Lehragaga Stubble Burning: ਪਰਾਲੀ ਨੂੰ ਅੱਗ ਲਾਉਣ ਸਬੰਧੀ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਵੱਖ-ਵੱਖ ਟੀਮਾਂ ਰਾਹੀਂ ਜਿੱਥੇ ਕਿਸਾਨਾਂ ਨੂੰ ਸਮਝਾਇਆ ਗਿਆ ਉੱਥੇ ਹੀ ਡਵੀਜ਼ਨ ਪੱਧਰ ਉਤੇ ਫਾਇਰ ਬ੍ਰਿਗੇਡ ਅਤੇ ਪੁਲਿਸ ਪਾਰਟੀ ਸਮੇਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਨਾਇਬ ਤਹਿਸੀਲਦਾਰ ਰਵਿੰਦਰਜੀਤ ਸਿੰਘ ਅਤੇ ਥਾਣਾ ਸਦਰ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਅਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।


COMMERCIAL BREAK
SCROLL TO CONTINUE READING

ਇਸ ਵਿੱਚ ਐਸਐਚਓ, ਬੀਡੀਪੀਓ, ਐਸਡੀਐਮ ਅਤੇ ਤਹਿਸੀਲਦਾਰ ਏਅਰ ਨਾਲ ਸਬੰਧਤ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਨੂੰ ਪੁਲਿਸ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਫਾਇਰ ਬ੍ਰਿਗੇਡ ਲੈ ਕੇ ਫਿਰ ਰਹੇ ਹਾਂ ਅਤੇ ਕਿਸਾਨਾਂ ਨੂੰ ਸਮਝਾਇਆ ਵੀ ਜਾ ਰਿਹਾ ਹੈ ਕਿ ਅੱਗ ਲੱਗਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਖਤਮ ਹੁੰਦੀ ਹੈ ਤੇ ਮਨੁੱਖਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ।


ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਪਰਾਲੀ ਸਬੰਧੀ ਫੈਕਟਰੀ ਵੀ ਹੈ ਜਿਸ ਕਰਕੇ ਇਧਰ ਅੱਗ ਘੱਟ ਲਗਾਈ ਜਾ ਰਹੀ ਹੈ ਜਦੋਂ ਕਿ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਬੇਲਰ ਮੁਹੱਈਆ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਪ੍ਰਪੋਜਲ ਬਣਾ ਕੇ ਭੇਜ ਦਿੱਤੀ ਜਾਵੇਗੀ। ਇਸ ਵਿਚਾਲੇ ਲਹਿਰਾਗਾਗਾ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਉਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ।


ਦੂਜੇ ਪਾਸੇ ਕਿਸਾਨ ਆਗੂ ਕੁਲਬੀਰ ਸਿੰਘ ਕਾਲ ਵੰਜਾਰਾ ਤੇ ਦਲਵੀਰ ਸਿੰਘ ਹੋਰਾਂ ਨੇ ਆਪਦੀ ਮਜਬੂਰੀ ਦੱਸਦਿਆਂ ਤੇ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਜਦੋਂ ਪਰਾਲੀ ਨੂੰ ਅੱਗ ਲਾਉਂਦਿਆਂ ਤਾਂ ਫਾਇਰ ਬ੍ਰਿਗੇਡ ਤੁਰੰਤ ਪਹੁੰਚ ਜਾਂਦੀ ਹੈ ਪ੍ਰੰਤੂ ਜਦੋਂ ਉਨ੍ਹਾਂ ਦੀਆਂ ਫਸਲਾਂ ਨੂੰ ਅੱਗ ਲੱਗਦੀ ਹੈ ਤਾਂ ਬੁਲਾਉਣ ਉਪਰੰਤ ਵੀ ਫਾਇਰ ਬ੍ਰਿਗੇਡ ਨਹੀਂ ਪਹੁੰਚਦੀ।


ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਮਜਬੂਰੀ ਹੈ ਜਦੋਂ ਕਿ ਇਹ ਵੀ ਪਤਾ ਹੈ ਕਿ ਧੂੰਏਂ ਨਾਲ ਬੱਚਿਆਂ ਤੇ ਬਜ਼ੁਰਗਾਂ ਨੂੰ ਸਾਹ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ ਪ੍ਰੰਤੂ ਸਰਕਾਰ ਇਸ ਦਾ ਸਥਾਈ ਹੱਲ ਕਰਕੇ ਦੇਵੇ। ਕਿਉਂਕਿ ਸੈਂਕੜੇ ਟਨ ਪਰਾਲੀ ਉਹ ਕਿੱਥੇ ਖਪਤ ਕਰ ਸਕਦੇ ਹਨ ਨਾ ਹੀ ਕਿਤੇ ਕਿਸੇ ਦਾ ਢੇਰ ਲਗਾ ਸਕਦੇ ਹਨ, ਇਸ ਲਈ ਉਨ੍ਹਾਂ ਅੱਗ ਲਗਾਉਣੀ ਪੈਂਦੀ ਹੈ। ਜੇ ਸਰਕਾਰ ਇਸ ਦਾ ਇੰਤਜ਼ਾਮ ਕਰੇ ਤਾਂ ਉਨ੍ਹਾਂ ਨੂੰ ਅੱਗ ਲਗਾਉਣ ਦੀ ਲੋੜ ਹੀ ਨਹੀਂ ਪਵੇਗੀ। ਦੂਜੇ ਪਾਸੇ ਦੇਖਣ ਵਿੱਚ ਆਇਆ ਹੈ ਕਿ ਸਰਕਾਰਾਂ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਵੀ ਸਿਰਫ ਖਾਨਾ ਪੂਰਤੀ ਕਰਦੀਆਂ ਨਜ਼ਰ ਆ ਰਹੀਆਂ ਹਨ। ਕਿਤੇ ਵੀ ਲੱਗੀ ਅੱਗ ਨੂੰ ਬੁਝਾਉਣ ਦਾ ਕੰਮ ਨਜ਼ਰ ਨਹੀਂ ਆਇਆ।


ਇਹ ਵੀ ਪੜ੍ਹੋ : Stubble Burning: ਸੁਪਰੀਮ ਕੋਰਟ ਦੇ ਹੁਕਮਾਂ ਪਿਛੋਂ ਪੰਜਾਬ ਪੁਲਿਸ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ 'ਚ ਜੁਟੀ