Lawrence Interview News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ; ਹਾਈ ਕੋਰਟ ਵੱਲੋਂ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਤਲਬ
Advertisement
Article Detail0/zeephh/zeephh2426348

Lawrence Interview News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ; ਹਾਈ ਕੋਰਟ ਵੱਲੋਂ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਤਲਬ

Lawrence Interview News:  ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਰਾਜਸਥਾਨ ਦੇ ਐਡਵੋਕੇਟ ਜਨਰਲ ਜ਼ਰੀਏ ਹਾਈ ਕੋਰਟ ਵਿੱਚ ਸੁਣਵਾਈ ਹੋਈ।

Lawrence Interview News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ; ਹਾਈ ਕੋਰਟ ਵੱਲੋਂ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਤਲਬ

Lawrence Interview News: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਰਾਜਸਥਾਨ ਦੇ ਐਡਵੋਕੇਟ ਜਨਰਲ ਜ਼ਰੀਏ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਐਡਵੋਕੇਟ ਜਨਰਲ ਨੂੰ ਕਿਹਾ ਕਿ ਐਸਆਈਟੀ ਦੀ ਰਿਪੋਰਟ ਅਨੁਸਾਰ ਲਾਰੈਂਸ ਦੀ ਦੂਜੀ ਇੰਟਰਵਿਊ ਰਾਜਸਥਾਨ ਵਿੱਚ ਹੋਈ ਹੈ।

ਇਹ ਵੀ ਪੜ੍ਹੋ : Chandigarh Blast Updates: ਚੰਡੀਗੜ੍ਹ ਬਲਾਸਟ ਮਾਮਲੇ 'ਚ ਇੱਕ ਗ੍ਰਿਫ਼ਤਾਰ, ਬਾਕੀ ਹਮਲਾਵਰਾਂ 'ਤੇ 2-2 ਲੱਖ ਰੁਪਏ ਦਾ ਰੱਖਿਆ ਇਨਾਮ

ਇਸ ਲਈ ਇਸ ਮਾਮਲੇ ਵਿੱਚ ਦੂਜੀ ਐਫਆਈਆਰ ਤੁਹਾਨੂੰ ਭੇਜੀ ਜਾ ਰਹੀ ਹੈ। ਹਾਈ ਕੋਰਟ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਪੁੱਛਿਆ ਕੀ ਤੁਸੀਂ ਛੋਟੇ-ਮੋਟੇ ਅਧਿਕਾਰੀਆਂ ਉਤੇ ਕਾਰਵਾਈ ਕਰਕੇ ਮੁਖ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਨਾ ਕਰੋ। ਹਾਈ ਕੋਰਟ ਨੇ ਕਿਹਾ ਕਿ ਤੁਹਾਨੂੰ ਹੁਣ 2 ਵਜੇ ਤੱਕ ਦਾ ਸਮਾਂ ਦਿੰਦੇ ਹਾਂ। 2 ਵਜੇ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਖੁਦ ਪੇਸ਼ ਹੋ ਕੇ ਦੱਸਣ ਕਿ ਕੀ ਕਾਰਵਾਈ ਕੀਤੀ ਗਈ ਹੈ ਅਤੇ ਡੀਜੀਪੀ ਨੂੰ ਵੀ ਤਲਬ ਕੀਤਾ ਗਿਆ ਹੈ।

ਦੂਜੀ ਇੰਟਰਵਿਊ ਵਿੱਚ ਬੈਰਕ ਤੋਂ ਬੁਲਾਉਣ ਦਾ ਸਬੂਤ ਦਿੱਤਾ

ਆਪਣੀ ਦੂਜੀ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾਉਂਦੇ ਹੋਏ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਦੇ ਨਾਲ ਆਉਂਦਾ ਹੈ ਅਤੇ ਉਸ ਵਿਚ ਸਿਗਨਲ ਵੀ ਹੈ। ਲਾਰੈਂਸ ਨੇ ਆਪਣੇ ਇੰਟਰਵਿਊ 'ਚ ਕਿਹਾ ਕਿ ਜੇਲ੍ਹ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਫੋਨ ਕਰ ਰਹੇ ਹਨ।

ਲਾਰੈਂਸ ਨੇ ਅੰਦਰੋਂ ਮੋਬਾਈਲ ਆਉਣ ਦੀ ਜਾਣਕਾਰੀ ਵੀ ਦਿੱਤੀ ਸੀ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।

ਇੰਟਰਵਿਊ ਦੇ ਖਿਲਾਫ ਪਟੀਸ਼ਨ ਦਾਇਰ ਕਰਨ ਵਾਲੇ ਐਡਵੋਕੇਟ ਗੌਰਵ ਨੇ ਕਿਹਾ ਕਿ ਸੁਣਵਾਈ ਦੌਰਾਨ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਹਨ। ਜਿਸ ਨੇ ਇਹ ਇੰਟਰਵਿਊ ਕਰਵਾਈ ਸੀ। ਇਹ ਕਿਸੇ ਆਮ ਆਦਮੀ ਦਾ ਕੰਮ ਨਹੀਂ ਹੈ। ਹਾਲਾਂਕਿ ਸ਼ੁਰੂ ਤੋਂ ਹੀ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਨੇ ਫੈਸਲਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਸਿੱਧੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸੁਪਰਵਾਈਜ਼ਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Chandigarh Bomb Attack: ਚੰਡੀਗੜ੍ਹ ਦੇ ਸੈਕਟਰ-10 ਵਿੱਚ ਸ਼ੱਕੀ ਧਮਾਕਾ; ਸੀਸੀਟੀਵੀ ਫੁਟੇਜ ਆਈ ਸਾਹਮਣੇ

Trending news