AP Dhillon News:  ਪੰਜਾਬੀ ਗਾਇਕ ਏਪੀ ਢਿਲੋਂ ਕੈਨੇਡਾ ਵਿੱਚ ਸਥਿਤ ਘਰ ਉਤੇ ਫਾਇਰਿੰਗ ਦੀ ਖਬਰ ਸਾਹਮਣੇ ਆ ਰਹੀ ਹੈ। ਲਾਰੈਂਸ ਗਿਰੋਹ ਨੇ ਫਾਇਰਿੰਗ ਦੀ ਲਈ ਜ਼ਿੰਮੇਵਾਰੀ। ਗਾਇਕ ਦਾ ਕੈਨੇਡਾ ਦੇ ਵੈਨਕੂਵਰ ਵਿਕਟੋਰੀਆ ਆਈਲੈਂਡ ਵਿੱਚ ਘਰ ਹੈ। ਇਸ ਘਟਨਾ ਨਾਲ ਸਨਸਨੀ ਫੈਲ ਗਈ ਹੈ। ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਗੋਲੀਬਾਰੀ ਕਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।


COMMERCIAL BREAK
SCROLL TO CONTINUE READING

ਹਾਲਾਂਕਿ ਲਾਰੈਂਸ ਬਿਸ਼ਨੋਈ ਤੇ ਰੋਹਿਤ ਗੋਦਾਰਾ ਗੈਂਗ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ 'ਚ ਵਾਪਰੀ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਸ਼ਹੂਰ ਗਾਇਕ ਏਪੀ ਢਿੱਲੋਂ ਦੀ ਰਿਹਾਇਸ਼ 'ਤੇ ਗੋਲੀਬਾਰੀ ਹੋਈ ਹੈ। ਇਸ ਤੋਂ ਇਲਾਵਾ ਕੈਨੇਡਾ 'ਚ ਇਕ ਹੋਰ ਥਾਂ 'ਤੇ ਵੀ ਗੋਲੀਬਾਰੀ ਕੀਤੀ ਗਈ ਹੈ। ਵਾਇਰਲ ਪੋਸਟ 'ਚ ਲਿਖਿਆ ਗਿਆ ਹੈ ਕਿ 1 ਸਤੰਬਰ ਦੀ ਰਾਤ ਨੂੰ ਕੈਨੇਡਾ 'ਚ ਦੋ ਥਾਵਾਂ 'ਤੇ ਗੋਲੀਬਾਰੀ ਕੀਤੀ।


ਲਾਰੈਂਸ ਗਿਰੋਹ ਨੇ ਲਈ ਜ਼ਿੰਮੇਵਾਰੀ
ਇਸ ਵਿੱਚ ਵਿਕਟੋਰੀਆ ਆਈਲੈਂਡ ਅਤੇ ਵੁਡਬ੍ਰਿਜ, ਟੋਰਾਂਟੋ, ਕੈਨੇਡਾ ਸ਼ਾਮਲ ਹਨ। ਅਸੀਂ (ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ) ਇਸ ਦੀ ਜ਼ਿੰਮੇਵਾਰੀ ਲੈਂਦੇ ਹਾਂ। ਵਿਕਟੋਰੀਆ ਆਈਲੈਂਡ ਦਾ ਘਰ ਏ.ਪੀ ਢਿੱਲੋਂ ਦਾ ਹੈ। ਇਹ ਪੋਸਟ ਸਲਮਾਨ ਖਾਨ ਅਤੇ ਢਿੱਲੋਂ ਦੇ ਰਿਸ਼ਤੇ ਨੂੰ ਲੈ ਕੇ ਲਿਖੀ ਗਈ ਹੈ।


ਪੋਸਟ 'ਚ ਕਿਹਾ ਗਿਆ ਹੈ ਕਿ ਤੁਸੀਂ ਜਿਸ ਅੰਡਰਵਰਲਡ ਲਾਈਫ ਦੀ ਨਕਲ ਕਰਦੇ ਹੋ, ਅਸਲ 'ਚ ਉਹ ਜ਼ਿੰਦਗੀ ਹੈ ਜੋ ਅਸੀਂ ਜੀ ਰਹੇ ਹਾਂ। ਆਪਣੀ ਹੱਦ ਵਿੱਚ ਰਹੋ, ਨਹੀਂ ਤਾਂ ਮਾਰਿਆ ਜਾਵੇਗਾ। ਸੁਰੱਖਿਆ ਏਜੰਸੀਆਂ ਨੇ ਇਸ ਪੋਸਟ ਅਤੇ ਗੋਲੀਬਾਰੀ ਦੇ ਤੱਥਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਗੋਲਡੀ-ਲਾਰੈਂਸ ਗਿਰੋਹ ਨੇ ਕੁਝ ਮਹੀਨੇ ਪਹਿਲਾਂ ਵਿਦੇਸ਼ 'ਚ ਗਿੱਪੀ ਗਰੇਵਾਲ ਦੇ ਘਰ 'ਤੇ ਗੋਲੀਆਂ ਚਲਾਈਆਂ ਸਨ। ਕੈਨੇਡੀਅਨ ਪੁਲਿਸ ਨੇ ਅਜੇ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।


ਇਸ ਸਾਲ 14 ਅਪ੍ਰੈਲ ਦੀ ਸਵੇਰ ਨੂੰ ਫਿਲਮ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ 'ਚ ਗੋਲੀਬਾਰੀ ਹੋਈ ਸੀ। ਇਸ ਸਨਸਨੀਖੇਜ਼ ਵਾਰਦਾਤ ਨੂੰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ। ਪੁਲਿਸ ਨੇ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਘਟਨਾ ਦੇ ਦੋ ਦਿਨ ਬਾਅਦ ਯਾਨੀ 16 ਅਪ੍ਰੈਲ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਸੀ। ਬਿਸ਼ਨੋਈ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।