Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰ
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ (ਉਮਰ 72) ਸਾਲ ਦਾ ਅੰਤਿਮ ਸਸਕਾਰ ਨਾਭਾ ਦੀਆਂ ਸ਼ਾਹੀ ਸਮਾਧਾਂ ਵਿੱਚ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ।
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ (ਉਮਰ 72) ਸਾਲ ਦਾ ਅੰਤਿਮ ਸਸਕਾਰ ਨਾਭਾ ਦੀਆਂ ਸ਼ਾਹੀ ਸਮਾਧਾਂ ਵਿੱਚ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਮਹਾਰਾਜਾ ਪ੍ਰਤਾਪ ਸਿੰਘ ਦੇ ਪੁੱਤਰ ਸਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਵੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ।
ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਐਸਜੀਪੀਸੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੋਂ ਇਲਾਵਾ ਵੱਡੀਆਂ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ : Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ
ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।