Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Advertisement
Article Detail0/zeephh/zeephh2381129

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
LIVE Blog

Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।

Punjab Breaking News Live Updates:

13 August 2024
11:06 AM

ਬਲਵਿੰਦਰ ਸਿੰਘ ਉਰਫ ਬਿੱਲਾ ਪੰਜਾਬ ਪੁਲਿਸ ਨੇ ਕੀਤਾ ਕਾਬੂ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਪੰਜਾਬ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਗੁਰਦਾਸਪੁਰ ਸ਼ਹਿਰ ਤੋਂ ਗ੍ਰਿਫਤਾਰ ਕਰ ਲਿਆ ਹੈ। ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਦੇ ਦਸ ਤੋਂ ਵੱਧ ਕੇਸ ਦਰਜ ਹਨ, ਜੋ ਇਸ ਸਮੇਂ ਜ਼ਮਾਨਤ ’ਤੇ ਸੀ। ਉਹ ਪਾਕਿਸਤਾਨੀ ਸਮੱਗਲਰਾਂ ਦੇ ਨਾਲ ਸਰਹੱਦ ਪਾਰ ਡਰੱਗ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੈ। ਫਿਲਹਾਲ ਉਸ ਨੂੰ ਐਨਡੀਪੀਐਸ ਐਕਟ (ਪੀਆਈਟੀਐਨਡੀਪੀਐਸ) ਦੀ ਧਾਰਾ 3(1) ਦੇ ਤਹਿਤ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।

10:59 AM

ਅੱਜ ਪੰਜਾਬ ਏਡਸ ਕੰਟਰੋਲ ਸੁਸਾਇਟੀ ਵੱਲੋਂ ਮੋਹਾਲੀ ਦੇ ਫੇਸ ਦੋ ਸਥਿਤ ਇੱਕ ਨਿਜੀ ਸਕੂਲ ਤੋਂ ਏਡਸ ਜਾਗਰੂਕਤਾ ਮੈਰਥਨ ਕੱਢੀ ਗਈ ਅਤੇ ਇਸ ਮੌਕੇ ਵਿਸ਼ੇਸ਼ ਤੌਰ ਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨਾਂ ਵੱਲੋਂ ਆਈਟੀਸੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆl

10:56 AM

 ਰਾਜੋਆਣਾ ਨੂੰ ਮਿਲਣ ਪਹੁੰਚੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਧਾਮੀ 

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਦੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਵਾਣਾ ਨੂੰ ਮਿਲਣ ਦੇ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਹਨ।

10:29 AM

ਤਰਤ ਤਾਰਨ ’ਚ ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਆ ਮਾਰਿਆ

ਤਰਤ ਤਾਰਨ ਜ਼ਿਲ੍ਹੇ ’ਚ ਕੌਮਾਂਤਰੀ ਸਰਹੱਦ ’ਤੇ ਬੀਐੱਸਐੱਫ ਦੀ ਕਾਰਵਾਈ ’ਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੇ ਦੇਰ ਰਾਹਤ ਪਿੰਡ ਖਾਲੜਾ ਦੀ ਪੀਰ ਬਾਬਾ ਪੋਸਟ ਨੇੜੇ ਕੁਝ ਸ਼ੱਕੀ ਗਤੀਵਿਧੀਆਂ ਦੇਖੀਆਂ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਘੁਸਪੈਠੀਏ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਨਹੀਂ ਸੁਣਿਆ ਅਤੇ ਅੱਗੇ ਵਧਦਾ ਰਿਹਾ। ਉਨ੍ਹਾਂ ਕਿਹਾ ਕਿ ਖ਼ਤਰੇ ਨੂੰ ਮਹਿਸੂਸ ਕਰਦੇ ਹੋਏ ਬਲਾਂ ਨੇ ਗੋਲੀਬਾਰੀ ਕੀਤੀ, ਜਿਸ ਨਾਲ ਘੁਸਪੈਠੀਏ ਦੀ ਮੌਕੇ ‘ਤੇ ਹੀ ਮੌਤ ਹੋ ਗਈ।

10:21 AM

ਕਸਟਮ ਵਿਭਾਗ ਨੇ​ ਏਅਰਪੋਰਟ ਤੋਂ ਫੜੀਆਂ ਲੱਖਾਂ ਦੀਆਂ ਸਿਗਰਟਾਂ

ਅੰਮ੍ਰਿਤਸਰ ਕਮਾਂਤਰੀ ਏਅਰਪੋਰਟ ਉੱਤੇ ਕਸਟਮ ਵਿਭਾਗ ਨੇ 24,800 ਸਿਗਰਟਾਂ ਦਾ ਜਖੀਰਾ ਬਰਾਮਦ ਕੀਤਾ, ਜਿਨਾਂ ਦੀ ਕੀਮਤ 4 ਲੱਖ 21 ਹਜ਼ਾਰ 600 ਰੁਪਏ ਹੈ। ਵਿਦੇਸ਼ੀ ਸਿਗਰੇਟ ਨੂੰ ਜ਼ਬਤ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਹ ਵਿਅਕਤੀ ਸ਼ਾਰਜਾਹ ਤੋਂ ਆਇਆ ਆਇਆ ਸੀ ਤੇ ਅੰਮ੍ਰਿਤਸਰ ਚੈਕਿੰਗ ਦੌਰਾਨ ਇਸ ਕੋਲੋ ਸਿਗਰਟਾਂ ਦੀ ਪੈਕਿੰਗ ਮਿਲੀ।

09:39 AM

14 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਡਿਵੀਜ਼ਨਲ ਕਮਿਸ਼ਨਰ ਦੀ ਰਿਹਾਇਸ਼ 'ਤੇ ਲੋਕਾਂ ਨਾਲ ਮੁਲਾਕਾਤ ਕਰਨਗੇ

ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਪਹਿਲਾਂ ਜਲੰਧਰ ਵਿਖੇ ਆਪਣੇ ਕਿਰਾਏ ਦੇ ਮਕਾਨ 'ਤੇ ਲੋਕਾਂ ਨੂੰ ਮਿਲਦੇ ਸਨ, ਪਰ ਉਥੇ ਜਗ੍ਹਾ ਘੱਟ ਹੋਣ ਕਾਰਨ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਨਾਕਾਬੰਦੀ ਹੋਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਹੁਣ ਉਹ ਡਿਵੀਜ਼ਨ ਕਮਿਸ਼ਨਰ ਦੇ ਘਰ ਵਿੱਚ ਮਿਲਣਗੇ, ਜੋ ਕਿ ਲੰਬੇ ਸਮੇਂ ਤੋਂ ਖਾਲੀ ਪਿਆ ਸੀ।

 

09:31 AM

ਪੰਜਾਬ ਗਵਰਨਰ ਦੀ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅੱਜ ਸ਼ਾਮ 4.00 ਵਜੇ ਤੋਂ 5.00 ਵਜੇ ਤੱਕ ਪੰਜਾਬ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

08:41 AM

ਰਾਮ ਰਹੀਮ ਨੂੰ ਦਿੱਤੀ 21 ਦਿਨਾਂ ਦੀ ਫਰਲੋ

ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਰਾਮ ਰਹੀਮ ਅੱਜ ਸਵੇਰੇ ਸਾਢੇ 6 ਵਜੇ ਜ਼ਮਾਨਤ 'ਤੇ ਬਾਹਰ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। 

 

 

07:02 AM

ਚੰਡੀਗੜ੍ਹ ਪੀਜੀਆਈ ਡਾਕਟਰਾਂ ਦੀ ਹੜਤਾਲ

ਅੱਜ ਚੰਡੀਗੜ੍ਹ ਪੀਜੀਆਈ ਦੇ ਡਾਕਟਰ ਦੂਜੇ ਦਿਨ ਵੀ ਹੜਤਾਲ 'ਤੇ ਰਹਿਣਗੇ। ਕੋਲਕਾਤਾ ਵਿੱਚ ਇੱਕ ਟ੍ਰੇਨੀ ਮਹਿਲਾ ਡਾਕਟਰ ਦੇ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਇਹ ਹੜਤਾਲ ਕੀਤੀ ਜਾ ਰਹੀ। ਇਸ ਘਟਨਾ ਤੋਂ ਬਾਅਦ ਪੱਛਮੀ ਬੰਗਾਲ ਤੋਂ ਲੈ ਕੇ ਦਿੱਲੀ ਤੱਕ ਰਾਜਾਂ  ਡਾਕਟਰਾਂ ਨੇ ਬੀਤੇ ਦਿਨ ਦੇਸ਼ ਭਰ ਦੇ ਕਈ ਹਸਪਤਾਲਾਂ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 

 

06:57 AM

ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

ਅੱਜ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਸਵੇਰੇ 11:30 ਵਜੇ ਇਹ ਸਮਾਰੋਹ ਹੋਵੇਗਾ।

06:52 AM

ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਦੀ ਮੀਟਿੰਗ ਸੱਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 12:30 ਵਜੇ ਦੇ ਕਰੀਬ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਪੰਜਾਬ ਦੀਆਂ ਪੰਚਾਇਤੀ ਚੋਣਾਂ, 4 ਜ਼ਿਮਨੀ ਚੋਣਾਂ ਸਮੇਤ ਹੋਰ ਮੁੱਦਿਆਂ 'ਤੇ ਵੀ ਚਰਚਾ ਹੋਵੇਗੀ। ਮੀਟਿੰਗ ਵਿੱਚ ਸੰਦੀਪ ਪਾਠਕ ਸਮੇਤ ਬਾਕੀ ਪਾਰਟੀ ਦੇ ਸੀਨੀਅਰ ਆਗੂ ਮੌਜ਼ੂਦ ਰਹਿਣਗੇ।

Trending news