Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
नवीनतम अद्यतन
ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਕੱਲ੍ਹ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਵਿੱਚ ਬੈਠਕ ਬੁਲਾਈ ਹੈ। ਕੱਲ੍ਹ ਦੁਪਹਿਰ 11 ਵਜੇ ਚੰਡੀਗੜ੍ਹ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀ ਹੋਵੇਗੀ ਸਾਂਝੀ ਬੈਠਕ।
ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੱਲ੍ਹ ਤੱਕ ਖਰੀਦ ਨਹੀਂ ਹੋਈ ਤਾਂ ਵੱਡਾ ਐਲਾਨ ਕੀਤਾ ਜਾਵੇਗਾ।'ਆਪ' ਨੇਤਾ ਰਾਜਵਿੰਦਰ ਸਿੰਘ ਦੀ ਹੱਤਿਆ ਮਾਮਲੇ ਵਿੱਚ ਗੈਂਗਸਟਰ ਪ੍ਰੀਤ ਸੇਖੋਂ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਂਦਾ
ਆਮ ਆਦਮੀ ਪਾਰਟੀ ਨੇਤਾ ਰਾਜਵਿੰਦਰ ਸਿੰਘ ਉਰਫ ਰਾਜਾ ਗਿੱਲ ਦੀ ਹੱਤਿਆ ਮਾਮਲੇ ਵਿੱਚ ਏ ਕੈਟਾਗਿਰੀ ਨਾਲ ਸਬੰਧਤ ਗੈਂਗਸਟਰ ਪ੍ਰੀਤ ਸੇਖੋਂ ਨੂੰ ਹੁਸ਼ਿਆਰਪੁਰ ਜੇਲ੍ਹ ਵਿੱਚ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਗਿਆ। ਤਰਨਤਾਰਨ ਸੀਆਈਏ ਦੀ ਟੀਮ ਪੁੱਛਗਿੱਛ ਕਰ ਰਹੀ ਹੈ। ਸਾਲ 2021 ਵਿੱਚ ਵਿਧਾਨ ਸਭਾ ਪੱਟੀ ਦੇ ਨਕੋਦਰ ਚੌਕ ਵਿੱਚ ਦੋ ਕਤਲਾਂ ਦੇ ਪਿੱਛੇ ਵੀ ਪ੍ਰੀਤ ਸੇਖੋਂ ਦਾ ਹੱਥ ਸੀ। ਦੋਸ਼ ਸਨ ਕਿ ਸੁਪਾਰੀ ਨੂੰ ਲੈ ਕੇ ਇਥੇ ਰਹਿਣ ਵਾਲੇ ਅਮਨ ਫੌਜੀ ਅਤੇ ਪ੍ਰਭਦੀਪ ਉਰਫ਼ ਪੂਰਨ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਘਰਾਚੋ ਪਿੰਡ ਦੇ ਸਰਪੰਚ ਦੀ ਚੋਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਟਿੱਪਣੀ ਕੀਤੀ ਜੇਕਰ ਕਿਸੇ ਜਗ੍ਹਾ ਉਤੇ ਇੱਕ ਉਮੀਦਵਾਰ ਹੈ ਤਾਂ ਉਹ ਜਿੱਤਿਆ ਹੋਇਆ ਕਿਸ ਤਰ੍ਹਾਂ ਹੈ। ਜਦਕਿ ਲੋਕਾਂ ਕੋਲ ਨੋਟਾ ਦਾ ਅਧਿਕਾਰ ਹੈ। ਲੋਕ ਉਸ ਨੂੰ ਰਿਜੈਕਟ ਕਰ ਸਕਦੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਮੁੱਖ ਮੰਤਰੀ ਦੇ ਓਐਸਡੀ ਘਰਾਚੋ ਪਿੰਡ ਦੇ ਵਸਨੀਕ ਹਨ। ਘਰਾਚੋ ਪਿੰਡ ਦੀ ਸਰਪੰਚ ਦੀ ਅਨਾਊਂਸਮੈਂਟ ਉਤੇ ਸਟੇਅ ਲਗਾ ਦਿੱਤਾ ਗਿਆ ਹੈ।
Ratan Tata Death News Live Updates: ਰਤਨ ਟਾਟਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ ਲੋਕ
ਮੁੰਬਈ ਦੇ NCPA ਲਾਅਨ ਵਿੱਚ ਰਤਨ ਟਾਟਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਪਹੁੰਚ ਰਹੇ ਹਨ।
Punjab Breaking News Live Updates: ਪੰਚਾਇਤੀ ਚੋਣਾਂ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ
ਪੰਚਾਇਤੀ ਚੋਣਾਂ ਸਬੰਧੀ ਕਈ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਰਹੇ ਹਨ ਅਤੇ ਅੱਜ ਹਾਈਕੋਰਟ ਵੱਲੋਂ ਇੱਕ ਵਾਰ ਫਿਰ 100 ਦੇ ਕਰੀਬ ਨਵੇਂ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਬੁੱਧਵਾਰ ਨੂੰ ਇਸੇ ਤਰ੍ਹਾਂ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕਰੀਬ 250 ਥਾਵਾਂ 'ਤੇ ਪੰਚਾਇਤੀ ਚੋਣਾਂ 'ਤੇ ਰੋਕ ਲਗਾ ਦਿੱਤੀ ਸੀ।
Ratan Tata Death News Live Updates: ਕੈਪਟਨ ਅਮਰਿੰਦਰ ਸਿੰਘ ਨੇ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ratan Tata Death News Live Updates: ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ।
Ratan Tata Breaking News Live Updates: ਨਹੀਂ ਰਹੇ ਦਿੱਗਜ ਸਨਅਤਕਾਰ ਰਤਨ ਟਾਟਾ
ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ 86 ਸਾਲ ਦੀ ਉਮਰ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।