Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Mon, 12 Aug 2024-5:51 pm,

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।


Punjab Breaking News Live Updates:

नवीनतम अद्यतन

  • ਚਰਨਜੀਤ ਸਿੰਘ ਚੰਨੀ ਨੂੰ ਜਵਾਬਦੇਹ ਨੋਟਿਸ ਜਾਰੀ 
    ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਖਿਲਾਫ਼ ਚੋਣ ਪਟੀਸ਼ਨ ਦੇ ਮਾਮਲੇ ਵਿੱਚ ਅਦਾਲਤ ਵਿੱਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਜਵਾਬਦੇਹ ਨੋਟਿਸ ਜਾਰੀ ਕੀਤਾ ਹੈ। ਚਰਨਜੀਤ ਸਿੰਘ ਚੰਨੀ ਨੂੰ ਪਹਿਲਾ ਨੋਟਿਸ ਸ਼ਹਿਰ ਤੋਂ ਬਾਹਰ ਹੋਣ ਕਰਕੇ ਨਹੀਂ ਮਿਲਿਆ ਸੀ। ਦੂਸਰਾ ਨੋਟਿਸ ਚਰਨਜੀਤ ਸਿੰਘ ਚੰਨੀ ਨੂੰ ਸਪੀਡ ਪੋਸਟ ਕੀਤਾ ਗਿਆ ਹੈ। 30 ਸਤੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੈ।

  • ਗੁਰਦੁਆਰਾ ਜਾਮਨੀ ਸਾਹਿਬ 'ਚ ਵਾਪਰੀ ਘਟਨਾ ਦੌਰਾਨ ਜ਼ਖਮੀ ਹੋਏ ਸੇਵਾਦਾਰ ਦੀ ਹੋਈ ਮੌਤ
    ਬੀਤੇ ਦਿਨੀਂ ਫਿਰੋਜ਼ਪੁਰ ਦੇ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਵਿੱਚ ਸੇਵਾ ਕਰਨ ਆਏ ਪੰਜ ਸਕੂਲੀ ਬੱਚੇ ਤੇ ਦੋ ਸੇਵਾਦਾਰ ਗੈਸ ਸਿਲੰਡਰ ਲੀਕ ਹੋਣ ਉਤੇ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਜ਼ਖਮੀ ਹੋ ਗਏ ਸੀ। ਜਿਨ੍ਹਾਂ ਵਿੱਚੋਂ ਇੱਕ ਨੂੰ ਡੀਐਮਸੀ ਲੁਧਿਆਣਾ ਰੈਫਰ ਕੀਤਾ ਗਿਆ ਸੀ। ਡੀਐਮਸੀ ਰੈਫਰ ਕੀਤੇ ਗਏ ਸੇਵਾਦਾਰ ਮੁਲਾਜ਼ਮ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਦੀ ਲਾਸ਼ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਚ੍ਹ ਪੋਸਟਮਾਰਟਮ ਵਾਸਤੇ ਲਿਆਂਦੀ ਗਈ ਹੈ। ਲੰਗਰ ਸੇਵਾ ਦੌਰਾਨ ਸਿਲੰਡਰ ਨੂੰ ਅੱਗ ਲੱਗਣ ਕਾਰਨ ਉਸ ਦੀ ਲਪੇਟ ਵਿੱਚ ਪੰਜ ਸਕੂਲੀ ਬੱਚੇ ਤੇ ਦੋ  ਸੇਵਾਦਾਰ ਆ ਗਏ ਸਨ। ਬੱਚੇ ਇੰਨੀ ਬੁਰੀ ਤਰ੍ਹਾਂ ਝੁਲਸੇ ਨੇ ਕਿ 50 ਤੋਂ 70 ਫੀਸਦੀ ਸੜੇ ਹੋਏ ਹਨ  ਅਤੇ ਇੱਕ ਸੇਵਾਦਾਰ ਦੀ ਹਾਲਤ ਨਾਜ਼ੁਕ ਦੇਖਦਿਆਂ ਉਹਨੂੰ ਡੀਐਮ ਸੀ ਲੁਧਿਆਣਾ ਰੈਫਰ ਕੀਤਾ ਗਿਆ ਸੀ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

  • ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਇਆ ਖਤਮ 
    ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਖਤਮ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਉਠਾਣ ਹੋ ਗਿਆ ਹੈ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਬਜਟ ਉਠਾਣ ਲਈ ਚਿੱਠੀ ਭੇਜੀ ਗਈ ਸੀ। ਇਸ ਤੋਂ ਬਾਅਦ ਨਵੇਂ ਸੈਸ਼ਨ ਦੇ ਲਈ ਰਸਤੇ ਖੁੱਲ੍ਹ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾ ਕੇ ਨਵੇਂ ਬਜਟ ਸੈਸ਼ਨ ਦਾ ਐਲਾਨ ਕੀਤਾ ਜਾਏਗਾ। ਅਗਸਤ ਦੇ ਆਖਰੀ ਹਫਤੇ ਜਾਂ ਸਤੰਬਰ ਦੇ ਪਹਿਲੇ ਹਫਤੇ ਨਵਾਂ ਸੈਸ਼ਨ ਬੁਲਾਇਆ ਜਾ ਸਕਦਾ ਹੈ। 12 ਸਤੰਬਰ ਤੋਂ ਪਹਿਲਾਂ ਸੈਸ਼ਨ ਬੁਲਾਉਣਾ ਜ਼ਰੂਰੀ ਹੈ।

  • ਸ਼ੰਭੂ ਬਾਰਡਰ ਖੋਲ੍ਹਣ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ

    ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਫੈਸਲੇ ਵਿਰੁੱਧ ਦਾਇਰ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾਰੀ ਹੈ। ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਨਾਲ ਗੱਲਬਾਤ ਦੇ ਲਈ ਇੱਕ ਕਮੇਟੀ ਗਠਿਤ ਕਰਨ ਦੇ ਲਈ ਆਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵੱਲੋਂ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਵਿਅਕਤੀ ਦੇ ਨਾਂਅ ਸੁਪਰੀਮ ਕੋਰਟ ਵਿੱਚ ਅੱਜ ਦੇ ਦਿਤੇ ਹਨ। ਇਨ੍ਹਾਂ ਨਾਵਾਂ 'ਤੇ ਸੁਪਰੀਮ ਕੋਰਟ ਨੇ ਤਸੱਲੀ ਪ੍ਰਗਟਾਈ ਹੈ।

  • NDPS ਕੇਸਾਂ ਵਿੱਚ ਗ੍ਰਿਫ਼ਤਾਰੀ ਨਾ ਹੋਣ ’ਤੇ ਹਾਈ ਕੋਰਟ ਸਖ਼ਤ

    ਪੰਜਾਬ ਵਿੱਚ ਐਨਡੀਪੀਐਸ ਕੇਸਾਂ ਵਿੱਚ ਐਫਆਈਆਰ ਦਰਜ ਹੋਣ ਦੇ ਕਈ ਮਹੀਨਿਆਂ ਬਾਅਦ ਵੀ ਗ੍ਰਿਫ਼ਤਾਰੀ ਨਾ ਹੋਣ ’ਤੇ ਹਾਈ ਕੋਰਟ ਨੇ ਸਖ਼ਤ ਇੰਤਰਾਜ਼ ਜ਼ਾਹਿਰ ਕੀਤਾ ਹੈ। ਹਾਈਕੋਰਟ ਨੇ ਡੀਜੀਪੀ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੂਰੀ ਜਾਣਕਾਰੀ ਦੇਣ ਕਿ ਸੂਬੇ ਭਰ ਵਿੱਚ ਕਿੰਨੀਆਂ ਅਜਿਹੀਆਂ ਐਫਆਈਆਰ ਹਨ ਜਿਨ੍ਹਾਂ ਵਿੱਚ ਕੇਸ ਦਰਜ ਹੋਣ ਦੇ ਛੇ ਮਹੀਨੇ ਬਾਅਦ ਵੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

     

     

  • ਸੂਬਾ ਸਰਕਾਰ 30 ਅਗਸਤ ਤੱਕ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੈਂਬਰਾਂ ਦੀ ਕਰੇਗੀ ਨਿਯੁਕਤੀ
    ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਇਸ ਮਹੀਨੇ ਨਿਯੁਕਤ ਕੀਤੇ ਜਾਣਗੇ। ਐਡਵੋਕੇਟ ਨਿਖਿਲ ਥਮਨ ਨੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਕਮਿਸ਼ਨ ਵਿੱਚ ਦਸ ਪਲੱਸ ਵਨ ਮੈਂਬਰ ਨਿਯੁਕਤ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚੋਂ ਇੱਕ ਮੁੱਖ ਸੂਚਨਾ ਕਮਿਸ਼ਨਰ ਹੁੰਦਾ ਹੈ ਪਰ ਮੌਜੂਦਾ ਸਮੇਂ ਵਿੱਚ ਉਨ੍ਹਾਂ ਤੋਂ ਇਲਾਵਾ ਬਾਕੀ ਸਾਰੀਆਂ ਅਸਾਮੀਆਂ ਮੈਂਬਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਮਿਸ਼ਨ ਅਤੇ ਬਾਕੀ ਮੈਂਬਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਸਰਕਾਰ ਦੇ ਭਰੋਸੇ ਤੋਂ ਬਾਅਦ ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਅਸਾਮੀਆਂ ਉਤੇ ਨਿਯੁਕਤੀਆਂ 30 ਅਗਸਤ ਤੱਕ ਕਰ ਦਿੱਤੀਆਂ ਜਾਣਗੀਆਂ।

  • ਹਿੰਦੂ ਨੇਤਾ ਵਿਕਾਸ ਬੱਗਾ ਕਤਲ ਕੇਸ

    ਪੰਜਾਬ ਪੁਲਿਸ ਨੂੰ ਹਿੰਦੂ ਨੇਤਾ ਵਿਕਾਸ ਬੱਗਾ ਕਤਲ ਕੇਸ 'ਚ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ, ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸਾਂਝੇ ਤੌਰ 'ਤੇ ਵਿਕਾਸ ਬੱਗਾ ਦੇ ਕਤਲ ਵਿੱਚ ਲੋੜੀਂਦੇ ਭਗੌੜੇ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਟ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (#NIA) ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਵਿੱਤੀ ਟ੍ਰੇਲ ਅਤੇ ਖੁਫੀਆ ਜਾਣਕਾਰੀ ਅਤੇ ਤਕਨੀਕੀ ਜਾਂਚ ਦੇ ਅਧਾਰ 'ਤੇ ਇਹ ਗ੍ਰਿਫਤਾਰੀ ਕੀਤੀ ਗਈ ਹੈ। ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਸਾਂਝੇ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰੀ ਹੋਈ।

  • ਫਿਰੋਜ਼ਪੁਰ ਜੇਲ੍ਹ ਚੋਂ ਫੋਨ ਕਾਲਾਂ ਦਾ ਮਾਮਲਾ

    ਫਿਰੋਜ਼ਪੁਰ ਜੇਲ੍ਹ ਤੋਂ 43000 ਫ਼ੋਨ ਕਾਲਾਂ ਕਰਨ ਦੇ ਮਾਮਲਾ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾਮਲੇ 'ਚ ਜਿਨ੍ਹੇ ਵੀ ਲੋਕਾਂ ਨੂੰ ਜ਼ਮਾਨਤ ਮਿਲੀ ਹੈ, ਉਸ ਨੂੰ ਹੇਠਲੀ ਅਦਾਲਤ ਵੱਲੋਂ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਇਸ ਨੂੰ ਰੱਦ ਕਰਨ ਲਈ ਹਾਈਕੋਰਟ 'ਚ ਅਪੀਲ ਕੀਤੀ ਜਾਵੇਗੀ । ਹਾਈਕੋਰਟ ਵੱਲੋਂ ਖੁੱਦ ਉਨ੍ਹਾਂ ਲੋਕਾਂ ਦੀਆਂ ਜਮਾਨਤਾਂ ਰੱਦ ਕੀਤੀਆਂ ਜਾਣਗੀਆਂ। ਹਾਈਕੋਰਟ ਨੇ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਕਰਨ ਦੇ ਵੀ ਹੁਕਮ ਦਿੱਤੇ ਹਨ। ਨਹੀਂ ਤਾਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਆਦੇਸ਼ ਦਿੱਤੇ ਜਾਣਗੇ।

  • ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਪ੍ਰਦਰਸ਼ਨ

    ਖਮਾਣੋ ਵਿਖੇ ਵਕਾਲਤ ਕਰ ਰਹੇ ਖੰਨਾ ਦੇ ਰਹਿਣ ਵਾਲੇ ਐਡਵੋਕੇਟ ਲਖਬੀਰ ਸਿੰਘ ਸਾਗੀ ਅਤੇ ਉਹਨਾਂ ਦੀ ਪਤਨੀ ਦੇ ਉੱਪਰ ਘਰ ਵਿੱਚ ਦਾਖਲ ਹੋ ਕੇ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਦੇ ਵਿਰੋਧ ਵਿੱਚ ਵਕੀਲਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਪ੍ਰਧਾਨਗੀ ਹੇਠ ਫਤਿਹਗੜ੍ਹ ਸਾਹਿਬ ਦੀ ਅਦਾਲਤ ਦੇ ਬਾਹਰ ਬੈਠ ਕੇ ਹੜਤਾਲ ਕੀਤੀ । 

  • ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਦੀਆਂ ਮੁਬਾਰਕਾਂ ਦਿੱਤੀ।

     

  • ਆਮ ਆਦਮੀ ਪਾਰਟੀ ਦਾ ਮਿਸ਼ਨ ਹਰਿਆਣਾ

    ਹਰਿਆਣਾ ਵਿਧਾਨਸਭਾ ਨੂੰ ਲੈ ਕੇ ਆਮ ਆਦਮੀ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੋਹਾਨਾ ਅਤੇ ਰਾਣੀਆ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਘਰੌਂਡਾ 'ਚ ਬਦਲਾਅ ਲਈ ਜਨ ਸਭਾ ਨੂੰ ਸੰਬੋਧਨ ਕਰਨਗੇ।

  • 8 ਸਰਕਾਰੀ ਕਾਲਜਾਂ ਨੂੰ ਅਟੌਨੋਮਸ ਕਾਲਜ ਬਣਾਉਣ ਦੀ ਤਿਆਰੀ

    ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ 8 ਸਰਕਾਰੀ ਕਾਲਜਾਂ ਨੂੰ ਅਟੌਨੋਮਸ ਕਾਲਜ ਬਣਾਉਣ ਦੀ ਤਿਆਰੀ ਕੱਸ ਲਈ ਗਈ ਹੈ। ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਨੇ ਸਰਕਾਰੀ ਕਾਲਜ ਮੋਹਾਲੀ, ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਲੜਕੀਆਂ ਅੰਮ੍ਰਿਤਸਰ, ਮਹਿੰਦਰਾ ਸਰਕਾਰੀ ਕਾਲਜ ਪਟਿਆਲਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ,ਐਸ ਸੀ ਡੀ ਸਰਕਾਰੀ ਕਾਲਜ ਲੜਕੇ ਲੁਧਿਆਣਾ, ਸਰਕਾਰੀ ਕਾਲਜ ਲੜਕੀਆਂ ਲੁਧਿਆਣਾ, ਸਰਕਾਰੀ ਕਾਲਜ ਲੜਕੇ ਮਲੇਰਕੋਟਲਾ ਨੂੰ Autonomous ਕਾਲਜ ਬਣਾਉਣ ਲਈ ਪ੍ਰਪੋਜ਼ਲ ਮੰਗੀ ਸੀ।

     

  • ਮੋਗਾ- ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਦਰਦਨਾਕ ਮੌਤ

    ਮੋਗਾ ਦੇ ਬਰਨਾਲਾ ਬਾਈਪਾਸ ਰੋਡ ਦੇ ਉੱਤੇ ਇੱਕ ਸਵਿਫਟ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਜ਼ਿਆਦਾ ਭਿਆਨਕ ਸੀ ਕਿ ਮੋਟਰਸਾਈਕਲ 'ਤੇ ਜਾ ਰਹੇ ਪਿਓ ਪੁੱਤ ਦੋਨਾਂ ਦੀ ਮੌਕੇ 'ਤੇ ਹੀ ਹੋਈ ਮੌਤ। ਸਵਿਫਟ ਗੱਡੀ ਦੇ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

  • ਬਿਹਾਰ ਦੇ ਇੱਕ ਮੰਦਰ 'ਚ ਮਚੀ ਭਗਦੜ, 7 ਲੋਕਾਂ ਦੀ ਮੌਤ

    ਬਿਹਾਰ ਦੇ ਜਹਾਨਾਬਾਦ-ਮਖਦੂਮਪੁਰ ਦੇ ਸਿੱਧੇਸ਼ਵਰ ਮੰਦਰ 'ਚ ਸੋਮਵਾਰ ਸਵੇਰੇ ਭਗਦੜ ਮਚਣ ਦੀ ਖ਼ਬਰ ਸਹਾਮਣੇ ਆ ਰਹੀ ਹੈ। ਇਸ ਭਗਦੜ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ, ਮਖਦੂਮਪੁਰ ਬਲਾਕ ਦੇ ਵਨਵਰ ਪਹਾੜ 'ਤੇ ਵਾਪਰੀ ਘਟਨਾ।

  • ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ

    ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (ਐਸਸੀ) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।

  • ਭਾਰਤ ਭੂਸ਼ਣ ਆਸ਼ੂ ਦੀ ਜਲੰਧਰ ਅਦਾਲਤ ਵਿੱਚ ਪੇਸ਼ੀ

    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀ ਵੱਲੋਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਨੂੰ ਪਿਛਲੇ ਹਫਤੇ ਆਸ਼ੂ ਦਾ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ 5 ਦਿਨਾਂ ਦਾ ਰਿਮਾਂਡ ਮਿਲਿਆ ਸੀ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ।

  • ਸਾਵਣ ਮਹੀਨੇ ਦਾ ਚੌਥਾ ਸੋਮਵਾਰ

    ਅੱਜ ਸਾਵਣ ਮਹੀਨੇ ਦਾ ਚੌਥਾ ਸਮੋਵਾਰ ਹੈ। ਮੰਦਿਰਾਂ ਵਿੱਚ ਸ਼ਿਵ ਭਗਤਾਂ ਦੀ ਕਾਫੀ ਜ਼ਿਆਦਾ ਭੀੜ ਦੇਖਣ ਨੂੰ ਮਿਲ ਰਹੀ ਹੈ। ਸ਼ਿਵ ਭਗਤ ਸਵੇਰੇ-ਸਵੇਰ ਸ਼ਿਵਲਿੰਗ ਤੇ ਜਲ ਚੜ੍ਹਾਉਣਾ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਰਹੇ ਹਨ।

ZEENEWS TRENDING STORIES

By continuing to use the site, you agree to the use of cookies. You can find out more by Tapping this link