ਮੋਗਾ ਪੁਲਿਸ ਨੇ ਹਾਸਿਲ ਕੀਤਾ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਜਲੰਧਰ ਪੁਲਿਸ ਨੇ ਵੀ ਕੀਤੀ ਤਿਆਰੀ
ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੰਜਾਬ ਵਿਚ ਲਗਾਤਾਰ ਵੱਖ-ਵੱਖ ਸ਼ਹਿਰਾਂ ਦੀ ਪੁਲਿਸ ਵੱਲੋਂ ਰਿਮਾਂਡ ਲਿਆ ਜਾ ਰਿਹਾ ਹੈ। ਅੱਜ ਮੋਗਾ ਪੁਲਿਸ ਨੇ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲਿਆ ਅਤੇ ਜਲੰਧਰ ਪੁਲਿਸ ਵੱਲੋਂ ਵੀ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਰਤ ਸ਼ਰਮਾ/ ਲੁਧਿਆਣਾ: ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਇਸ ਦੌਰਾਨ ਜਲੰਧਰ ਅਤੇ ਮੋਗਾ ਪੁਲਿਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਪਹੁੰਚੀਆਂ ਪਰ ਇਸ ਦੌਰਾਨ ਅਦਾਲਤ ਨੇ ਮੋਗਾ ਪੁਲਿਸ ਨੂੰ ਟਰਾਂਸਿਟ ਰਿਮਾਂਡ ਹਾਸਲ ਕਰ ਲਿਆ ਅਤੇ ਹੁਣ ਮੋਗਾ ਪੁਲੀਸ ਲਾਰੈਂਸ ਨੂੰ ਮੋਗਾ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਸਖ਼ਤ ਸੁਰੱਖਿਆ ਹੇਠ ਲਾਰੇਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਚ ਪੇਸ਼ ਕੀਤਾ ਗਿਆ, 2 ਘੰਟੇ ਤੱਕ ਸੁਣਵਾਈ ਚੱਲਣ ਤੋਂ ਬਾਅਦ ਅਦਾਲਤ ਨੇ ਮੋਗਾ ਪੁਲਿਸ ਨੂੰ ਲਾਰੈਂਸ ਦਾ ਟਰਾਂਸਿਟ ਰਿਮਾਂਡ ਦੇ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ ਡੀ. ਸੀ. ਪੀ. ਸਮੀਰ ਵਰਮਾ ਨੇ ਦੱਸਿਆ ਕਿ ਮੋਗਾ ਪੁਲੀਸ ਨੇ ਟਰਾਂਸਿਟ ਰਿਮਾਂਡ ਹਾਸਲ ਕੀਤਾ ਹੈ ਹੁਣ ਮੋਗਾ ਪੁਲਿਸ ਅਦਾਲਤ ਚ ਪੇਸ਼ ਕਰੇਗੀ, ਉਨ੍ਹਾਂ ਕਿਹਾ ਕਿ ਮਾਮਲਾ ਕਿ ਸੀਂ ਇਸ ਬਾਰੇ ਮੋਗਾ ਪੁਲੀਸ ਹੀ ਜਾਣਕਾਰੀ ਦੇਵੇਗੀ।
ਓਥੇ ਹੀ ਇਸ ਸਬੰਧੀ ਬਲਵਿੰਦਰ ਸਿੰਘ ਅਸਿਸਟੈਂਟ ਜ਼ਿਲ੍ਹਾ ਅਟਾਰਨੀ ਨੇ ਦੱਸਿਆ ਕਿ ਬੰਬੀਹਾ ਗਰੁੱਪ ਨਾਲ ਸਬੰਧਿਤ ਹਰਪ੍ਰੀਤ ਸਿੰਘ ਪੇਂਟਾਂ ਦੇ ਕਤਲ ਮਾਮਲੇ ਵਿਚ ਇਹ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮਾਮਲਾ 2 ਅਪ੍ਰੈਲ 2022 ਦਾ ਹੈ ਐਫ. ਆਈ. ਆਰ. ਨੰਬਰ 53 ਦੇ ਤਹਿਤ ਇਹ ਟਰਾਂਸਿਟ ਰਿਮਾਂਡ ਹਾਸਿਲ ਕੀਤਾ ਗਿਆ ਹੈ ਹੁਣ ਬਾਘਾਪੁਰਾਣਾ ਕੋਰਟ 'ਚ ਮੋਗਾ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਸਿੱਧੂ ਮੂਸੇਵਾਲਾ ਕਤਲ ਕੇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਗਿਆ ਸੀ।
ਲੁਧਿਆਣਾ ਅਦਾਲਤ ਵਿਚ ਲਾਰੈਂਸ ਬਿਸ਼ਨੋਈ ਨੂੰ ਕੀਤਾ ਗਿਆ ਸੀ ਪੇਸ਼
ਲੁਧਿਆਣਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਭੇਜਿਆ ਹੈ । ਮੋਗਾ ਪੁਲਸ ਨੇ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ, ਹੁਣ ਮੋਗਾ ਪੁਲਸ ਲਾਰੇਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ। ਲੁਧਿਆਣਾ ਪੁਲਿਸ ਨੇ 2017 ਦੇ ਕਤਲ ਕੇਸ ਵਿੱਚ ਲਾਰੈਂਸ ਦਾ 14 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ, ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ ਮੁੜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਲੰਧਰ ਅਤੇ ਮੋਗਾ ਪੁਲਿਸ ਦੋਵਾਂ ਨੇ ਰਿਮਾਂਡ ਦੀ ਮੰਗ ਕੀਤੀ ਸੀ, ਮੋਗਾ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਹੈ।
WATCH LIVE TV