Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Trending Photos
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਲਾਡੋਵਾਲ ਟੋਲ ਬੈਰੀਅਰ ਦੇ ਚੱਲ ਰਹੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ (ਡੀਸੀ) ਸਾਕਸ਼ੀ ਸਾਹਨੀ ਅਤੇ ਕਿਸਾਨ ਯੂਨੀਅਨਾਂ ਵਿਚਕਾਰ ਸ਼ਾਮ 4 ਵਜੇ ਮੀਟਿੰਗ, ਜਿਸ ਨੂੰ ਉਨ੍ਹਾਂ ਵੱਲੋਂ ਯਾਤਰੀਆਂ ਲਈ “ਟੋਲ-ਫ੍ਰੀ” ਕੀਤਾ ਗਿਆ ਸੀ।
ਜਲਾਲਾਬਾਦ 'ਚ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੀਸੀਟੀਵੀ 'ਚ ਕੈਦ ਤਸਵੀਰਾਂ, ਮਰੀਜ਼ ਦੇ ਪਰਿਵਾਰ 'ਤੇ ਹਮਲਾ
ਜਲਾਲਾਬਾਦ ਦੇ ਇਕ ਨਿੱਜੀ ਹਸਪਤਾਲ 'ਚ 10 ਤੋਂ 12 ਨੌਜਵਾਨਾਂ ਨੇ ਹਸਪਤਾਲ 'ਚ ਦਾਖਲ ਮਰੀਜ਼ ਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰ ਦਿੱਤਾ, ਜਿਸ ਦੀ ਪੂਰੀ ਘਟਨਾ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ ਹੈ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਫਿਲਹਾਲ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਧੀ ਦਾ ਅਪਰੇਸ਼ਨ ਕਰਵਾਉਣ ਲਈ ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪ੍ਰਾਈਵੇਟ ਹਸਪਤਾਲ ਸ਼ਿਵਾਲਿਕ ਮੈਡੀਸਿਟੀ ਵਿਖੇ ਪਹੁੰਚਿਆ ਸੀ, ਜਦੋਂ ਉਹ ਅਪਰੇਸ਼ਨ ਥੀਏਟਰ ਵਿਚ ਜਾਣ ਲੱਗਾ ਤਾਂ ਹਸਪਤਾਲ ਦੇ ਸਟਾਫ਼ ਨੇ ਉਸ ਨੂੰ ਰੋਕ ਲਿਆ ਡਾਕਟਰ ਨੇ ਉਸ ਨੂੰ ਅੰਦਰ ਜਾਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਸ ਨੇ ਕਿਹਾ ਕਿ ਉਹ ਅੰਦਰ ਜਾਣਾ ਚਾਹੁੰਦੀ ਹੈ ਪਰ ਜਦੋਂ ਮਾਮਲਾ ਪ੍ਰਬੰਧਕਾਂ ਕੋਲ ਪਹੁੰਚਿਆ ਤਾਂ ਹਰਭਜਨ ਸਿੰਘ ਅਤੇ ਕਰਮਚਾਰੀ ਵਿਚਕਾਰ ਬਹਿਸ ਹੋ ਗਈ ਇਸ ਦੌਰਾਨ ਹਸਪਤਾਲ ਦੇ ਪ੍ਰਬੰਧਕਾਂ ਨੇ ਲੈਬ ਟੈਕਨੀਸ਼ੀਅਨ ਨੂੰ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਗੁੱਸੇ 'ਚ ਆਏ ਉਕਤ ਲੈਬ ਟੈਕਨੀਸ਼ੀਅਨ ਨੇ ਆਪਣੇ ਸਾਥੀਆਂ ਸਮੇਤ ਹਸਪਤਾਲ ਪਹੁੰਚ ਕੇ ਹਰਭਜਨ ਸਿੰਘ ਅਤੇ ਉਸ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਉਸ ਦੀ ਮਾਂ, ਪਤਨੀ ਅਤੇ ਪਿੰਡ ਦਾ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ
ਹਾਲਾਂਕਿ ਇਸ ਹਮਲੇ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈਆਂ ਹਨ, ਜਿਸ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕੁਝ ਲੋਕ ਹਸਪਤਾਲ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੇ ਹਨ।
ਡੀ.ਐਸ.ਪੀ.ਏ.ਆਰ.ਸ਼ਰਮਾ ਨੇ ਕਿਹਾ ਕਿ ਗੁੰਡਾਗਰਦੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਮੁਲਜ਼ਮਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਫਰੀਦਕੋਟ ਦਿਨ ਚੜ੍ਹਦੇ ਹੀ ਵਾਪਰਿਆ ਵੱਡਾ ਹਾਦਸਾ, ਚਲਦੀ ਕਾਰ ਉੱਤੇ ਡਿੱਗਿਆ ਦਰੱਖਤ
ਫਰੀਦਕੋਟ ਵਿਚ ਅੱਜ ਦਿਨ ਚੜ੍ਹਦੇ ਹੀ ਵੱਡਾ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਇਕ 13 ਕੁ ਸਾਲਾ ਸਕੂਲੀ ਬੱਚੀ ਨੂੰ ਆਪਣੀ ਜਾਣ ਤੋਂ ਹੱਥ ਧੋਣੇ ਪਏ ਅਤੇ 4 ਹੋਰ ਲੋਕ ਗੰਭੀਰ ਜਖਮੀਂ ਹੋ ਗਏ।ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ, ਪਿੰਡ ਦੇ ਬੱਸ ਅੱਡੇ ਤੇ ਉਹਨਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਉਹੀ ਟੈਸਟ ਦੇਣ ਆਉਣਾਂ ਸੀ। ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਹਨਾਂ ਦੀ ਚਲਦੀ ਕਾਰ ਤੇ ਡਿੱਗ ਗਿਆ ਜਿਸ ਕਾਰਨ ਕਾਰ ਵਿਚ ਸਵਾਰ 5 ਲੋਕ ਗੰਭੀਰ ਜਖਮੀਂ ਹੋ ਗਏ ਜਿੰਨਾਂ ਨੂੰ ਸੜਕ ਸੁੱਰਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਜਿਥੇ ਜਖਮੀਂ ਦੀ ਤਾਬ ਨਾਂ ਝਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋਵ ਗਈ ਜਦੋਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ । ਜਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫਟ ਦਿੱਤੀ ਸੀ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਕਾਰਜਕਾਰਨੀ 'ਚ ਪਹੁੰਚੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ 'ਤੇ ਵੱਡਾ ਵਿਸ਼ਵਾਸ ਦਿਖਾਇਆ ਹੈ |
-ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਹੈ।
-ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਦਾ ATM ਬਣਾ ਕੇ ਰੱਖ ਦਿੱਤਾ ਹੈ।
-ਭੁਪੇਂਦਰ ਯਾਦਵ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਾਖੁਸ਼ ਹਨ ਅਤੇ ਚਾਹੁੰਦੇ ਹਨ ਕਿ ਇਹ ਚੱਲਦੀ ਰਹੇ।
ਕੇਂਦਰ ਸਰਕਾਰ ਨੇ ਐਸ ਸੀ/ਬੀ ਸੀ ਜਾਅਲੀ ਸਰਟੀਫਿਕੇਟਾਂ ਦੇ ਮਾਮਲੇ ਤੇ ਪੰਜਾਬ ਸਰਕਾਰ ਤੋਂ 15 ਦਿਨਾਂ ਅੰਦਰ ਮੰਗਿਆ ਜਵਾਬ
ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਇੱਕ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਮੋਰਚੇ ਦੇ ਆਗੂਆਂ ਦੇ ਚਿਹਰੇ ਤੇ ਇੱਕ ਖੁਸ਼ੀ ਦੀ ਝਲਕ ਦਿਖਾਈ ਦਿੱਤੀ, ਕਿਉਂਕਿ ਮੋਰਚੇ ਵੱਲੋਂ ਇੱਕ ਲਿਖਤੀ ਦਰਖਾਸਤ ਮਿਤੀ 28/06/2024 ਨੂੰ ਮਾਨਯੋਗ ਡਾਕਟਰ ਵਰਿੰਦਰ ਕੁਮਾਰ ਯੂਨੀਅਨ ਮਨਿਸਟਰ ਆਫ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਆਫ ਇੰਡੀਆ ਨੂੰ ਦਿੱਤੀ ਗਈ ਸੀ। ਇਹ ਦਰਖਾਸਤ ਐਸ ਸੀ ਬੀ ਸੀ ਜਾਅਲੀ ਸਰਟੀਫਿਕੇਟ ਬਣਾਉਣ ਵਾਲਿਆਂ ਤੇ ਕਾਰਵਾਈ ਕਰਨ ਲਈ ਦਿੱਤੀ ਗਈ ਸੀ। ਜਿਸ ਦਰਖਾਸਤ ਨੂੰ ਪਹਿਲ ਦੇ ਅਧਾਰ ਤੇ ਲੈਂਦੇ ਹੋਏ ਮਾਨਯੋਗ ਮੰਤਰੀ ਸਾਹਿਬ ਨੇ ਪ੍ਰਿੰਸੀਪਲ ਸੈਕਟਰੀ ਡਿਪਾਰਟਮੈਂਟ ਆਫ ਸੋਸ਼ਲ ਜਸਟਿਸ ਇਮਪਾਵਰਮੈਂਟ ਐਂਡ ਮਨੋਰਟੀਜ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਕੋਟਕਪੂਰਾ ਦੇ ਬਿਜਲੀ ਘਰ ਦੇ ਸਾਹਮਣੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਲਾਇਆ ਧਰਨਾ
ਕੋਟਕਪੂਰਾ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਿੱਚ ਕਿਸਾਨਾਂ ਵੱਲੋਂ ਮੁਕਤਸਰ ਰੋਡ ਸਥਿਤ ਪਾਵਰਕੌਮ ਦੇ ਦਫਤਰ ਦੇ ਬਾਹਰ ਧਰਨਾ ਦੇ ਕੇ ਸੜਕ ਨੂੰ ਜਾਮ ਕੀਤਾ ਗਿਆ ਅਤੇ ਸਰਕਾਰ ਸਮੇਤ ਪਾਵਰਕੋਮ ਅਧਿਕਾਰੀਆਂ ਦੇ ਖਿਲਾਫ ਜ਼ੋਰਦਾਰ ਨਾਰੇਬਾਜੀ ਕੀਤੀ ਗਈ।ਇਸ ਮੌਕੇ ਤੇ ਕਿਸਾਨਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਕੀਕਤ ਵਿੱਚ ਉਨਾਂ ਨੂੰ ਦੋ ਤਿੰਨ ਘੰਟੇ ਵੀ ਬਿਜਲੀ ਸਪਲਾਈ ਨਹੀਂ ਮਿਲ ਰਹੀ।
ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਇਸ ਮਸਲੇ ਵਿੱਚ ਬਾਰ-ਬਾਰ ਪਾਵਰ ਕੌਮ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾ ਚੁੱਕੀ ਹੈ ਕਿ ਬਿਜਲੀ ਸਪਲਾਈ ਨਾ ਮਿਲਣ ਦੇ ਕਾਰਨ ਉਨਾਂ ਦੀ ਝੋਨੇ ਦੀ ਫਸਲ ਲਗਾਤਾਰ ਖਰਾਬ ਹੋ ਰਹੀ ਹੈ ਲੇਕਿਨ ਕੋਈ ਵੀ ਅਧਿਕਾਰੀ ਸੁਣਵਾਈ ਨਹੀਂ ਕਰ ਰਿਹਾ ਜਿਸ ਤੋਂ ਮਜਬੂਰ ਹੋ ਕੇ ਉਹ ਧਰਨਾ ਦੇ ਰਹੇ ਹਨ ਇਸ ਧਰਨੇ ਦੇ ਕਾਰਨ ਕੋਟਕਪੂਰਾ ਮੁਕਤਸਰ ਰੋਡ ਪੂਰੀ ਤਰ੍ਹਾਂ ਦੇ ਨਾਲ ਬੰਦ ਹੋ ਗਿਆ ਅਤੇ ਲੋਕਾਂ ਨੂੰ ਵੀ ਖਾਸੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਮਾਨਸਾ ਦੇ ਅੱਧੇ ਹਿੱਸੇ ਚੋ ਫੈਲਿਆ ਸੀਵਰੇਜ ਦਾ ਗੰਦਾ ਪਾਣੀ, ਬੀਮਾਰੀਆਂ ਫੈਲਣ ਦਾ ਖਦਸ਼ਾ
ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ ਸੀਵਰੇਜ ਦਾ ਪਾਣੀ ਮਾਨਸਾ ਸ਼ਹਿਰ ਦੇ ਅੱਧੇ ਹਿੱਸੇ ਵਿੱਚ ਫੈਲਿਆ ਹੋਇਆ ਹੈ ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਜੇਕਰ ਜਲਦ ਹੀ ਸੀਵਰੇਜ ਦੇ ਪਾਣੀ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਜਿਲਾ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਸੀਵਰੇਜ ਮਾਨਸਾ ਸ਼ਹਿਰ ਦੇ ਲਈ ਵੱਡੀ ਸਿਰਦਰਦੀ ਬਣ ਚੁੱਕਿਆ ਸ਼ਹਿਰ ਦੇ ਅੱਧੇ ਹਿੱਸੇ ਚੋਂ ਸੀਵਰੇਜ ਦਾ ਗੰਦਾ ਪਾਣੀ ਫੈਲਿਆ ਹੋਇਆ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮਾਨਸਾ ਦਾ ਵੀਰ ਨਗਰ ਮੁਹੱਲਾ ਅਤੇ ਚੁਗਲੀ ਘਰ ਦੇ ਨਾਲ ਅੱਧਾ ਬਾਜ਼ਾਰ ਵਿੱਚ ਵੀ ਸੀਵਰੇਜ ਦਾ ਪਾਣੀ ਫੈਲਿਆ ਹੋਇਆ ਹੈ ਜਿਸ ਨਾਲ ਬਿਮਾਰੀਆਂ ਫੈਲਣ ਦਾ ਵੀ ਖਦਸਾ ਬਣਿਆ ਹੋਇਆ ਹੈ ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਮਾਨਸਾ ਸ਼ਹਿਰ ਨੂੰ ਸੀਵਰੇਜ ਦੀ ਸਮੱਸਿਆ ਦੇ ਨਾਲ ਯੋਜਨਾ ਪੈ ਰਿਹਾ ਹੈ ਬੇਸ਼ੱਕ ਇਸ ਤੋਂ ਪਹਿਲਾਂ ਸ਼ਹਿਰ ਵਾਸੀਆਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ ਤੇ ਮੌਜੂਦਾ ਸਰਕਾਰ ਵੱਲੋਂ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਪਰ ਸਰਕਾਰ ਵੱਲੋਂ ਦਿੱਤਾ ਭਰੋਸਾ ਵੀ ਸ਼ਹਿਰ ਵਾਸੀਆਂ ਦੇ ਕੋਈ ਕੰਮ ਨਹੀਂ ਆਇਆ ਉਹਨਾਂ ਦੱਸਿਆ ਕਿ ਪਿਛਲੇ ਦਿਨੀ ਸ਼ਹਿਰ ਵਾਸੀਆਂ ਵੱਲੋਂ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਵਾਉਣ ਦੇ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਜ਼ਿਲ੍ੇ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਵੀ ਕੀਤੀ ਗਈ ਪਰ ਸੀਵਰੇਜ ਦੀ ਸਮੱਸਿਆ ਸ਼ਹਿਰ ਦੇ ਵਿੱਚ ਜਿਉਂ ਦੀ ਤਿਉਂ ਬਣੀ ਹੋਈ ਹੈ ਉਹਨਾਂ ਕਿਹਾ ਕਿ ਜਲਦ ਹੀ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਵਾਉਣ ਦੇ ਲਈ ਮੀਟਿੰਗ ਰੱਖਣ ਤੋਂ ਬਾਅਦ ਸੰਘਰਸ਼ ਉਲੀਕਿਆ ਜਾਵੇਗਾ ਇਸ ਦੌਰਾਨ ਉਹਨਾਂ ਮੰਗ ਕੀਤੀ ਕਿ ਜਿੱਥੇ ਰੇਲਵੇ ਦੇ ਅੰਡਰ ਬ੍ਰਿਜ ਵਿੱਚ ਬਾਰਿਸ਼ ਹੋਣ ਦੇ ਨਾਲ ਪਾਣੀ ਭਰ ਜਾਂਦਾ ਹੈ ਉਥੇ ਹੀ ਰੇਲਵੇ ਦੇ ਅਧਿਕਾਰੀਆਂ ਨੂੰ ਵੀ ਅੰਡਰ ਬ੍ਰਿਜ ਦੇ ਵਿੱਚ ਪਾਣੀ ਦਾ ਤੁਰੰਤ ਹੱਲ ਕਰਵਾਉਣ ਦੇ ਲਈ ਜਿਲ੍ਾ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਇਸ ਸਮੱਸਿਆ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਕਿ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ।
ਫਰੀਦਕੋਟ ਦਿਨ ਚੜ੍ਹਦੇ ਹੀ ਵਾਪਰਿਆ ਵੱਡਾ ਹਾਦਸਾ,ਚਲਦੀ ਕਾਰ ਤੇ ਡਿੱਗਾ ਦਰੱਖਤ
ਫਰੀਦਕੋਟ ਵਿਚ ਅੱਜ ਦਿਨ ਚੜ੍ਹਦੇ ਹੀ ਵੱਡਾ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਇਕ 13 ਕੁ ਸਾਲਾ ਸਕੂਲੀ ਬੱਚੀ ਨੂੰ ਆਪਣੀ ਜਾਣ ਤੋਂ ਹੱਥ ਧੋਣੇ ਪਏ ਅਤੇ 4 ਹੋਰ ਲੋਕ ਗੰਭੀਰ ਜਖਮੀਂ ਹੋ ਗਏ।ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ।
ਪਿੰਡ ਦੇ ਬੱਸ ਅੱਡੇ ਤੇ ਉਹਨਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਉਹੀ ਟੈਸਟ ਦੇਣ ਆਉਣਾਂ ਸੀ। ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਹਨਾਂ ਦੀ ਚਲਦੀ ਕਾਰ ਤੇ ਡਿੱਗ ਗਿਆ ਜਿਸ ਕਾਰਨ ਕਾਰ ਵਿਚ ਸਵਾਰ 5 ਲੋਕ ਗੰਭੀਰ ਜਖਮੀਂ ਹੋ ਗਏ ਜਿੰਨਾਂ ਨੂੰ ਸੜਕ ਸੁੱਰਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਜਿਥੇ ਜਖਮੀਂ ਦੀ ਤਾਬ ਨਾਂ ਝਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋਵ ਗਈ ਜਦੋਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ । ਜਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫਟ ਦਿੱਤੀ ਸੀ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਕਿਸਾਨ ਅੰਦੋਲਨ ਮਾਮਲਾ- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮਾਂ 'ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ
ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਹਾਈਵੇਅ 'ਤੇ ਆਵਾਜਾਈ ਕਿਵੇਂ ਰੋਕ ਸਕਦੀ ਹੈ ਇਹ ਸੂਬਾ ਸਰਕਾਰ ਦਾ ਕੰਮ ਹੈ? ਆਵਾਜਾਈ ਨੂੰ ਕੰਟਰੋਲ, ਦਰਅਸਲ, ਉਨ੍ਹਾਂ ਇਹ ਟਿੱਪਣੀ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨ ਕਰ ਰਹੇ 22 ਸਾਲਾ ਨੌਜਵਾਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੀਤੀ। ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ।
ਸਰਹਿੰਦ ਰੇਵਲੇ ਸਟੇਸ਼ਨ ਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਸਰਹਿੰਦ ਰੇਲਵੇ ਸਟੇਸ਼ਨ ''ਤੇ ਆਲ ਇੰਡੀਆ ਰੇਲਵੇ ਮੈਨਜ਼ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਜ਼ ਯੂਨੀਅਨ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਨਾਰਦਨ ਰੇਲਵੇ ਮੈਨਜ਼ ਯੂਨੀਅਨ, ਸਰਹਿੰਦ ਬ੍ਰਾਂਚ ਦੇ ਸੈਕਟਰੀ ਜਗਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਉਹਨਾਂ ਦੀ ਪੈਨਸ਼ਨ ਬਹਾਲੀ ਦੀ ਸਕੀਮ ਨੂੰ ਲੈ ਕੇ ਦੇਰੀ ਕੀਤੀ ਜਾ ਰਹੀ ਹੈ ਜਿਸ ਕਾਰਨ ਉਹਨਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਹਨਾਂ ਨਾਲ ਵਾਅਦਾ ਤਾਂ ਕੀਤਾ ਜਾਂਦਾ ਹੈ ਪਰ ਉਸ ਨੂੰ ਪੂਰਾ ਨਹੀਂ ਕੀਤਾ ਜਾਂਦਾ। ਜਿਸ ਕਰਕੇ ਉਹਨਾਂ ਵੱਲੋਂ ਅੱਜ ਸਰਹੰਦ ਰੇਲਵੇ ਸਟੇਸ਼ਨ ਤੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਉਹਨਾਂ ਦੀਆਂ ਮੰਗਾਂ ਨੂੰ ਨਹੇ ਮੰਨਦੇ ਤਾਂ ਉਹਨਾਂ ਦੇ ਵੱਲੋਂ ਜਲਦ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਭਾਈ ਕਾਨ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਲੜਕੀਆਂ ਨਾਭਾ ਵਿਖੇ ਪੰਜਾਬ ਸਰਕਾਰ ਵੱਲੋਂ ਪੋਲੀਥੀਨ ਮੁਕਤ ਨਾਭਾ ਮੁਹਿੰਮ ਚਲਾਈ ਗਈ। ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਅਤੇ ਐਸਡੀਐਮ ਸ੍ਰੀ ਤਰਸੇਮ ਚੰਦ ਪਹੁੰਚੇ ਉਹਨਾਂ ਕਿਹਾ ਕਿ ਨਾਭਾ ਹੋਣ ਪੋਲੀਥੀਨ ਮੁਕਤ ਕੀਤਾ ਜਾਵੇਗਾ ਕਿਉਂਕਿ ਪੋਲੀਥੀਨ ਦੇ ਨਾਲ ਸੀਵਰੇਜ ਬਲੋਕ ਹੁੰਦੇ ਹਨ। 6000 ਦੇ ਲਗਭਗ ਕੱਪੜੇ ਦੇ ਬੈਗ ਤਿਆਰ ਕਰਵਾ ਕੇ ਸਕੂਲ ਵਿੱਚ ਵਿੱਦਿਆ ਹਾਸਲ ਕਰ ਰਹੀਆਂ 2000 ਦੇ ਲਗਭਗ ਬੱਚਿਆਂ ਨੂੰ ਬੈਗ ਵੰਡੇ,
ਇਸ ਮੌਕੇ ਤੇ ਐਸਡੀਐਮ ਨਾਭਾ ਅਤੇ ਵਿਧਾਇਕ ਨੇ ਕਿਹਾ ਕਿ ਪੋਲੀਥੀਨ ਦੇ ਨਾਲ ਭਿਆਨਕ ਬਿਮਾਰੀਆਂ ਲੱਗ ਰਹੀਆਂ ਹਨ ਅਤੇ ਇਸ ਨੂੰ ਮੁਕਤ ਕੀਤਾ ਜਾਵੇ, ਆਉਣ ਵਾਲੇ ਦਿਨਾਂ ਵਿੱਚ ਨਾਭਾ ਦੇ ਵਿੱਚ ਕਿਤੋਂ ਵੀ ਪੋਲੀਥੀਨ ਨਹੀਂ ਮਿਲੇਗਾ
ਇਸ ਮੌਕੇ ਤੇ ਸਕੂਲ ਦੀਆਂ ਬੱਚੀਆਂ ਨੇ ਵੀ ਕਿਹਾ ਕਿ ਪੋਲੀਥੀਨ ਬਿਲਕੁਲ ਬੰਦ ਕਰ ਦੇਣਾ ਚਾਹੀਦਾ ਹੈ ਜਿਸ ਦੇ ਨਾਲ ਸਾਨੂੰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।, ਕਿਉਂਕਿ ਐਸਡੀਐਮ ਨਾਭਾ ਅਤੇ ਵਿਧਾਇਕ ਦਾ ਵਧੀਆ ਉਪਰਾਲਾ ਹੈ ਜਿਨਾਂ ਨੇ ਸਾਡੇ ਸਕੂਲ ਤੋਂ ਇਹ ਸ਼ੁਰੂਆਤ ਕੀਤੀ ਹੈ
ਫ਼ਿਰੋਜ਼ਪੁਰ ਵਿੱਚ ਅੱਜ ਹੋਈ ਤੇਜ਼ ਬਾਰਿਸ਼ ਕਾਰਨ ਮੌਸਮ ਸੁਹਾਵਣਾ
ਫ਼ਿਰੋਜ਼ਪੁਰ 'ਚ ਅੱਜ ਤੇਜ਼ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਮਿਜਾਜ਼ ਬਦਲਿਆ, ਸੜਕਾਂ 'ਤੇ ਪਾਣੀ ਭਰ ਗਿਆ।
ਅੰਮ੍ਰਿਤਸਰ ਦੇ ਵਿੱਚ ਭਾਰੀ ਬਰਸਾਤ ਦੇ ਵਿੱਚ ਝਬਾਲ ਰੋਡ ਦੇ ਨਿਵਾਸੀਆਂ ਦੇ ਵੱਲੋਂ ਨਗਰ ਨਿਗਮ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ
ਅੰਮ੍ਰਿਤਸਰ ਦੇ ਝਬਾਲ ਰੋਡ ਤੇ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਦੇ ਕਾਰਨ ਇਲਾਕਾ ਨਿਵਾਸੀਆ ਦੇ ਵੱਲੋਂ ਭਾਰੀ ਬਰਸਾਤ ਦੇ ਚਲਦੇ ਵਿੱਚ ਸੜਕ ਤੇ ਬੈਠ ਕੇ ਨਗਰ ਨਿਗਮ ਤੇ ਸਰਕਾਰ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹਨਾਂ ਨੂੰ ਪਿਛਲੇ ਕਾਫੀ ਦਿਨਾਂ ਤੋਂ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ ਜਿਸ ਕਰਕੇ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਮਨਾ ਕਰਨਾ ਪੈ ਰਿਹਾ ਹੈ।
ਉਹਨਾਂ ਨੇ ਕਿਹਾ ਕਿ ਨਗਰ ਨਿਗਮ ਦੇ ਵੱਲੋਂ ਨਾ ਤਾਂ ਪਾਣੀ ਦਾ ਟੈਂਕਰ ਭੇਜਿਆ ਜਾਂਦਾ, ਅਤੇ ਨਾ ਹੀ ਕੋਈ ਹੋਰ ਹੱਲ ਕੀਤਾ ਜਾਂਦਾ ਹੈ।, ਉਹਨਾਂ ਨੇ ਕਿਹਾ ਕਿ ਜਦ ਤੱਕ ਉਹਨਾਂ ਦੀ ਮੁਸ਼ਕਿਲਾਂ ਹੱਲ ਨਹੀਂ ਹੁੰਦੀਆਂ ਤਦ ਤੱਕ ਉਹਨਾਂ ਦੇ ਵੱਲੋਂ ਲਗਾਤਾਰ ਨਗਰ ਨਿਗਮ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਆਪਣੀ ਮੰਗਾਂ ਨੂੰ ਲੈ ਕੇ।
ਇਸ ਅਭਿਆਨ ਦੀ ਅਗਵਾਈ ਖੰਨਾ ਪੁਲਿਸ ਨੇ ਅਪ੍ਰੇਸ਼ਨ ਦੇ ਤਹਿਤ ਵੱਖ-ਵੱਖ ਇਲਾਕਿਆਂ 'ਚ ਸਵੇਰੇ 6 ਵਜੇ ਤੋਂ ਕੀਤੀ। ਇਸ ਅਭਿਆਨ ਦੀ ਅਗਵਾਈ ਖੰਨਾ ਦੇ ਡੀ.ਐਸ.ਪੀ ਹਰਜਿੰਦਰ ਸਿੰਘ ਗਿੱਲ ਨੇ 60 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਨਾਲ ਕੀਤੀ ਤਲਾਸ਼ੀ ਲਈ ਹਲਕਾ ਦੇ ਹੋਰ ਕਈ ਪਿੰਡਾਂ ਵਿੱਚ ਪਹੁੰਚ ਗਏ।
ਇਸ ਅਭਿਆਨ ਬਾਰੇ ਦੱਸਦਿਆਂ ਖੰਨਾ ਦੇ ਡੀ.ਐਸ.ਪੀ. ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਸਵੇਰੇ 6 ਵਜੇ ਤੋਂ ਅਜਿਹੇ ਲੋਕਾਂ ਦੇ ਠਿਕਾਣਿਆਂ ਦੀ ਤਲਾਸ਼ੀ ਲਈ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਦੇ ਖਿਲਾਫ ਦਰਜ ਕੀਤਾ ਗਿਆ ਹੈ ਪਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਵਿਚ ਸਫਲਤਾ ਮਿਲੀ ਹੈ, ਜਿਸ ਦੀ ਜਾਣਕਾਰੀ ਬਾਅਦ ਵਿਚ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ, ਅਜਿਹੇ ਛਾਪੇਮਾਰੀ ਕਰਨ ਦਾ ਮਕਸਦ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਖਤਮ ਕਰਨਾ ਅਤੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਹੈ ਸਹਿਯੋਗ ਵੀ ਜ਼ਰੂਰੀ ਹੈ।
ਜਲੰਧਰ: ਦੇਹਾਤ ਪੁਲਿਸ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲੀਸ ਨੇ ਹਰਪ੍ਰੀਤ ਸਿੰਘ ਕੋਲੋਂ ਆਈਸ ਡਰੱਗ ਬਰਾਮਦ ਕੀਤੀ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਜਲਦੀ ਹੀ ਇਸ ਬਾਰੇ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਬਰਫ਼ ਬਰਾਮਦ ਕੀਤੀ ਹੈ। ਫ਼ਿਲਹਾਲ ਉਨ੍ਹਾਂ ਨੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਬਾਰੇ ਕੁਝ ਨਹੀਂ ਦੱਸਿਆ।
ਅੰਮ੍ਰਿਤਪਾਲ ਮੂਲ ਰੂਪ ਤੋਂ ਅੰਮ੍ਰਿਤਸਰ ਦੇ ਪਿੰਡ ਜੱਲੂ ਖੇੜਾ ਦਾ ਰਹਿਣ ਵਾਲਾ ਹੈ। ਅੰਮ੍ਰਿਤਪਾਲ ਦੁਬਈ ਰਹਿੰਦਾ ਸੀ। ਉਹ 2022 ਵਿੱਚ ਲਾਲ ਕਿਲੇ ਦੀ ਹਿੰਸਾ ਕਾਰਨ ਸੁਰਖੀਆਂ ਵਿੱਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬ ਪਰਤਿਆ ਸੀ। ਇੱਥੇ ਆ ਕੇ ਉਹ ਦੀਪ ਸਿੱਧੂ ਦੀ ਸੰਸਥਾ ਵਾਰਿਸ ਪੰਜਾਬ ਦੇ ਦੇ ਮੁਖੀ ਬਣ ਗਏ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਭੜਕਾਊ ਅਤੇ ਖਾਲਿਸਤਾਨ ਪੱਖੀ ਬਿਆਨ ਦੇਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲੈ ਲਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ NHAI ਪ੍ਰੋਜੈਕਟ ਨੂੰ ਲੈ ਕੇ ਮੀਟਿੰਗ ਬੁਲਾਈ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ NHAI ਅਧਿਕਾਰੀਆਂ ਨਾਲ ਮੀਟਿੰਗ ਕਰਨਗੇ
ਪੰਜਾਬ ਤੋਂ ਦਿੱਲੀ ਜੰਮੂ ਅੰਮ੍ਰਿਤਸਰ ਕਟੜਾ ਹਾਈਵੇਅ ਦੇ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ।
31 ਜੁਲਾਈ ਨੂੰ ਦਿੱਲੀ ਵਿੱਚ ਮੀਟਿੰਗ ਸੱਦੀ ਜਾਵੇਗੀ
ਇਸ ਮੀਟਿੰਗ ਵਿੱਚ ਵਿਭਾਗ ਦੇ ਸਾਰੇ ਅਧਿਕਾਰੀ ਸ਼ਾਮਲ ਹੋਣਗੇ
ਮੁਕਤਸਰ 'ਚ ਟਰੈਕਟਰ ਟਰਾਲੀ ਅਤੇ ਟਰੱਕ ਦੀ ਟੱਕਰ 'ਚ ਸ਼ਰਧਾਲੂ ਗੰਭੀਰ ਜ਼ਖਮੀ, 6 ਦੀ ਹਾਲਤ ਨਾਜ਼ੁਕ, ਫਰੀਦਕੋਟ ਰੈਫਰ
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਬੀਤੀ ਰਾਤ ਕਰੀਬ 12 ਵਜੇ ਇੱਕ ਟਰੈਕਟਰ ਟਰਾਲੀ ਅਤੇ ਇੱਕ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਪਲਟ ਗਿਆ ਅਤੇ ਟਰਾਲੀ ਸਿੱਧੀ ਖੜ੍ਹੀ ਹੋ ਗਈ। ਜਿਸ ਵਿਚ ਕਈ ਲੋਕ ਜ਼ਖਮੀ ਹੋ ਗਏ।
ਹੁਸ਼ਿਆਰਪੁਰ ਚੰਡੀਗੜ੍ਹ ਮਾਰਗ ਉੱਤੇ ਸਥਿਤ ਕਸਬਾ ਮਾਹਿਲਪੁਰ ਦੇ ਬਾਹਰਵਾਰ ਇਕ ਸੁਨਸਾਨ ਇਲਾਕੇ ਵਿੱਚੋਂ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਵੇਂ ਹੀ ਪੁਲਿਸ ਨੂੰ ਇਸਦੀ ਸੂਚਨਾ ਮਿਲੀ ਤਾਂ ਤੁਰੰਤ ਥਾਣਾ ਮਾਹਿਲਪੁਰ ਦੇ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ। ਇਸ ਤੋਂ ਬਾਅਦ ਇਸਦੀ ਜਾਣਕਾਰੀ ਆਲ੍ਹਾ ਅਧਿਕਾਰੀਆਂ ਨੂੰ ਦਿੱਤੀ।
ਇਸ ਤੋਂ ਬਾਅਦ ਐਸਪੀ ਸਰਬਜੀਤ ਸਿੰਘ ਬਾਹੀਆ ਵੀ ਮੌਕਾ ਦੇਖਣ ਪਹੁੰਚੇ।ਮ੍ਰਿਤਕ ਦੀ ਪਹਚਿਾਣ ਮਨਦੀਪ ਵਜੋਂ ਹੋਈ ਐ ਜਿਸਦੀ ਉਮਰ 28 ਕੁ ਸਾਲ ਦੇ ਕਰੀਬ ਐ ਤੇ ਮ੍ਰਿਤਕ ਵਿਆਹਿਆ ਹੋਇਆ ਸੀ ਤੇ ਪਿੰਡ ਮੇਗੋਵਾਲ ਦਾ ਰਹਿਣ ਵਾਲਾ ਸੀ।
ਡਿਪਟੀ ਮੇਅਰ ਕੁਲਜੀਤ ਬੇਦੀ ਵੱਲੋਂ ਮੁੱਖ ਸਕੱਤਰ ਸਮੇਤ ਪ੍ਰਿੰਸੀਪਲ ਸਕੱਤਰ ਹਾਊਸਿੰਗ, ਪ੍ਰਿੰਸੀਪਲ ਸਕੱਤਰ ਟਰਾਂਸਪੋਰਟ ਵਿਭਾਗ, ਡਿਪਟੀ ਕਮਿਸ਼ਨਰ ਮੋਹਾਲੀ ਅਤੇ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਕਾਨੂੰਨੀ ਨੋਟਿਸ ਕੀਤਾ ਜਾਰੀ
ਬਾਬਾ ਬੰਦਾ ਸਿੰਘ ਬਹਾਦਰ ਬਸ ਸਟੈਂਡ ਅਤੇ ਨਾਲ ਲੱਗਦੀ ਵਨ ਵੇ ਸੜਕ ਪ੍ਰਭਾਵੀ ਰੂਪ ਵਿੱਚ ਚਾਲੂ ਨਾ ਕਰਨ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਸਕੱਤਰ ਸਮੇਤ ਪ੍ਰਿੰਸੀਪਲ ਸਕੱਤਰ ਹਾਊਸਿੰਗ, ਪ੍ਰਿੰਸੀਪਲ ਸਕੱਤਰ ਟਰਾਂਸਪੋਰਟ ਵਿਭਾਗ, ਡਿਪਟੀ ਕਮਿਸ਼ਨਰ ਮੋਹਾਲੀ ਅਤੇ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ ਤਿੰਨ ਹਫਤਿਆਂ ਅੰਦਰ ਕਾਰਵਾਈ ਨਾ ਹੋਣ ਤੇ ਮਾਨਯੋਗ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਦਿੱਤੀ ਚਿਤਾਵਨੀ।
ਮੱਧ ਨੇਪਾਲ ਦੇ ਮਦਨ-ਅਸ਼ਰੀਤ ਹਾਈਵੇਅ 'ਤੇ ਅੱਜ ਸਵੇਰੇ ਢਿੱਗਾਂ ਡਿੱਗਣ ਕਾਰਨ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ 'ਚ ਰੁੜ੍ਹ ਗਈਆਂ।
“ਮੁਢਲੀ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਵਿੱਚ ਬੱਸ ਡਰਾਈਵਰਾਂ ਸਮੇਤ ਕੁੱਲ 63 ਲੋਕ ਸਵਾਰ ਸਨ। ਤੜਕੇ ਸਾਢੇ 3 ਵਜੇ ਜ਼ਮੀਨ ਖਿਸਕਣ ਕਾਰਨ ਬੱਸਾਂ ਵਹਿ ਗਿਆ। ਅਸੀਂ ਘਟਨਾ ਵਾਲੀ ਥਾਂ 'ਤੇ ਹਾਂ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਲਗਾਤਾਰ ਮੀਂਹ ਕਾਰਨ ਲਾਪਤਾ ਬੱਸਾਂ ਦੀ ਭਾਲ ਲਈ ਸਾਡੇ ਯਤਨਾਂ ਵਿੱਚ ਰੁਕਾਵਟ ਆ ਰਹੀ ਹੈ, ”ਇੰਦਰਦੇਵ ਯਾਦਵ, ਮੁੱਖ ਜ਼ਿਲ੍ਹਾ ਅਧਿਕਾਰੀ, ਚਿਤਵਨ ਨੇ ਪੁਸ਼ਟੀ ਕੀਤੀ। ਮੱਧ ਨੇਪਾਲ 'ਚ ਅੱਜ ਸਵੇਰੇ ਮਦਨ-ਅਸ਼ਰੀਤ ਹਾਈਵੇਅ 'ਤੇ ਢਿੱਗਾਂ ਡਿੱਗਣ ਕਾਰਨ ਲਗਭਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ 'ਚ ਰੁੜ੍ਹ ਜਾਣ ਤੋਂ ਬਾਅਦ ਬਚਾਅ ਅਤੇ ਖੋਜ ਮੁਹਿੰਮ ਜਾਰੀ ਹੈ।
ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ 'ਚ ਪੁਲਿਸ ਅਤੇ ਨਸ਼ਾ ਤਸਕਰਾਂ 'ਚ ਚੱਲੀ ਗੋਲੀ, ਡੇਢ ਕਿੱਲੋ ਹੈਰੋਇਨ ਬਰਾਮਦ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਭਾਜਪਾ ਦੀ ਵਿਸਤ੍ਰਿਤ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਕੇਂਦਰੀ ਮੰਤਰੀ ਭੁਪਿੰਦਰ ਯਾਦਵ, ਮੁੱਖ ਮਾਰਗਦਰਸ਼ਕ ਕੇਂਦਰੀ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ, ਕੌਮੀ ਜਨਰਲ ਸਕੱਤਰ ਸਕੱਤਰ ਤਰੁਣ ਚੁੱਘ, ਸੂਬਾ ਸਹਿ ਇੰਚਾਰਜ ਸਰਦਾਰ ਨਰਿੰਦਰ ਸਿੰਘ ਰੈਨਾ ਵਰਕਰਾਂ ਨੂੰ ਸੰਬੋਧਨ ਕਰਨਗੇ
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਦੀ ਤਲਾਸ਼ੀ ਦੌਰਾਨ 6 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਵਿੱਚ 4 ਕੈਦੀਆਂ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਆਈਸੀਪੀ ਨੇ ਬਣਾਇਆ ਰਿਕਾਰਡ, ਅਟਾਰੀ ਦੇ ਰਸਤੇ ਅਫ਼ਗਾਨਿਸਤਾਨ ਦੇ ਨਾਲ ਹੁਣ ਤੱਕ ਦਾ ਸਭ ਤੋਂ ਜਿਆਦਾ 3700 ਕਰੋੜ ਦਾ ਆਯਾਤ।
ਭਾਰਤ ਪਾਕ ਸੀਮਾ ਤੇ ਅਟਾਰੀ ਸਥਿਤ ਇੰਟੀਗਰੇਟਡ ਚੈੱਕ ਪੋਸਟ (ICP) ਦੇ ਰਸਤੇ ਭਾਰਤ ਨੇ ਅਫਗਾਨਿਸਤਾਨ ਦੇ ਨਾਲ ਆਯਾਤ ਦਾ ਨਵਾਂ ਰਿਕਾਰਡ ਬਣਾਇਆ ਹੈ, ਸਾਲ 2023-24 ਚ ਭਾਰਤ ਨੇ ਅਫਗਾਨਿਸਤਾਨ ਦੇ ਨਾਲ 3700 ਕਰੋੜ ਦਾ ਆਯਾਤ ਕੀਤਾ, ਜੋ ਹੁਣ ਤੱਕ ਦਾ ਸਭ ਤੋਂ ਵੱਧ ਆਯਾਤ ਹੈ।
ਫੈਡਰੇਸ਼ਨ ਆਫ ਕਰਿਆਨਾ ਐਂਡ ਡਰਾਈ ਫਰੂਟ ਐਸੋਸੀਏਸ਼ਨ ਮਜੀਠ ਮੰਡੀ ਦੇ ਪ੍ਰਧਾਨ ਅਨਿਲ ਮਹਿਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅਫਗਾਨਿਸਤਾਨ ਤੇ ਜਦ ਤਾਲੀਬਾਨ ਦਾ ਸ਼ਾਸਨ ਆਇਆ ਸੀ ਤਦ ਵਪਾਰੀਆਂ ਦੇ ਮਨਾਂ ਦੇ ਵਿੱਚ ਪੇਮੈਂਟਾਂ ਨੂੰ ਲੈ ਕੇ ਡਰ ਸੀ, ਪਰ ਮੌਜੂਦਾ ਸਮੇਂ ਦੇ ਵਿੱਚ ਸਾਰੀ ਪੇਮੈਂਟ ਆ ਬੈਂਕ ਦੇ ਰਾਹੀ ਹੋ ਰਹੀ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਉਹਨਾਂ ਨੂੰ ਪਰੇਸ਼ਾਨੀ ਨਹੀਂ ਆ ਰਹੀ, ਉਹਨਾਂ ਨੇ ਕਿਹਾ ਕਿ ਅਫਗਾਨਿਸਤਾਨ ਚ ਤਾਲੀਬਾਨ ਦੀ ਸਰਕਾਰ ਹੋਣ ਦੇ ਬਾਵਜੂਦ ਕਾਰੋਬਾਰ ਚ ਬੜੋਤਰੀ ਆਈ ਹੈ, ਜਿਸ ਕਰਕੇ ਇਸ ਸਾਲ ਅਫਗਾਨਿਸਤਾਨ ਦੇ ਨਾਲ ਸਭ ਤੋਂ ਵੱਧ ਆਯਾਤ ਹੁਣ ਤੱਕ ਭਾਰਤ ਨੇ ਕੀਤਾ ਹੈ, ਉਹਨਾਂ ਨੇ ਕਿਹਾ ਕਿ ਅਫਗਾਨਿਸਤਾਨ ਤੋਂ ਡਰਾਈ ਫਰੂਟ ਤੇ ਜੜੀ ਬੂਟੀਆਂ ਦਾ ਆਯਾਤ ਕਰਦਾ ਹੈ ਭਾਰਤ , ਅਫਗਾਨਿਸਤਾਨ ਤੋਂ ਭਾਰਤ ਕਿਸ਼ਮਿਸ਼, ਅਖਰੋਟ, ਬਦਾਮ ,ਅੰਜੀਰ ਤਾਜੇ ਫਲ ਜਿਵੇਂ ਕਿ ਅਨਾਰ, ਸੇਬ, ਚੈਰੀ, ਖਰਬੂਜਾ,ਤਰਬੂਜ ਤੇ ਮਸਾਲੇ ਜਿਵੇਂ ਕਿ ਹਿੰਗ, ਜੀਰਾ ਤੇ ਕੇਸਰ ਦਾ ਆਯਾਤ ਕਰਦਾ ਹੈ, ਇਸ ਦੇ ਨਾਲ ਦਵਾਈਆਂ ਤੇ ਇਸਤੇਮਾਲ ਹੋਣ ਵਾਲੀਆਂ ਜੜੀ ਬੂਟੀਆਂ ਦਾ ਵੀ ਆਯਾਤ ਕੀਤਾ ਜਾਂਦਾ , ਉਹਨਾਂ ਨੇ ਕਿਹਾ ਕਿ 2024-25 ਚ ਹੋਰ ਵੀ ਜਿਆਦਾ ਆਯਾਤ ਹੋਣ ਦੀ ਉਮੀਦ ਹੈ,
ਕੋਟਕਪੂਰਾ ਵਿਚ ਬਦਲਿਆ ਮੌਸਮ, ਸਵੇਰ ਦੀ ਕਿਣਮਿਣ ਨੇ ਲੋਕਾਂ ਨੂੰ ਦਿੱਤੀ ਰਾਹਤ
ਕੋਟਕਪੂਰਾ ਵਿੱਚ ਅੱਜ ਸੁਭਾ ਹੀ ਮੀਂਹ ਨੇ ਦਸਤਕ ਦੇ ਦਿੱਤੀ। ਹਲਕੀ ਕਿਣਮਿਣ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਦਿੱਤੀ। ਇਸ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਹੈ ।
ਪਿੰਡ ਰੋੜੀਕਪੂਰਾ ਦੇ ਸੁਖਵੰਤ ਸਿੰਘ ਬਰਾੜ ਸਮੇਤ ਕਨੇਡਾ ’ਚ ਵਾਪਰੇ ਸੜਕ ਹਾਦਸੇ ’ਚ ਚਾਰ ਮੌਤਾਂ
ਅੱਜ ਸਵੇਰ ਕਨੇਡਾ ਤੋਂ ਮੰਦਭਾਗੀ ਖ਼ਬਰ ਆਈ ਜਿਸ ਕਾਰਨ ਪਿੰਡ ਰੋੜੀਕਪੂਰਾ ’ਚ ਮਾਤਮ ਛਾ ਗਿਆ। ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸਤੇਦਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਰੋੜੀਕਪੂਰਾ ਦੇ ਸੁਖਵੰਤ ਸਿੰਘ ਸੁੱਖ ਬਰਾੜ ਕਨੇਡਾ ’ਚ (ਬੀ.ਸੀ.) ਦੇ ਐਬਟਸਫੋਰਡ ਦਾ ਵਾਸ਼ੀ ਆਪਣੇ ਪਰਿਵਾਰ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਹਨ ਤਾਂ ਰਸਤੇ ਵਿੱਚ ਆਚਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਵਾਪਰਿਆ ਜਿਸ ਵਿੱਚ ਮੌਕੇ ’ਤੇ ਚਾਰ ਜੀਅ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ। ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸ਼ੀਆਂ ਵਲੋਂ ਇਸ ਦੁੱਖਦਾਈ ਘਟਨਾ ਦਾ ਬਹੁਤ ਦੁੱਖ ਮਨਾਇਆ ਗਿਆ ਹੈ। ਜ਼ਿਕਰਯੋਗ ਸੁਖਵੰਤ ਸਿੰਘ ਬਰਾੜ ਪਿੰਡ ਵਾਸ਼ੀਆਂ ਦਾ ਹਰਮਨ ਇਨਸਾਨ ਸੀ, ਜੋ ਵਿਦੇਸ਼ ਬੈਠਾ ਵੀ ਪਿੰਡ ਵਾਸ਼ੀਆਂ ਨਾਲ ਦੁੱਖ ਸੁੱਖ ਸਾਂਝਾ ਕਰਦਾ ਸੀ।
ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ 'ਤੇ ਯੂਪੀ ਨਿਵਾਸੀ ਗ੍ਰਿਫਤਾਰ: ਬਾਓਪੀ ਖਾਨਪੁਰ ਨੇੜੇ ਬੀਐਸਐਫ ਨੇ ਫੜਿਆ, ਪੁਲਿਸ ਹਵਾਲੇ ਕੀਤਾ।
ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਵਿਅਕਤੀ ਨੂੰ ਸ਼ੱਕੀ ਹਾਲਾਤਾਂ 'ਚ ਫੜਿਆ ਗਿਆ ਹੈ, ਜਿਸ ਨੂੰ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ ਇੱਥੇ ਕੰਮ ਲਈ ਆਇਆ ਸੀ ਅਤੇ ਬੀਐਸਐਫ ਵੱਲੋਂ ਉਸ ਨੂੰ ਸ਼ੱਕੀ ਹਾਲਾਤਾਂ ਵਿੱਚ ਫੜਿਆ ਗਿਆ ਸੀ, ਫਿਲਹਾਲ ਉਸ ਨੂੰ ਅਗਲੀ ਕਾਰਵਾਈ ਲਈ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਬੀਐਸਐਫ ਦੀ 55 ਬਟਾਲੀਅਨ ਦੇ ਕਮਾਂਡੈਂਟ ਕੇ.ਐਨ.ਤ੍ਰਿਪਾਠੀ ਨੇ ਦੱਸਿਆ ਕਿ ਬੀਤੀ ਰਾਤ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਬਾਓਪੀ ਖਾਨਪੁਰ ਦੀ ਅੰਤਰਰਾਸ਼ਟਰੀ ਕੰਡਿਆਲੀ ਤਾਰ ਨੇੜਿਓਂ ਇੱਕ ਵਿਅਕਤੀ ਨੂੰ ਸ਼ੱਕੀ ਹਾਲਾਤਾਂ ਵਿੱਚ ਫੜਿਆ ਗਿਆ, ਹਾਲਾਂਕਿ ਫੜੇ ਗਏ ਵਿਅਕਤੀ ਨੇ ਆਪਣਾ ਨਾਮ ਨਹੀਂ ਦੱਸਿਆ।
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.