Lawrence Bishnoi Interview: ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਇਹ ਗੱਲ ਸਹਾਮਣੇ ਆਈ ਹੈ ਕਿ ਲਾਰੇਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਸੀਆਈਏ ਖਰੜ ਦੇ ਪਰਿਸਰ ਵਿੱਚ ਅਤੇ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਹੈ।


COMMERCIAL BREAK
SCROLL TO CONTINUE READING

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। SIT ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੌਂਪੀ ਸੀ। ਜਿਸ ਨੂੰ ਬੁੱਧਵਾਰ ਨੂੰ ਜਨਤਕ ਕੀਤਾ ਗਿਆ ਸੀ। ਰਿਪੋਰਟ ਦੇ ਹੋਰ ਤੱਥਾਂ ਦੀ ਉਡੀਕ ਹੈ।


ਕੋਰਟ ਵੱਲੋਂ ਇਸ ਮਾਮਲੇ 'ਚ ਰਾਜਸਥਾਨ ਨੂੰ ਵੀ ਧਿਰ ਬਣਾਇਆ ਗਿਆ। ਇਸ ਦੇ ਨਾਲ ਹੀ ਹਾਈਕਰੋਟ ਨੇ ਰਾਜਸਥਾਨ ਦੇ ਐਡਵੋਕੇਟ ਜਨਰਲ ਨੂੰ ਅਗਲੀ ਸੁਣਵਾਈ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।


ਗੈਂਗਸਟਰ ਲਾਰੈਂਸ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਪ੍ਰਸਾਰਿਤ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ 'ਤੇ ਸਵਾਲ ਖੜ੍ਹੇ ਹੋਏ ਸਨ। ਇਸ ਮਗਰੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਕੀਤੀ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ - ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।


ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਗਾਉਣ ਦੀ ਬਜਾਏ ਗੈਂਗਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਲਈ ਉਸ ਦਾ ਕਤਲ ਕਰ ਦਿੱਤਾ।


ਆਪਣੀ ਦੂਜੀ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਵੀ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਨਾਲ ਆਉਂਦਾ ਹੈ ਅਤੇ ਸਿਗਨਲ ਵੀ। ਲਾਰੈਂਸ ਨੇ ਆਪਣੇ ਇੰਟਰਵਿਊ 'ਚ ਕਿਹਾ ਕਿ ਜੇਲ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਫੋਨ ਕਰ ਰਹੇ ਹਨ।