Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Trending Photos
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਸ਼ੰਭੂ ਬਾਰਡਰ: ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦਾ ਅੱਜ ਆਖਰੀ ਤੇ ਸੱਤਵਾਂ ਦਿਨ ਹੈ।ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ 'ਤੇ ਲੱਗੇ ਬੈਰੀਕੇਡ ਖੋਲ੍ਹਣ ਲਈ ਕਿਹਾ, ਹਾਈਕੋਰਟ ਨੇ 10 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ 'ਤੇ ਬੈਰੀਕੇਡ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਆਪਣੇ ਖੇਤਰ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ "ਹਾਲਤ ਮੁਤਾਬਕ ਅਤੇ ਲੋੜ ਅਨੁਸਾਰ ਨਿਯੰਤਰਿਤ ਕੀਤਾ ਜਾਵੇ।
ਹਰਿਆਣਾ ਸਰਕਾਰ ਨੇ ਅੰਬਾਲਾ ਵਿਖੇ ਸੀਮਿੰਟ ਦੇ ਬਲਾਕਾਂ ਸਮੇਤ ਬੈਰੀਕੇਡ ਲਗਾਏ ਸਨ। ਨਵੀਂ ਦਿੱਲੀ ਨੈਸ਼ਨਲ ਹਾਈਵੇਅ ਫਰਵਰੀ ਵਿੱਚ ਜਦੋਂ SKM (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (KMM) ਨੇ ਫਸਲਾਂ ਲਈ MSP ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੇ ਸਮਰਥਨ ਵਿੱਚ ਦਿੱਲੀ ਵੱਲ ਵਧਣ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਸੀ।