Karamjit Chaudhary joined BJP: Karamjit Chaudhary joined BJP: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ 'ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ ਪਰ ਉਹ 'ਆਪ' ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ।
Trending Photos
Karamjit Chaudhary joined BJP: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ ਦੀ ਥਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ।
ਦੱਸਦਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ 'ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ ਪਰ ਉਹ 'ਆਪ' ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਹਾਲਾਂਕਿ ਹੁਣ ਸੁਸ਼ੀਲ ਰਿੰਕੂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ: Ghanaur Sacrilege News: ਘਨੌਰ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਪਰਨੀਤ ਕੌਰ ਨੇ ਕਾਰਵਾਈ ਦੀ ਕੀਤੀ ਮੰਗ
#WATCH | Tajinder Singh Bittu, who resigned from Congress today, joins BJP at the party headquarters in Delhi in the presence of Union Minister Ashwini Vaishnaw and party general secretary Vinod Tawde
Tajinder Singh Bittu resigned from his post of AICC Secretary In-Charge… pic.twitter.com/LaTBgI315v
— ANI (@ANI) April 20, 2024
ਕਰਮਜੀਤ ਕੌਰ ਚੌਧਰੀ ਦੇ ਪੁੱਤਰ ਵਿਕਰਮਜੀਤ ਸਿੰਘ ਕਾਂਗਰਸ ਦੀ ਟਿਕਟ 'ਤੇ ਫਿਲੌਰ ਤੋਂ ਵਿਧਾਇਕ ਹੈ। ਹਾਲਾਂਕਿ ਉਹ ਆਪਣੀ ਮਾਤਾ ਨਾਲ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ। ਚੌਧਰੀ ਪਰਿਵਾਰ ਜਲੰਧਰ ਤੋਂ ਟਿਕਟ ਨਾ ਮਿਲਣ ਅਤੇ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਵੀ ਖੁੱਲ੍ਹ ਕੇ ਵਿਰੋਧ ਕਰ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਮਾਤਾ ਅੱਜ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ।
ਇਹ ਵੀ ਪੜ੍ਹੋ: Patiala News: ਪਟਿਆਲਾ 'ਚ ਚਾਕਲੇਟ ਖਾਣ ਨਾਲ ਡੇਢ ਸਾਲ ਤੇ 15 ਸਾਲ ਦੀ ਬੱਚੀ ਦੀ ਤਬੀਅਤ ਵਿਗੜੀ