Amit Shah Punjab Visit Updates: ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਪਾਈ ਝਾੜ

राजन नाथ Sep 26, 2023, 20:06 PM IST

Amit Shah Amritsar Visit Updates: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

Amit Shah Punjab's Amritsar Visit Updates: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ ਮੰਗਲਵਾਰ ਨੂੰ ਇੱਕ ਦਿਨ ਦੇ ਪੰਜਾਬ ਦੌਰੇ 'ਤੇ ਹਨ ਅਤੇ ਇਸ ਦੌਰਾਨ ਉਹ ਅੰਮ੍ਰਿਤਸਰ ਪਹੁੰਚੇ ਹਨ। ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਨੇ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।


ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਇਸ ਬੈਠਕ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ, ਜੰਮੂ ਅਤੇ ਕਸ਼ਮੀਰ, ਚੰਡੀਗੜ੍ਹ ਅਤੇ ਲੱਦਾਖ ਦੇ ਮੁੱਖ ਮੰਤਰੀ ਅਤੇ ਦੋ ਸੀਨੀਅਰ ਮੰਤਰੀਆਂ ਨੇ ਸ਼ਿਰਕਤ ਕੀਤੀ।


ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮੀਟਿੰਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗ੍ਰਹਿ ਮੰਤਰਾਲੇ ਦੇ ਅੰਤਰਰਾਜੀ ਕੌਂਸਲ ਸਕੱਤਰੇਤ ਵੱਲੋਂ ਆਯੋਜਿਤ ਕੀਤੀ ਗਈ ਅਤੇ ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ। ਹਾਲਾਂਕਿ ਇਸ ਦੌਰਾਨ ਪੰਜਾਬ ਦੇ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਝਾੜ ਵੀ ਪਾਈ।


Follow Live Updates on Amit Shah Punjab's Amritsar Visit Today here:

नवीनतम अद्यतन

  • ਸ਼ਨਾਨ ਪਾਵਰ ਪ੍ਰੋਜੈਕਟ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੀ ਮੰਗ ਦਾ ਕੀਤਾ ਵਿਰੋਧ

    ਮੀਟਿੰਗ 'ਚ ਸ਼ਨਾਨ ਪਾਵਰ ਪ੍ਰੋਜੈਕਟ ਦਾ ਮੁੱਦਾ ਚੁੱਕਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਦੀ ਮੰਗ ਦਾ ਵਿਰੋਧ ਕੀਤਾ। ਸ਼ਨਾਨ ਪਾਵਰ ਪ੍ਰੋਜੈਕਟ 'ਚ ਕੋਈ ਬਦਲਾਅ ਨਹੀਂ ਹੋਣਾ ਚਾਹੀਦਾ। ਸੀਐੱਮ ਪਾਵਰ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਨੂੰ ਦੇਣ ਦਾ ਫੈਸਲਾ ਗਲਤ ਹੋਵੇਗਾ। ਪੰਜਾਬ ਨੇ 1975 ਅਤੇ 1982 ਵਿਚਕਾਰ ਪ੍ਰੋਜੈਕਟ ਦਾ ਵਿਸਥਾਰ ਕੀਤਾ ਸੀ। ਪ੍ਰੋਜੈਕਟ ਦੀ ਸਮਰੱਥਾ 48 ਮੈਗਾਵਾਟ ਤੋਂ ਵਧਾ ਕੇ 110 ਮੈਗਾਵਾਟ ਕਰ ਦਿੱਤੀ ਗਈ ਹੈ। ਇਸ ਦੇ ਉਲਟ ਕੋਈ ਵੀ ਫੈਸਲਾ ਪੰਜਾਬ ਦੇ ਲੋਕਾਂ ਨਾਲ ਬੇਇਨਸਾਫੀ ਹੋਵੇਗਾ।

  • ਅਰਧਸੈਨਿਕ ਬਲਾਂ ਦੀ ਤਾਇਨਾਤੀ ਦੇ ਖਰਚੇ 'ਤੇ ਮੁੱਖ ਮੰਤਰੀ ਦਾ ਬਿਆਨ 

    ਮੁੱਖ ਮੰਤਰੀ ਭਗਵੰਤ ਮਾਨ ਨੇ NZC ਦੀ ਮੀਟਿੰਗ 'ਚ ਉਠਾਇਆ ਮੁੱਦਾ ਅਤੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਰਧਸੈਨਿਕ ਬਲਾਂ ਦੀ ਤਾਇਨਾਤੀ ਦਾ ਖਰਚਾ ਵੀ ਸਾਡੇ ਤੋਂ ਲਿਆ ਜਾਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਜਿਸ ਸੂਬੇ ਦੇ ਪੁੱਤਰ ਫੌਜ ਵਿੱਚ ਸ਼ਹੀਦ ਹੋ ਜਾਂਦੇ ਹਨ, ਉਸ ਤੋਂ ਫੀਸ ਵੀ ਲਈ ਜਾਂਦੀ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਅਰਧਸੈਨਿਕ ਬਲਾਂ ਦੇ ਇਸ ਖਰਚੇ ਤੋਂ ਮੁਕਤ ਕਰਨ ਦੀ ਮੰਗ ਕੀਤੀ ਗਈ।

  • ਫਰਜ਼ੀ ਟਰੈਵਲ ਏਜੰਟਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਸਖਤ

    ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੁੱਦਾ ਉਠਾਇਆ ਅਤੇ ਕਿਹਾ ਕਿ ਕੁਝ ਏਜੰਟ ਲੋਕਾਂ ਨੂੰ ਟੂਰਿਸਟ ਵੀਜ਼ਾ 'ਤੇ ਕੰਮ ਲਈ ਬਾਹਰ ਭੇਜਦੇ ਹਨ, ਜਿਸ ਕਾਰਨ ਭੋਲੇ-ਭਾਲੇ ਲੋਕ ਫਸ ਜਾਂਦੇ ਹਨ ਅਤੇ ਇਸ ਲਈ ਅਜਿਹੇ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਪੰਜਾਬ 'ਚ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਨੂੰ ਵੀ ਕਿਹਾ ਜਾਵੇ ਕਿ ਫਰਜ਼ੀ ਏਜੰਟਾਂ ਦੀਆਂ ਗਤੀਵਿਧੀਆਂ 'ਤੇ ਸਾਂਝੇ ਤੌਰ 'ਤੇ ਨਜ਼ਰ ਰੱਖਣ ਦੀ ਲੋੜ ਹੈ। ਮੁੱਖ ਮੰਤਰੀ ਨੇ ਹੋਰ ਕਿਹਾ ਕਿ ਇੰਡੀਅਨ ਇਮੀਗ੍ਰੇਸ਼ਨ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ ਅਤੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਅਤੇ ਐਸਐਸਪੀ ਨੂੰ ਹੋਰ ਸ਼ਕਤੀਆਂ ਦੇਣ ਦੀ ਲੋੜ ਹੈ। 

  • Amit Shah Punjab Visit Today: ਮੀਟਿੰਗ 'ਚ ਸਾਹਮਣੇ ਆਇਆ RDF ਦਾ ਮੁੱਦਾ! 

    ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਸ਼ ਕੀਤਾ ਆਪਣਾ ਪੱਖ, ਕਿਹਾ "ਇਹ ਮੁੱਦਾ ਮੇਰੇ ਦਿਲ ਦੇ ਸਭ ਤੋਂ ਨੇੜੇ ਹੈ ਕਿਉਂਕਿ ਪੰਜਾਬ ਦਾ ਕਿਸਾਨ ਲਗਾਤਾਰ ਕਰਜ਼ੇ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ ਅਤੇ ਕਿਸਾਨ ਹੀ ਸਭ ਤੋਂ ਵੱਧ ਕੇਂਦਰ ਸਰਕਾਰ ਦੀਆਂ ਨਜ਼ਰਾਂ 'ਚ ਨਜ਼ਰਅੰਦਾਜ਼ ਹੈ।" 

    ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅਪਣਾਇਆ ਮਤਰੇਈ ਮਾਂ ਵਾਲਾ ਰਵੱਈਆ ਵਰਤਿਆ ਗਿਆ ਹੈ। CM ਨੇ ਅੱਗੇ ਕਿਹਾ ਕਿ ਪੰਜਾਬ ਨੇ ਲੋੜ ਤੋਂ ਵੱਧ ਅਨਾਜ ਉਗਾਇਆ ਹੈ, ਅਸੀਂ ਆਪਣੀ ਜ਼ਮੀਨ ਅਤੇ ਪਾਣੀ ਦੋਵੇਂ ਬਰਬਾਦ ਕਰ ਦਿੱਤੇ ਹਨ। ਉਨ੍ਹਾਂ ਹੋਰ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ ਅਤੇ ਪੰਜਾਬ ਵੱਲੋਂ ਐਫਸੀਆਈ. ਨੂੰ ਅਨਾਜ ਖਰੀਦਣ ਲਈ ਜਾਣਬੁੱਝ ਕੇ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਅਤੇ ਨਾਲ ਹੀ ਸੂਬੇ ਦਾ ਘਾਟਾ ਹਰ ਸਾਲ ਵਧ ਰਿਹਾ ਹੈ।"

  • ਮੀਟਿੰਗ 'ਚ SYL ਦਾ ਮੁੱਦਾ ਉਠਾਇਆ ਗਿਆ

    ਪੰਜਾਬ ਦੇ CM ਭਗਵੰਤ ਮਾਨ ਨੇ ਕਿਹਾ ਕਿ "ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਸਾਡੇ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਹ ਮੁੱਦਾ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਵਿਗਾੜ ਸਕਦਾ ਹੈ। ਇਸ ਦਾ ਅਸਰ ਹਰਿਆਣਾ ਤੇ ਰਾਜਸਥਾਨ 'ਤੇ ਵੀ ਪਵੇਗਾ। ਮੌਜੂਦਾ ਹਾਲਾਤਾਂ ਵਿੱਚ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।"

  • ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਮੁੱਦਾ 

    - ਮੁੱਖ ਮੰਤਰੀ ਭਗਵੰਤ ਮਾਨ ਨੇ NZC ਦੀ ਮੀਟਿੰਗ 'ਚ ਉਠਾਇਆ ਮੁੱਦਾ
    - CM ਮਾਨ ਨੇ ਕਿਹਾ ਕਿ "ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ ਚੰਡੀਗੜ੍ਹ"
    - ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਦਾ ਦਰਜਾ ਮਿਲਣਾ ਚਾਹੀਦਾ ਹੈ
    - ਲੰਬੇ ਸਮੇਂ ਤੋਂ ਬਹਾਲ ਕੀਤੀ ਜਾ ਰਹੀ ਇਹ ਮੰਗ ਪੂਰੀ ਕੀਤੀ ਜਾਵੇ, CM ਮਾਨ ਨੇ ਕੀਤੀ ਅਪੀਲ 

  • Amit Shah Meeting in Punjab: ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ ਉਠਿਆ ਪੰਜਾਬ ਯੂਨੀਵਰਸਿਟੀ ਦਾ ਮੁੱਦਾ

    - ਹਰਿਆਣਾ ਨੇ ਉਠਾਇਆ ਆਪਣੇ ਕਾਲਜਾਂ ਨੂੰ ਮਾਨਤਾ ਦੇਣ ਦਾ ਮੁੱਦਾ
    - ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਮੰਗ ਨੂੰ ਬਿਲਕੁਲ ਠੁਕਰਾ ਦਿੱਤਾ
    - CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ
    - CM ਮਾਨ ਨੇ ਕਿਹਾ ਕਿ ਹਰਿਆਣਾ ਨੇ 50 ਸਾਲ ਤੋਂ ਕੋਈ ਮਾਨਤਾ ਨਹੀਂ ਲਈ, ਹੁਣ ਕਿਹੜੇ ਹਾਲਾਤ ਬਦਲ ਗਏ ਹਨ ਕਿ ਮਾਨਤਾ ਦੀ ਲੋੜ ਹੈ?
    - ਉਨ੍ਹਾਂ ਕਿਹਾ ਕਿ "ਮੈਂ ਅਪੀਲ ਕਰਦਾ ਹਾਂ ਕਿ ਇਸ ਮੁੱਦੇ ਨੂੰ ਫਿਲਹਾਲ ਬੰਦ ਕਰਕੇ ਵਿਚਾਰਿਆ ਜਾਵੇ।"
    - ਇਸ ਮੁੱਦੇ ਨੂੰ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੇ ਏਜੰਡੇ 'ਚੋਂ ਹਟਾਉਣ ਦੀ ਕੀਤੀ ਮੰਗ। 
    - CM ਮਾਨ ਨੇ ਕਿਹਾ ਕਿ "ਅਸੀਂ ਪੰਜਾਬ ਯੂਨੀਵਰਸਿਟੀ ਦੇ ਵਿੱਤੀ ਘਾਟੇ ਨੂੰ ਦੂਰ ਕੀਤਾ ਹੈ।" 
    - ਉਨ੍ਹਾਂ ਕਹਿ ਕਿ "ਅਸੀਂ ਗ੍ਰਾਂਟ-ਇਨ-ਐਡ ਨੂੰ ਵਧਾ ਕੇ 94.13 ਕਰੋੜ ਰੁਪਏ ਕਰ ਦਿੱਤਾ, ਅਸੀਂ ਯੂਨੀਵਰਸਿਟੀ ਵਿੱਚ ਨਵੇਂ ਹੋਸਟਲਾਂ ਲਈ ਫੰਡ ਜਾਰੀ ਕੀਤੇ।
    - ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਵੀ ਯੂਜੀਸੀ ਤਨਖਾਹ ਸਕੇਲ 'ਤੇ ਫੰਡ ਜਾਰੀ ਕਰੇਗੀ 

  • ਹੜ੍ਹ ਰਾਹਤ ਨਿਯਮਾਂ ਵਿੱਚ ਤਬਦੀਲੀ ਦਾ ਮਾਮਲਾ, ਜਾਣੋ CM ਭਗਵੰਤ ਮਾਨ ਨੇ ਕੀ ਕਿਹਾ 

    - ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਦਾ ਮੁੱਦਾ ਉਠਾਇਆ ਗਿਆ
    - ਮੀਟਿੰਗ ਵਿੱਚ ਮੁੱਖ ਮੰਤਰੀ ਨੇ ਹਰਿਆਣਾ-ਰਾਜਸਥਾਨ ਨੂੰ ਝਾੜ ਪਾਈ
    - ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ 16 ਜ਼ਿਲ੍ਹਿਆਂ ਦਾ ਨੁਕਸਾਨ ਹੋਇਆ
    - ਪਾਣੀ ਮੰਗਣ ਵਾਲੇ ਮੰਦਭਾਗੇ ਰਾਜਾਂ ਨੇ ਦਿਖਾਈ ਪਿੱਠ
    - ਮੁੱਖ ਮੰਤਰੀ (ਹਰਿਆਣਾ) ਉਂਝ ਪਾਣੀ ਮੰਗਦੇ ਪਰ ਹੜ੍ਹਾਂ ਦੌਰਾਨ ਪਾਣੀ ਲੈਣ ਲਈ ਤਿਆਰ ਨਹੀਂ 
    - ਸਾਡੇ ਕੋਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਫੰਡ ਹਨ ਸਿਰਫ ਫੰਡ ਜਾਰੀ ਕਰਨ ਦੇ ਨਿਯਮ ਬਦਲੇ ਜਾਣੇ ਚਾਹੀਦੇ ਹਨ 
    - ਇਸ ਮੁਸ਼ਕਲ ਸਮੇਂ ਵਿੱਚ ਆਪਣੇ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹਾਂ 

  • BBMB 'ਚ ਮੈਂਬਰ ਪਾਵਰ ਦੀ ਨਿਯੁਕਤੀ ਦਾ ਮਾਮਲਾ: 

    - ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ 'ਚ ਉਠਾਇਆ ਮੁੱਦਾ
    - ਮੈਂਬਰ ਪਾਵਰ ਦੀ ਨਿਯੁਕਤੀ ਲਈ ਪੁਰਾਣੀ ਪ੍ਰਕਿਰਿਆ ਖਤਮ ਕਰਨ ਦੀ ਕੀਤੀ ਮੰਗ
    - ਖੁੱਲੀ ਭਰਤੀ ਦੇ ਤੌਰ 'ਤੇ ਮੈਂਬਰ ਨਿਯੁਕਤ ਕੀਤੇ ਜਾਣ ਦਾ ਕੀਤਾ ਵਿਰੋਧ
    - ਕਿਹਾ "ਮੈਂ ਕੇਂਦਰੀ ਬਿਜਲੀ ਮੰਤਰੀ ਨਾਲ ਵੀ ਗੱਲਬਾਤ ਕੀਤੀ ਹੈ 
    - "ਇਹ ਭਰਤੀ ਪੰਜਾਬ ਪੁਨਰਗਠਨ ਐਕਟ 1966 ਦੇ ਤਹਿਤ ਹੁੰਦੀ ਹੈ"

  • Amit Shah Punjab Visit Today: ਸ਼ੁਰੂ ਹੋਈ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਕਰ ਰਹੇ ਹਨ ਪ੍ਰਧਾਨਗੀ 

  • Amit Shah Punjab Visit Today: ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

     

  • Amit Shah in Punjab: ਅਮਿਤ ਸ਼ਾਹ ਪਹੁੰਚੇ ਅੰਮ੍ਰਿਤਸਰ; ਥੋੜੀ ਦੇਰ 'ਚ ਹੋਵੇਗੀ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ 

  • Punjab News: ਅਮ੍ਰਿਤਸਰ ਪਹੁੰਚ ਪੰਜਾਬ ਦੇ ਰਾਜਪਾਲ, ਸ੍ਰੀ ਹਰਿਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ 

    ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ "ਮੈਂ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ ਇਸਦੇ ਲਈ ਅਰਦਾਸ ਕਰਦਾ ਹਾਂ। ਇੱਥੇ ਆ ਕੇ ਦਿਲ ਨੂੰ ਸਕੂਨ ਮਿਲਿਆ ਹੈ।"

  • Punjab news Today LIVE Updates: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਸਵੇਰੇ ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦੁਵੱਲੇ ਮੁੱਦਿਆਂ 'ਤੇ ਮੀਟਿੰਗ ਕੀਤੀ। ਇਸ ਦੌਰਾਨ ਦੋਵਾਂ ਪਤਵੰਤਿਆਂ ਵਿਚਕਾਰ ਵਿਕਾਸ ਕਾਰਜਾਂ ਨੂੰ ਲੈ ਕੇ ਗੱਲਬਾਤ ਹੋਈ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

  • Amit Shah Punjab Visit Today LIVE Updates: ਮਿਲੀ ਜਾਣਕਾਰੀ ਦੇ ਮੁਤਾਬਕ ਗੁਆਂਢੀ ਜ਼ਿਲ੍ਹਿਆਂ ਤੋਂ ਹਜ਼ਾਰਾਂ ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ। 

  • Amit Shah Punjab Visit Today LIVE Updates: ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਰਾਜਸਥਾਨ ਤੋਂ ਅਧਿਕਾਰੀ ਅੰਮ੍ਰਿਤਸਰ ਪੁੱਜਣੇ ਸ਼ੁਰੂ ਹੋ ਗਏ ਹਨ।

  • Amit Shah Punjab Visit Today LIVE Updates: ਇਨ੍ਹਾਂ ਮੁੱਦਿਆਂ 'ਤੇ ਕੀਤੀ ਜਾ ਸਕਦੀ ਹੈ ਚਰਚਾ 

    ਇਸ ਮੀਟਿੰਗ ਵਿੱਚ ਭਾਖੜਾ-ਬਿਆਸ ਮੈਨੇਜਮੈਂਟ ਬੋਰਡ, ਪੰਜਾਬ ਯੂਨੀਵਰਸਿਟੀ ਨਾਲ ਮਾਨਤਾ, ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ (ਪੀਐਮਜੀਐਸਵਾਈ) ਤਹਿਤ ਸੜਕਾਂ ਦਾ ਨਿਰਮਾਣ, ਪੁਨਰਗਠਿਤ ਰਾਜਾਂ ਵਿੱਚ ਪਾਣੀ ਦੀ ਵੰਡ, ਬੁਨਿਆਦੀ ਢਾਂਚੇ ਦੇ ਵਿਕਾਸ ਸਣੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

  • Amit Shah Punjab Visit Today LIVE: ਮਿਲੀ ਜਾਣਕਾਰੀ ਦੇ ਮੁਤਾਬਕ ਅਮਿਤ ਸ਼ਾਹ ਪੰਜਾਬ ਦੇ ਲੋਕਾਂ ਲਈ ਕੁਝ ਖਾਸ ਐਲਾਨ ਵੀ ਕਰ ਸਕਦੇ ਹਨ। 

  • Amit Shah Punjab Visit: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖ਼ਤ 

    ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਦੇ ਅੰਮ੍ਰਿਤਸਰ ਦੌਰੇ ਨੂੰ ਦੇਖਦਿਆਂ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 

ZEENEWS TRENDING STORIES

By continuing to use the site, you agree to the use of cookies. You can find out more by Tapping this link