ਬ੍ਰਹਮ ਮਹਿੰਦਰਾ ਨੇ ਹਾਈ ਕਮਾਂਡ ਨੂੰ ਲਿਖੀ ਚਿੱਠੀ, ਚੰਨੀ ਨੂੰ CM ਚਿਹਰਾ ਐਲਾਨਿਆ ਜਾਵੇ
Advertisement

ਬ੍ਰਹਮ ਮਹਿੰਦਰਾ ਨੇ ਹਾਈ ਕਮਾਂਡ ਨੂੰ ਲਿਖੀ ਚਿੱਠੀ, ਚੰਨੀ ਨੂੰ CM ਚਿਹਰਾ ਐਲਾਨਿਆ ਜਾਵੇ

ਸੀਨੀਅਰ ਕਾਂਗਰਸੀ ਆਗੂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕਰਨ ਦੀ ਮੰਗ ਕੀਤੀ ਹੈ।ਉਹਨਾਂ ਨੇ ਹਾਈਕਮਾਂਡ ਨੂੰ ਪੰਜਾਬ ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਭੁਲੇਖਾ ਦੂਰ ਕਰਨ ਦੀ ਅਪੀਲ ਕੀਤੀ ਹੈ।

ਬ੍ਰਹਮ ਮਹਿੰਦਰਾ ਨੇ ਹਾਈ ਕਮਾਂਡ ਨੂੰ ਲਿਖੀ ਚਿੱਠੀ, ਚੰਨੀ ਨੂੰ CM ਚਿਹਰਾ ਐਲਾਨਿਆ ਜਾਵੇ

ਚੰਡੀਗੜ੍ਹ/ਨਿਤਿਕਾ ਮਹੇਸ਼ਵਰੀ: ਸੀਨੀਅਰ ਕਾਂਗਰਸੀ ਆਗੂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕਰਨ ਦੀ ਮੰਗ ਕੀਤੀ ਹੈ।ਉਹਨਾਂ ਨੇ ਹਾਈਕਮਾਂਡ ਨੂੰ ਪੰਜਾਬ ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਭੁਲੇਖਾ ਦੂਰ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਨੂੰ ਲੈ ਕੇ ਪਾਰਟੀ ਚ ਕਿਸੇ ਵੀ ਤਰ੍ਹਾਂ ਦਾ ਭੁਲੇਖਾ ਨਹੀਂ ਹੋਣਾ ਚਾਹੀਦਾ, ਜਦੋਂ ਇੱਕ ਵਿਅਕਤੀ ਨੇ ਸਾਰਿਆਂ ਦੀਆਂ ਉਮੀਦਾਂ ਤੋਂ ਉੱਪਰ ਉੱਠ ਕੇ ਬਤੌਰ ਮੁੱਖ ਮੰਤਰੀ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਖ਼ੁਦ ਨੂੰ ਸਾਬਤ ਕੀਤਾ ਹੈ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਸਾਲ 2012 ਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਕੇ ਇਸ ਰੀਤ ਨੂੰ ਸ਼ੁਰੂ ਕੀਤਾ ਸੀ। ਉਸ ਨੂੰ ਇਸ ਰੀਤ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਜਲਦੀ ਤੋਂ ਜਲਦੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ।

ਮਹਿੰਦਰਾ ਨੇ ਕਿਹਾ ਕਿ ਇਹ ਉਸ ਵੇਲੇ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨ ਕਰ ਦਿੱਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ - ਬਸਪਾ ਪਹਿਲਾਂ ਤੋਂ ਹੀ ਸੁਖਬੀਰ ਸਿੰਘ ਬਾਦਲ ਨੂੰ ਬਤੌਰ ਮੁੱਖ ਮੰਤਰੀ ਉਮੀਦਵਾਰ ਪੇਸ਼ ਕਰ ਰਹੇ ਹਨ।

ਇਨ੍ਹਾਂ ਹਾਲਾਤਾਂ ਚ ਕਾਂਗਰਸ ਪਾਰਟੀ ਪਿੱਛੇ ਨਹੀਂ ਹਟ ਸਕਦੀ, ਕਿਉਂਕਿ ਇਸ ਨਾਲ ਪਾਰਟੀ ਦੀ ਮਜ਼ਬੂਤ ਸੋਚ ਪੇਸ਼ ਹੁੰਦੀ ਹੈ। ਉਹ ਵੀ ਉਦੋਂ, ਜਦੋਂ ਸਾਡੇ ਕੋਲ ਦੂਜਿਆਂ ਤੋਂ ਜ਼ਿਆਦਾ ਵਧੀਆ ਤੇ ਅਜ਼ਮਾਈ ਚੋਣ ਹੈ।ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਵਧਣ ਦੇ ਆਸਾਰ ਹਨ।

Trending news