Manmohan Singh Death News live: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਪਿਛੋਂ ਦੇਸ਼ ਸੋਗ `ਚ ਡੁੱਬਿਆ; ਪੜ੍ਹੋ ਹਰ ਵੱਡੀ ਖ਼ਬਰ

ਰਵਿੰਦਰ ਸਿੰਘ Dec 27, 2024, 13:29 PM IST

Manmohan Singh Death News live: ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਪੰਜਾਬ ਦੇ ਇੱਕ ਪਿੰਡ ਵਿੱਚ ਹੋਇਆ ਸੀ। ਇੱਕ ਸਾਧਾਰਨ ਪਿਛੋਕੜ ਤੋਂ ਆਉਂਦੇ ਹੋਏ ਡਾ. ਮਨਮੋਹਨ ਸਿੰਘ ਨੇ ਆਪਣੇ ਜੀਵਨ ਵਿੱਚ ਸਿੱਖਿਆ, ਅਰਥ ਸ਼ਾਸਤਰ ਅਤੇ ਰਾਜਨੀਤੀ ਵਿੱਚ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ।

Manmohan Singh Death News Live Updates:  ਭਾਰਤੀ ਅਰਥਸ਼ਾਸਤਰਾਂ ਦਾ 'ਭੀਸ਼ਮ ਪਿਤਾਮਹ' ਕਹੇ ਜਾਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh Passes Away)ਨੇ ਵੀਰਵਾਰ ਰਾਤ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥਸ਼ਾਸਤਰੀ ਦੇ ਦੇਹਾਂਤ ਮਗਰੋਂ ਪੂਰਾ ਦੇਸ਼ ਸੋਗ ਵਿੱਚ ਡੁੱਬਿਆ ਹੋਇਆ। ਹਰ ਖੇਤਰ ਦੀਆਂ ਸ਼ਖ਼ਸੀਅਤਾਂ ਡਾ. ਮਨਮੋਹਨ ਸਿੰਘ ਨਾਲ ਬਤਾਏ ਪਲਾਂ ਨੂੰ ਸਾਂਝੀਆਂ ਕਰ ਰਹੀਆਂ ਹਨ।


ਸਾਬਕਾ ਪੀਐਮ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ 92 ਸਾਲਾ ਮਨਮੋਹਨ ਸਿੰਘ ਨੇ ਏਮਜ਼ ਦੇ ਐਮਰਜੈਂਸੀ ਵਿਭਾਗ ਵਿੱਚ ਆਖਰੀ ਸਾਹ ਲਏ। ਉਹ ਵਧਦੀ ਉਮਰ ਦੀਆਂ ਸਮੱਸਿਆਵਾਂ ਤੋਂ ਪੀੜਤ ਸੀ ਅਤੇ 26 ਦਸੰਬਰ ਨੂੰ ਅਚਾਨਕ ਘਰ ਵਿਚ ਬੇਹੋਸ਼ ਹੋ ਗਏ।


ਇਸ ਤੋਂ ਬਾਅਦ ਉਨ੍ਹਾਂ ਦਾ ਤੁਰੰਤ ਘਰ 'ਚ ਇਲਾਜ ਕਰਵਾਇਆ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਰਾਤ 8.06 ਵਜੇ ਏਮਜ਼ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਸਿਹਤ 'ਚ ਸੁਧਾਰ ਨਹੀਂ ਹੋਇਆ ਅਤੇ ਰਾਤ 9.51 'ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।  ਡਾ. ਮਨਮੋਹਨ ਸਿੰਘ ਦੀ ਦੇਹ ਦਾ ਅੰਤਿਮ ਸਸਕਾਰ (Dr. Manmohan Singh Cremation) ਸ਼ਨਿੱਚਰਵਾਰ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।


ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਲੈ ਕੇ ਦੇਸ਼ ਦੇ ਕਈ ਵੱਡੇ ਨੇਤਾਵਾਂ ਅਤੇ ਸ਼ਖਸੀਅਤਾਂ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਭਾਰਤ ਸਰਕਾਰ ਨੇ ਅੱਜ (27 ਦਸੰਬਰ) ਨੂੰ ਹੋਣ ਵਾਲੇ ਸਾਰੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।


ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ (28 ਦਸੰਬਰ) ਨੂੰ ਕੀਤੇ ਜਾਣ ਦੀ ਉਮੀਦ ਹੈ। ਮਨਮੋਹਨ ਸਿੰਘ ਦਾ ਜਨਮ 1932 ਵਿੱਚ ਪੰਜਾਬ ਵਿੱਚ ਹੋਇਆ ਸੀ। ਉਹ 2004 ਤੋਂ 2014 ਤੱਕ ਲਗਾਤਾਰ ਦੋ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਨੇ 2004 ਵਿੱਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਐਨਡੀਏ ਵਿਰੁੱਧ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਨੇ 2009 ਤੋਂ 2014 ਤੱਕ ਆਪਣਾ ਦੂਜਾ ਕਾਰਜਕਾਲ ਨਿਭਾਇਆ। ਇਸ ਤੋਂ ਬਾਅਦ 2014 ਵਿੱਚ ਪੀਐਮ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਥਾਂ ਲਈ। ਉਹ 33 ਸਾਲ ਸੇਵਾ ਕਰਨ ਤੋਂ ਬਾਅਦ ਇਸ ਸਾਲ ਦੇ ਸ਼ੁਰੂ ਵਿੱਚ ਰਾਜ ਸਭਾ ਤੋਂ ਸੇਵਾਮੁਕਤ ਹੋਏ ਸਨ।


Manmohan Singh Death News Live Updates: 

नवीनतम अद्यतन

  • ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਰੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਵੀ ਪ੍ਰਗਟਾਈ।

     

  • ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

     

  • ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ।

     

  • ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਡਾ.ਮਨਮੋਹਨ ਸਿੰਘ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ  ਡਾ. ਮਨਮੋਹਨ ਸਿੰਘ ਨਿਮਰਤਾ, ਇਮਾਨਦਾਰੀ ਤੇ ਬੁੱਧੀ ਦਾ ਇੱਕ ਰੂਪ ਸਨ। ਭਾਰਤ ਉਨ੍ਹਾਂ ਦੀ ਹਮੇਸ਼ਾ ਕਮੀ ਮਹਿਸੂਸ ਕਰੇਗਾ।

     

  • ਅਨੰਦਪੁਰ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਬਹੁਤ ਹੀ ਨੇਕ ਇਨਸਾਨ, ਭਾਰਤ ਦੇ ਉੱਘੇ ਅਰਥ ਸ਼ਾਸ਼ਤਰੀ ਸਨ। ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ ਦਾ ਬਹੁਤ ਹੀ ਅਫ਼ਸੋਸ ਹੈ। 

     

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸ਼ਰਧਾਂਜਲੀ ਭੇਟ ਕੀਤੀ।

     

  • ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇੱਕ ਦੂਰਅੰਦੇਸ਼ੀ ਨੇਤਾ, ਬੇਮਿਸਾਲ ਅਰਥ ਸ਼ਾਸਤਰੀ ਅਤੇ ਇੱਕ ਨਿਮਰ ਰਾਜਨੇਤਾ ਸਨ।

     

  • ਰਾਜਨਾਥ ਸਿੰਘ, ਪੀਯੂਸ਼ ਗੋਇਲ, ਹਰਦੀਪ ਪੁਰੀ ਅਤੇ ਹੋਰ ਭਾਜਪਾ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ।

     

  • ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ।

     

  • ਅਮਰੀਕਾ ਵੱਲੋਂ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣਾ ਉਤੇ ਦੁੱਖ ਦਾ ਪ੍ਰਗਟਾਵਾ

    ਸੰਯੁਕਤ ਰਾਜ ਅਮਰੀਕਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਲਈ ਭਾਰਤ ਦੇ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਅਮਰੀਕਾ-ਭਾਰਤ ਰਣਨੀਤਕ ਸਾਂਝੇਦਾਰੀ ਦੇ ਸਭ ਤੋਂ ਮੋਹਰੀਆਂ ਵਿੱਚੋਂ ਇੱਕ ਸਨ। ਅਮਰੀਕਾ-ਭਾਰਤ ਸਿਵਲ ਪ੍ਰਮਾਣੂ ਸਹਿਯੋਗ ਸਮਝੌਤੇ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੀ ਅਗਵਾਈ ਨੇ ਅਮਰੀਕਾ-ਭਾਰਤ ਸਬੰਧਾਂ ਦੀ ਸੰਭਾਵਨਾ ਵਿੱਚ ਇੱਕ ਵੱਡੇ ਨਿਵੇਸ਼ ਦਾ ਸੰਕੇਤ ਦਿੱਤਾ। ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਆਰਥਿਕ ਸੁਧਾਰਾਂ ਲਈ ਯਾਦ ਕੀਤਾ ਜਾਵੇਗਾ। 

     

  • ਅੰਮ੍ਰਿਤਸਰ ਵਿੱਚ ਸਥਿਤ ਹੈ ਡਾ. ਮਨਮੋਹਨ ਸਿੰਘ ਦਾ ਜੱਦੀ ਘਰ

    ਡਾ. ਮਨਮੋਹਨ ਸਿੰਘ ਦਾ ਜੱਦੀ ਘਰ ਅੰਮ੍ਰਿਤਸਰ ਵਿੱਚ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਵੀਡੀਓ ਸਾਹਮਣੇ ਆਈ ਹੈ।

     

  • ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਆਨੰਦ ਮਹਿੰਦਰਾ ਤੇ ਗੌਤਮ ਅਡਾਨੀ ਨੇ ਦੁੱਖ ਪ੍ਰਗਟਾਇਆ।

     

  • ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੋਂ ਬਾਅਦ ਰਾਸ਼ਟਰਪਤੀ ਭਵਨ 'ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਭਾਰਤ ਸਰਕਾਰ ਨੇ ਭਲਕੇ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕਰ ਦਿੱਤਾ ਹੈ।

  • ਨਵੀਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 26 ਦਸੰਬਰ, 2024 ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕੇਂਦਰ ਨੇ 26 ਦਸੰਬਰ, 2024 ਤੋਂ 1 ਜਨਵਰੀ, 2025 ਤੱਕ ਦੇਸ਼ ਭਰ ਵਿੱਚ ਸੱਤ ਦਿਨਾਂ ਦੇ ਰਾਜ ਸੋਗ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।

  • ਐਮਪੀ ਗੁਰਜੀਤ ਔਜਲਾ ਨੇ ਦੁਖ ਪ੍ਰਗਟਾਇਆ
    ਡਾ. ਮਨਮੋਹਨ ਸਿੰਘ ਦੇ ਦੇਹਾਂਤ ਉਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਹੋਏ ਲਿਖਿਆ ਡਾ. ਮਨਮੋਹਨ ਪ੍ਰਧਾਨ ਮੰਤਰੀ ਇੱਕ ਦੂਰਅੰਦੇਸ਼ੀ ਨੇਤਾ ਅਤੇ ਪ੍ਰਸਿੱਧ ਅਰਥ ਸ਼ਾਸਤਰੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ, ਜਿਨ੍ਹਾਂ ਨੇ ਚੁਣੌਤੀ ਭਰੇ ਸਮੇਂ ਵਿੱਚ ਭਾਰਤ ਦਾ ਮਾਰਗਦਰਸ਼ਨ ਕੀਤਾ। ਦੇਸ਼ ਦੀ ਏਕਤਾ ਅਤੇ ਵਿਕਾਸ ਲਈ ਉਨ੍ਹਾਂ ਦੇ ਯੋਗਦਾਨ, ਅੰਮ੍ਰਿਤਸਰ ਲਈ ਉਨ੍ਹਾਂ ਦੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਸ ਦੀ ਪ੍ਰੇਰਨਾਦਾਇਕ ਵਿਰਾਸਤ ਹਮੇਸ਼ਾ ਸਾਡਾ ਮਾਰਗਦਰਸ਼ਨ ਕਰੇ।

  • ਕੇਰਲ ਸਰਕਾਰ ਰਾਸ਼ਟਰੀ ਝੰਡਾ ਅੱਧਾ ਝੁਕਾ ਦੇਵੇਗੀ
    ਕੇਰਲ ਸਰਕਾਰ ਨੇ ਜ਼ਿਲ੍ਹਾ ਕੁਲੈਕਟਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਨਿਰਦੇਸ਼ ਦਿੱਤੇ ਹਨ।

  • ਦੇਰ ਰਾਤ ਡਾ. ਮਨਮੋਹਨ ਸਿੰਘ ਦੀ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਲਿਆਂਦੀ
    ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਵੀਰਵਾਰ ਦੇਰ ਰਾਤ ਏਮਜ਼ ਤੋਂ ਉਨ੍ਹਾਂ ਦੇ ਘਰ ਲਿਆਂਦੀ ਗਈ। ਇੱਥੇ ਜਨਤਾ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕੇਗੀ।

  • ਸ਼ਨਿੱਚਵਾਰ ਨੂੰ ਹੋਵੇਗਾ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ
    ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਸ਼ਨਿੱਚਰਵਾਰ ਨੂੰ ਹੋਵੇਗਾ, ਜਿਸ ਲਈ ਸ਼ੁੱਕਰਵਾਰ ਨੂੰ ਅਧਿਕਾਰਤ ਐਲਾਨ ਹੋਣ ਦੀ ਉਮੀਦ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਰਵਾਰ ਦੇਰ ਰਾਤ ਦਿੱਲੀ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ। ਅਸੀਂ ਅਧਿਕਾਰਤ ਤੌਰ 'ਤੇ ਐਲਾਨ ਕਰਾਂਗੇ। ਮਨਮੋਹਨ ਸਿੰਘ ਦੇ ਦੇਹਾਂਤ ਨੂੰ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਕਿਹਾ ਕਿ ਮਨਮੋਹਨ ਸਿੰਘ ਹੀ ਕਾਂਗਰਸ ਅਤੇ ਦੇਸ਼ ਦੇ ਅਸਲੀ ਪ੍ਰਤੀਕ ਸਨ।

ZEENEWS TRENDING STORIES

By continuing to use the site, you agree to the use of cookies. You can find out more by Tapping this link