Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਮਨਪ੍ਰੀਤ ਸਿੰਘ Wed, 12 Jun 2024-1:52 pm,

Latest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates 12 June 2024: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਪਲ-ਪਲ ਦੀ ਅਪਡੇਟਸ ਮਿਲੇਗੀ। 

नवीनतम अद्यतन

  • ਤਰਨਤਾਰਨ ਦੇ ਸਰਹੱਦੀ ਪਿੰਡ ਭੈਣੀ ਮੱਸਾ ਸਿੰਘ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖਮੀ, ਤਿੰਨ ਦਰਜਨ ਹਮਲਾਵਰਾਂ ਖਿਲਾਫ ਮਾਮਲਾ ਦਰਜ ਇਸ ਰੰਜਿਸ਼ ਕਾਰਨ ਇਕ ਧਿਰ ਨੇ ਆਪਣੇ ਤਿੰਨ ਦਰਜਨ ਸਾਥੀਆਂ ਨਾਲ ਮਿਲ ਕੇ ਦੂਜੀ ਧਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੋਲੀਆਂ ਵੀ ਚਲਾ ਦਿੱਤੀਆਂ। ਜਿਸ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ ਪਰ ਉਦੋਂ ਤੱਕ ਮੁਲਜ਼ਮ ਫਰਾਰ ਹੋ ਚੁੱਕੇ ਸਨ। ਫਿਲਹਾਲ ਥਾਣਾ ਖਾਲੜਾ ਦੀ ਪੁਲਸ ਨੇ ਹਮਲਾਵਰ ਧਿਰ ਦੇ ਤਿੰਨ ਦਰਜਨ ਵਿਅਕਤੀਆਂ ਖਿਲਾਫ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

  •  ਸ਼੍ਰੋਮਣੀ ਅਕਾਲੀ ਦਲ ਨੇ ਬੁਲਾਈ ਕੋਰ ਕਮੇਟੀ ਦੀ ਬੈਠਕ 

    ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ 13 ਚੋਂ 12 ਸੀਟਾਂ 'ਤੇ ਹਾਰ ਦਾ ਸਹਾਮਣਾ ਕਰਨਾ ਪਿਆ। ਸ਼੍ਰੋਮਣੀ ਅਕਾਲੀ ਦਲ ਦੀਆਂ 13 ਚੋਂ 10 ਸੀਟਾਂ ਤੇ ਜਮਾਨਤਾਂ ਜਬਤ ਹੋ ਗਈਆਂ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਦੁਪਹਿਰ 3 ਵਜੇ ਕੋਰ ਕਮੇਟੀ ਦੀ ਬੈਠ ਬੁਲਾਈ ਹੈ। ਇਹ ਵੀ ਦੇਖਣ ਨੂੰ ਮਿਲਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਦੇ ਕੁਝ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਸਨ। 

  •  

     

    ਲੁਧਿਆਣਾ  ਦੇ ਚੰਦਨ ਨਗਰ ਘਰ ਨੂੰ ਲੱਗੀ ਭਿਆਨਕ ਅੱਗ

    ਲੁਧਿਆਣਾ ਦੇ ਚੰਦਰ ਨਗਰ ਇਲਾਕੇ ਵਿੱਚ ਬਣੇ ਇਕ ਘਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗੀ ਗਈ। ਅੱਗ ਐਨੀ ਜ਼ਿਆਦਾ ਭਿਆਨਕ ਸੀ ਕਿ ਘਰ ਵਿੱਚ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਆਲੇ ਦੁਆਲੇ ਇੱਕਠੇ ਹੋਏ ਲੋਕਾਂ ਦਾ ਕਹਿਣਾ ਹੈ ਕਿ ਘਰ ਦੇ ਮਾਲਕ ਦੀ ਟਾਇਰਾਂ ਦੀ ਦੁਕਾਨ ਸੀ ਦੁਕਾਨ ਮਾਲਕ ਨੇ ਆਪਣੇ ਘਰ ਨੂੰ ਟਾਇਰਾਂ ਦਾ ਗੋਦਾਮ ਬਣਾਇਆ ਹੋਇਆ ਸੀ। ਅੱਗ ਨੂੰ ਬੁਝਾਉਣ ਲਈ ਪੰਜ ਦੇ ਕਰੀਬ ਫਾਇਰ ਟੈਂਡਰ ਲੱਗੇ।

     

  • ਅੰਮ੍ਰਿਤਸਰ ਤੇ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ

    ਫਤਿਹਗੜ੍ਹ ਚੂੜੀਆਂ ਰੋਡ ਤੋਂ ਦੋ ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ ਜਿੰਨੇ ਕੋਲੋਂ ਸਾਡੇ ਸੱਤ ਕਿਲੋ ਹੀਰੋਇਨ ਬਰਾਮਦ ਕੀਤੀ ਗਈ 30 ਬੋਰ ਪਿਸਟਲ 16 ਜਿੰਦਾ ਕਾਰਤੂਸ ਇੱਕ ਮੋਟਰਸਾਈਕਲ  ਬਰਾਮਦ ਕੀਤਾ ਗਿਆ। ਆਰੋਪੀਆਂ ਦੀ ਪਹਿਚਾਨ ਗੁਰ ਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ ਤੇ ਦੂਸਰੇ ਦੀ ਪਹਿਚਾਨ ਸਾਜਨ ਸਿੰਘ ਵਜੋਂ ਹੋਈ ਜੋ ਤਰਨ ਤਰਨ ਜਿਲ੍ਹੇ ਦਾ ਰਹਿਣ ਵਾਲਾ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਫਤਿਹਗੜ੍ਹ ਚੂੜੀਆਂ ਰੋਡ ਤੇ ਨਾਕਾ ਲਗਾਇਆ ਗਿਆ। ਤੇ ਇਹ ਦੋ ਅਰੋਪੀਆਂ ਨੂੰ ਗਿਰਫਤਾਰ ਕੀਤਾ ਗਿਆ। ਅੱਜ ਮਾਨਯੋਗ ਕੋਰਟ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਹਨਾਂ ਤੋਂ ਹੋਰ ਵੀ ਜਾਣਕਾਰੀਆਂ ਪ੍ਰਾਪਤ ਕੀਤੀਆਂ ਜਾਣਗੀਆਂ।

  • NIA ਵੱਲੋਂ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲਾ ਰੋਪੜ ਤੋਂ ਲੀਡਰ ਵਿਕਾਸ ਬੱਗਾ ਦੇ ਕਤਲ ਮਾਮਲੇ ਵਿੱਚ ਹੁਣ ਚਾਰ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਰੰਟਾਂ 'ਤੇ ਲੈ ਕੇ  ਸੰਗੀਨਤਾ ਨਾਲ ਪੁੱਛਗਿੱਛ ਕੀਤੀ ਗਈl  ਪ੍ਰੋਡਕਸ਼ਨ ਉੱਤੇ ਲਏ ਗਏ ਗੈਂਗਸਟਰ ਦੀ ਪਹਿਚਾਣ ਸੁਰਿੰਦਰ ਕੁਮਾਰ ਉਰਫ਼ ਰਿੰਕਾ ਵਾਸੀ ਨਵਾਂ ਸ਼ਹਿਰ, ਮਨਦੀਪ ਕੁਮਾਰ ਉਰਫ ਮੰਗੀ ਵਾਸੀ ਨਵਾਂ ਸ਼ਹਿਰ, ਗੁਰਪ੍ਰੀਤ ਰਾਮ ਵਾਸੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਗਜੀਤ ਸਿੰਘ ਉਰਫ਼ ਰਾਜੂ ਵਾਸੀ ਮਹਿਲਪੁਰ ਜ਼ਿਲਾ ਹੁਸ਼ਿਆਰਪੁਰ ਵੱਜੋਂ ਹੋਈ ਹੈl 

    ਪੰਜਾਬ ਪੁਲਿਸ ਵੱਲੋਂ ਉਕਤ ਆਰੋਪੀਆਂ ਨੂੰ ਵਿਕਾਸ ਬੱਗਾ ਦੇ ਕਤਲ ਦੇ ਵਿੱਚ ਗ੍ਰਿਫਤਾਰ ਕੀਤਾ ਸੀ ਲੇਕਿਨ ਹੁਣ ਐਨਆਈਏ ਵੱਲੋਂ ਕੇਸ ਆਪਣੇ ਹੱਥ ਵਿੱਚ ਲੈਣ ਉਪਰੰਤ NIA ਵੱਲੋਂ ਪਹਿਲੀ ਵਾਰ ਉਕਤ ਆਰੋਪੀਆਂ ਤੋਂ ਪੁੱਛ ਗਿੱਛ ਕਰ ਰਹੀ ਹੈ ਕਿਉਂਕਿ ਉਹਨਾਂ ਨੂੰ ਸ਼ੱਕ ਹੈ ਕਿ ਉਕਤ ਆਰੋਪੀਆਂ ਵੱਲੋਂ ਪਾਕਿਸਤਾਨ ਬੇਸਡ ਅੱਤਵਾਦੀਆਂ ਦੇ ਕਹਿਣ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈl ਜਿਸ ਦੀ ਹੁਣ ਸੰਘੀਨਤਾ ਨਾਲ ਜਾਂਚ ਐਨਆਈਏ ਵੱਲੋਂ ਕੀਤੀ ਜਾ ਰਹੀ ਹੈ।

     

  •  ਕਾਹਨੂੰਵਾਨ ਬਲਾਕ ਦੇ ਪਿੰਡ ਚੱਕ ਸ਼ਰੀਫ ਵਿਖੇ ਦੇਰ ਰਾਤ ਜ਼ਮੀਨੀ ਵਿਵਾਦ ਦੇ ਚਲਦੇ ਤਾਏ ਦੇ ਮੁੰਡੇ ਨੇ ਵਿਦੇਸ਼ ਤੋਂ ਪਿੰਡ ਆਏ ਚਾਚੇ ਦੇ ਇਕਲੋਤੇ ਪੁੱਤਰ ਦਾ ਘਰ ਵੜ ਕੇ ਕੀਤਾ ਕਤਲ। ਪੁਲਿਸ ਨੇ ਕੀਤਾ ਕੇਸ ਦਰਜ ,,ਤਫਤੀਸ਼ ਸ਼ੁਰੂ,,ਕਾਤਿਲ ਮੌਕੇ ਤੋਂ ਫਰਾਰ ,,ਮ੍ਰਿਤਕ ਗੁਰਪ੍ਰੀਤ ਉਮਰ 34 ਸਾਲ ਇਕ ਮਹੀਨਾ ਪਹਿਲਾ ਹੀ ਪੁਰਤਗਾਲ ਤੋਂ ਵਾਪਿਸ ਪਿੰਡ ਆਇਆ ਸੀ। 

     

  •  

    Faridkot Newsਖੇਤਾਂ 'ਚੋ ਮੋਟਰ ਚੋਰੀ ਕਰਦੇ ਪਿੰਡ ਵਾਸੀਆਂ ਨੇ ਫੜੇ ਚੋਰ

    ਫ਼ਰੀਦਕੋਟ ਦੇ ਪਿੰਡ ਬੇਗੁਵਾਲਾ 'ਚ ਕਿਸਾਨ ਦੇ ਖੇਤ ਚੋਂ ਪਾਣੀ ਵਾਲੀ ਮੋਟਰ ਚੋਰੀ ਕਰਦੇ ਦੋ ਚੋਰਾਂ ਨੂੰ ਪਿੰਡ ਵਾਸੀਆਂ ਨੇ ਰੰਗੇ ਹੱਥੀ ਕਾਬੂ ਕਰ ਲਿਆ। ਜਿਸ ਤੋਂ ਦੀ ਪਿੰਡ ਵਾਸੀਆਂ ਨੇ ਪਹਿਲਾਂ ਚੋਰਾਂ ਦੀ ਛਿੱਤਰ ਪਰੇਡ ਕੀਤੀ ਅਤੇ ਬਾਅਦ 'ਚ ਪੁਲਿਸ ਦੇ ਹਵਾਲੇ ਕਰ ਦਿੱਤਾ। ਕੁਟਾਪਾ ਚੜਨ ਤੋਂ ਬਾਅਦ ਚੋਰਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਕਿਸਾਨ ਦੇ ਖੇਤ ਚੋਂ ਮੋਟਰਾਂ ਚੋਰੀ ਕਰਦੇ ਸਨ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਚੋਰਾਂ ਨੂੰ ਹਿਰਾਸਤ ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Faridkot: ਪੁੱਤ ਨੂੰ ਨਸ਼ੀਲਾ ਪਦਾਰਥ ਦੇਣ ਆਈ ਮਾਂ ਗ੍ਰਿਫ਼ਤਾਰ

    ਫ਼ਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ 'ਚ ਬੰਦ ਆਪਣੇ ਬੇਟੇ ਨੂੰ ਮਿਲਣ ਆਈ ਮੋਗਾ ਦੀ ਔਰਤ ਕੋਲੋਂ ਚੈਕਿੰਗ ਦੌਰਾਨ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਮਹਿਲਾ ਖਿਲਾਫ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ. ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਸ਼ੁਰੂਆਤ ਜਾਂਚ ਵਿੱਚ ਸਹਾਮਣੇ ਆਇਆ ਹੈ ਕਿ ਇਹ ਮਹਿਲਾ ਆਪਣੇ ਪੁੱਤਰ ਤੱਕ ਨਸ਼ਾ ਪਹੁੰਚਾਉਣ ਲਈ ਆਈ ਸੀ।

  • ਨਾਰਕੋਟਿਕਸ ਬਿਊਰੋ ਵੱਲੋਂ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੱਢੀ ਜਾ ਰਹੀ WALKTHON

    ਨਾਰਕੋਟਿਕਸ ਬਿਊਰੋ ਵੱਲੋਂ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਸ਼ਹਿਰ ਵਿੱਚ WALKTHON ਕੱਢੀ ਜਾ ਰਹੀ ਹੈ। ਇਸ WALKTHON ਦਾ ਮੁੱਖ ਮਕਸਦ ਅੱਜ ਦੀ ਪੀੜ੍ਹੀ ਨੂੰ ਨਸ਼ਿਆ ਤੋਂ ਦੂਰ ਕਰਨਾ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ। ਸੁਖਨਾ ਲੇਕ 'ਤੇ ਸਕੂਲੀ ਵਿਦਿਆਰਥੀ ਵੱਲੋਂ ਨਸ਼ਾ ਦੇ ਖਿਲਾਫ ਜਾਗਰੂਕ ਕਰਨ ਦੇ ਲਈ ਨੁਕੜ ਨਾਟਕ ਕੀਤੇ ਗਏ।

  • ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

    ਰਿਆਸੀ ਜ਼ਿਲੇ ਦੇ ਸ਼ਿਵ ਖੋਦੀ ਇਲਾਕੇ 'ਚ 9 ਜੂਨ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ ਡਿਵੀਜ਼ਨ ਦੇ ਕਠੂਆ ਜ਼ਿਲੇ ਦੇ ਹੀਰਾਨਗਰ ਇਲਾਕੇ 'ਚ ਅੱਤਵਾਦੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਹੈ। ਡੋਡਾ ਦੇ ਛਤਰਕਾਲਾ ਇਲਾਕੇ 'ਚ ਵੀ ਅੱਤਵਾਦੀਆਂ ਨੇ ਫੌਜ 'ਤੇ ਹਮਲਾ ਕੀਤਾ ਹੈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ।

  • ਬਟਾਲਾ: ਹਸਪਤਾਲ ਦੇ ਬਾਥਰੂਮ 'ਚੋਂ ਨੌਜਵਾਨ ਦੀ ਲਾਸ਼ ਮਿਲੀ

    ਬਟਾਲਾ ਦੇ ਸਰਕਾਰੀ ਹਸਪਤਾਲ ਦੇ ਜੈਂਟ ਬਾਥਰੂਮ 'ਚੋਂ ਬੀਤੀ ਸ਼ਾਮ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲਹੜਕੰਪ ਮਚ ਗਿਆ। ਹਾਲੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ, ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਨੌਜਵਾਨ ਬਾਰੇ ਹਸਪਤਾਲ ਵਿੱਚ ਮੌਜੂਦ ਮਰੀਜ਼ਾਂ ਤੋਂ  ਪੁੱਛਗਿੱਛ ਕੀਤੀ ਹੈ ਪਰ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲਾਸ਼ ਨੂੰ ਮੋਰਚੂਰੀ ਵਿੱਚ ਰਖਵਾ ਦਿੱਤਾ ਗਿਆ ਹੈ।

  • ਸੂਬੇ ਭਰ ਵਿੱਚ ਝੋਨੇ ਦੀ ਪੜਾਅਵਾਰ ਲੁਆਈ ਸ਼ੁਰੂ

    ਪੰਜਾਬ ਵਿੱਚ ਝੋਨੇ ਦੀ ਲੁਆਈ ਜ਼ੋਨ ਵਾਈਜ਼ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ  ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅੱਠ ਘੰਟੇ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸੇ ਵਿਚਾਲੇ ਝੋਨੇ ਦੀ ਲੁਆਈ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਵੱਲੋਂ ਪ੍ਰਤੀ ਏਕੜ ਮਜ਼ਦੂਰੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮੁਕਤਸਰ, ਫਰੀਦਕੋਟ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨਾ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਜਦਕਿ ਬਾਕੀ 17 ਜ਼ਿਲ੍ਹਿਆਂ ਵਿੱਚ ਜ਼ਿਲ੍ਹਿਆਂ ਵਿੱਚ 20 ਜੂਨ ਤੋਂ ਲੁਆਈ ਸ਼ੁਰੂ ਹੋ ਜਾਵੇਗੀ।

     

     

ZEENEWS TRENDING STORIES

By continuing to use the site, you agree to the use of cookies. You can find out more by Tapping this link