National Child Award: ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ 2024 ਹੈ।
Trending Photos
National Child Award: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ 2024 ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ 5 ਤੋਂ 18 ਸਾਲ ਦੇ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਦੂਜਿਆਂ ਲਈ ਅਸਧਾਰਣ ਬਹਾਦਰੀ ਦਾ ਕੰਮ ਕੀਤਾ ਹੋਵੇ, ਜਿਨ੍ਹਾਂ ਬੇਮਿਸਾਲ ਕਾਬਲੀਅਤ, ਸ਼ਾਨਦਾਰ ਪ੍ਰਾਪਤੀਆਂ ਨਾਲ ਸਮਾਜ ਉਤੇ ਵਿਆਪਕ ਅਤੇ ਪ੍ਰਤੱਖ ਪ੍ਰਭਾਵ ਪਾਇਆ ਹੋਵੇ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਬੱਚਾ, ਜੋ ਭਾਰਤ ਦਾ ਨਾਗਰਿਕ ਹੈ, ਪੁਰਸਕਾਰ ਲਈ ਬਿਨੈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ’ਤੇ 31 ਜੁਲਾਈ 2024 ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਇਹ ਵੀ ਪੜ੍ਹੋ : WI vs SA T20 World Cup 2024: ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਦੀ ਧਮਾਕੇਦਾਰ ਐਂਟਰੀ, ਰੋਮਾਂਚਕ ਮੈਚ ਵਿੱਚ ਵੈਸਟ ਇੰਡੀਜ਼ ਨੂੰ ਹਰਾਇਆ
ਉਨ੍ਹਾਂ ਨੇ ਯੋਗ ਬੱਚਿਆਂ ਨੂੰ ਇਸ ਪੁਰਸਕਾਰ ਲਈ ਅਪਲਾਈ ਕਰਨ ਦੀ ਅਪੀਲ ਵੀ ਕੀਤੀ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗਾਂਧੀ ਵਨੀਤਾ ਆਸ਼ਰਮ ਕਪੂਰਥਲਾ ਚੌਕ ਜਲੰਧਰ ਵਿੱਚ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੀ ਈ-ਮੇਲ ਆਈ ਡੀ dcpojal2016@gmail.com ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐੱਮਆਰਬੀਪੀ) 2024 ਲਈ ਅਰਜ਼ੀਆਂ ਦੀ ਪ੍ਰਕਿਰਿਆ ਹੁਣ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in 'ਤੇ ਸ਼ੁਰੂ ਹੋ ਗਈ ਹੈ। ਇਹ ਪੁਰਸਕਾਰ ਬਹਾਦਰੀ, ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਟੈਕਨੋਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਰਾਸ਼ਟਰੀ ਪੱਧਰ ਦੀ ਪ੍ਰਾਪਤੀ ਲਈ ਦਿੱਤੇ ਜਾਂਦੇ ਹਨ।
ਕੋਈ ਵੀ ਬੱਚਾ, ਜੋ ਇੱਕ ਭਾਰਤੀ ਨਾਗਰਿਕ ਹੈ, ਅਤੇ ਭਾਰਤ ਵਿੱਚ ਰਹਿੰਦਾ ਹੈ, ਅਤੇ 18 ਸਾਲ ਤੋਂ ਵੱਧ ਉਮਰ ਦਾ ਨਹੀਂ ਹੈ (ਬਿਨੈ ਪੱਤਰ/ਨਾਮਜ਼ਦਗੀ ਦੀ ਆਖਰੀ ਮਿਤੀ ਤੱਕ) ਪੁਰਸਕਾਰ ਲਈ ਅਰਜ਼ੀ ਦੇ ਸਕਦਾ ਹੈ
ਇਹ ਵੀ ਪੜ੍ਹੋ : Diljit and Neeru at Golden Temple: ਦਿਲਜੀਤ ਤੇ ਨੀਰੂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ