ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਐਨਕਾਊਂਟਰ ਦਾ ਡਰ, ਮੂਸੇਵਾਲਾ ਕਤਲ ਦੀ ਲਈ ਸੀ ਜ਼ਿੰਮੇਵਾਰੀ
Advertisement
Article Detail0/zeephh/zeephh1202981

ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਐਨਕਾਊਂਟਰ ਦਾ ਡਰ, ਮੂਸੇਵਾਲਾ ਕਤਲ ਦੀ ਲਈ ਸੀ ਜ਼ਿੰਮੇਵਾਰੀ

ਗੈਂਗਸਟਰ ਨੂੰ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿਚ ਉਸਦਾ ਮੁਕਾਬਲਾ ਕਰ ਸਕਦੀ ਹੈ ਜਾਂ ਵਿਰੋਧੀ ਗੈਂਗ ਉਸਤੇ ਹਮਲਾ ਕਰ ਸਕਦੇ ਹਨ, ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ। ਹਾਲਾਂਕਿ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਐਨਕਾਊਂਟਰ ਦਾ ਡਰ, ਮੂਸੇਵਾਲਾ ਕਤਲ ਦੀ ਲਈ ਸੀ ਜ਼ਿੰਮੇਵਾਰੀ

ਚੰਡੀਗੜ:  ਤਿਹਾੜ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਟਿਆਲਾ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਲਾਰੈਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇਲ 'ਚ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ। ਗੈਂਗਸਟਰ ਨੂੰ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿਚ ਉਸਦਾ ਮੁਕਾਬਲਾ ਕਰ ਸਕਦੀ ਹੈ ਜਾਂ ਵਿਰੋਧੀ ਗੈਂਗ ਉਸਤੇ ਹਮਲਾ ਕਰ ਸਕਦੇ ਹਨ, ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ। ਹਾਲਾਂਕਿ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

 

ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਾਈ ਪਟੀਸ਼ਨ

ਬਿਸ਼ਨੋਈ ਦੇ ਵਕੀਲ ਨੇ ਪਟੀਸ਼ਨ ਦਾਇਰ ਕਰਕੇ ਅਪੀਲ ਕੀਤੀ ਹੈ ਕਿ ਉਸ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਾ ਭੇਜਿਆ ਜਾਵੇ। ਧਿਆਨ ਯੋਗ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਦੇ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਟੀਮ ਨੇ ਇਸ ਮਾਮਲੇ 'ਚ ਤਿਹਾੜ ਜੇਲ 'ਚ ਬੰਦ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੀ ਬੈਰਕ ਦੀ ਤਲਾਸ਼ੀ ਵੀ ਲਈ। ਹਾਲਾਂਕਿ ਤਲਾਸ਼ੀ ਦੌਰਾਨ ਪੁਲਸ ਨੂੰ ਗੈਂਗਸਟਰ ਦੀ ਬੈਰਕ 'ਚੋਂ ਕੁਝ ਵੀ ਨਹੀਂ ਮਿਲਿਆ।

 

ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਦਾਅਵਾ ਕੀਤਾ ਸੀ ਕਿ ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਕੈਨੇਡਾ 'ਚ ਮੌਜੂਦ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

 

WATCH LIVE TV 

Trending news