Jalandhar Bypoll: ਜਲੰਧਰ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੱਲ੍ਹ ਸ਼ਾਮ ਨੂੰ ਚੋਣ ਪ੍ਰਚਾਰ ਥਮ ਜਾਵੇਗਾ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿੱਚ ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਵਿੱਚ 10 ਮਈ ਨੂੰ ਲੋਕ ਸਭਾ ਸੀਟ ਲਈ ਵੋਟਿੰਗ ਪ੍ਰਕਿਰਿਆ ਹੋਣੀ ਹੈ, ਜਿਸ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਚੋਣ ਜ਼ਾਬਤਾ 8 ਮਈ ਨੂੰ ਸ਼ਾਮ 6 ਵਜੇ ਤੋਂ ਲਾਗੂ ਹੋ ਜਾਏਗਾ।


COMMERCIAL BREAK
SCROLL TO CONTINUE READING

ਇਸ ਕਾਰਨ 8 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਮਈ ਨੂੰ ਵੋਟਾਂ ਵਾਲੇ ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਸਮੇਂ ਦੀ ਮਿਆਦ ਦੌਰਾਨ ਜਲੰਧਰ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ ਉਪਰ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਜਲੰਧਰ ਜ਼ਿਲ੍ਹੇ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਇਸ ਦੌਰਾਨ ਸ਼ਰਾਬ ਦੇ ਠੇਕਿਆਂ ਤੋਂ ਇਲਾਵਾ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਸ਼ਰਾਬ ’ਤੇ ਮੁਕੰਮਲ ਪਾਬੰਦੀ ਰਹੇਗੀ। ਦੂਜੇ ਪਾਸੇ ਬਿਨਾਂ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ 'ਤੇ ਆਬਕਾਰੀ ਵਿਭਾਗ ਵੱਲੋਂ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ।


ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ’ਚ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਤੱਕ ਡਰਾਈ ਡੇਅ ਹੋਵੇਗਾ ਤੇ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਡਰਾਈ ਡੇ ਦੌਰਾਨ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਹੋਰ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ ’ਤੇ ਪਾਬੰਦੀ ਰਹੇਗੀ।


ਇਹ ਵੀ ਪੜ੍ਹੋ : All-Women Parade Next Republic Day: ਸਾਲ 2024 ਦੀ ਗਣਤੰਤਰ ਦਿਵਸ ਪਰੇਡ 'ਚ ਸਿਰਫ਼ ਔਰਤਾਂ ਹੀ ਕਰਨਗੀਆਂ ਪਰੇਡ


ਇਸ ਤੋਂ ਇਲਾਵਾ  ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 8 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇਗਾ ਅਤੇ 5 ਤੋਂ ਵੱਧ ਵਿਅਕਤੀਆਂ ਨਾਲ ਜਨਤਕ ਮੀਟਿੰਗਾਂ ਕਰਨ ’ਤੇ ਪਾਬੰਦੀ ਹੋਵੇਗੀ। ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ-ਬਸਪਾ ਗਠਜੋੜ ਸਾਰਿਆਂ ਨੇ ਚੋਣ ਪ੍ਰਚਾਰ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਹਾਲਾਂਕਿ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਜਾਵੇਗਾ।


ਇਹ ਵੀ ਪੜ੍ਹੋ : MLA Sukhpal Khaira: ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੇਸ 'ਚ ਗ਼ੈਰ-ਜ਼ਮਾਨਤੀ ਧਾਰਾ ਜੋੜੀ