Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਅੱਜ 16 ਵਿੱਤ ਆਯੋਗ ਨੂੰ ਲੈਕੇ ਮੁੱਖਮੰਤਰੀ ਭਗਵੰਤ ਮਾਨ ਮੀਟਿੰਗ ਕਰਨਗੇ। ਹਰਪਾਲ ਚੀਮਾ ਸਮੇਤ ਸੀਨੀਅਰ ਅਫ਼ਸਰ ਰਹਿਣਗੇ ਸ਼ਾਮਿਲ। 22-23 ਜੁਲਾਈ ਨੂੰ ਪੰਜਾਬ ਆ ਰਹੇ ਵਿੱਤ ਆਯੋਗ ਦੇ ਸਾਮ੍ਹਣੇ ਪੰਜਾਬ ਦੀ ਵਿੱਤੀ ਸਥਿਤੀ ਰੱਖਣ ਲਈ ਵਿੱਤੀ ਯੋਜਨਾ ਬਣਾਉਣਗੇ। ਪੰਜਾਬ ਸਰਕਾਰ ਕੇਂਦਰ ਸਰਕਾਰ ਤੋ ਸਪੈਸ਼ਲ pkg ਦੀ ਕਰ ਸਕਦੀ ਮੰਗ। 15 ਵੇਂ ਵਿਤ ਆਯੋਗ ਨੇ ਪਿਛਲੀ ਵਾਰ ਪੰਜਾਬ ਨੂੰ ਦਿੱਤਾ ਦੀ 25 ਹਜ਼ਾਰ ਕਰੋੜ ਦਾ pkg। ਅੱਜ ਦੀ ਮੀਟਿੰਗ ਬੇਹੱਦ ਅਹਿਮ।
Punjab Breaking News Live Updates
नवीनतम अद्यतन
ਵਿਜੀਲੈਂਸ ਟੀਮ ਨੇ ਪੰਜਾਬ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਬਰਨਾਲਾ ਵਿੱਚ ਕਾਰਵਾਈ ਕੀਤੀ। ਵਿਜੀਲੈਂਸ ਨੇ ਇੱਕ ਨਿੱਜੀ ਵਿਅਕਤੀ ਨੂੰ ਡੇਢ ਲੱਖ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਬਰਨਾਲਾ ਦੀ ਅਦਾਲਤ ਵਿੱਚ ਤਾਇਨਾਤ ਸਿਵਲ ਜੱਜ ਮਹਿੰਦਰ ਸਿੰਘ ਮੁਲਾਜ਼ਮ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਸਬਾ ਭਦੌੜ ਦੇ ਰਹਿਣ ਵਾਲੇ ਪ੍ਰਾਈਵੇਟ ਵਿਅਕਤੀ ਪਰਵੀਨ ਕੁਮਾਰ ਨੂੰ ਬਰਨਾਲਾ ਕੋਰਟ ਨੇ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਉਣ ਲਈ ਲੱਗੀ-ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਉਪਰ ਕਿਸਾਨ ਜ਼ਖ਼ਮੀ ਹੋਏ ਅਤੇ ਇੱਕ ਕਿਸਾਨ ਸ਼ਹੀਦ ਹੋ ਗਿਆ। ਹੁਣ ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।
SC ਨੇ ਆਬਕਾਰੀ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI ਅਤੇ ED ਨੂੰ ਨੋਟਿਸ ਜਾਰੀ ਕੀਤਾ ਹੈ। ਸਿਸੋਦੀਆ ਨੇ ਦੋਵਾਂ ਜਾਂਚ ਏਜੰਸੀਆਂ ਵੱਲੋਂ ਦਰਜ ਕੀਤੇ ਕੇਸ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਸਿਸੋਦੀਆ ਕਰੀਬ 16 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।
ਰਾਹੁਲ ਗਾਂਧੀ ਦਾ ਟਵੀਟ
ਬਿਕਰਮ ਸਿੰਘ ਮਜੀਠੀਆ
ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਇੱਕ ਮੇਜਰ ਸਮੇਤ 4 ਸੈਨਿਕਾਂ ਦੇ ਮਾਰੇ ਜਾਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ।Breaking ਪੰਜਾਬ ਰੋਡਵੇਜ਼ ਪਨਬੱਸ PRTC 2511 ਬੱਸ ਯੂਨੀਅਨ ਚੰਡੀਗੜ੍ਹ ਡਿਪੂ ਵੱਲੋਂ ਬੰਦ, ਸਵੇਰ ਤੋਂ ਹੀ ਸ਼ੁਰੂ ਕੀਤੀ ਗਈ ਹੜਤਾਲ, ਓਵਰਟਾਈਮ ਨੂੰ ਲੈ ਕੇ ਵਿਭਾਗ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ,ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਤੋਂ ਬਾਅਦ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਲਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਸਿੱਖ ਕੌਮ ਨੂੰ ਬਖਸ਼ਿਆ ਸਿਧਾਂਤ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਛੇਵੇਂ ਪਾਤਸ਼ਾਹ ਨੇ ਜਿਥੇ ਸਿੱਖਾਂ ਨੂੰ ਸ਼ਸ਼ਤਾਰਧਾਰੀ ਹੋਣ ਦਾ ਆਦੇਸ਼ ਕੀਤਾ, ਉਥੇ ਹੀ ਸੰਗਤਾਂ ਨੂੰ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਹੁਕਮ ਦਿੱਤੇ। ਇਸ ਦਾ ਮੰਤਵ ਜੁਲਮ ਵਿਰੁੱਧ ਲਾਮਬੰਦ ਕਰਨਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਅਤੇ ਸ਼ਸਤਰ ਕਦੇ ਵੱਖ ਨਹੀਂ ਹੋ ਸਕਦੇ, ਜਿਸ ਤਹਿਤ ਹਰ ਸਿੱਖ ਅੰਮ੍ਰਿਤਧਾਰੀ ਹੋ ਕੇ ਪੰਜ ਕਕਾਰੀ ਰਹਿਣੀ ਦਾ ਧਾਰਨੀ ਬਣੇ। ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਕੌਮ ਨੂੰ ਧੜੇਬੰਦੀ ਤੇ ਵਿਚਾਰਧਾਰਕ ਮਤਭੇਦ ਪਾਸੇ ਰੱਖ ਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਇਕੱਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।
ਫਰੀਦਕੋਟ Breaking: ED ਨੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਸਵੇਰੇ 6 ਵਜੇ ਛਾਪੇਮਾਰੀ ਕੀਤੀ। ਈਡੀ ਦੀ ਟੀਮ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ।
ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾਉਣ ਵਾਲੇ ਸਾਫੂਵਾਲਾ ਦੇ ਲਾਭਪਾਤਰੀ ਕਸੂਤੇ ਫਸੇ ।
ਮਹਿਕਮੇ ਵਲੋਂ ਘਰ ਮੁਕੰਮਲ ਨਾ ਕਰ ਕੇ ਲਾਭਾਪਾਤਰੀਆਂ ਨੂੰ ਕੱਢੇ ਨੋਟਿਸ, ਪਿੰਡ ਵਾਸੀਆਂ ਵੱਲੋਂ ਸਰਪੰਚ ਨੂੰ 72 ਹਜ਼ਾਰ ਪ੍ਰਤੀ ਲਾਭਪਾਤਰੀ ਦੇਣ ਦੇ ਬਾਵਜੂਦ ਘਰ ਮੁਕੰਮਲ ਨਾ ਕਰਨ ਦੇ ਲਾਏ ਦੋਸ਼। ਲਾਭਪਾਤਰੀਆਂ ਨਾਲ ਧੱਕਾ ਹੋਇਆ, ਪ੍ਰਸ਼ਾਸਨ ਇਸ ਮਾਮਲੇ ਦਾ ਹੱਲ ਕੱਢੇ: ਪਿੰਡਵਾਸੀ ਗੁਰਮੀਤ ਸਿੰਘ । ਇਸ ਸਬੰਧੀ ਬੀਡੀਪੀਓ ਤੋਂ ਰਿਪੋਰਟ ਮੰਗੀ ਹੈ ਜੋ ਵੀ ਗਲਤ ਪਾਇਆ ਜਾਵੇਗਾ ਉਸ ਤੇ ਬਣਦੀ ਕਾਰਵਾਈ ਹੋਵੇਗੀ: ਡੀਡੀਪੀਓ । ਉੱਥੇ ਹੀ ਇਨ੍ਹਾਂ ਲਾਭਪਾਤਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਉਨ੍ਹਾਂ ਨੂੰ 30 ਹਜ਼ਾਰ ਰੁਪਏ ਦੀ ਰਾਸ਼ੀ ਪਹਿਲੀ ਕਿਸ਼ਤ ਵਜੋਂ 2021 ਵਿਚ ਪ੍ਰਾਪਤ ਹੋਈ ਸੀ, ਜਿਸ ਨੂੰ ਉਨ੍ਹਾਂ ਆਪਣੇ ਬੈਂਕ ਖਾਤਿਆਂ ਵਿਚੋਂ ਕੱਢਵਾ ਕੇ ਪਿੰਡ ਦੇ ਹਾ ਸਰਪੰਚ ਨੂੰ ਦਿੱਤਾ, ਜਿਸ ਨਾਲ ਘਰਾਂ ਦੀਆਂ ਕੰਧਾਂ ਅਤੇ ਦਾ ਨੀਹਾਂ ਕੱਢ ਲਈਆਂ ਸਨ, ਪਰ ਇਸ ਮਗਰੋਂ ਵਿਭਾਗ ਤੋਂ ਨੇ ਜਦੋਂ ਦੂਜੀ ਕਿਸ਼ਤ ਜਾਰੀ ਕੀਤੀ ਤਾਂ ਪ੍ਰਤੀ ਲਾਭਪਾਤਰੀ ਨੀ 72 ਹਜ਼ਾਰ ਰੁਪਏ ਦੀ ਰਾਸ਼ੀ ਇਨ੍ਹਾਂ ਵੱਲੋਂ ਮੁੜ ਕਥਿਤ ਹੀ ਤੌਰ 'ਤੇ ਕੱਢਵਾ ਕੇ ਸਰਪੰਚ ਨੂੰ ਸੌਂਪ ਦਿੱਤੀ, ਪਰ ਹਾਲੇ ਨੇ ਤੱਕ ਇਨ੍ਹਾਂ ਲਾਭਪਾਤਰੀਆਂ ਦੇ ਘਰਾਂ ਦੀਆਂ ਛੱਤਾਂ ਮੁਕੰਮਲ ਨਹੀਂ ਹੋਈਆਂ ਹਨ।
#ਚੰਡੀਗੜ੍ਹ:ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਅੱਜ ਸਵੇਰੇ 11 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰੇਗਾ। ਪੰਜਾਬ ਹਰਿਆਣਾ ਹਾਈਕੋਰਟ ਨੇ ਸੱਤ ਦਿਨਾਂ ਦੇ ਅੰਦਰ ਸ਼ੰਭੂ ਸਰਹੱਦ 'ਤੇ ਬੈਰੀਕੇਡ ਹਟਾਉਣ ਦੇ ਦਿੱਤੇ ਹੁਕਮ (ਅੱਜ ਹਾਈਕੋਰਟ ਦੇ ਹੁਕਮਾਂ ਦਾ 7ਵਾਂ ਦਿਨ ਹੈ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ਨੇੜੇ ਲਗਾਏ ਗਏ ਬੈਰੀਕੇਡ ਇੱਕ ਹਫ਼ਤੇ ਦੇ ਅੰਦਰ ਹਟਾਉਣ ਦੇ ਹੁਕਮ ਦਿੱਤੇ ਹਨ। ਅੰਬਾਲਾ: ਹਰਿਆਣਾ ਸਰਕਾਰ ਨੇ ਫਰਵਰੀ ਵਿਚ ਅੰਬਾਲਾ-ਨਵੀਂ ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਬੈਰੀਕੇਡ ਲਗਾ ਦਿੱਤੇ ਸਨ ਜਦੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੇ ਸਮਰਥਨ ਵਿਚ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਸੀ। ਫਸਲਾਂ ਲਈ।ਇਹ ਨਿਰਦੇਸ਼ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਵਿਰੁੱਧ ਦਾਇਰ ਪਟੀਸ਼ਨ 'ਤੇ ਆਏ ਹਨ। ਅਦਾਲਤ ਨੇ ਹਰਿਆਣਾ ਸਰਕਾਰ ਨੂੰ ਸੱਤ ਦਿਨਾਂ ਦੇ ਅੰਦਰ ਬੈਰੀਕੇਡਿੰਗ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਹ ਕਾਰਵਾਈ ਕਰ ਸਕਦੀ ਹੈ। ਕਾਨੂੰਨ ਦੇ ਅਨੁਸਾਰ ਰੋਕਥਾਮ ਕਾਰਵਾਈ.
ਕੰਟਰੋਲ ਰੂਮ ਕਿਸੇ ਵੀ ਹੜ੍ਹ ਨਾਲ ਨਜਿੱਠਣ ਲਈ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ: ਪੰਜਾਬ ਮੰਤਰੀ
ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਰਾਜ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਹਨ।
ਕਪਾਹ ਦੀ ਫਸਲ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਕਪਾਹ ਦੀ ਫਸਲ 'ਤੇ ਕੀੜਿਆਂ ਦੇ ਹਮਲੇ ਨੂੰ ਰੋਕਣ ਲਈ ਨਿਗਰਾਨੀ ਟੀਮਾਂ ਬਣਾਈਆਂ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਕੀੜਿਆਂ ਦੇ ਹਮਲੇ ਨੂੰ ਰੋਕਣ ਲਈ ਕਪਾਹ ਦੀ ਫਸਲ ਦੀ ਨਿਯਮਤ ਨਿਗਰਾਨੀ ਲਈ 128 ਕੀਟ ਨਿਗਰਾਨੀ ਟੀਮਾਂ ਦਾ ਗਠਨ ਕੀਤਾ ਹੈ।
ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦੇ ਪਰਚੇ ਦਾ ਮਾਮਲਾ
ਬੀਤੇ ਦਿਨੀਂ ਰਾਜਸਥਾਨ ਦੇ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਟਿੰਮਾ ਦੇ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਸ੍ਰੀ ਗੰਗਾਨਗਰ ਜ਼ਿਲ੍ਹਾ ਦੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਨਾਲ ਮੁਲਾਕਾਤ ਕਰਕੇ ਇਹ ਪਰਚਾ ਰੱਦ ਕਰਨ ਦੀ ਮੰਗ ਕੀਤੀ।
ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਦੇ ਧਾਰੀ ਘੋਟ ਉਰਾਰਬਾਗੀ ਇਲਾਕੇ ਦੇ ਜੰਗਲਾਂ ਵਿੱਚ ਰਾਤ ਕਰੀਬ 8 ਵਜੇ ਸ਼ੁਰੂ ਹੋਇਆ ਮੁਕਾਬਲਾ ਜਾਰੀ ਹੈ। ਇਸ ਮੁਕਾਬਲੇ 'ਚ ਫੌਜ ਦੇ ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅਜਿਹੇ 'ਚ ਅੱਤਵਾਦੀਆਂ ਨੂੰ ਮਾਰਨ ਲਈ ਆਪਰੇਸ਼ਨ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੌਰਾਨ ਜੰਮੂ ਡੋਡਾ ਹਾਈਵੇਅ ਨੂੰ ਵੀ ਪੂਰੀ ਤਰ੍ਹਾਂ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਵਿੱਚ ਚੌਕਸੀ ਰੱਖੀ ਜਾ ਰਹੀ ਹੈ ਅਤੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪੰਜਾਬ ਵੱਲੋਂ ਜੰਗ-ਏ-ਆਜ਼ਾਦੀ ਕੇਸ ਵਿੱਚ ਮੁਲਜ਼ਮ ਬਣਾਏ ਗਏ ਅਜੀਤ ਗਰੁੱਪ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਐੱਸ.ਐੱਲ.ਪੀ. (ਸਪੈਸ਼ਲ ਲੀਵ ਪਟੀਸ਼ਨ) ਵਿਜੀਲੈਂਸ ਬਿਊਰੋ) ਨੂੰ ਖਾਰਿਜ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੰਗ-ਏ-ਆਜ਼ਾਦੀ ਮਾਮਲੇ ਵਿੱਚ ਬਰਜਿੰਦਰ ਸਿੰਘ ਹਮਦਰਦ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਜ਼ਮਾਨਤ ਦੇ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਜਿੰਦਰ ਸਿੰਘ ਹਮਦਰਦ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਵਿੱਚ ਐਸ.ਐਲ.ਪੀ. ਇਹ ਪਟੀਸ਼ਨ ਪੰਜਾਬ ਵਿਜੀਲੈਂਸ ਬਿਊਰੋ ਜਲੰਧਰ ਦੇ ਐਸਐਸਪੀ ਰਾਜੇਸ਼ਵਰ ਸਿੱਧੂ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਪਹਿਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਨੇ ਮੁੱਖ ਸਕੱਤਰ ਅਰਵਿੰਦਰ ਸਿੰਘ ਸਮੇਤ 8 ਲੋਕਾਂ ਨੂੰ ਅੰਤਰਿਮ ਜ਼ਮਾਨਤ ਵੀ ਦੇ ਦਿੱਤੀ ਹੈ।
ਲੋਕ ਸਭਾ ਚੋਣਾਂ 'ਚ ਹਰਸਿਮਰਤ ਕੌਰ ਨੇ ਕੀਤਾ ਸਭ ਤੋਂ ਵੱਧ ਖ਼ਰਚ ਅਤੇ ਸਭ ਤੋਂ ਘੱਟ ਕਰਨ ਵਾਲੇ ਉਮੀਦਵਾਰ ਵਿਰਸਾ ਵਲਟੋਹਾ ਬਣੇ। ਦੂਜੇ ਨੰਬਰ 'ਤੇ ਸਭ ਤੋਂ ਵੱਧ ਖ਼ਰਚ ਕਰਨ ਵਾਲੇ ਕਰਮਜੀਤ ਅਨਮੋਲ ਅਤੇ ਸਭ ਘੱਟ ਵਿੱਚ ਦੂਜੇ ਨੰਬਰ 'ਤੇ ਅਮਨਸ਼ੇਰ ਸਿੰਘ ਕਲਸੀ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਸਭ ਤੋਂ ਜਿਆਦਾ 93 ਲੱਖ 23,903 ਖਰਚੇ ਜਦਕਿ ਵਿਰਸਾ ਸਿੰਘ ਵਲਟੋਹਾ ਨੇ ਸਭ ਤੋਂ ਘੱਟ 21 ਲੱਖ 39 ਹਜ਼ਾਰ 698 ਖਰਚੇ।
ਐਨ ਐਚ ਏਆਈ ਦੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਏ ਪੰਜਾਬ ਦੇ ਮੁੱਖ ਮੰਤਰੀ
ਮੁੱਖ ਮੰਤਰੀ ਦੇ ਸਪੈਸ਼ਲ ਸੈਕਟਰੀ ਵੀਕੇ ਸਿੰਘ, ਪੰਜਾਬ ਦੇ ਪੀਡਬਲਡੀ ਮਨਿਸਟਰ ਹਰਭਜਨ ਈਟੀਓ ਅਤੇ ਬਾਕੀ ਅਧਿਕਾਰੀ ਹੋਏ ਸ਼ਾਮਿਲ। ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿੱਤਾ ਅਲਟੀਮੇਟਮ ਦੋ ਮਹੀਨਿਆਂ ਦੇ ਅੰਦਰ ਪ੍ਰੋਜੈਕਟ ਲਈ ਜਮੀਨ ਸਪੁਰਦ ਕਰੋ ਨਹੀਂ ਤਾਂ ਪ੍ਰੋਜੈਕਟ ਬੰਦ ਕਰ ਦਿੱਤੇ ਜਾਣਗੇ।
ਪੰਜਾਬ ਸਰਕਾਰ ਨੇ ਇੱਕ ਤੋਂ ਦੋ ਹਫਤਿਆਂ ਦੇ ਅੰਦਰ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਦੋ ਮਹੀਨਿਆਂ ਬਾਅਦ ਨਿਤਿਨ ਗੜਕਰੀ ਫਿਰ ਤੋਂ ਲੈਣਗੇ ਰਿਵਿਊ ਮੀਟਿੰਗ। ਸਵੇਰੇ ਰਾਜਸਥਾਨ ਦੀ ਹੋਈ ਮੀਟਿੰਗ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਹੋਏ ਸੀ ਸ਼ਾਮਿਲ। 16 ਜੁਲਾਈ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਹੋਣਗੇ ਮੀਟਿੰਗ ਵਿੱਚ ਸ਼ਾਮਿਲ।