Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
Punjab Breaking News Live Updates-------
नवीनतम अद्यतन
ਟੋਲ ਪਲਾਜ਼ੇ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਹੋਣ ਵਾਲੀ ਮੀਟਿੰਗ ਮੁਲਤਵੀ
ਲੁਧਿਆਣਾ ਵਿੱਚ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਟੋਲ ਮੁਕਤ ਜਾਣ ਨੂੰ ਲੈ ਕੇ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਕਿਸਾਨਾਂ ਨੂੰ ਦੁਬਾਰਾ ਸਮਾਂ ਦੇਣ ਦੀ ਗੱਲ ਆਖੀ ਗਈ ਹੈ।
ਆਂਗਣਵਾੜੀ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਆਂਗਣਵਾੜੀ ਵਰਕਰਾਂ ਵੱਲੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਦੀਆਂ ਮੰਗਾਂ- ਮਾਣ ਭੱਤਾ ਦੁੱਗਣਾ, ਪ੍ਰਧਾਨ ਹਰਗੋਬਿੰਦ ਕੌਰ ਦੀ ਬਹਾਲੀ ਕਰੇ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਅਹੁਦਾ ਦੇਵੇ ਅਤੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਨੂੰ ਦਿੱਤਾ ਜਾਵੇ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਗੋਰਾ ਥਾਪਰ ਹਮਲੇ ਦੇ ਤੀਜੇ ਮੁਲਜ਼ਮ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵੱਲੋਂ ਮੀਟਿੰਗ
ਲੁਧਿਆਣਾ ਦੇ ਸਰਕਟ ਹਾਊਸ ਵਿਚ ਹਿੰਦੂ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਹਿੰਦੂ ਆਗੂ ਪਹੁੰਚ ਰਹੇ ਹਨ। ਪਿਛਲੇ ਹਫਤੇ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਸੰਦੀਪ ਗੋਰਾ ਥਾਪਰ 'ਤੇ ਨਿਹੰਗਾਂ ਨੇ ਤਲਵਾਰਾਂ ਨਾਲ ਹਮਲਾ ਕੀਤਾ ਸੀ। ਪੁਲਿਸ ਨੇ ਦੋ ਨਿਹੰਗਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਇਕ ਮੁਲਜ਼ਮ ਅਜੇ ਫਰਾਰ ਹੈ। ਜਿਸ ਕਾਰਨ ਹਿੰਦੂ ਆਗੂ ਪੁਲਿਸ ਤੋਂ ਨਾਰਾਜ਼ ਹਨ।ਹਿੰਦੂ ਨੇਤਾਵਾਂ ਦੀ ਮੰਗ ਹੈ ਕਿ ਸੰਦੀਪ ਗੋਰਾ ਥਾਪਰ ਨੂੰ ਮਾਮਲੇ ਵਿੱਚ ਮੁੱਖ ਸ਼ਿਕਾਇਤਕਰਤਾ ਬਣਾਇਆ ਜਾਵੇ। ਨਾਲ ਹੀ ਨਿਹੰਗਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਖਾਲਿਸਤਾਨੀ ਸਮਰਥਕ ਸੋਸ਼ਲ ਮੀਡੀਆ 'ਤੇ ਹਿੰਦੂ ਧਰਮ ਤੇ ਹਿੰਦੂ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਪੁਲਿਸ ਨੂੰ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਇਸ ਮੀਟਿੰਗ ਤੋਂ 2 ਦਿਨ ਪਹਿਲਾਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਵੀ ਹਿੰਦੂ ਨੇਤਾਵਾਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਨੂੰ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਸੀ। ਉਨ੍ਹਾਂ ਸਾਰਿਆਂ ਨੂੰ ਅਪਮਾਨਜਨਕ ਭਾਸ਼ਾ ਤੋਂ ਬਚਣ ਦੀ ਅਪੀਲ ਕੀਤੀ।
ਸ਼ੁਭਕਰਨ ਸਿੰਘ ਦੀ ਭੈਣ ਨੇ ਨੌਕਰੀ ਜੁਆਇੰਨ ਕੀਤੀ
ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਦੋ ਦੌਰਾਨ ਸ਼ਹੀਦ ਹੋਏ ਪਿੰਡ ਬੱਲੋ ਦੇ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਵੱਲੋਂ ਬਠਿੰਡਾ ਵਿਖੇ ਪੁਲਿਸ ਦੀ ਨੌਕਰੀ ਜੁਆਇੰਨ ਕਰ ਲਈ ਹੈ। ਬੀਤੇ ਦਿਨ ਹੀ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਗੁਰਪ੍ਰੀਤ ਕੌਰ ਨੂੰ ਜੁਆਇਨਿੰਗ ਲੈਟਰ ਦਿੱਤਾ ਸੀ।
ਟੀਮ ਇੰਡੀਆ Champions Trophy ਲਈ ਨਹੀਂ ਜਾਵੇਗੀ ਪਾਕਿਸਤਾਨ- ਸੂਤਰ
ਭਾਰਤੀ ਕ੍ਰਿਕਟ ਟੀਮ ਦੀ 2025 ਆਈਸੀਸੀ Champions Trophy ਲਈ ਪਾਕਿਸਤਾਨ ਨਾ ਜਾਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ। ਬੀਸੀਸੀਆਈ ਵੱਲੋਂ ਆਈਸੀਸੀ ਨੂੰ ਦੁਬਈ ਜਾਂ ਸ੍ਰੀਲੰਕਾ ਵਿੱਚ ਮੈਚ ਕਰਵਾਉਣ ਲਈ ਕਹੇਗਾ- ਬੀਸੀਸੀਆਈ ਸੂਤਰਾਂ ਨੇ ਏਐਨਆਈ ਨੂੰ ਦੱਸਿਆ
ਅਦਾਲਤਾਂ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਅਟਾਰਨੀਆਂ ਦੀ ਹੋਈ ਤਰੱਕੀ
ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਦੇ ਸਕੱਤਰ ਦੀ ਤਰਫੋਂ ਪੰਜਾਬ ਭਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਤਾਇਨਾਤ 107 ਸਹਾਇਕ ਜ਼ਿਲ੍ਹਾ ਅਟਾਰਨੀਆਂ ਨੂੰ ਤਰੱਕੀ ਦੇ ਕੇ ਡਿਪਟੀ ਜ਼ਿਲ੍ਹਾ ਅਟਾਰਨੀ ਬਣਾ ਕੇ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ।
ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਮਲਿਕ ਦਾ ਲਾਇਸੈਂਸ ਮੁਅੱਤਲ
ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਮਲਿਕ ਖ਼ਿਲਾਫ਼ ਸ਼ਿਕਾਇਤ ’ਤੇ ਅੰਤਰਿਮ ਹੁਕਮ ਜਾਰੀ ਕਰਦਿਆਂ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਵਕੀਲ 'ਤੇ ਕੁੱਟਮਾਰ ਦੇ ਮਾਮਲੇ 'ਚ 1 ਜੁਲਾਈ ਨੂੰ ਦਰਜ ਐੱਫ.ਆਈ.ਆਰ ਦਾ ਸਬੂਤ ਸੀ.ਸੀ.ਟੀ.ਵੀ. ਫੁਟੇਜ ਹੈ, ਜਿਸ ਨੂੰ ਗਾਇਬ ਕਰਨ ਦਾ ਮਲਿਕ 'ਤੇ ਦੋਸ਼ ਹੈ ਅਤੇ ਅਜਿਹੀ ਸਥਿਤੀ 'ਚ ਉਨ੍ਹਾਂ ਨੇ ਬਾਰ ਹੈੱਡ ਦੇ ਅਹੁਦੇ ਦੀ ਮਾਣ-ਮਰਿਆਦਾ ਦਾ ਅਪਮਾਨ ਕੀਤਾ ਹੈ |
Ajnala News: 15 ਫਰਵਰੀ ਤੋਂ ਲਾਪਤਾ ਔਰਤ, ਪਤੀ ਨੇ ਮੈਡੀਕਲ ਸਟੋਰ ਮਾਲਕ ਤੇ ਅਗਵਾ ਕਰਨ ਦੇ ਲਗਾਏ ਇਲਜ਼ਾਮ
ਅਜਨਾਲਾ ਸ਼ਹਿਰ 'ਚ ਇਕ ਮੈਡੀਕਲ ਸਟੋਰ ਦੇ ਬਾਹਰ ਇੱਕ ਵਿਅਕਤੀ ਵੱਲੋਂ ਆਪਣੀ ਬੇਟੀ, ਮਾਂ ਅਤੇ ਸੱਸ ਸਮੇਤ ਹੰਗਾਮਾ ਕੀਤਾ ਗਿਆ। ਰਾਕੇਸ਼ ਕੁਮਾਰ ਸ਼ੇਰਾ ਦਾ ਸਟੋਰ ਮਾਲਕ ਤੇ ਇਲਜ਼ਾਮ ਹੈ ਕਿ ਉਸਦੀ ਪਤਨੀ 15 ਫਰਵਰੀ ਤੋਂ ਲਾਪਤਾ ਹੈ। ਇਸ ਵਿਅਕਤੀ ਨੇ ਉਸ ਨੂੰ ਆਪਣੇ ਕੋਲ ਲੁਕਾਕੇ ਰੱਖਿਆ ਹੋਇਆ ਹੈੈ। ਜਿਸ ਦੇ ਉਸ ਕੋਲ ਸਬੂਤ ਵੀ ਹਨ। ਜਦਕਿ ਮੈਡੀਕਲ ਸਟੋਰ ਮਾਲਕ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਬਾਰੇ ਉਸਨੂੰ ਕੋਈ ਜਾਣਕਾਰੀ ਨਹੀਂ ਹੈ।
ਜੇਲ੍ਹ ਚੋਂ ਬਿਸ਼ਨੋਈ ਦਾ ਇੰਟਰਵਿਊ, ਰਾਜਾ ਵੜਿੰਗ ਨੇ ਚੁੱਕੇ ਸਵਾਲ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੇਲ੍ਹ ਚੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ...ਪੰਜਾਬ ਦੇ ਲੋਕ ਜਵਾਬ ਮੰਗਦੇ ਹਨ। AAPPunjab ਇੱਕ ਗੈਂਗਸਟਰ ਲਈ ਜੇਲ੍ਹ ਅੰਦਰੋਂ ਇੰਟਰਵਿਊ ਦੇਣਾ ਕਿਵੇਂ ਸੰਭਵ ਹੈ? ਜਦੋਂ ਕਾਤਲਾਂ ਨੂੰ ਅਜਿਹੀ ਆਜ਼ਾਦੀ ਦਿੱਤੀ ਜਾਂਦੀ ਹੈ ਤਾਂ ਜਨਤਾ ਸੁਰੱਖਿਅਤ ਕਿਵੇਂ ਮਹਿਸੂਸ ਕਰ ਸਕਦੀ ਹੈ?
ਅਸੀਂ ਅਜਿਹੀ ਸਰਕਾਰ ਤੋਂ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਉਮੀਦ ਨਹੀਂ ਕਰ ਸਕਦੇ ਜਿੱਥੇ ਗੈਂਗਸਟਰ ਪ੍ਰਸ਼ਾਸਨ 'ਤੇ ਇੰਨੀ ਤਾਕਤ ਰੱਖਦੇ ਹਨ। ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਪੰਜਾਬ ਲਈ ਕਾਲੇ ਦਿਨ ਆ ਰਹੇ ਹਨ।
ਸਬਜ਼ੀਆਂ ਦੇ ਭਾਅ ਵਧਣ ਕਾਰਨ ਰਸੋਈ ਦਾ ਬਜਟ ਵਿਗੜਿਆ
ਬਰਸਾਤ ਦੌਰਾਨ ਸਬਜ਼ੀਆਂ ਦੇ ਭਾਅ ਵਧਣ ਕਾਰਨ ਰਸੋਈ ਦਾ ਬਜਟ ਵਿਗੜ ਗਿਆ ਹੈ। ਪਿਛਲੇ ਇੱਕ ਹਫ਼ਤੇ ਤੋਂ ਸਬਜ਼ੀਆਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਕਾਰਨ ਲੋਕਾਂ ਦੀ ਪਲੇਟ ਵਿੱਚੋਂ ਹਰੀਆਂ ਸਬਜ਼ੀਆਂ ਗਾਈਬ ਹੋਣੀਆਂ ਸ਼ੁਰੂ ਹੋ ਗਈਆਂ ਹਨ। ਜੇਕਰ ਅਨੰਦਪੁਰ ਸਾਹਿਬ ਵਿੱਚ ਸਬਜ਼ੀਆਂ ਦੇ ਭਾਅ ਦੀ ਗੱਲ ਕਰੀਏ ਤਾਂ
ਮਟਰ-160 ਰੁਪਏ ਪ੍ਰਤੀ ਕਿਲੋ
ਘੀਆ-60 ਰੁਪਏ ਪ੍ਰਤੀ ਕਿਲੋ
ਗੋਭੀ-60ਰੁਪਏ ਪ੍ਰਤੀ ਕਿਲੋ
ਫਰਾਂਸਬੀਨ-80 ਰੁਪਏ ਪ੍ਰਤੀ ਕਿਲੋ
ਟਮਾਟਰ-80 ਰੁਪਏ ਪ੍ਰਤੀ ਕਿਲੋ
ਸ਼ਿਮਲਾ ਮਿਰਚ-80 ਰੁਪਏ ਪ੍ਰਤੀ ਕਿਲੋ
ਤੋਰੀ-60 ਰੁਪਏ ਪ੍ਰਤੀ ਕਿਲੋ
ਅਰਬੀ-60 ਰੁਪਏ ਪ੍ਰਤੀ ਕਿਲੋ
ਪਿਆਜ਼-50 ਰੁਪਏ ਪ੍ਰਤੀ ਕਿਲੋ
ਖੀਰਾ-60 ਰੁਪਏ ਪ੍ਰਤੀ ਕਿਲੋ
ਆਲੂ-40 ਰੁਪਏ ਪ੍ਰਤੀ ਕਿਲੋਪੁਲਿਸ ਅਤੇ BSF ਨੇ ਹੈਰੋਇਨ ਸਮੇਤ ਇੱਕ ਡਰੋਨ ਕੀਤਾ ਬਰਾਮਦ
ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਖੇਮਕਰਨ ਦੇ ਖੇਤਾਂ ਵਿਚ ਤਲਾਸ਼ੀ ਦੌਰਾਨ 566 ਗ੍ਰਾਮ ਹੈਰੋਇਨ ਅਤੇ ਇੱਕ (DJI Mavic 3 Classic) ਡਰੋਨ ਬਰਾਮਦ ਕੀਤਾ।
ਡਿਪਟੀ ਕਮਿਸ਼ਨਰ ਵੱਲੋਂ 'ਬੁੱਢਾ ਦਰਿਆ' ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
ਪੰਜਾਬ ਸਰਕਾਰ ਨੇ AG ਦਫਤਰ ਲਗਾਏ ਦੋ ਹੋਰ ਲਾਅ ਅਫ਼ਸਰ
ਪੰਜਾਬ ਸਰਕਾਰ ਨੇ ਰਾਜ ਦੇ ਐਡਵੋਕੇਟ ਜਨਰਲ ਦਫਤਰ ਲਈ ਦੋ ਹੋਰ ਵਕੀਲਾਂ ਦੀਆਂ ਸੇਵਾਵਾਂ ਲੈਂਦੇ ਹੋਏ ਉਹਨਾਂ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਦਿੱਤੇ ਹਨ। ਇਹਨਾਂ ਵਿੱਚ ਰਮਨਪ੍ਰੀਤ ਸਿੰਘ ਬਾਰਾ ਅਤੇ ਪ੍ਰਸ਼ਾਂਤ ਮਨਚੰਦਾ ਸ਼ਾਮਿਲ ਹਨ। ਇਹਨਾਂ ਦੋਵਾਂ ਦੇ ਅਹੁਦੇ ਦੀ ਮਿਆਦ ਇੱਕ ਸਾਲ ਹੈ।