Gurdaspur Murder News: ਨਾਜਾਇਜ਼ ਦੇਸੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿੱਚ ਨਾਜਾਇਜ਼ ਦੇਸੀ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ ਕੋਲੋਂ ਸ਼ਰਾਬ ਪੀਣ ਗਏ ਨੌਜਵਾਨ ਕੋਡੂ ਮਸੀਹ ਦਾ 200 ਰੁਪਏ ਦੇ ਲੈਣ-ਦੇਣ ਨੂੰ ਲੈਕੇ ਹੋਈ ਮਮੂਲੀ ਤਕਰਾਰ ਦੌਰਾਨ ਸ਼ਰਾਬ ਕਾਰੋਬਾਰੀ ਤੇ ਉਸਦੀ ਪਤਨੀ ਵੱਲੋਂ ਉਸ ਦੇ ਉੱਪਰ ਤੇਜ਼ਧਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।


COMMERCIAL BREAK
SCROLL TO CONTINUE READING

ਮ੍ਰਿਤਕ ਦੀ ਪਤਨੀ ਸੋਨੀਆ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਡੂ ਮਸੀਹ ਢਾਬੇ ਤੋਂ ਛੁੱਟੀ ਲੈ ਕੇ ਘਰ ਪਰਤਿਆ ਸੀ। ਵੀਰਵਾਰ ਸ਼ਾਮ ਨੂੰ ਉਹ ਆਪਣੇ ਦੋਸਤ ਸੁੱਖਾ ਮਸੀਹ ਨਾਲ ਪਿੰਡ ਹਰੂਵਾਲ ਵਿਖੇ ਨਾਜਾਇਜ਼ ਦੇਸੀ ਸ਼ਰਾਬ ਪੀਣ ਗਿਆ ਸੀ। ਇਸ ਦੌਰਾਨ ਨਜਾਇਜ਼ ਦੇਸੀ ਸ਼ਰਾਬ ਵੇਚਣ ਵਾਲਿਆਂ ਵਿੱਚ ਕੋਡੂ ਮਸੀਹ ਵੱਲੋਂ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ।


ਫਿਲਹਾਲ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਸ਼ਰਾਬ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।


ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਾ ਮਸੀਹ ਨੇ ਦੱਸਿਆ ਕਿ ਉਹ ਪਿੰਡ ਹਰੂਵਾਲ ਦਾ ਰਹਿਣ ਵਾਲਾ ਹੈ ਤੇ ਉਹ ਆਪਣੇ ਦੋਸਤ ਨੌਜਵਾਨ ਕੋਡੂ ਮਸੀਹ ਪੁੱਤਰ ਤਰਸੇਮ ਮਸੀਹ ਉਮਰ 34 ਸਾਲ ਵਾਸੀ ਜੋੜੀਆਂ ਕਲਾਂ ਜੋ ਕਿ ਜਲੰਧਰ ਵਿੱਚ ਕਿਸੇ ਢਾਬੇ ਉਤੇ ਕੰਮ ਕਰਦਾ ਸੀ, ਉਹ ਆਪਣੇ ਪਿੰਡ ਛੁੱਟੀ ਲੈਕੇ ਆਇਆ ਸੀ ਉਸ ਨੂੰ ਨਾਲ ਲੈ ਕੇ ਨਾਜਾਇਜ਼ ਦੇਸੀ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਇੱਕ ਪਰਿਵਾਰ ਕੋਲੋ ਸ਼ਰਾਬ ਪੀਣ ਗਏ ਸੀ ਤੇ ਉੱਥੇ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੋਈ ਮਮੂਲੀ ਤਕਰਾਰ ਦੌਰਾਨ ਸ਼ਰਾਬ ਕਾਰੋਬਾਰੀ ਤੇ ਉਸਦੀ ਪਤਨੀ ਵੱਲੋਂ ਕੋਡੂ ਮਸੀਹ ਦੇ ਉੱਪਰ ਤੇਜ਼ਧਾਰ ਹਥਿਆਰਾਂ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।


ਉਸ ਦੀ ਲਾਸ਼ ਨੂੰ ਨੇੜਲੇ ਡਰੇਨ ਨਾਲੇ ਵਿੱਚ ਸੁੱਟ ਦਿੱਤਾ। ਉਸ ਨੇ ਕਿਹਾ ਕਿ ਇਸ ਹਮਲੇ ਦੌਰਾਨ ਉਸਨੇ ਬੜੀ ਮੁਸ਼ਕਲ ਭੱਜ ਕੇ ਆਪਣੀ ਜਾਨ ਬਚਾਈ। ਇਸ ਘਟਨਾ ਦੀ ਜਾਣਕਾਰੀ ਉਸਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਇਸ ਦੀ ਸਬੰਧੀ ਤੁਰੰਤ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਨਾ ਦਿੱਤੀ ਗਈ।


ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਉਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਬਣਦਾ ਇਨਸਾਫ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਅੱਜ ਉਨ੍ਹਾਂ ਨੇ ਪਿੰਡ ਜੋੜੀਆਂ ਕਲਾਂ ਦੇ ਵਾਸੀਆਂ ਨੂੰ ਨਾਲ ਲੈਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਸਾਹਮਣੇ ਧਰਨਾ ਲਾਇਆ ਗਿਆ ਹੈ।


ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਪਤਨੀ ਨੂੰ ਛੱਡ ਗਿਆ ਹੈ। ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਅਧਿਕਾਰੀ ਦਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਪੀੜਤ ਪਰਿਵਾਰ ਨੂੰ ਬਣਦਾ ਇਨਸਾਫ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ : Sangrur Jail Clash: ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਹੋਈ ਜ਼ਬਰਦਸਤ ਝੜਪ, 2 ਦੀ ਮੌਤ, 2 ਜ਼ਖਮੀ