Breaking and Live Updates: ਪੰਜਾਬ `ਚ ਮੌਨਸੂਨ ਦੇ ਪਹਿਲਾ ਹੀ ਛਾਏ ਬੱਦਲ: ਅੱਜ ਸਾਰਾ ਦਿਨ ਮੀਂਹ ਪੈਣ ਦੀ ਸੰਭਾਵਨਾ
ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਰਸਮੀ ਤੌਰ `ਤੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ `ਚ ਹਨ ਅਤੇ ਅਗਲੇ ਹਫਤੇ ਉਨ੍ਹਾਂ ਦੇ ਭਾਰਤ ਪਰਤਣ ਦੀ ਸੰਭਾਵਨਾ ਹੈ।
ਮਹਾਰਾਸ਼ਟਰ 'ਚ ਸਿਆਸੀ ਹਲਚਲ ਆਖਿਰ ਰੁਕ ਗਈ ਹੈ ਪਰ ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ 'ਚ ਵੀ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਦਰਅਸਲ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਰਸਮੀ ਤੌਰ 'ਤੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ 'ਚ ਹਨ ਅਤੇ ਅਗਲੇ ਹਫਤੇ ਉਨ੍ਹਾਂ ਦੇ ਭਾਰਤ ਪਰਤਣ ਦੀ ਸੰਭਾਵਨਾ ਹੈ। ਉਹਨਾਂ ਦੇ ਭਾਰਤ ਆਉਣ ਤੋਂ ਬਾਅਦ ਉਹ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਭੰਗ ਕਰਕੇ ਭਾਜਪਾ ਵਿਚ ਜਾ ਸਕਦੇ ਹਨ।
ਦੇਸ਼ ਭਰ ਵਿੱਚ ਅੱਜ ਤੋਂ ਪਲਾਸਟਿਕ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ ਇਸ ਨੂੰ ਲੈ ਕੇ ਬਕਾਇਦਾ ਨੋਟਿਸ ਜਾਰੀ ਹੋਏ ਨੇ ਇਸੇ ਨੂੰ ਲੈ ਕੇ ਲੁਧਿਆਣਾ ਦੇ ਵਿਚ ਦੁਕਾਨਦਾਰਾਂ ਅਤੇ ਹੋਲਸੇਲਰਾਂ ਦੀ ਰਲਵੀਂ ਮਿਲਵੀਂ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿੱਥੇ ਛੋਟੇ ਦੁਕਾਨਦਾਰਾਂ ਨੇ ਇਸ ਨੂੰ ਚੰਗਾ ਕਦਮ ਦੱਸਿਆ ਹੈ। ਉਥੇ ਹੀ ਦੂਜੇ ਪਾਸੇ ਪਲਾਸਟਿਕ ਦੇ ਹੋਲਸੇਲਰਾਂ ਨੇ ਇਸ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ ਵੱਡਾ ਨੁਕਸਾਨ ਹੋਵੇਗਾ ਅਤੇ ਸਰਕਾਰ ਵੀ ਮੁਕੰਮਲ ਪਾਬੰਦੀ ਲਾਉਣ ਤੋਂ ਪਹਿਲਾਂ ਇਸ ਦਾ ਬਦਲ ਲੱਭਣਾ ਚਾਹੀਦਾ ਸੀ। ਉਸ ਤੋਂ ਬਾਅਦ ਹੀ ਲਿਫਾਫਿਆਂ ਤੇ ਪਾਬੰਦੀ ਲਾਉਣੀ ਚਾਹੀਦੀ ਸੀ।
ਮਾਨਸੂਨ ਤੋਂ ਪਹਿਲਾਂ ਪੰਜਾਬ 'ਚ ਬੱਦਲ ਛਾਏ ਹਨ। ਸ਼ੁੱਕਰਵਾਰ ਸਵੇਰੇ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਵੀ ਮਾਨਸੂਨ ਪਹੁੰਚ ਗਿਆ। ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਦਿਨ ਦੇ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਵਿੱਚ ਅੱਜ ਸਾਰਾ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਹਲਚਲ ਮਚ ਗਈ ਜਦੋਂ ਡਾਇਰੈਕਟਰ ਨੂੰ ਸਿੰਗਾਪੁਰ ਤੋਂ ਆਉਣ ਵਾਲੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲੀ। ਡਾਇਰੈਕਟਰ ਨੇ ਤੁਰੰਤ ਸੁਰੱਖਿਆ ਨੂੰ ਅਲਰਟ ਕਰ ਦਿੱਤਾ, ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ। ਇਸ ਤੋਂ ਬਾਅਦ ਸ਼ਾਮ 6.40 'ਤੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨ ਵਾਲੀ ਸਕੂਟ ਫਲਾਈਟ ਨੰਬਰ ਟੀ.ਆਰ.-509 ਨੂੰ ਉਤਰਦੇ ਹੀ ਘੇਰ ਲਿਆ ਗਿਆ। ਦੇਰ ਰਾਤ ਤੱਕ ਫਲਾਈਟ 'ਚ ਤਲਾਸ਼ੀ ਮੁਹਿੰਮ ਜਾਰੀ ਸੀ।
ਪਰ ਤਲਾਸ਼ੀ ਦੌਰਾਨ ਕੁਝ ਨਹੀਂ ਮਿਲਿਆ ਅਤੇ ਦੇਰ ਰਾਤ ਫਲਾਈਟ ਫਿਰ ਸਿੰਗਾਪੁਰ ਲਈ ਰਵਾਨਾ ਹੋ ਗਈ। ਇਸ ਤੋਂ ਬਾਅਦ ਅੰਦਾਜ਼ਾ ਲਗਾਇਆ ਗਿਆ ਕਿ ਕਿਸੇ ਨੇ ਫਰਜ਼ੀ ਕਾਲ ਕਰਕੇ ਇਹ ਅਫਵਾਹ ਫੈਲਾਈ ਹੈ। ਪੁਲਿਸ ਹੁਣ ਕਾਲ ਕਰਨ ਵਾਲੇ ਦੀ ਭਾਲ ਕਰ ਰਹੀ ਹੈ। ਏਅਰਪੋਰਟ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਸ਼ਾਮ ਨੂੰ ਡਾਇਰੈਕਟਰ ਵੀਕੇ ਸੇਠ ਨੂੰ ਦਫਤਰ ਦੇ ਨੰਬਰ 'ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਜਹਾਜ਼ ਵਿੱਚ ਬੰਬ ਹੈ ਜਿਸ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਾ ਸੀ।
ਇਸ ਤੋਂ ਬਾਅਦ ਏਅਰਪੋਰਟ ਡਾਇਰੈਕਟਰ ਨੇ ਸੀ.ਆਈ.ਐਸ.ਐਫ. ਸੀਆਈਐਸਐਫ ਦੀ ਐਂਟੀ-ਸੈਬੋਟੇਜ ਟੀਮ ਹਰਕਤ ਵਿੱਚ ਆ ਗਈ ਅਤੇ ਜਿਵੇਂ ਹੀ ਸ਼ਾਮ 6.40 ਵਜੇ ਫਲਾਈਟ ਲੈਂਡ ਹੋਈ, ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਸੁਰੱਖਿਆ ਲਈ ਡਾਗ ਸਕੁਐਡ ਟੀਮ ਬੁਲਾਈ ਗਈ। ਵਿਸ਼ੇਸ਼ ਯੰਤਰ ਵੀ ਲਿਆਂਦਾ ਗਿਆ ਸੀ ਤਾਂ ਜੋ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਸੀਆਈਐਸਐਫ ਟੀਮ ਦੀ ਫਲਾਈਟ ਰਨਵੇਅ ਦੇ ਇੱਕ ਪਾਸੇ ਖੜ੍ਹੀ ਸੀ। ਇਸ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਉਤਾਰਿਆ ਗਿਆ ਅਤੇ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ।
ਚੰਡੀਗੜ੍ਹ: ਭਾਜਪਾ ਨੇ ਰਾਸ਼ਟਰਪਤੀ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਸਮਰਥਨ ਮੰਗਿਆ ਹੈ। ਭਾਜਪਾ ਨੇ ਦਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਇਸ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕੀਤੀ। ਹਾਲਾਂਕਿ ਸੁਖਬੀਰ ਨੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਅਕਾਲੀ ਦਲ ਨੇ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਬਾਰੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਜਿਸ 'ਤੇ ਅੰਤਿਮ ਫੈਸਲਾ ਲਿਆ ਜਾਵੇਗਾ। ਸੂਤਰਾਂ ਮੁਤਾਬਕ ਅਕਾਲੀ ਦਲ ਮੁਰਮੂ ਨੂੰ ਸਮਰਥਨ ਦੇ ਸਕਦਾ ਹੈ।