਅਤੇ ਕਾਂਗਰਸ ਟੁੱਟ ਚੁੱਕੀ ਹੈ।


ਇਹ ਵੀ ਪੜ੍ਹੋ : PRTC​ Buses Entry Ban: ਪੰਜਾਬ-ਚੰਡੀਗੜ੍ਹ-ਪੰਜਾਬ ਸਫ਼ਰ ਕਰਨ ਵਾਲੇ ਇੱਥੋਂ ਲੈ ਸਕਦੇ ਬੱਸ!