ਚੰਡੀਗੜ:  ਤਿਹਾੜ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਟਿਆਲਾ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਲਾਰੈਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇਲ 'ਚ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ। ਗੈਂਗਸਟਰ ਨੂੰ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿਚ ਉਸਦਾ ਮੁਕਾਬਲਾ ਕਰ ਸਕਦੀ ਹੈ ਜਾਂ ਵਿਰੋਧੀ ਗੈਂਗ ਉਸਤੇ ਹਮਲਾ ਕਰ ਸਕਦੇ ਹਨ, ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ। ਹਾਲਾਂਕਿ ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।


COMMERCIAL BREAK
SCROLL TO CONTINUE READING

 


ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਾਈ ਪਟੀਸ਼ਨ


ਬਿਸ਼ਨੋਈ ਦੇ ਵਕੀਲ ਨੇ ਪਟੀਸ਼ਨ ਦਾਇਰ ਕਰਕੇ ਅਪੀਲ ਕੀਤੀ ਹੈ ਕਿ ਉਸ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਾ ਭੇਜਿਆ ਜਾਵੇ। ਧਿਆਨ ਯੋਗ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਦੇ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਟੀਮ ਨੇ ਇਸ ਮਾਮਲੇ 'ਚ ਤਿਹਾੜ ਜੇਲ 'ਚ ਬੰਦ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੀ ਬੈਰਕ ਦੀ ਤਲਾਸ਼ੀ ਵੀ ਲਈ। ਹਾਲਾਂਕਿ ਤਲਾਸ਼ੀ ਦੌਰਾਨ ਪੁਲਸ ਨੂੰ ਗੈਂਗਸਟਰ ਦੀ ਬੈਰਕ 'ਚੋਂ ਕੁਝ ਵੀ ਨਹੀਂ ਮਿਲਿਆ।


 


ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ


ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਦਾਅਵਾ ਕੀਤਾ ਸੀ ਕਿ ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਕੈਨੇਡਾ 'ਚ ਮੌਜੂਦ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।


 


WATCH LIVE TV