ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਵਿਦੇਸ਼ ’ਚ ਬੈਠੇ ਕਾਤਲਾਂ ’ਤੇ ਲਗਾਤਾਰ ਭਾਰਤ ਸਰਕਾਰ ਦੁਆਰਾ ਸਿਕੰਜਾ ਕੱਸਦੀ ਨਜ਼ਰ ਆ ਰਹੀ ਹੈ।
ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਵਿਦੇਸ਼ ’ਚ ਬੈਠੇ ਕਾਤਲਾਂ ’ਤੇ ਲਗਾਤਾਰ ਭਾਰਤ ਸਰਕਾਰ ਦੁਆਰਾ ਸਿਕੰਜਾ ਕੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਕੀਨੀਆ ’ਤੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਜਲਦ ਹੀ ਦੋਹਾਂ ਨੂੰ ਵਾਪਸ ਲਿਆਂਦਾ ਜਾਵੇਗਾ ਭਾਰਤ
ਇਥੇ ਦੱਸਣਾ ਬਣਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ (Master mind) ਸਚਿਨ ਬਿਸ਼ਨੋਈ ਸੀ। ਪੰਜਾਬ ਪੁਲਿਸ ਅਤੇ ਵਿਦੇਸ਼ ਮੰਤਰਾਲੇ ਨੇ ਸਚਿਨ ਦੇ ਅਜ਼ਰਬਾਈਜਾਨ (Azerbaijan) ਤੋਂ ਭਾਰਤ ਹਵਾਲਗੀ ਲਈ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ (Punjab Police) ਨੂੰ ਭੇਜੇ ਪੱਤਰ ’ਚ ਵਿਦੇਸ਼ ਮੰਤਰਾਲੇ ਨੇ ਹਵਾਲਗੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਸਬੰਧੀ ਮੁਲਜ਼ਮ ਦੇ ਅਪਰਾਧਿਕ ਇਤਹਾਸ, ਗ੍ਰਿਫ਼ਤਾਰੀ ਵਾਰੰਟ ਅਤੇ ਮੂਸੇਵਾਲਾ ਕਤਲ ਕੇਸ ’ਚ ਸਚਿਨ ਦੀ ਭੂਮਿਕਾ ਬਾਰੇ ਵੇਰਵੇ ਮੰਗੇ ਸਨ। ਹੁਣ ਵਿਦੇਸ਼ ’ਚ ਬੈਠੇ ਇਨ੍ਹਾਂ ਦੋਹਾਂ ਦੋਸ਼ੀਆਂ ਨੂੰ ਜਲਦ ਹੀ ਵਾਪਸ ਭਾਰਤ ਲਿਆਂਦਾ ਜਾਵੇਗਾ।
ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ’ਚ ਕੀਤਾ ਗ੍ਰਿਫ਼ਤਾਰ
ਸਚਿਨ ਬਿਸ਼ਨੋਈ ਜੋ ਕਿ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ (Lawrance Bishnoi) ਦਾ ਰਿਸ਼ਤੇਦਾਰ ਦੱਸਦਾ ਹੈ, ਨੂੰ ਅਜ਼ਰਬਾਈਜਾਨ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਚਿਨ ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਇੱਕ ਨਿਊਜ਼ ਚੈਨਲ ’ਤੇ ਫ਼ੋਨ ਦੌਰਾਨ ਕਈ ਖੁਲਾਸੇ ਕੀਤੇ। ਉਸਨੇ ਦੱਸਿਆ ਕਿ ਮੂਸੇਵਾਲਾ ਦਾ ਕਤਲ ਪਬਲੀਸਿਟੀ ਜਾਂ ਫ਼ਿਰੌਤੀ ਦੇ ਮਕਸਦ ਨਾਲ ਨਹੀਂ ਬਲਕਿ ਵਿੱਕੀ ਮਿੱਢੂਖੇੜਾ ਬਦਲਾ ਲੈਣ ਲਈ ਕੀਤਾ ਗਿਆ ਹੈ।