Punjab Breaking Live Updates: ਪਰਾਲੀ ਸਾੜਨ ਦੇ ਕੇਸਾਂ ਨੂੰ ਲੈ ਕੇ ਸੁਪਰੀਮ `ਚ ਸੁਣਵਾਈ ਅੱਜ; ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ

ਰਵਿੰਦਰ ਸਿੰਘ Nov 14, 2024, 15:10 PM IST

Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Punjab Breaking Live Updates:  ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
750 ਤੋਂ ਵੱਧ ਮੈਂਬਰਾਂ ਵਾਲਾ ਇੱਕ ਜਥਾ ਅਟਾਰੀ-ਵਾਹਗਾ ਜੁਆਇੰਟ ਚੈਕ ਪੋਸਟ (ਜੇਸੀਪੀ) ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ, ਤਾਂ ਜੋ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਜਨਮ ਅਸਥਾਨ, ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਮਨਾਇਆ ਜਾ ਸਕੇ ਅਤੇ 23 ਨਵੰਬਰ ਨੂੰ ਵਾਪਸ ਆਉਣ ਤੋਂ ਪਹਿਲਾਂ ਵੱਖ-ਵੱਖ ਗੁਰਧਾਮਾਂ ਦਾ ਦੌਰਾ ਕੀਤਾ ਜਾ ਸਕੇ। ਜਥਾ ਸਵੇਰੇ 8 ਵਜੇ ਦੇ ਕਰੀਬ ਐਸਜੀਪੀਸੀ ਦਫਤਰ ਤੋਂ ਰਵਾਨਾ ਹੋਵੇਗਾ।

नवीनतम अद्यतन

  • ਗਵਰਨਰ ਪੰਜਾਬ ਦੇ ਬਿਆਨ 'ਤੇ ਪੰਜਾਬ ਦੇ ਇੰਡਸਟਰੀ ਮੰਤਰੀ ਤਰਨਪ੍ਰੀਤ ਸੌਂਦ ਦਾ ਪਲਟਵਾਰ 
    ਪੰਜਾਬ ਦੇ ਰਾਜਪਾਲ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿਉਂਕਿ ਪੰਜਾਬ ਦੇ ਅੰਦਰ ਲਗਾਤਾਰ ਉਦਯੋਗ ਵਧ ਰਹੇ ਹਨ। ਪੰਜਾਬ ਦੀ ਉਦਯੋਗਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਅਜਿਹੇ ਦੇ ਵਿੱਚ ਅਜਿਹਾ ਬਿਆਨ ਦੇਣਾ ਗਲਤ ਹੈ। ਲੱਗਦਾ ਗਵਰਨਰ ਦੀਆਂ ਤਾਰਾਂ ਕੇਂਦਰ ਤੋਂ ਹਿਲ ਰਹੀਆਂ ਹਨ ਕਿਉਂਕਿ ਗਵਰਨਰ ਹਮੇਸ਼ਾ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਜਾਂਦਾ ਅਤੇ ਇਸੇ ਕਰਕੇ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਹੈ। ਭਾਜਪਾ ਦੇ ਇਸ਼ਾਰਿਆਂ ਉਤੇ ਅਜਿਹੇ ਬਿਆਨ ਦਿੱਤੇ ਜਾਣੇ ਗਲਤ ਹਨ। ਜੇਕਰ ਅਪਰਾਧ ਦਾ ਜ਼ਿਕਰ ਕੀਤਾ ਜਾਵੇ ਤਾਂ ਪੰਜਾਬ ਦਾ ਅੰਕੜਾ ਬਹੁਤ ਸਾਰੇ ਸੂਬਿਆਂ ਤੋਂ ਪਿੱਛੇ ਆਉਂਦਾ ਹੈ। ਅਜਿਹੇ ਵਿੱਚ ਪੰਜਾਬ ਦੇ ਉੱਪਰ ਕਾਨੂੰਨੀ ਵਿਵਸਥਾ ਵਿਗੜਨ ਦੇ ਇਲਜ਼ਾਮ ਲਗਾਉਣੇ ਬੇਹੱਦ ਗਲਤ ਹਨ। 

  • ਪਰਵਾਸੀ ਲੜਕਿਆਂ ਨੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨੌਜਵਾਨਾਂ ਉਪਰ ਕੀਤਾ ਹਮਲਾ; ਇੱਕ ਦੀ ਮੌਤ
    ਬੀਤੀ ਦੇਰ ਰਾਤ ਮੋਹਾਲੀ ਦੇ ਪਿੰਡ ਕੁੰਬੜਾ ਵਿਖੇ ਪ੍ਰਵਾਸੀ ਨੌਜਵਾਨਾਂ ਵੱਲੋਂ ਪਿੰਡ ਤੇ ਨੌਜਵਾਨਾਂ ਉਤੇ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਦਮਨਪ੍ਰੀਤ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਦਿਲਪ੍ਰੀਤ ਨਾਮ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜੋ ਕਿ ਜ਼ਿੰਦਗੀ ਅਤੇ ਮੌਤ ਵਿੱਚ ਜੂਝ ਰਿਹਾ ਹੈ ਅਤੇ ਮੋਹਾਲੀ ਦੇ ਨਿਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪਿੰਡ ਵਾਸੀਆਂ ਨੇ ਰੋਸ ਵਜੋਂ ਕੀਤਾ ਏਅਰਪੋਰਟ ਰੋਡ ਜਾਮ।

  • ਗੁਰਪ੍ਰੀਤ ਸਿੰਘ ਹਰੀਨੋਂ ਕਤਲ ਮਾਮਲੇ ਵਿੱਚ ਐਨਆਈਏ ਦੀ ਟੀਮ ਫਰੀਦਕੋਟ ਪੁੱਜੀ

    ਗੁਰਪ੍ਰੀਤ ਸਿੰਘ ਹਰੀਨੋਂ ਕਤਲ ਮਾਮਲੇ ਵਿੱਚ ਐਨਆਈਏ ਦੀ ਟੀਮ ਫਰੀਦਕੋਟ ਪੁੱਜ ਗਈ ਹੈ। ਦਰਅਸਲ ਵਿਚ ਐਨਆਈਏ ਦੀ ਟੀਮ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਸੀ।

  • ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਵੱਡੇ ਪ੍ਰਦਰਸ਼ਨ ਦੀ ਤਿਆਰੀ

    ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿੱਚ ਵੱਡੇ ਪ੍ਰਦਰਸ਼ਨ ਦੀ ਤਿਆਰੀ ਦੇ ਸੰਕੇਤ ਦਿੱਤੇ।

  • ਚੋਣ ਕਮਿਸ਼ਨ ਵੱਲੋਂ ਡਿੰਪੀ ਢਿੱਲੋਂ ਨੋਟਿਸ ਜਾਰੀ

    ਚੋਣ ਕਮਿਸ਼ਨ ਨੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਮੰਗਿਆ ਗਿਆ ਹੈ। ਇਹ ਨੋਟਿਸ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਦੇ ਆਧਾਰ ਉਤੇ ਭੇਜਿਆ ਗਿਆ ਹੈ।

  • ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਲਈ ਜੱਥਾ ਹੋਵੇਗਾ ਰਵਾਨਾ

    ਪਾਕਿਸਤਾਨ ਚ ਗੁਰਧਾਮਾਂ ਦੇ ਦਰਸ਼ਨਾਂ ਲਈ ਅੱਜ ਅੰਮ੍ਰਿਤਸਰ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ  ਜਥਾ ਰਵਾਨਾ ਹੋਵੇਗਾ। ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਨੂੰ ਐਸਸੀਪੀਸੀ ਦੇ ਦਫਤਰ ਅੰਦਰ ਪਾਸਪੋਰਟ ਦਿੱਤੇ ਜਾ ਰਹੇ ਹਨ।

ZEENEWS TRENDING STORIES

By continuing to use the site, you agree to the use of cookies. You can find out more by Tapping this link