Punjab Breaking News Live Updates: 2 ਸਤੰਬਰ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ, ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ, ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਹਾਜ਼ਰ ਹੋਣਗੇ। ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਡਿਵੀਜ਼ਨਲ ਕਮਿਸ਼ਨਰ ਦੀ ਰਿਹਾਇਸ਼ 'ਤੇ ਲੋਕਾਂ ਨੂੰ ਮਿਲਣਗੇ, ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਪਹਿਲਾਂ ਜਲੰਧਰ 'ਚ ਆਪਣੇ ਕਿਰਾਏ ਦੇ ਮਕਾਨ 'ਤੇ ਲੋਕਾਂ ਨਾਲ ਮੁਲਾਕਾਤ ਕਰਦੇ ਸਨ ਪਰ ਹੁਣ ਮੁੱਖ ਮੰਤਰੀ ਡਿਵੀਜ਼ਨ ਕਮਿਸ਼ਨਰ ਦੀ ਰਿਹਾਇਸ਼ 'ਤੇ ਲੋਕਾਂ ਨੂੰ ਮਿਲਣਗੇ
ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਕਿਰਾਏ ਦੇ ਮਕਾਨ 'ਚ ਰਹਿਣਗੇ ਪਰ ਡਿਵੀਜ਼ਨਲ ਕਮਿਸ਼ਨਰ ਦੀ ਰਿਹਾਇਸ਼ 'ਤੇ ਲੋਕਾਂ ਨਾਲ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਦੋ ਦਿਨਾਂ ਤੱਕ ਜਲੰਧਰ 'ਚ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ 14 ਅਤੇ 15 ਅਗਸਤ ਨੂੰ ਜਲੰਧਰ ਆਉਣਗੇ।
Punjab Breaking News Live Updates
नवीनतम अद्यतन
ਖੰਨਾ ਵਿੱਚ ਨੈਸ਼ਨਲ ਹਾਈਵੇ ਕੀਤਾ ਜਾਮ
ਖੰਨਾ ਵਿੱਚ ਸ਼ਿਵਲਿੰਗ ਨੂੰ ਖੰਡਿਤ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਹਿੰਦੂ ਜਥੇਬੰਦੀਆਂ ਨੇ ਹਾਈਵੇ ਜਾਮ ਕਰ ਦਿੱਤਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦਾ ਮਾਰਚ ਸ਼ੁਰੂ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦਾ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਣ ਲਈ ਚੰਡੀਗੜ੍ਹ ਦੀਆਂ ਸੜਕਾਂ ਉਤੇ ਮਾਰਚ ਕੱਢਿਆ ਜਾ ਰਿਹਾ ਹੈ। 7 ਫਰਵਰੀ 2023 ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉਤੇ ਮੋਰਚਾ ਚੱਲ ਰਿਹਾ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਠਿੰਡਾ ਨਗਰ ਨਿਗਮ ਦੇ ਮੇਅਰ ਰਮਨ ਗੋਇਲ ਖਿਲਾਫ ਪਾਸ ਕੀਤੇ ਬੇਭਰੋਸਗੀ ਮਤੇ ਨੂੰ ਬਰਕਰਾਰ ਰੱਖਿਆ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਵਿਸ਼ੇਸ਼ ਨਿਰਦੇਸ਼ਕ ਰਾਹੁਲ ਨਵੀਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਪੰਜਾਬ ਦੇ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਸਰਕਾਰ ਨਸ਼ਿਆਂ ਤੇ ਕਾਬੂ ਕਰਨ ਦੇ ਵੱਡੇ- ਵੱਡੇ ਦਾਅਵੇ ਕਰਦੀ ਹੈ ਪਰ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲੌਰ ਨੇੜੇ ਜ਼ਖੀਰੇ ਵਿੱਚ 30-31 ਸਾਲਾਂ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਦੀ ਸੂਚਨਾ ਕਿਸੇ ਰਾਹਗੀਰ ਨੇ ਫਿਲੌਰ ਪੁਲਿਸ ਨੂੰ ਸੂਚਨਾ ਦਿੱਤੀ, ਮੌਕੇ 'ਤੇ ਥਾਣਾ ਫਿਲੌਰ ਦੇ ਥਾਣੇਦਾਰ ਜੈ ਗੋਪਾਲ ਆਪਣੇ ਸਾਥੀਆਂ ਨਾਲ ਪੁੱਜੇ ਅਤੇ ਦੇਖਿਆ ਕਿ ਉਸ ਨੌਜਵਾਨ ਦੀ ਮੌਤ ਹੋ ਚੁੱਕੀ ਸੀ 'ਤੇ ਉਸਦੇ ਕੋਲ ਸਰਿੰਜ਼ਾਂ ਮਿਲੀਆਂ। ਮ੍ਰਿਤਕ ਦੀ ਪਛਾਣ ਪਿੰਡ ਦੇ ਇਕ ਵਿਅਕਤੀ ਨੇ ਕੀਤੀ ਅਤੇ ਮ੍ਰਿਤਕ ਦਾ ਨਾਂ ਲੱਕੀ ਪੁੱਤਰ ਧਰਬੰਤ ਵਾਸੀ ਪਿੰਡ ਗੁੜ੍ਹਾ (ਫਿਲੌਰ) ਦੱਸਿਆ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿੱਚ ਰੱਖ ਕੇ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ।ਐਨਓਸੀ ਨੂੰ ਲੈ ਕੇ ਵੱਡਾ ਫ਼ੈਸਲਾ
31 ਜੁਲਾਈ 2024 ਤੱਕ ਜਿਨ੍ਹਾਂ ਦੀ ਰਜਿਸਟਰੀ ਹੋ ਚੁੱਕੀਆਂ ਹਨ ਜਾਂ ਪ੍ਰਮਾਣਿਕ ਦਸਤਾਵੇਜ਼ ਹਨ ਉਨ੍ਹਾਂ ਨੂੰ ਐਨਓਸੀ ਦੀ ਲੋੜ ਨਹੀਂ ਪਵੇਗੀ।
ਖੇਡ ਪਾਰਕ ਬਣਾਇਆ ਜਾਵੇਗਾ
ਸ਼ਿਵਾਲਿਆ ਦੀਆਂ ਪਹਾੜੀਆਂ ਦੇ ਨੇੜੇ 100 ਏਕੜ ਵਿੱਚ ਖੇਡਾਂ ਲਈ ਪਾਰਕ ਬਣਾਇਆ ਜਾਵੇਗਾ।
ਸਟੇਟ ਯੂਥ ਪਾਲਿਸੀ 2024 ਪਾਸ ਕੀਤੀ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸਟੇਟ ਯੂਥ ਪਾਲਿਸੀ 2024 ਵਿੱਚ ਸਟੇਟ ਯੂਥ ਪਾਲਿਸੀ 2024 ਪਾਸ ਕੀਤੀ ਗਈ ਹੈ। ਹਰ ਪਿੰਡ ਵਿੱਚ ਯੂਥ ਕਲੱਬ ਹੋਣਗੇ।ਕੌਂਸਲ ਫੀਸ ਵਧਾਈ
ਫੈਮਿਲੀ ਕੋਰਟ ਵਿੱਚ ਕੌਂਸਲ ਫੀਸ 75 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਗਈ ਹੈ।
ਬਾਲ ਅਪੰਗਤਾ ਲਈ ਪੰਜਾਬ ਰਾਜ ਦੀ ਸਿੱਖਿਆ ਨੀਤੀ 'ਚ ਬਦਲਾਅ
ਪੰਜਾਬ ਸਟੇਟ ਐਜੂਕੇਸ਼ਨ ਪਾਲਿਸੀ ਫਾਰ ਚਾਈਲਡ ਡਿਸਏਬਲ ਵਿੱਚ ਬਦਲਾਅ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਹੋਵੇਗਾ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਬੁਲਾਉਣ ਦਾ ਫ਼ੈਸਲਾ ਕੀਤਾ ਹੈ।ਫਾਇਰ ਸੇਫਟੀ ਐਕਟ ਵਿੱਚ ਸੋਧ
ਫਾਇਰ ਸੇਫਟੀ ਐਕਟ ਵਿੱਚ ਸੋਧ ਕਰਕੇ ਐਨਓਸੀ ਦੀ ਮਿਆਦ ਇੱਕ ਸਾਲ ਤੋਂ ਵਧਾ ਕੇ ਤਿੰਨ ਸਾਲ ਕਰ ਦਿੱਤੀ ਗਈ ਹੈ।
ਪੰਜਾਬ ਵਿੱਚ ਫਾਇਰਮੈਨ ਵਜੋਂ ਲੜਕੀਆਂ ਲਈ ਭਰਤੀ ਦੀ ਪ੍ਰਕਿਰਿਆ ਵਿੱਚ ਸੋਧ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਵਿੱਚ ਫਾਇਰਮੈਨ ਵਜੋਂ ਲੜਕੀਆਂ ਲਈ ਭਰਤੀ ਦੀ ਪ੍ਰਕਿਰਿਆ ਵਿੱਚ ਸੋਧ ਕੀਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਕੋਈ ਅੰਤਰਿਮ ਜ਼ਮਾਨਤ ਨਹੀਂ ਦਿੱਤੀ
ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਪੰਜਾਬ ਨੇ ਮਾਸਟਰ ਮਾਈਂਡ ਸੁਨੀਲ ਭੰਡਾਰੀ ਉਰਫ ਨਟਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ #ਫਿਰੋਜ਼ਪੁਰ ਵਿੱਚ ਹਾਲ ਹੀ ਵਿੱਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।
ਦੋਸ਼ੀ ਨਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ। ਇਹ ਗੈਂਗ ਦੋ SUV ਵਿੱਚ ਘੁੰਮ ਰਿਹਾ ਸੀ ਜਦੋਂ ਸਵੇਰੇ ਰਾਸ਼ਟਰੀ ਰਾਜਮਾਰਗ #ਰਾਜਪੁਰਾ ਨੇੜੇ ਇੱਕ ਸੂਹ 'ਤੇ ਗ੍ਰਿਫਤਾਰ ਕੀਤਾ ਗਿਆ।
ਰਿਕਵਰੀ: 40 ਜਿੰਦਾ ਕਾਰਤੂਸ ਅਤੇ ਦੋ ਵਾਹਨਾਂ ਦੇ ਨਾਲ 5 ਪਿਸਤੌਲ
ਉਨ੍ਹਾਂ ਦੀ ਗ੍ਰਿਫਤਾਰੀ ਨਾਲ ਸਨਸਨੀਖੇਜ਼ ਅਪਰਾਧਾਂ ਨੂੰ ਸਫਲਤਾਪੂਰਵਕ ਟਾਲਿਆ ਗਿਆ,
@PunjabPoliceInd ਮਾਨਯੋਗ ਮੁੱਖ ਮੰਤਰੀ @BhagwantMann ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧ ਦੇ ਖਾਤਮੇ ਲਈ ਅਣਥੱਕ ਮਿਹਨਤ ਕਰ ਰਹੀ ਹੈ।ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਅਕਾਲੀ ਦਲ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।
ਵਿਧਾਨ ਸਭਾ ਵਿੱਚ ਇਸ ਵੇਲੇ ਅਕਾਲੀ ਦਲ ਦੇ ਤਿੰਨ ਵਿਧਾਇਕ ਹਨ।ਵਾਅਦੇ ਮੁਤਾਬਕ ਅਗਲੇ ਦੋ ਦਿਨ ਜਲੰਧਰ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ 14-15 ਅਗਸਤ ਨੂੰ ਜਲੰਧਰ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ CM ਰਿਹਾਇਸ਼ ਵਿਖੇ ਹੋਣਗੇ। ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਕੀਤਾ ਜਾਵੇਗਾ ਹੱਲ। 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ 'ਚ ਕਰਨਗੇ ਸ਼ਿਰਕਤ।
ਸਤੰਬਰ ਦੇ ਪਹਿਲੇ ਹਫਤੇ 3 ਦਿਨਾਂ ਲਈ ਬੁਲਾਇਆ ਜਾ ਸਕਦਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
Chandigarh Doctors Protest: ਚੰਡੀਗੜ੍ਹ ਪੀਜੀਆਈ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਰੈਜ਼ੀਡੈਂਟ ਡਾਕਟਰ ਸਵੇਰ ਤੋਂ ਹੀ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ 'ਤੇ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚਣ ਲੱਗੇ। ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਭਵਨ 'ਚ ਕੈਬਨਿਟ 'ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦੇਣਗੇ ਸਰਕਾਰ ਦੇ ਮੰਤਰੀ।
ਲੁਧਿਆਣਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਫੈਕਟਰੀ ਵਿੱਚ ਕੰਮ ਕਰਨ ਵਾਲੇ ਵਿਅਕਤੀ ਦੀ ਮੌਤ ਮ੍ਰਿਤਕ ਦੀ ਪਤਨੀ ਨੇ ਲਗਾਇਆ ਆਰੋਪ ਕਿ ਫੈਕਟਰੀ ਮਾਲਕ ਨੇ ਲਗਾਏ ਸੀ। ਝੂਠੇ ਚੋਰੀ ਦੇ ਦੋਸ਼,ਘਰ ਆ ਕੇ ਗੁੰਡਿਆਂ ਨੇ ਕੁੱਟ-ਕੁੱਟ ਕੇ ਛੱਤ ਤੋਂ ਸੁੱਟ ਦਿੱਤਾ
ਲੁਧਿਆਣਾ ਵਿੱਚ ਛੱਤ ਤੋਂ ਡਿੱਗ ਕੇ ਦੇਰ ਰਾਤ ਇੱਕ ਵਿਅਕਤੀ ਹਸਪਤਾਲ ਵਿੱਚ ਇਲਾਜ ਦੌਰਾਨ ਸੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਤਨੀ ਨੇ ਫੈਕਟਰੀ ਮਾਲਕ ''ਤੇ ਗੰਭੀਰ ਆਰੋਪ ਲਗਾਏ ਹਨ। ਉਸ ਨੇ ਦੱਸਿਆ ਕਿ ਫੈਕਟਰੀ ਮਾਲਕ ਨੇ ਉਸ ਦੇ ਪਤੀ ’ਤੇ ਚੋਰੀ ਦਾ ਦੋਸ਼ ਲਾਇਆ ਸੀ। ਮ੍ਰਿਤਕ ਦਾ ਨਾਂ ਰਾਜੂ (32) ਹੈ। ਉਸ ਦੀਆਂ ਦੋ ਧੀਆਂ ਹਨ।
ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਚੀਫ ਸੈਕਟਰੀ ਤੋਂ ਮੰਗਿਆ ਹਲਫਨਾਮਾ
ਐਨਐਚਆਈ ਦੇ ਪ੍ਰੋਜੈਕਟਾਂ ਨੂੰ ਲੈ ਕੇ ਮੰਗਿਆ ਗਿਆ ਹਲਫਨਾਮਾ
ਪੰਜਾਬ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਦੀ ਕਿੰਨੀ ਪਾਲਣਾ ਹੋਈ ਇਸ ਚੀਜ਼ ਨੂੰ ਲੈ ਕੇ ਮੰਗੇਗਾ ਹਲਫਨਾਮਾ
ਪੰਜਾਬ ਹਰਿਆਣਾ ਹਾਈ ਕੋਰਟ ਨੇ 18 ਅਕਤੂਬਰ 2023 ਨੂੰ ਦਿੱਤੇ ਸੀ ਆਦੇਸ਼
ਜੇਕਰ ਕਿਸੇ ਜਗ੍ਹਾ ਐਨਐਚ ਏਆਈ ਨੂੰ ਦਿੱਕਤ ਆਉਂਦੀ ਹੈ ਤਾਂ ਇਸਦੇ ਲਈ ਪੁਲਿਸ ਸਹਾਇਤਾ ਦਿੱਤੀ ਜਾਵੇ।
ਕਾਫੀ ਜਗ੍ਹਾ ਤੇ ਮਾਲਕ ਜਮੀਨ ਦਾ ਕਬਜ਼ਾ ਦੇਣ ਲਈ ਤਿਆਰ ਨਹੀਂ ਇਸ ਵਿੱਚ ਕੀਤੀ ਜਾਵੇ ਪੁਲਿਸ ਸਹਾਇਤਾ
ਐਨਐਚਏਆਈ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ ਲੋੜ ਪੈਣ ਤੇ ਸੁਰੱਖਿਆ
10 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਲਈ 391 ਕਿਲੋਮੀਟਰ ਲਈ 13190 ਕਰੋੜ ਦੇ ਪ੍ਰੋਜੈਕਟ ਹਾਲੇ ਵੀ ਅਧੂਰੇਪੱਛਮੀ ਬੰਗਾਲ: ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਬਲਾਤਕਾਰ-ਕਤਲ ਮਾਮਲੇ 'ਤੇ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਮਾਮਲੇ ਦੀ ਜਾਂਚ ਲਈ ਦਿੱਲੀ ਤੋਂ ਸੀਬੀਆਈ ਟੀਮ ਕੋਲਕਾਤਾ ਪਹੁੰਚ ਗਈ ਹੈ। ਸੀਬੀਆਈ ਨੇ ਮਾਮਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਦਿੱਲੀ ਤੋਂ ਵਿਸ਼ੇਸ਼ ਮੈਡੀਕਲ ਅਤੇ ਫੋਰੈਂਸਿਕ ਟੀਮ ਭੇਜ ਦਿੱਤੀ ਹੈ।
ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਗੁਰਮੀਤ ਸਿੰਘ 27 ਸਾਲ ਤੋਂ ਵੱਧ ਸਮੇਂ ਤੋਂ ਸਲਾਖਾਂ ਪਿੱਛੇ ਹੈ। ਉਸ ਦੇ ਵਕੀਲਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ 2023 ਵਿੱਚ ਦਿੱਤੇ ਹੁਕਮ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਮੁਲਜ਼ਮਾਂ ਨੂੰ ਨਿਯਮਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਸੀ। ਪਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਸਬੰਧੀ ਫੈਸਲਾ ਸਮਰੱਥ ਅਧਿਕਾਰੀਆਂ ਕੋਲ ਪੈਂਡਿੰਗ ਸੀ, ਜਿਸ 'ਤੇ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਵਿਨੇਸ਼ ਕੇਸ ਨੂੰ ਭਾਰਤੀ ਸਮੇਂ ਅਨੁਸਾਰ 16 ਅਗਸਤ ਰਾਤ 9.30 ਤੱਕ ਵਧਾ ਦਿੱਤਾ ਗਿਆ ਹੈ
ਪੰਜਾਬ ਗਵਰਨਰ ਦੀ ਮੀਟਿੰਗ ਵਿੱਚ ਅਫਸਰਾਂ ਨੂੰ ਸਪਸ਼ਟ ਸੁਨੇਹਾ ਆਮ ਲੋਕਾਂ ਨਾਲ ਡੀਲਿੰਗ ਵਧਾਈ ਜਾਵੇ ਅਤੇ ਇੱਕ ਸਮਾਂ ਤੈਅ ਕੀਤਾ ਜਾਵੇ। ਹਰ ਮਹੀਨੇ ਵਾਰ ਹੋਏਗੀ ਇਸ ਤਰ੍ਹਾਂ ਦੀ ਮੀਟਿੰਗ ਅਫਸਰਾਂ ਨੂੰ ਸੁਨੇਹਾ ਅਗਲੀ ਵਾਰ ਜਦੋਂ ਮੀਟਿੰਗ ਵਿੱਚ ਆਓ ਤਾਂ ਇਸ ਚੀਜ਼ ਦੀ ਡਿਟੇਲ ਕੋਲ ਹੋਵੇ ਕਿ ਕਿੰਨਾ ਸਮਾਂ ਲੋਕਾਂ ਲਈ ਦਿੱਤਾ ਅਤੇ ਕਿੰਨੇ ਵਜੇ ਤੋਂ ਕਿੰਨੇ ਵਜੇ ਤੱਕ ਸਮਾਂ ਤੈਅ ਕੀਤਾ ਗਵਰਨਰ ਪੰਜਾਬ ਦੀ ਮੀਟਿੰਗ ਵਿੱਚ ਆਰਡੀਐਫ, ਐਨ ਐਚ ਐਮ ਦੇ ਫੰਡ ਅਤੇ ਕੇਂਦਰ ਦੇ ਬਾਕੀ ਫੰਡ ਨੂੰ ਲੈ ਕੇ ਹੋਈ ਚਰਚਾ ਗਵਰਨਰ ਪੰਜਾਬ ਨੇ ਮੰਗੀ ਤਮਾਮ ਮਾਮਲਿਆਂ ਦੀ ਡਿਟੇਲ ਅਫਸਰਾਂ ਨੂੰ ਨਿਰਦੇਸ਼ ਕੇਂਦਰ ਨਾਲ ਸੰਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਸੂਚਿਤ ਕੀਤਾ ਜਾਵੇ
#ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਸ਼ਾਮ 7 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
#ਚੰਡੀਗੜ੍ਹ: ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ, ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ, ਜਿਸ ਕਾਰਨ ਓਪੀਡੀ ਅਤੇ ਚੋਣਵੇਂ ਸੇਵਾਵਾਂ ਠੱਪ ਹਨ, ਆਰਜੀ ਕਾਰ ਵਿਖੇ ਇੱਕ ਨੌਜਵਾਨ ਜੂਨੀਅਰ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਕਤਲ ਨੂੰ ਲੈ ਕੇ ਰੋਸ ਪ੍ਰਦਰਸ਼ਨ ਹੋ ਰਿਹਾ ਹੈ। ਮੈਡੀਕਲ ਕਾਲਜ ਅਤੇ ਹਸਪਤਾਲ ਕੋਲਕਾਤਾ। ਕਲਕੱਤਾ ਹਾਈ ਕੋਰਟ ਨੇ ਮੰਗਲਵਾਰ (13 ਅਗਸਤ, 2024) ਨੂੰ ਆਰ.ਜੀ. ਦੇ ਡਾਕਟਰ ਦੇ ਕਥਿਤ ਬਲਾਤਕਾਰ ਅਤੇ ਕਤਲ ਦੀ ਜਾਂਚ ਨੂੰ ਟਰਾਂਸਫਰ ਕਰ ਦਿੱਤਾ।
ਛੁੱਟੀ ਆਏ ਫ਼ੌਜੀ ਦੀ ਐਕਸੀਡੈਂਟ ਦੌਰਾਨ ਹੋਈ ਮੌਤ
21ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ਤੇ ਤੈਨਾਤ ਸੀ ਫੌਜੀ
ਮ੍ਰਿਤਕ ਫੌਜੀ ਦਾ ਨਾਂ ਅਵਤਾਰ ਸਿੰਘ ਹੈ ਤੇ ਉਹ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਦਾ ਰਹਿਣ ਵਾਲਾ ਸੀ
ਮ੍ਰਿਤਕ ਫੌਜੀ ਆਪਣੇ ਪਿੱਛੇ ਦੋ ਸਾਲ ਦਾ ਬੱਚਾ ਤੇ ਆਪਣੀ ਪਤਨੀ ਨੂੰ ਛੱਡ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਫੌਜੀ ਅੰਮ੍ਰਿਤਸਰ ਦੇ ਪਿੰਡ ਭਕਨਾ ਨੂੰ ਐਕਟੀਵਾ ਤੇ ਸਵਾਰ ਹੋ ਕੇ ਜਾ ਰਿਹਾ ਸੀ ਜਿਸਦਾ ਰਸਤੇ ਵਿਚ ਐਕਸੀਡੈਂਟ ਹੋ ਗਿਆ ਜਿਸ ਦੌਰਾਨ ਉਸ ਦੀ ਮੌਤ ਹੋ ਗਈ।
ਫ਼ਤਹਿਗੜ੍ਹ ਸਾਹਿਬ ਵਿਖੇ ਖੇੜੀ ਵਾਲੇ ਬਾਬੇ ਖਿਲਾਫ਼ FIR ਦਰਜ, ਕੱਲ੍ਹ ਸੱਸ ਦੇ ਪੱਟ 'ਚ ਮਾਰੀ ਸੀ ਗੋਲੀ
Fatehgarh News: ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਦੇ ਠੇਕਿਆਂ ਦੇ ਆਪਸੀ ਝਗੜੇ ਸਬੰਧੀ ਪੁਲਿਸ ਨੇ ਗੁਰਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਜੀਰਕਪੁਰ-ਲੜਕੀ ਨੂੰ ਲਿਫਟ ਦੇਣਾ ਪਿਆ ਮਹਿੰਗਾ
ਅੱਜ ਕੱਲ ਕਿਸੇ ਦਾ ਭਲਾ ਕਰਨਾ ਕਿੰਨਾ ਕੁ ਮਹਿੰਗਾ ਪੈਂਦਾ ਹੈ ਉਹ ਇਸ ਖ਼ਬਰ ਤੋਂ ਸਾਫ ਦਿਖਦਾ ਹੈ। ਇਦਾਂ ਹੀ ਇੱਕ ਲੜਕੀ ਨੂੰ ਇੱਕ ਨੌਜਵਾਨ ਨੇ ਲਿਫਟ ਦਿੱਤੀ ਤੇ ਅੱਗੇ ਜਾ ਕੇ ਉਹਦੇ ਸਾਥੀਆਂ ਵੱਲੋਂ ਉਸ ਨਾਲ ਹੀ ਲੁੱਟ ਖੋਹ ਦਾ ਮਾਮਲਾ ਜ਼ੀਰਕਪੁਰ ਪੁਲਿਸ ਵੱਲੋਂ ਸਾਹਮਣੇ ਆਇਆ ਹੈ
ਹਲਕਾ ਸ਼ੁਤਰਾਣਾ ਦੇ ਪਿੰਡ ਨਾਈਵਾਲਾ ਨੇੜਿਓਂ ਲੰਘਦੀ ਭਾਖੜਾ ਨਹਿਰ ਵਿੱਚ ਪਿਆ ਇੱਕ ਪਾੜ।
ਹਲਕਾ ਸ਼ੁਤਰਾਣਾ ਦੇ ਪਿੰਡ ਨਾਈਵਾਲਾ ਨੇੜੇ ਲੰਘਦੀ ਭਾਖੜਾ ਨਹਿਰ ਵਿੱਚ ਪਏ ਪੁਲ ਨੂੰ ਲੈ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਨਾਈਵਾਲਾ ਦੇ ਸੋਨੂੰ, ਗੋਗਾ ਰਾਮ, ਗੁਰਮੀਤ ਨਾਈਵਾਲਾ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਭਾਖੜਾ ਨਹਿਰ ਦੇ ਇੱਕ ਪਾਸੇ ਦੀ ਸਲੈਬ ਦੇ ਤਿਲਕਣ ਕਾਰਨ ਖੱਜਲ-ਖੁਆਰੀ ਵਧਦੀ ਜਾ ਰਹੀ ਹੈ। ਬੀਤੀ ਰਾਤ ਹੋਈ ਬਰਸਾਤ ਤੋਂ ਬਾਅਦ ਪਾੜ ਵਧਦਾ ਜਾ ਰਿਹਾ ਹੈ ਅਤੇ ਇਸ ਦੇ ਕਿਨਾਰੇ ਦਾ ਪੱਥਰ ਪਾਣੀ ਵਿੱਚ ਖਿਸਕ ਰਿਹਾ ਹੈ, ਜੋ ਕਿ ਕਿਸੇ ਸਮੇਂ ਪਿੰਡ ਦੇ ਲੋਕਾਂ ਲਈ ਮੁਸੀਬਤ ਦਾ ਕਾਰਨ ਬਣ ਸਕਦਾ ਹੈ। ਇਸ ਪੁਲ ਦੀ ਹਾਲਤ ਵੱਲ ਧਿਆਨ ਦੇਣ ਦੀ ਲੋੜ ਹੈ। ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਈ ਧਿਆਨ ਨਹੀਂ ਦਿੱਤਾ। ਇਸ ਸਬੰਧੀ ਜਦੋਂ ਨਾਇਬ ਤਹਿਸੀਲਦਾਰ ਰਮਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੀਡੀਆ ਦੇ ਧਿਆਨ ਵਿੱਚ ਆਇਆ ਹੈ, ਜਿਸ ਸਬੰਧੀ ਸਬੰਧਤ ਹਲਕਾ ਪਟਵਾਰੀ ਨੂੰ ਤੁਰੰਤ ਪ੍ਰਭਾਵ ਨਾਲ ਰਿਪੋਰਟ ਕਰਕੇ ਇਹ ਮਾਮਲਾ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ। , ਭਾਖੜਾ ਨਹਿਰ ਵਿੱਚ ਪਏ ਪਾੜ ਦੀ ਜਾਂਚ ਕੀਤੀ ਜਾ ਰਹੀ ਹੈ।
15 ਅਗਸਤ ਦਾ ਦਿਹਾੜਾ ਜਿੱਥੇ ਪੂਰੇ ਦੇਸ਼ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਇਸ ਦਿਨ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਇਸੇ ਲੜੀ ਤਹਿਤ ਅੱਜ ਬਠਿੰਡਾ ਵਿਖੇ ਪੁਲਿਸ ਵੱਲੋਂ ਫਲੈਂਗ ਮਾਰਚ ਕੀਤਾ ਗਿਆ ਜਿਸ ਦੀ ਅਗਵਾਈ ਐੱਸ ਐੱਸ ਪੀ ਬਠਿੰਡਾ ਅਮਨੀਤ ਕੋਂਡਲ ਵੱਲੋਂ ਕੀਤੀ ਗਈ ਇਹ ਫਲੈਂਗ ਮਾਰਚ ਬਠਿੰਡਾ ਦੀ ਪੁਲਿਸ ਲਾਈਨ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਕੋਨਾਂ ਵਿੱਚੋਂ ਹੁੰਦਾ ਹੋਇਆ ਡੀਸੀ ਦਫਤਰ ਆ ਕੇ ਸਮਾਪਤ ਹੋਇਆ ਇਸ ਮੌਕੇ ਐੱਸ ਐੱਸ ਪੀ ਬਠਿੰਡਾ ਅਮਨੀਤ ਕੌਰ ਨੇ ਕਿਹਾ ਕਿ 15 ਅਗਸਤ ਦੇ ਸ਼ੁਭ ਦਿਹਾੜੇ ਦੇ ਮੱਦੇ ਨਜ਼ਰ ਕਿਸੇ ਵੀ ਅਣਸਖਾਵੀ ਘਟਨਾ ਨੂੰ ਰੋਕਣ ਲਈ ਉਹਨਾਂ ਵੱਲੋਂ ਇਹ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਜਿੱਥੇ ਪੁਲਿਸ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਭੀੜ ਭਾੜ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਅਣਸਖਾਮੀ ਘਟਨਾ ਨੂੰ ਰੋਕਣ ਲਈ ਆਪਣੇ ਆਲੇ ਦੁਆਲੇ ਸ਼ੱਕੀ ਮੂਵਮੈਂਟ ਹੁੰਦਿਆਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾ ਸਕੇ ਉਹਨਾਂ ਕਿਹਾ ਕਿ ਇਸ ਮੌਕੇ ਪੁਲਿਸ ਦੀਆਂ ਦੋ ਯੂਨਿਟਾਂ ਵੀ ਇਸ ਫਲਾਇੰਗ ਮਾਰਚ ਵਿੱਚ ਸ਼ਾਮਿਲ ਕੀਤੀਆਂ ਗਈਆਂ ਹਨ। ਅਤੇ ਕੁਝ ਥਾਵਾਂ ਵੀ ਆਡੈਂਟੀਫਾਈ ਕੀਤੀਆਂ ਗਈਆਂ ਹਨ ਜਿੱਥੇ ਉਹਨਾਂ ਵੱਲੋਂ ਪੈਣੀ ਨਜ਼ਰ ਰੱਖੀ ਜਾ ਰਹੀ ਹੈ