Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
Punjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Punjab Breaking News Live Updates: ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ, ਖੇਡਾਂ, ਅਪਰਾਧ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਹਰ ਖ਼ਬਰਾਂ ਬਾਰੇ ਜਾਣਨ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜ਼ੀਟਲ ਪਲੇਟਫਾਰਮ ਨਾਲ ਜੁੜੇ ਰਹੋ। ਇੱਥੇ ਤੁਹਾਨੂੰ ਦਿਨ ਭਰ ਵਿੱਚ ਕੀ-ਕੀ ਹੋ ਰਿਹਾ ਹੈ ਉਸ ਦੀ ਹਰ ਅਪਡੇਟਸ ਮਿਲੇਗੀ।
ਸ਼ੰਭੂ ਬਾਰਡਰ: ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦਾ ਅੱਜ ਆਖਰੀ ਤੇ ਸੱਤਵਾਂ ਦਿਨ ਹੈ।ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ 'ਤੇ ਲੱਗੇ ਬੈਰੀਕੇਡ ਖੋਲ੍ਹਣ ਲਈ ਕਿਹਾ, ਹਾਈਕੋਰਟ ਨੇ 10 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ 'ਤੇ ਬੈਰੀਕੇਡ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਆਪਣੇ ਖੇਤਰ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ "ਹਾਲਤ ਮੁਤਾਬਕ ਅਤੇ ਲੋੜ ਅਨੁਸਾਰ ਨਿਯੰਤਰਿਤ ਕੀਤਾ ਜਾਵੇ।
ਹਰਿਆਣਾ ਸਰਕਾਰ ਨੇ ਅੰਬਾਲਾ ਵਿਖੇ ਸੀਮਿੰਟ ਦੇ ਬਲਾਕਾਂ ਸਮੇਤ ਬੈਰੀਕੇਡ ਲਗਾਏ ਸਨ। ਨਵੀਂ ਦਿੱਲੀ ਨੈਸ਼ਨਲ ਹਾਈਵੇਅ ਫਰਵਰੀ ਵਿੱਚ ਜਦੋਂ SKM (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (KMM) ਨੇ ਫਸਲਾਂ ਲਈ MSP ਦੀ ਕਾਨੂੰਨੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੇ ਸਮਰਥਨ ਵਿੱਚ ਦਿੱਲੀ ਵੱਲ ਵਧਣ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਸੀ।
Punjab Breaking News Live Updates---
नवीनतम अद्यतन
ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਚੇਅਰਮੈਨ ਅਦਨਾਨ ਅਲੀ 'ਤੇ ਹਮਲਾ
ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਚੇਅਰਮੈਨ ਅਦਨਾਨ ਅਲੀ ਉਤੇ ਮਲੇਰਕੋਟਲਾ ਵਿੱਚ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਕਰੀਬ 2 ਵਜੇ ਮੁਸਲਮਾਨ ਟਾਈਗਰ ਫੋਰਸ ਚੇਅਰਮੈਨ ਆਪਣੇ ਸਕਿਓਰਿਟੀ ਗਾਰਡ ਨਾਲ ਆਪਣੀ ਮਰਸਡੀਜ਼ ਉਤੇ ਕਾਲਜ ਨਜ਼ਦੀਕ ਪ੍ਰੇਮਲਤਾ ਹਸਪਤਾਲ ਨੇੜੇ ਕਾਰ ਰੋਕ ਕੇ ਦੁਕਾਨ ਉਤੇ ਗਏ ਤਾਂ 10 ਦੇ ਕਰੀਬ ਵਿਅਕਤੀਆਂ ਨੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਜ਼ਖ਼ਮੀ ਅਦਨਾਨ ਨੂੰ ਮਲੇਰਕੋਟਲਾ ਦੇ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।ਹਰਿਆਣਾ ਦੇ ਸੀਐਮ ਨਾਇਬ ਸੈਣੀ ਵੱਲੋਂ 10 ਫੀਸਦੀ ਰਾਖਵਾਂਕਰਨ ਦਾ ਐਲਾਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਾਂਗਰਸ ਅਗਨੀਵੀਰ ਯੋਜਨਾ ਨੂੰ ਲੈ ਕੇ ਝੂਠਾ ਪ੍ਰਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਬਹੁਤ ਚੰਗੀ ਯੋਜਨਾ ਹੈ। ਇਸ ਨਾਲ ਹੁਨਰਮੰਦ ਨੌਜਵਾਨ ਪੈਦਾ ਹੁੰਦੇ ਹਨ। ਇਸ ਵਿੱਚ ਪੁਲਿਸ ਅਤੇ ਜੰਗਲਾਤ ਆਦਿ ਦੀ ਸਿੱਧੀ ਭਰਤੀ ਵਿੱਚ 4 ਸਾਲਾਂ ਲਈ ਨੌਜਵਾਨਾਂ ਦੀ ਇੱਛਾ ਪੂਰੀ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਲਈ 10 ਫੀਸਦੀ ਰਾਖਵਾਂਕਰਨ ਹੋਵੇਗਾ। ਇਨ੍ਹਾਂ ਨੌਜਵਾਨਾਂ ਨੂੰ ਤਿੰਨ ਸਾਲ ਦੀ ਛੋਟ ਮਿਲੇਗੀ। ਪਹਿਲੇ ਬੈਚ ਲਈ ਪੰਜ ਸਾਲ ਦੀ ਛੋਟ ਹੋਵੇਗੀ ਜੇਕਰ ਕੋਈ ਪ੍ਰਾਈਵੇਟ ਕੰਪਨੀ ਕਿਸੇ ਅਗਨੀਵੀਰ ਨੂੰ 30 ਹਜ਼ਾਰ ਰੁਪਏ ਤਨਖਾਹ ਦਿੰਦੀ ਹੈ ਤਾਂ ਸਰਕਾਰ ਉਸ ਕੰਪਨੀ ਨੂੰ 60 ਹਜ਼ਾਰ ਰੁਪਏ ਸਾਲਾਨਾ ਸਬਸਿਡੀ ਦੇਵੇਗੀ। ਅਗਨੀਵੀਰਾਂ ਨੂੰ ਹਥਿਆਰਾਂ ਦੇ ਲਾਇਸੈਂਸ ਦਿੱਤੇ ਜਾਣਗੇ।ਮੋਹਿੰਦਰ ਭਗਤ ਨੇ ਵਿਧਾਇਕ ਵਜੋਂ ਹਲਫ਼ ਲਿਆ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤ ਚੁੱਕੇ ਮੋਹਿੰਦਰ ਭਗਤ ਨੇ ਵਿਧਾਇਕ ਵਜੋਂ ਹਲਫ਼ ਲਿਆ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੋਹਿੰਦਰ ਭਗਤ ਨੂੰ ਸਹੁੰ ਚੁਕਵਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਗੁਰਮੀਤ ਸਿੰਘ ਗਵਰਨਰ ਹਾਊਸ ਪੰਜਾਬ ਵਿੱਚ ਪੀਆਰਓ ਨਿਯੁਕਤ
ਗਵਰਨਰ ਹਾਊਸ ਪੰਜਾਬ ਵਿੱਚ ਨਵੇਂ ਪੀਆਰਓ ਦੀ ਨਿਯੁਕਤੀ ਕੀਤੀ ਗਈ ਹੈ। ਪੀਆਰਓ ਦੀ ਜ਼ਿੰਮੇਵਾਰੀ ਗੁਰਮੀਤ ਸਿੰਘ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰੁਚੀ ਕਾਲੜਾ ਇਹ ਜ਼ਿੰਮੇਵਾਰੀ ਨਿਭਾਅ ਰਹੇ ਹਨ।ਪੁਲੀਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ
ਅੰਬਾਲਾ ਦੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ, ਨਵਦੀਪ ਦੇ ਸਨਮਾਨ 'ਚ ਪ੍ਰੋਗਰਾਮ ਕਰਵਾਇਆ ਗਿਆ, ਪੁਲਿਸ ਨੇ ਕਿਸਾਨਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ, ਮੌਕੇ 'ਤੇ ਭਾਰੀ ਪੁਲਿਸ ਬਲ ਤੈਨਾਤਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਗਸਤ ਨੂੰ ਚੰਡੀਗੜ੍ਹ ਦੌਰੇ 'ਤੇ ਹਨ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਇਸ ਮੌਕੇ ਉਹ ਚੰਡੀਗੜ੍ਹ ਪੁਲੀਸ ਵੱਲੋਂ ਬਣਾਏ ਗਏ ਨਵੇਂ ਕੇਂਦਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਪ੍ਰੋਗਰਾਮ ਵੀ ਪ੍ਰਸ਼ਾਸਨ ਵੱਲੋਂ ਉਲੀਕੇ ਜਾ ਰਹੇ ਹਨ। ਉਨ੍ਹਾਂ ਦੀ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪ੍ਰੋਗਰਾਮ ਲਈ ਸਥਾਨ ਤੈਅ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰੀ ਸ਼ਾਹ ਇੱਥੋਂ ਕਈ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਰਾਹਤ ਜਾਰੀ ਰਹੇਗੀ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਇਸ ਸਮੇਂ ਅਗਾਊਂ ਜ਼ਮਾਨਤ 'ਤੇ ਹਨ।
ਰਾਹਤ 2 ਸਤੰਬਰ ਤੱਕ ਜਾਰੀ ਰਹੇਗੀ
ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਰਾਹਤ ਜਾਰੀ ਰਹੇਗੀ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਇਸ ਸਮੇਂ ਅਗਾਊਂ ਜ਼ਮਾਨਤ 'ਤੇ ਹਨ।
ਰਾਹਤ 2 ਸਤੰਬਰ ਤੱਕ ਜਾਰੀ ਰਹੇਗੀ
ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ393 ਡਾਇੰਗ ਕੈਡਰ ਪੁਲਿਸ ਅਧਿਕਾਰੀਆਂ ਵਿੱਚ ਬਣਦੀਆਂ ਤਰੱਕੀਆਂ ਮਿਲਣ ਕਾਰਨ ਭਾਰੀ ਰੋਸ
ਅੱਤਵਾਦ ਨਾਲ ਲੋਹਾ ਲੈਣ ਵਾਲੇ ਪੁਲਿਸ ਅਧਿਕਾਰੀਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਰੋਸl ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 393 ਡਾਇੰਗ ਕੈਡਰ ਨੂੰ ਉਹਨਾਂ ਦੀ ਬਣਦੀ ਤਰੱਕੀਆਂ ਦਿੱਤੀਆਂ ਜਾਣ ਨੂੰ ਲੈ ਕੇ ਲਿਖਿਆ ਪੱਤਰ
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 297 ਡਾਇੰਗ ਕੈਡਰ ਵਿੱਚ ਹੋਈ ਪੁਲਿਸ ਭਰਤੀਆਂ ਦੇ ਮੁਲਾਜ਼ਮਾਂ ਨੂੰ ਬਣਦੀਆਂ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਲੇਕਿਨ 393 ਡਾਇੰਗ ਕੈਡਰ ਜੋ ਕਿ 1988 ਵਿੱਚ ਭਰਤੀ ਹੋਇਆ ਸੀ ਅਤੇ ਹੁਣ ਤੱਕ ਉਹਨਾਂ ਨੂੰ ਬਣਦੀਆਂ ਤਰੱਕੀਆਂ ਨਹੀਂ ਦਿੱਤੀਆਂ ਗਈਆਂ ਜਿਸ ਕਾਰਨ ਅਧਿਕਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈl
ਹੜ੍ਹ ਵਰਗੀ ਸਥਿਤੀ ਵਿੱਚ, ਪਠਾਨਕੋਟ ਵਾਸੀ ਫਲੱਡ ਕੰਟਰੋਲ ਰੂਮ ਦੇ ਨੰਬਰ 0186-2346944 'ਤੇ ਕਾਲ ਕਰ ਸਕਦੇ ਹਨ, ਪੰਜਾਬ ਸਰਕਾਰ ਨੇ ਇਸ ਦੀ ਵਰਤੋਂ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੀ ਹੈ ਹਰ ਜ਼ਿਲ੍ਹੇ ਵਿੱਚ ਸਥਿਤੀ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਗਏ ਹਨ ਤਾਂ ਜੋ ਪਿਛਲੇ ਸਾਲ ਸਰਹੱਦੀ ਖੇਤਰ ਦੇ ਕਰੀਬ 46 ਪਿੰਡ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਸਨ।
ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਰੈਸਟੋਰੈਂਟ ਦੇ ਬਾਹਰ ਵਰਦੀ ਪਹਿਨੇ ਇਕ ਪੁਲਿਸ ਕਰਮਚਾਰੀ ਇਕ ਵਿਅਕਤੀ ਨੂੰ ਕੁੱਟ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਪਿਛਲੇ ਸੋਮਵਾਰ ਜਲੰਧਰ ਦੇ ਬਾਜ਼ਾਰ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਕਿਸੇ ਨੂੰ ਮਾਰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਉਹ ਵਿਅਕਤੀ ਕੌਣ ਸੀ ਅਤੇ ਉਸ ਦੀ ਹੱਤਿਆ ਕਿਉਂ ਕੀਤੀ ਗਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੈਂ ਤੇ ਮੇਰਾ ਰੁੱਖ ਮੁਹਿੰਮ ਦੀ ਕੀਤੀ ਸ਼ੁਰੂਆਤ
ਕੋਟਕਪੂਰਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਖੇਤਰ ‘ਚ 1000 ਬੂਟੇ ਲਾਏ ਜਾਣਗੇ। ਉਨ੍ਹਾਂ ਹਰ ਮਨੁੱਖ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਧ ਤੋ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ।
ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਅਰਵਿੰਦ ਪਨਗੜੀਆ ਨੂੰ ਮਿਲੇ ਅਤੇ ਪੰਜਾਬ ਲਈ ਹੋਰ ਗ੍ਰਾਂਟਾਂ ਦੀ ਮੰਗ ਵੀ ਕੀਤੀ।
ਪੰਜਾਬ ਦਾ ਇਸ ਸਮੇਂ ਵਿੱਤੀ ਘਾਟਾ 23 ਹਜ਼ਾਰ 198 ਕਰੋੜ ਰੁਪਏ ਹੈ। ਇਸ ਲਈ ਸਰਕਾਰ ਨੂੰ ਵਿੱਤ ਕਮਿਸ਼ਨ ਤੋਂ ਗਰਾਂਟਾਂ ਮਿਲਣ ਦਾ ਭਰੋਸਾ ਹੈ। ਮੁਫਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਕਿਸੇ ਵੀ ਰਾਜ ਲਈ ਸਮਾਜਿਕ ਜ਼ਿੰਮੇਵਾਰੀਆਂ ਮਹੱਤਵਪੂਰਨ ਹੁੰਦੀਆਂ ਹਨ ਪਰ ਇਹ ਕਿਸੇ ਵੀ ਸਰਕਾਰ ਦੇ ਹੋਰ ਕੰਮਾਂ ਵਿੱਚ ਅੜਿੱਕਾ ਨਹੀਂ ਬਣਨਾ ਚਾਹੀਦਾ।
ਮੁੱਖ ਮੰਤਰੀ ਦੀ ਤਰਫੋਂ ਪੰਜਾਬ ਦਾ ਸਰਹੱਦੀ ਸੂਬਾ ਹੋਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਨਸ਼ਿਆਂ ਆਦਿ ਵਰਗੇ ਮੁੱਦੇ ਉਨ੍ਹਾਂ ਦੇ ਸਾਹਮਣੇ ਰੱਖੇ ਜਾਣਗੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ।
- ਬਹੁਜਨ ਸਮਾਜ ਪਾਰਟੀ ਵੱਲੋਂ ਨਿਮਨਲਿਖਤ ਸੂਚਨਾ ਦਿੱਤੀ ਜਾਂਦੀ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦਾ ਚਾਰ ਮੈਂਬਰੀ ਵਫਦ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਗਰੀਬਾਂ ਮਜਲੂਮਾਂ ਉਪਰ ਵੱਧ ਰਹੇ ਜੁਲਮ ਅੱਤਿਆਚਾਰ ਦੇ ਖਿਲਾਫ਼ ਅਤੇ ਪੰਜਾਬ ਪੁਲਿਸ ਦੀ ਦਲਿਤ ਵਰਗ ਪ੍ਰਤੀ ਢਿੱਲੀ ਤੇ ਪੱਖਪਾਤੀ ਕਾਰਗੁਜ਼ਾਰੀ ਦੇ ਖਿਲਾਫ਼ ਮਾਣਯੋਗ ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਤ ਜੀ ਨਾਲ ਮੁਲਾਕਾਤ ਕਰੇਗਾ।ਸਮਾਜਿਕ ਮੰਗਾਂ ਦੇ ਹੱਲ ਸਬੰਧੀ ਚਰਚਾ ਕਰੇਗਾ। ਇਸ ਵਫਦ ਦੀ ਅਗਵਾਈ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਕਰਨਗੇ ਬਫਦ ਵਿੱਚ ਪੰਜਾਬ ਇੰਚਾਰਜ ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ ਜੀ ਹੋਣਗੇ। ਗਵਰਨਰ ਨਾਲ ਮੁਲਾਕਾਤ ਦਾ ਸਮਾਂ 12 ਵਜੇ ਦੁਪਹਿਰ ਹੈ।
ਫਿਰੋਜ਼ਪੁਰ ਵਿਚ ਕੇਂਦਰ ਸਰਕਾਰ ਦੀ ਜ਼ਮੀਨ ਜੋ ਕਿ ਕੰਡਿਆਲੀ ਤਾਰ ਤੋਂ ਪਾਰ ਹੈ ਅਤੇ ਇਕੱਲੇ ਫਿਰੋਜ਼ਪੁਰ ਵਿਚ 13 ਹਜ਼ਾਰ ਏਕੜ ਦੇ ਕਰੀਬ ਹੈ ਭਾਰਤੀ ਖੇਤਰ ਵਿਚ ਕੇਂਦਰ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ
Faridkot ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਮੁੜ ਵਿਵਾਦਾਂ 'ਚ, ਜੇਲ੍ਹ ਅੰਦਰ ਬੰਦ ਹਵਾਲਾਤੀ ਤੋਂ 10 ਗ੍ਰਾਮ ਨਸ਼ੀਲਾ ਪਾਊਡਰ ਅਤੇ ਇਕ ਮੋਬਾਇਲ ਫੋਨ ਬਰਾਮਦ, ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਥਾਨਾਂ ਸਿਟੀ ਫਰੀਦਕੋਟ ਵਿਚ ਮੁਕੱਦਮਾਂ ਦਰਜ,
16ਵੇਂ ਵਿੱਤ ਕਮਿਸ਼ਨ ਦੀ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਹੋਵੇਗੀ। -ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਸ਼ਿਰਕਤ ਕਰਨਗੇ ਅਤੇ ਆਰਥਿਕਤਾ ਨਾਲ ਜੁੜੇ ਮੁੱਦਿਆਂ 'ਤੇ ਲੰਬੀ ਚਰਚਾ ਹੋਵੇਗੀ।
ਅੰਬਾਲਾ ਵਿੱਚ ਮੀਂਹ ਪਿਆ
ਅੰਬਾਲਾ 'ਚ ਮੌਸਮ ਨੇ ਲਿਆ ਕਰਵਟ, ਅੰਬਾਲਾ 'ਚ ਭਾਰੀ ਮੀਂਹ, ਹੁੰਮਸ ਭਰੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੈਂ ਤੇ ਮੇਰਾ ਰੁੱਖ ਮੁਹਿੰਮ ਦੀ ਕੀਤੀ ਸ਼ੁਰੂਆਤ
ਕੋਟਕਪੂਰਾ ਵਿਖੇ ਇੱਕ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਖੇਤਰ ‘ਚ 1000 ਬੂਟੇ ਲਾਏ ਜਾਣਗੇ। ਉਨ੍ਹਾਂ ਹਰ ਮਨੁੱਖ ਨੂੰ ਘੱਟੋ-ਘੱਟ ਇੱਕ ਬੂਟਾ ਲਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਧ ਤੋ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ।
ਸਪੀਕਰ ਨੇ ਕਿਹਾ ਕਿ ਰੁੱਖਾਂ ਦੀ ਕਟਾਈ ਨਾਲ ਵਣਾਂ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ, ਜਿਸ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਲਈ ਧਰਤੀ ਮਾਂ ਨੂੰ ਸਿਹਤਮੰਦ, ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਤੇ ਉਨ੍ਹਾਂ ਦਾ ਸਾਂਭ-ਸੰਭਾਲ ਕਰਨੀ ਬਹੁਤ ਜ਼ਰੂਰੀ ਹੈ।
ਕੁਦਰਤੀ ਜੀਵਨ ਜਿਊਣ ਲਈ ਮਨੁੱਖ ਨੂੰ ਸੰਤੁਲਿਤ ਵਾਤਾਵਰਨ ਦੀ ਬੇਹੱਦ ਜ਼ਰੂਰਤ ਹੈ ਅਤੇ ਵਾਤਾਵਰਨ ਨੂੰ ਸੰਤੁਲਿਤ ਰੱਖਣ ਲਈ ਮਨੁੱਖ ਨੂੰ ਹੁਣ ਵਿਸ਼ੇਸ਼ ਹੰਭਲੇ ਮਾਰਨੇ ਹੀ ਪੈਣਗੇ ।
ਨੰਗਲ ਡੈਮ ਦੇ ਕੋਲ ਸਤਲੁਜ ਦਰਿਆ ਦੇ ਕਿਨਾਰੇ ਸਥਿਤ ਬਾਬਾ ਉਦੋਂ ਮੰਦਰ ਦੇ ਵਿੱਚ ਮੀਆਂ ਬੀਬੀ ਆਪਣੀਆਂ ਦੋ ਬੱਚੀਆਂ ਦੇ ਨਾਲ ਮੰਦਰ ਮੱਥਾ ਟੇਕਣ ਤੋਂ ਬਾਅਦ ਸਤਲੁਜ ਦਰਿਆ ਦੇ ਵਿੱਚ ਨਹਾਉਣ ਦੇ ਲਈ ਗਏ। ਨਹਾਉਂਦਿਆਂ ਡੇਢ ਸਾਲ ਦੀ ਬੱਚੀ ਆਪਣੀ ਮਾਤਾ ਦੇ ਹੱਥੋਂ ਛੁਟ ਕੇ ਪਾਣੀ ਦੇ ਤੇਜ ਬਹਾ ਦੇ ਵਿੱਚ ਬਹਿ ਗਈ। ਬੱਚੀ ਦੇ ਪਿਤਾ ਨੇ ਪਾਣੀ ਦੇ ਤੇਜ਼ ਬਹਾ ਵਿੱਚ ਸਲਾਂਗ ਲਗਾ ਕੇ ਬੱਚੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਬੱਚੀ ਪਾਣੀ ਦੇ ਤੇਜ਼ ਵਹਾ ਵਿੱਚ ਬਹਿ ਗਈ ਤੇ ਪਿਤਾ ਨੇ ਵੀ ਅੱਗੇ ਜਾ ਕੇ ਝਾੜੀਆਂ ਨੂੰ ਫੜ ਕੇ ਆਪਣੀ ਜਾਨ ਬਚਾਈ l
ਅੱਜ 3 ਵਜੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਐਮਐਲਏ ਮਹਿੰਦਰ ਭਗਤ ਐਮਐਲਏ ਅਹੁਦੇ ਦੀ ਸੋਹ ਚੁੱਕਣਗੇ
ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ 2023, ਜੋ ਕਿ ਪਿਛਲੇ ਸਾਲ 21 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ, ਨੂੰ ਰਾਸ਼ਟਰਪਤੀ ਦੀ ਤਰਫੋਂ ਪੰਜਾਬ ਦੇ ਰਾਜਪਾਲ ਨੂੰ ਵਾਪਸ ਕਰ ਦਿੱਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਪੰਜਾਬ ਦੇ ਰਾਜਪਾਲ ਹੋਣਗੇ।
ਡੋਡਾ ਦੇ ਦੇਸਾ ਇਲਾਕੇ ਦੇ ਜੰਗਲਾਂ 'ਚ ਫੌਜ ਅਤੇ ਪੁਲਸ ਦਾ ਚੱਲ ਰਿਹਾ ਆਪ੍ਰੇਸ਼ਨ ਅੱਜ ਤੀਜੇ ਦਿਨ ਵੀ ਜਾਰੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ, ਰਾਤ ਭਰ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ। 4 ਤੋਂ 6 ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ।
ਬੱਸੀ ਪਠਾਣਾ ਪੁਲਿਸ ਵਲੋਂ ਮੋਰਿੰਡਾ ਤੋਂ ਚੋਰੀ ਹੋਈ ਕਾਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਚੋਰੀ ਦੀ ਕਾਰ ਨੂੰ ਕਬਜੇ ਵਿੱਚ ਲੈਕੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਏਐਸਆਈ ਹਰਪਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਮੈਣਮਾਜਰੀ ਦੇ ਸੂਆ ਪੁਲ ਕੋਲ ਸੜਕ ਹਾਦਸੇ ਦਾ ਸ਼ਿਕਾਰ ਹੋਈ ਇਕ ਕਾਰ ਖੜੀ ਹੈ। ਜੋ ਬਿਨਾ ਨੰਬਰ ਪਲੇਟ ਤੋਂ ਹੈ। ਉਹਨਾਂ ਨੇ ਦੱਸਿਆ ਕਿ ਜੋ ਵਿਅਕਤੀ ਹਨ ਉਹ ਵੀ ਸ਼ੱਕੀ ਲੱਗ ਰਹੇ ਹਨ। ਉਹਨਾਂ ਨੇ ਦੱਸਿਆ ਕਿ ਨੀਰਜ ਸਿੰਘ ਤੇ ਸੁਖਵਿੰਦਰ ਸਿੰਘ ਨੇ ਹੋਰ ਨਾਮਾਲੂਮ ਵਿਅਕਤੀਆਂ ਨਾਲ ਮਿਲ ਕੇ ਮੋਰਿੰਡਾ ਤੋਂ ਕਾਰ ਚੋਰੀ ਕੀਤੀ ਸੀ। ਜਿਸ ਨੂੰ ਕਾਰ ਸਮੇਤ ਬਸੀ ਪਠਾਣਾਂ ਪੁਲਿਸ ਵੱਲੋਂ ਨੀਰਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਗੱਡੀ ਨੂੰ ਕਬਜ਼ੇ ''ਚ ਲੈ ਕੇ ਇਸੇ ਮੁਕੱਦਮੇ ''ਚ ਨਾਮਜ਼ਦ ਕੀਤੇ ਗਏ ਸੁਖਵਿੰਦਰ ਸਿੰਘ ਤੇ ਇਨਾਂ ਦੇ ਨਾਮਾਲੂਮ ਸਾਥੀਆਂ ਦੀ ਭਾਲ ਜਾਰੀ ਹੈ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੀਰਜ ਸਿੰਘ ਤੇ ਸੁਖਵਿੰਦਰ ਸਿੰਘ ਨੇ ਹੋਰ ਨਾਮਾਲੂਮ ਵਿਅਕਤੀਆਂ ਨਾਲ ਮਿਲ ਕੇ ਮੋਰਿੰਡਾ ਤੋਂ ਕਾਰ ਚੋਰੀ ਕੀਤੀ ਸੀ ਜੋ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਬਸੀ ਪਠਾਣਾਂ ਵਿਖੇ ਦਰਜ ਕੀਤੇ ਗਏ ਮੁਕੱਦਮੇ ''ਚ ਨੀਰਜ ਸਿੰਘ ਵਾਸੀ ਪਿੰਡ ਕਾਲੇਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ
ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਪੁਲਿਸ ਦੇ ਵੱਲੋਂ ਬਸ ਸਟੈਂਡ ਦੇ ਸਾਹਮਣੇ ਰੋਇਲ ਸ਼ੈਲਟਨ ਹੋਟਲ ਚ ਕੀਤੀ ਰੇਡ , ਸਪਾ ਸੈਂਟਰ ਦੀ ਆੜ ਤੇ ਚੱਲ ਰਿਹਾ ਸੀ ਦੇਹ ਵਪਾਰ ਦਾ ਨਜਾਇਜ਼ ਧੰਦਾ, ਰੇਡ ਦੇ ਡਰ ਤੋਂ ਥਾਈ ਕੁੜੀਆਂ ਨੇ ਸ਼ਲਾਂਗ ਮਾਰ ਦਿੱਤੀ, ਇਸ ਪੂਰੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਹੋਟਲ ਦੇ ਇਕ ਕਰਮਚਾਰੀ ਅਤੇ 3 ਵਿਦੇਸ਼ੀ ਲੜਕਿਆਂ ਨੂੰ ਲਿਆ ਹਿਰਾਸਤ ਚ, ਹੋਟਲ ਦਾ ਮਾਲਕ ਅਤੇ ਮੈਨੇਜਰ ਫਰਾਰ।
#ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਗੁਰਿੰਦਰਪਾਲ ਸਿੰਘ ਔਜਲਾ, ਪਪਲਪ੍ਰੀਤ ਸਿੰਘ ਅਤੇ ਹੋਰ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਦੇ ਪ੍ਰਧਾਨ ਵਾਰਿਸ ਪੰਜਾਬ ਡੇ ਦੀ ਪਟੀਸ਼ਨ 'ਤੇ ਸੁਣਵਾਈ ਲਈ NSA ਐਕਟ ਦੇ ਤਹਿਤ ਉਨ੍ਹਾਂ ਦੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਸ੍ਰੀ ਏਡੀਐਸ ਸੁਖੀਜਾ ਐਡੀਸ਼ਨਲ ਏਜੀ ਪੰਜਾਬ ਪੇਸ਼ ਹੋਏ ਅਤੇ ਮੁਲਤਵੀ ਕਰਨ ਦੀ ਮੰਗ ਕੀਤੀ। ਪਟੀਸ਼ਨਕਰਤਾਵਾਂ ਦੁਆਰਾ ਦਿੱਤੀ ਗਈ ਪ੍ਰਤੀਨਿਧਤਾ 'ਤੇ ਸਲਾਹਕਾਰ ਬੋਰਡ ਦੁਆਰਾ ਲਏ ਗਏ ਫੈਸਲੇ ਬਾਰੇ ਬੈਂਚ ਨੂੰ ਜਾਣੂ ਕਰਵਾਉਣ ਲਈ।
#ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗਾ।ਮਨਪ੍ਰੀਤ ਸਿੰਘ ਬਾਦਲ ਨੇ ਧਾਰਾ 13 (1)ਏ ਦੇ ਤਹਿਤ ਐਫਆਈਆਰ ਨੰਬਰ 21 ਮਿਤੀ 24.09.2023 ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਭ੍ਰਿਸ਼ਟਾਚਾਰ ਰੋਕੂ ਐਕਟ, 1988 (2018 ਦੇ ਸੋਧੇ ਹੋਏ ਐਕਟ ਦੇ ਤੌਰ 'ਤੇ), ਭਾਰਤੀ ਦੰਡਾਵਲੀ, 1860 ਦੀਆਂ ਧਾਰਾਵਾਂ 420,409,467,468,471,120-ਬੀ ਦੇ ਅਧੀਨ ਅਤੇ ਸੂਚਨਾ ਤਕਨਾਲੋਜੀ ਐਕਟ ਦੇ ਸੈਕਸ਼ਨ 66 (ਸੀ) ਅਤੇ 66 (ਡੀ) ਦੇ ਅਧੀਨ ਦਰਜ ਕੀਤੇ ਗਏ ਸੈਕਸ਼ਨ 13 (2) ਨਾਲ ਪੜ੍ਹੋ। ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ, ਜਿਲ੍ਹਾ ਬਠਿੰਡਾ।ਵਿਜੀਲੈਂਸ ਬਿਊਰੋ ਨੇ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਟੀਸ਼ਨਰ ਖਿਲਾਫ ਕੇਸ ਦਰਜ ਕੀਤਾ ਹੈ।
ਵਾਟਰ ਕੈਨਨ ਵਾਲਾ ਨਵਦੀਪ ਜਲਵੇੜਾ ਜੇਲ ਚੋ ਆਇਆ ਬਾਹਰ,
ਕੱਲ ਕਿਸਾਨਾਂ ਵੱਲੋਂ ਨਵਦੀਪ ਜਲਵੇੜਾ ਦੇ ਹੱਕ ਚ ਅੰਬਾਲਾ ਵਿਖੇ ਰੱਖਿਆ ਗਿਆ ਸੀ ਵੱਡਾ ਇਕੱਠ।
ਅੱਜ ਹੀ ਨਵਦੀਪ ਸਿੰਘ ਜਲਵੇੜਾ ਨੂੰ ਮਿਲੀ ਸੀ ਹਾਈਕੋਰਟ ਤੋਂ ਜ਼ਮਾਨਤ