Punjab Bandh Today Updates: ਪੰਜਾਬ `ਚ ਬੰਦ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ, ਦੁਆਬਾ `ਚ ਦਿਸਿਆ ਜ਼ਿਆਦਾ ਅਸਰ

राजन नाथ Aug 09, 2023, 17:56 PM IST

Punjab School holiday news: ਕਈ ਰਿਪੋਰਟਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਅੱਜ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ ਜਦਕਿ ਸਿਖਿਆ ਵਿਭਾਗ ਵੱਲੋਂ ਅਜਿਹਾ ਕੋਈ ਵੀ ਨਿਰਦੇਸ਼ ਨਹੀਂ ਦਿੱਤਾ ਗਿਆ ਸੀ।

Punjab Bandh Today 9 August 2023, Updates: ਮਨੀਪੁਰ ਹਿੰਸਾ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਦੀ ਕਥਿਤ ਅਸਮਰੱਥਾ ਦੇ ਵਿਰੋਧ ਵਿੱਚ ਅੱਜ ਯਾਨੀ 9 ਅਗਸਤ 2023 ਨੂੰ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਅੱਜ ਪੰਜਾਬ ਬੰਦ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਜਦਕਿ ਦੁਆਬਾ 'ਚ ਇਸ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਜਲੰਧਰ ਗੁਰਦਾਸਪੁਰ ਵਿੱਚ ਪੰਜਾਬ ਬੰਦ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ ਪਰ ਲੁਧਿਆਣਾ, ਰੋਪੜ ਅਤੇ ਮੁਹਾਲੀ ਵਿੱਚ ਪੰਜਾਬ ਬੰਦ ਦਾ ਕੁਝ ਖਾਸਾ ਅਸਰ ਨਹੀਂ ਦਿਖਿਆ ਹੈ। ਇਸ ਦੌਰਾਨ ਕਈ ਰਿਪੋਰਟਾਂ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਅੱਜ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ ਜਦਕਿ ਸਿਖਿਆ ਵਿਭਾਗ ਵੱਲੋਂ ਅਜਿਹਾ ਕੋਈ ਵੀ ਨਿਰਦੇਸ਼ ਨਹੀਂ ਦਿੱਤਾ ਗਿਆ ਸੀ। (Punjab School holiday news)


ਇਸ ਐਲਾਨ ਦੇ ਤਹਿਤ ਆਮ ਸਥਿਤੀ ਪ੍ਰਭਾਵਿਤ ਹੋਈ ਹੈ ਪਰ ਇਸਦਾ ਵੱਧ ਅਸਰ ਦੋਆਬਾ ਖੇਤਰ 'ਚ ਦੇਖਣ ਨੂੰ ਮਿਲਿਆ ਸਕਦਾ ਹੈ ਕਿਉਂਕਿ ਇੱਥੇ ਰਵਿਦਾਸ ਅਤੇ ਵਾਲਮੀਕੀ ਭਾਈਚਾਰਿਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਗਿਆ ਹੈ ਅਤੇ ਨਾਲ ਹੀ ਸ਼ਹਿਰਾਂ ਅਤੇ ਸੈਟੇਲਾਈਟ ਟਾਊਨ ਦੇ ਲਗਭਗ ਹਲ ਅਹਿਮ ਚੌਰਾਹਿਆਂ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕੁਝ ਹਾਈਵੇਅ ਵੀ ਰੋਕੇ ਗਏ ਹਨ।  


ਮਿਲੀ ਜਾਣਕਾਰੀ ਦੇ ਮੁਤਾਬਕ ਜਲੰਧਰ ਦੀਆਂ ਕਈ ਮਾਰਕੀਟ ਐਸੋਸੀਏਸ਼ਨਾਂ ਵੱਲੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਨੂੰ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਸੀ। ਇੱਥੇ ਇਹ ਦੱਸਣਾ ਜਰੂਰੀ ਹੈ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਵਿਦਿਅਕ ਅਦਾਰੇ ਵਿੱਚ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ (Punjab School holiday news) ਅਤੇ ਇਸ ਕਰਕੇ ਜ਼ਿਆਦਾਤਰ ਸਕੂਲ ਪ੍ਰਬੰਧਕ ਇਸ ਗੱਲ ਨੂੰ ਲੈ ਕੇ ਦੁਚਿੱਤੀ ਵਿੱਚ ਹਨ ਕਿ ਸਕੂਲ ਖੋਲ੍ਹੇ ਜਾਣ ਜਾਂ ਨਹੀਂ।


Punjab Bandh News: ਪੰਜਾਬ 'ਚ ਅੱਜ ਸਾਰੇ ਸਕੂਲਾਂ 'ਚ ਛੁੱਟੀ ਦੇ ਐਲਾਨ ਦੀ ਫੇਕ ਖ਼ਬਰ ਤੇਜ਼ੀ ਨਾਲ ਹੋ ਰਹੀ ਵਾਇਰਲ


Punjab Bandh Today 9 August 2023, Live Updates: 


 

नवीनतम अद्यतन

  • Punjab Bandh News: ਮਣੀਪੁਰ ਦੀ ਘਟਨਾ ਨੂੰ ਲੈ ਕੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਜਿਸ ਦਾ ਪੰਜਾਬ ਦੇ ਕਈ ਖੇਤਰਾਂ ਵਿੱਚ ਅਸਰ ਦੇਖਣ ਨੂੰ ਮਿਲ ਰਿਹਾ ਹੈ ਪਰ ਬਠਿੰਡਾ ਵਿਖੇ ਬੰਦ ਦਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਹੈ। ਹਾਲਾਂਕਿ ਪੁਲਿਸ ਚੌਕਸ ਨਜ਼ਰ ਆ ਰਹੀ ਹੈ, ਜਿਸ ਦੇ ਚੱਲਦੇ ਬਠਿੰਡਾ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਖੁਦ ਸੜਕਾਂ ਤੇ ਉਤਰੇ ਹਨ। 

  • Moga Breaking News: ਮੋਗਾ ਵਿਖੇ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਜਿਥੇ ਬੰਦ ਦਾ ਐਲਾਨ ਕੀਤਾ ਗਿਆ ਸੀ ਉੱਥੇ ਦੁਕਾਨ ਬੰਦ ਕਰਵਾਉਣ ਆਏ ਇੱਕ ਨਿਹੰਗ ਸਿੰਘ 'ਤੇ ਦੁਕਾਨਦਾਰ ਨੇ ਚਲਾਈ ਗੋਲੀ। ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਉਸਨੂੰ ਨਿੱਜੀ ਹਸਪਤਾਲ ਰੈਫਰ ਕੀਤਾ ਗਿਆ ਹੈ। ਫਿਲਹਾਲ ਮੌਕੇ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  

  • Punjab Bandh Today Live Updates: ਪੰਜਾਬ ਬੰਦ ਦੌਰਾਨ ਹੋਸ਼ਿਆਰਪੂਰ ਦੇ ਸਥਾਨਕ ਕਨਾਲਪੀਰ ਚੌਂਕ ਤੋਂ ਲੈ ਕੇ ਬਹਾਦਰਪੁਰ ਚੌਂਕ ਤੱਕ ਬਾਜ਼ਾਰ ਮੁਕੰਮਲ ਬੰਦ ਹਨ ਤੇ ਇਸ ਤੋਂ ਇਲਾਵਾ ਜ਼ੇਕਰ ਬਾਕੀ ਸ਼ਹਿਰ ਦੀ ਗੱਲ ਕਰੀਏ ਤਾ ਬਾਕੀ ਸ਼ਹਿਰ 'ਚ ਫਿਲਹਾਲ ਦੁਕਾਨਾਂ ਖੁਲ੍ਹੀਆਂ ਹੋਇਆਂ ਹਨ ਅਤੇ ਜ਼ੇਕਰ ਸੁਰੱਖਿਆ ਦੀ ਗੱਲ ਕੀਤੀ ਜਾਵੇ ਤਾਂ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਜਥੇਬੰਦੀਆਂ ਅਜੇ ਤੱਕ ਨਜ਼ਰ ਨਹੀਂ ਆ ਰਹੀਆਂ ਹਨ। 

  • Punjab Bandh Today Live Updates: ਮਨੀਪੁਰ ਵਿੱਚ ਔਰਤਾਂ ’ਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵੱਖ-ਵੱਖ ਭਾਈਚਾਰਿਆਂ ਵੱਲੋਂ ਰੋਸ ਮੁਜ਼ਾਹਰਾ ਕਰਕੇ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜਲੰਧਰ ਦੇ ਪੀ.ਏ.ਪੀ.ਚੌਕ ਤੋਂ ਰਾਮਾ ਮੰਡੀ ਤੱਕ ਦੀ ਸਰਵਿਸ ਲੇਨ ਨੂੰ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਸ ਸਥਾਨ 'ਤੇ ਧਰਨਾ ਦੇਣ ਦਾ ਅਲਟੀਮੇਟਮ ਦਿੱਤਾ ਗਿਆ ਸੀ, ਉੱਥੇ ਡੀਐੱਸਪੀ ਰੈਂਕ ਦੇ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। 

  • Punjab Bandh Impact in Moga: ਮੋਗਾ 'ਚ ਦੇਖਣ ਨੂੰ ਮਿਲਿਆ ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ, ਕੁਝ ਦੁਕਾਨਾਂ ਖੁੱਲ੍ਹੀਆਂ ਤੇ ਕੁਝ ਰਹੀਆਂ ਬੰਦ!  

    ਮੋਗਾ 'ਚ ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦੌਰਾਨ ਕੁਝ ਦੁਕਾਨਾਂ ਖੁੱਲ੍ਹੀਆਂ ਤੇ ਕੁਝ ਬੰਦ ਰਹੀਆਂ ਸਨ! ਅਜਿਹੇ 'ਚ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿੱਚ ਥਾਂ-ਥਾਂ ਪੁਲੀਸ ਤਾਇਨਾਤ ਕੀਤੀ ਹੋਈ ਹੈ।

    ਮਨੀਪੁਰ ਵਿੱਚ ਹੋਈ ਹਿੰਸਕ ਘਟਨਾ ਕਾਰਨ ਅੱਜ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਮੋਗਾ ਵਿੱਚ ਇਸਾਈ ਭਾਈਚਾਰੇ, ਬਾਲਮੀਕ ਐਸੋਸੀਏਸ਼ਨ, ਲੋਕ ਸੰਗਰਾਮ ਮੋਰਚਾ, ਬਾਬਾ ਮਰਦਾਨਾ ਕਲਬ, ਮੁਸਲਿਮ ਭਾਈ ਚਾਰੇ ਅਤੇ ਦਸਮੇਸ਼ ਤਰਨਾ ਦਲ, ਮਹਾਂਰਿਸ਼ੀ ਭਗਵਾਨ ਬਾਲਮੀਕ ਟਰੱਸਟ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। 

  • Punjab Bandh News: ਫਿਰੋਜਪੁਰ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਹਾਲਾਂਕਿ ਇਸ ਦੌਰਾਨ ਮੈਡੀਕਲ ਦੁਕਾਨਾਂ, ਹਸਪਤਾਲਾਂ ਨੂੰ ਛੋਟ ਦਿੱਤੀ ਗਈ ਹੈ ਅਤੇ ਸਾਰੇ ਪ੍ਰਾਈਵੇਟ ਸਕੂਲ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। 

  • Punjab Band News: ਪੰਜਾਬ ਬੰਦ ਨੂੰ ਦੇਖਦਿਆਂ ਜਲੰਧਰ ਦੀਆਂ ਮਾਰਕੀਟ ਐਸੋਸੀਏਸ਼ਨਾਂ ਵੱਲੋਂ ਅੱਜ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

  • Punjab Bandh on 9 August 2023: ਬੰਦ ਦੇ ਸੱਦੇ ਦੌਰਾਨ ਪੰਜਾਬ ਵਿੱਚ ਸਰਕਾਰੀ ਵਿਭਾਗ ਆਮ ਵਾਂਗ ਹੀ ਖੁੱਲ੍ਹਣਗੇ

  • Punjab Bandh Today Updates: ਬੀਤੇ ਦਿਨੀਂ ਮੰਗਲਵਾਰ ਨੂੰ, ਬਹੁਜਨ ਸਮਾਜ ਪਾਰਟੀ, ਭਾਰਤੀ ਰੈਵੋਲਿਊਸ਼ਨਰੀ ਮਾਰਕਸਿਸਟ ਪਾਰਟੀ (ਆਰਐਮਪੀਆਈ) ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ ਇੰਡੀਆ-ਯੂਨਾਈਟਿਡ (ਐਮਸੀਪੀਆਈ-ਯੂ) ਦੀ ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ (ਸੀਸੀਸੀ) ਵੱਲੋਂ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਸੀ। 

  • Punjab Bandh Today Live Updates: ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਵੱਲੋਂ ਇਹ ਗੱਲ ਸਪਸ਼ਟ ਕੀਤੀ ਗਈ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ ਅਤੇ ਇਸ ਦੌਰਾਨ ਕੋਈ ਵੀ ਹੰਗਾਮਾ ਨਹੀਂ ਹੋਵੇਗਾ। 

ZEENEWS TRENDING STORIES

By continuing to use the site, you agree to the use of cookies. You can find out more by Tapping this link