ਪੰਜਾਬ ਆਇਆ ਲਾਰੈਂਸ ਬਿਸ਼ਨੋਈ- ਪੰਜਾਬ ਪੁਲਿਸ ਕੋਲ 7 ਦਿਨ ਦਾ ਰਿਮਾਂਡ
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਪਟਿਆਲਾ ਹਾਈਕੋਰਟ `ਚ ਸੁਣਵਾਈ ਦੌਰਾਨ ਬਿਸ਼ਨੋਈ ਦੇ ਵਕੀਲਾਂ ਨੇ ਉਸ ਦੇ ਐਨਕਾਊਂਟਰ ਦਾ ਖਦਸ਼ਾ ਪ੍ਰਗਟਾਇਆ ਹੈ।
ਚੰਡੀਗੜ: ਪੰਜਾਬ ਪੁਲਿਸ ਤੜਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਮਾਨਸਾ ਲੈ ਆਈ। ਬਿਸ਼ਨੋਈ ਨੂੰ ਮੂਸੇਵਾਲਾ ਕਤਲ ਕੇਸ ਵਿਚ ਸੀ. ਜੇ. ਐਮ. ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਅਦਾਲਤ ਤੋਂ ਬਿਸ਼ਨੋਈ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ ਅਤੇ ਉਸ ਨੂੰ ਸੱਤ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਖਰੜ ਲਿਆਂਦਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਪਟਿਆਲਾ ਹਾਈਕੋਰਟ 'ਚ ਸੁਣਵਾਈ ਦੌਰਾਨ ਬਿਸ਼ਨੋਈ ਦੇ ਵਕੀਲਾਂ ਨੇ ਉਸ ਦੇ ਐਨਕਾਊਂਟਰ ਦਾ ਖਦਸ਼ਾ ਪ੍ਰਗਟਾਇਆ ਹੈ। ਇਸ 'ਤੇ ਪੰਜਾਬ ਪੁਲਸ ਨੇ ਕਿਹਾ ਕਿ ਉਹ ਪੂਰੀ ਫੋਰਸ ਲੈ ਕੇ ਆਏ ਹਨ ਅਤੇ ਪੂਰੇ ਰਸਤੇ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ।
ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਕਰਨੀ ਹੈ ਪੁੱਛਗਿੱਛ
ਬਿਸ਼ਨੋਈ ਮਕੋਕਾ ਅਤੇ ਆਰਮਜ਼ ਐਕਟ ਤਹਿਤ ਦਰਜ ਕੇਸਾਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੀ। ਸਪੈਸ਼ਲ ਸੈੱਲ ਨੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਲਾਰੈਂਸ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ। ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਜੁਟੀ ਪੰਜਾਬ ਪੁਲਿਸ ਨੇ ਵੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਕੇ ਲਾਰੇਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ। ਪੰਜਾਬ ਪੁਲਿਸ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੇਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪੰਜਾਬ ਪੁਲਿਸ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਹੈ, ਇਸ ਲਈ ਉਸ ਤੋਂ ਪੁੱਛਗਿੱਛ ਜ਼ਰੂਰੀ ਹੈ।
ਪੰਜਾਬ ਪੁਲਿਸ 22 ਗੱਡੀਆਂ ਅਤੇ 50 ਮੁਲਾਜ਼ਮਾਂ ਸਮੇਤ ਦੋ ਬੁਲੇਟ ਪਰੂਫ ਲੈ ਕੇ ਪਹੁੰਚੀ
ਪੰਜਾਬ ਪੁਲਿਸ ਦੋ ਬੁਲੇਟ ਪਰੂਫ਼ ਗੱਡੀਆਂ, 20 ਹੋਰ ਗੱਡੀਆਂ ਅਤੇ ਉੱਚ ਪੁਲਿਸ ਅਧਿਕਾਰੀਆਂ ਸਮੇਤ 50 ਪੁਲਿਸ ਮੁਲਾਜ਼ਮ ਲੈ ਕੇ ਪਹੁੰਚੀ ਹੈ। ਲਾਰੈਂਸ ਨੂੰ ਪੰਜਾਬ ਲੈ ਕੇ ਜਾਣ ਸਮੇਂ ਪੂਰੇ ਰੂਟ ਦੀ ਵੀਡੀਓਗ੍ਰਾਫੀ ਕੀਤੀ ਕਰਨ ਦੀ ਗੱਲ ਆਖੀ ਗਈ। ਇਸ 'ਤੇ ਬਿਸ਼ਨੋਈ ਦੇ ਵਕੀਲਾਂ ਨੇ ਅਦਾਲਤ ਨੂੰ ਕਿਹਾ ਕਿ ਪੰਜਾਬ ਪੁਲਸ ਬਿਸ਼ਨੋਈ ਤੋਂ ਗ੍ਰਿਫਤਾਰੀ ਤੋਂ ਬਾਅਦ ਦਿੱਲੀ 'ਚ ਪੁੱਛਗਿੱਛ ਕਰੇ ਅਤੇ ਜੇਕਰ ਗੈਂਗਸਟਰ ਨੂੰ ਪੰਜਾਬ ਲਿਜਾਣਾ ਹੈ ਤਾਂ ਉਸ ਨੂੰ ਹਥਕੜੀਆਂ ਅਤੇ ਬੇੜੀਆਂ ਪਾ ਕੇ ਲਿਜਾਇਆ ਜਾਵੇ। ਅਦਾਲਤ ਨੇ ਲਾਰੇਂਸ ਬਿਸ਼ਨੋਈ ਅਤੇ ਪੰਜਾਬ ਪੁਲਿਸ ਦੇ ਵਕੀਲ ਨੂੰ ਸੁਣਨ ਤੋਂ ਬਾਅਦ ਬਿਸ਼ਨੋਈ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਦੇਰ ਸ਼ਾਮ ਟਰਾਂਜ਼ਿਟ ਰਿਮਾਂਡ ਵੀ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।
ਲਾਰੈਂਸ ਖ਼ਿਲਾਫ਼ 5 ਰਾਜਾਂ ਵਿੱਚ 36, ਪੰਜਾਬ ਵਿੱਚ 17 ਕੇਸ ਦਰਜ
ਜੇਲ੍ਹ ਵਿੱਚ ਬੈਠ ਕੇ ਕਤਲ ਕਰਨ ਵਾਲੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਪੰਜਾਬ, ਚੰਡੀਗੜ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਕੁੱਲ 36 ਕੇਸ ਦਰਜ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਧ 17 ਕੇਸ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੈਂਡਿੰਗ ਹਨ। ਫਰੀਦਕੋਟ ਜ਼ਿਲ੍ਹੇ ਵਿਚ ਵੀ ਲਾਰੈਂਸ ਬਿਸ਼ਨੋਈ ਖ਼ਿਲਾਫ਼ ਦੋ ਕੇਸ ਦਰਜ ਹਨ ਜਿਨ੍ਹਾਂ ਵਿੱਚੋਂ ਇੱਕ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦਾ ਹੈ। ਫਰਵਰੀ 2021 ਵਿੱਚ ਪਹਿਲਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਕੁਝ ਸਮੇਂ ਬਾਅਦ ਹੀ ਲਾਰੈਂਸ ਅਤੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਉਸ ਸਮੇਂ ਰਾਜਸਥਾਨ ਦੀ ਅਜਮੇਰ ਜੇਲ 'ਚ ਬੰਦ ਲਾਰੈਂਸ ਨੂੰ ਫਰੀਦਕੋਟ ਪੁਲਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਸੀ। ਉਸ ਦੇ ਦੋ ਵਾਰ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਫਰੀਦਕੋਟ ਨਹੀਂ ਲਿਆਂਦਾ ਜਾ ਸਕਿਆ। ਪੁਲੀਸ ਰਿਕਾਰਡ ਅਨੁਸਾਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੁਹਾਲੀ, ਅੰਮ੍ਰਿਤਸਰ ਆਦਿ ਜ਼ਿਲ੍ਹਿਆਂ ਵਿੱਚ ਕੁੱਲ 17 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਇਨ੍ਹਾਂ ਦੋਵਾਂ ਕੇਸਾਂ ਸਮੇਤ ਕੁਝ ਮਾਮਲਿਆਂ ਵਿਚ ਹਾਲੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਫਰੀਦਕੋਟ। ਇਸ ਤੋਂ ਇਲਾਵਾ ਉਸ ਵਿਰੁੱਧ ਚੰਡੀਗੜ ਵਿਚ 7, ਹਰਿਆਣਾ ਵਿਚ 2, ਰਾਜਸਥਾਨ ਵਿਚ 6 ਅਤੇ ਦਿੱਲੀ ਵਿਚ 4 ਕੇਸ ਦਰਜ ਹਨ।