ਵਕੀਲ ਨੇ ਇਹ ਵੀ ਦੋਸ਼ ਲਾਇਆ ਕਿ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਤੋਂ ਪੁੱਛਗਿੱਛ ਦੌਰਾਨ ਕੋਈ ਵੀਡੀਓਗ੍ਰਾਫੀ ਨਹੀਂ ਕੀਤੀ ਗਈ। ਵਕੀਲ ਨੇ ਦੋਸ਼ ਲਾਇਆ ਕਿ ਉਸ ਨੂੰ ਲਾਰੈਂਸ ਬਿਸ਼ਨੋਈ ਨਾਲ ਵੀ ਮਿਲਣ ਨਹੀਂ ਦਿੱਤਾ ਗਿਆ।
Trending Photos
ਚੰਡੀਗੜ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ 'ਤੇ ਮੁਲਜ਼ਮਾਂ ਨਾਲ "ਅਣਮਨੁੱਖੀ ਵਿਵਹਾਰ" ਅਤੇ "ਤੀਜੇ ਦਰਜੇ ਦੇ ਤਸ਼ੱਦਦ" ਦਾ ਦੋਸ਼ ਲਾਇਆ। ਦੱਸ ਦੇਈਏ ਕਿ ਪੰਜਾਬ ਪੁਲਿਸ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇੱਕ ਵੀਡੀਓ ਸੰਦੇਸ਼ ਵਿਚ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲਿਸ "ਨਿਯਮਾਂ ਦੀ ਉਲੰਘਣਾ" ਕਰ ਰਹੀ ਹੈ। ਉਸ ਨੇ ਕਿਹਾ ਕਿ ਦੋਸ਼ੀ ਤੋਂ ਪੁੱਛ-ਪੜਤਾਲ ਕਰਦੇ ਸਮੇਂ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।
ਚੋਪੜਾ ਨੇ ਇਹ ਵੀ ਦੋਸ਼ ਲਾਇਆ ਕਿ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਤੋਂ ਪੁੱਛਗਿੱਛ ਦੌਰਾਨ ਕੋਈ ਵੀਡੀਓਗ੍ਰਾਫੀ ਨਹੀਂ ਕੀਤੀ ਗਈ। ਵਕੀਲ ਨੇ ਦੋਸ਼ ਲਾਇਆ ਕਿ ਉਸ ਨੂੰ ਲਾਰੈਂਸ ਬਿਸ਼ਨੋਈ ਨਾਲ ਵੀ ਮਿਲਣ ਨਹੀਂ ਦਿੱਤਾ ਗਿਆ। ਚੋਪੜਾ ਨੇ ਇਹ ਵੀ ਕਿਹਾ ਕਿ ਉਹ ਅਦਾਲਤ ਵਿਚ ਰਿੱਟ ਪਟੀਸ਼ਨ ਦਾਇਰ ਕਰਕੇ ਮੁਲਜ਼ਮਾਂ ਨਾਲ ਪੁਲੀਸ ਦੇ ਇਸ ਵਤੀਰੇ ਨੂੰ ਸਾਹਮਣੇ ਲਿਆਉਣਗੇ।
ਬਿਸ਼ਨੋਈ ਨੂੰ ਗਾਇਕ ਦੇ ਕਤਲ ਦਾ ਦੋਸ਼ੀ ਅਤੇ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਉਸ ਨੂੰ ਭਾਰੀ ਸੁਰੱਖਿਆ ਹੇਠ ਬੁੱਧਵਾਰ ਸਵੇਰੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ। ਜਿਸ ਤੋਂ ਬਾਅਦ ਗੈਂਗਸਟਰ ਨੂੰ ਮਾਨਸਾ ਜ਼ਿਲ੍ਹੇ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਿਸ਼ਨੋਈ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ ਹੈ।
ਜ਼ਿਕਰਯੋਗ ਹੈ ਕਿ ਗਾਇਕ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕਿਹਾ ਸੀ ਕਿ ਮੂਸੇਵਾਲਾ ਦਾ ਕਤਲ ਅੰਤਰ-ਗੈਂਗ ਰੰਜਿਸ਼ ਦਾ ਮਾਮਲਾ ਸੀ ਅਤੇ ਇਸ ਵਿਚ ਲਾਰੈਂਸ ਬਿਸ਼ਨੋਈ ਗੈਂਗ ਸ਼ਾਮਲ ਸੀ।
WATCH LIVE TV